Tuesday, October 06, 2026
BREAKING NEWS
• ਸੋਸ਼ਲ ਮੀਡੀਆ ਇਨਫ਼ਲੂਐਂਸਰ ਮੈਡ ਸੰਧੂ ਦੀ ਗੋਲੀ ਮਾਰ ਕੇ ਹੱਤਿਆ • ਕਾਂਗਰਸ ਅਤੇ ਆਮ ਆਦਮੀ ਪਾਰਟੀ ਦੀਆਂ ਗਲਤ ਨੀਤੀਆਂ ਕਾਰਨ ਹੀ ਅੱਜ ਪੰਜਾਬ ਪਿੱਛੇ ਹੋ ਗਿਆ: ਨਾਇਬ ਸਿੰਘ ਸੈਣੀ • ਚੰਡੀਗੜ੍ਹ ‘ਚ ਪੰਜਾਬ ਭਾਜਪਾ ਦਫ਼ਤਰ ਗ੍ਰੇਨੇਡ ਮਾਮਲੇ ਦੀ ਜਾਂਚ ਐਨ ਆਈ ਏ ਹਵਾਲੇ • ਸੁਨਾਮ 'ਚ ਲਾਪਰਵਾਹੀ ਕਾਰਨ ਦੋ ਨੌਜਵਾਨਾਂ ਦੀ ਮੌਤ  • ਸੁਨਾਮ 'ਚ ਚੋਰਾਂ ਦੀ ਦਹਿਸ਼ਤ, ਪੁਲਿਸ ਬਣੀ ਮੂਕ ਦਰਸ਼ਕ  • ਰਾਣੀ ਮੁਖਰਜੀ ਦੀ ਮਾਂ ਕ੍ਰਿਸ਼ਨਾ ਮੁਖਰਜੀ ਦਾ 75 ਸਾਲ ਦੀ ਉਮਰ ਵਿੱਚ ਦੇਹਾਂਤ • ਫਰੀਦਕੋਟ ਦੇ 6 ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਪੁਲੀਸ ਨੇ ਲਈ ਚੱਪੇ-ਚੱਪੇ ਦੀ ਤਲਾਸ਼ੀ • ਪੰਜਾਬ ਪਹਿਲੀ ਵਾਰ ਏਸ਼ੀਅਨ ਚੈਂਪੀਅਨਜ਼ ਟਰਾਫੀ ਦੀ ਮੇਜ਼ਬਾਨੀ ਕਰ ਕੇ ਇਤਿਹਾਸ ਰਚੇਗਾ: ਭਗਵੰਤ ਸਿੰਘ ਮਾਨ • ਅੰਮ੍ਰਿਤਸਰ ਸੂਰਮਿਆਂ ਨੇ ਜਿੱਤਿਆ ਸ਼ੇਰ-ਏ-ਪੰਜਾਬ ਟੀ-20 ਖਿਤਾਬ • ਪੰਜਾਬ ਦੀਆਂ ਸਨਅਤਾਂ ’ਚ 10 ਘੰਟੇ ਦਾ ਬਿਜਲੀ ਕੱਟ

Haryana

ਕੁੰਜਪੁਰਾ ਸਰਪੰਚ ਉਪ ਚੋਣ ਦੇ ਮੱਦੇਨਜ਼ਰ ਐਸਡੀਐਮ ਦੇਵੇਂਦਰ ਸ਼ਰਮਾ ਨੇ ਪੋਲਿੰਗ ਸਟੇਸ਼ਨ ਦਾ ਨਿਰੀਖਣ ਕੀਤਾ

May 08, 2026 08:04 PM
Rozana Sehaj times
ਕਰਨਾਲ : ਪਿੰਡ ਕੁੰਜਪੁਰਾ ਵਿੱਚ ਸਰਪੰਚ ਦੇ ਅਹੁਦੇ ਲਈ ਹੋਣ ਵਾਲੀ ਜ਼ਿਮਨੀ ਚੋਣ ਦੇ ਮੱਦੇਨਜ਼ਰ ਐਸਡੀਐਮ ਦੇਵੇਂਦਰ ਸ਼ਰਮਾ ਨੇ ਸ਼ੁੱਕਰਵਾਰ ਨੂੰ ਹੋਰ ਪ੍ਰਸ਼ਾਸਨਿਕ ਅਤੇ ਪੁਲੀਸ ਅਧਿਕਾਰੀਆਂ ਨਾਲ ਪੋਲਿੰਗ ਸਟੇਸ਼ਨ ਦਾ ਨਿਰੀਖਣ ਕੀਤਾ। ਇਸ ਦੌਰਾਨ ਉਨ੍ਹਾਂ ਚੋਣ ਕਮਿਸ਼ਨ ਵੱਲੋਂ ਨਿਰਧਾਰਤ ਮਾਪਦੰਡਾਂ ਅਤੇ ਬੁਨਿਆਦੀ ਸਹੂਲਤਾਂ, ਬਿਜਲੀ ਵਿਵਸਥਾ, ਪੀਣ ਵਾਲੇ ਪਾਣੀ, ਫਰਨੀਚਰ, ਸਾਫ-ਸਫਾਈ, ਐਂਟਰੀ ਅਤੇ ਐਗਜ਼ਿਟ ਸਿਸਟਮ, ਸੁਰੱਖਿਆ ਵਿਵਸਥਾ ਅਤੇ ਹੋਰ ਲੋੜੀਂਦੇ ਪ੍ਰਬੰਧਾਂ ਦਾ ਜਾਇਜ਼ਾ ਲਿਆ। ਇਸ ਦੌਰਾਨ ਉਨ੍ਹਾਂ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਵੋਟਾਂ ਵਾਲੇ ਦਿਨ ਵੋਟਰਾਂ ਨੂੰ ਕਿਸੇ ਕਿਸਮ ਦੀ ਦਿੱਕਤ ਦਾ ਸਾਹਮਣਾ ਨਾ ਕਰਨਾ ਪਵੇ ਅਤੇ ਪੋਲਿੰਗ ਕੇਂਦਰਾਂ ਦੇ ਆਲੇ-ਦੁਆਲੇ ਸੁਰੱਖਿਆ ਦੇ ਸਖ਼ਤ ਪ੍ਰਬੰਧ ਕੀਤੇ ਜਾਣ।
ਸ਼ਾਂਤੀ ਲਈ ਫਲੈਗ ਮਾਰਚ ਕੱਢਿਆ ਗਿਆ
ਨਿਰੀਖਣ ਉਪਰੰਤ ਪਿੰਡ ਕੁੰਜਪੁਰਾ ਵਿਖੇ ਉਪ ਚੋਣ ਦੇ ਮੱਦੇਨਜ਼ਰ ਪਿੰਡ ਵਾਸੀਆਂ ਵਿੱਚ ਸੁਰੱਖਿਆ ਦੀ ਭਾਵਨਾ ਪੈਦਾ ਕਰਨ ਅਤੇ ਅਮਨ-ਕਾਨੂੰਨ ਨੂੰ ਬਰਕਰਾਰ ਰੱਖਣ ਦੇ ਮੰਤਵ ਨਾਲ ਜ਼ਿਲ੍ਹਾ ਪ੍ਰਸ਼ਾਸਨ ਅਤੇ ਪੁਲਿਸ ਫੋਰਸ ਵੱਲੋਂ ਫਲੈਗ ਮਾਰਚ ਕੱਢਿਆ ਗਿਆ। ਇਸ ਮਾਰਚ ਦਾ ਮੁੱਖ ਉਦੇਸ਼ ਚੋਣਾਂ ਦੌਰਾਨ ਸ਼ਾਂਤੀ ਬਣਾਈ ਰੱਖਣਾ ਅਤੇ ਵੋਟਰਾਂ ਨੂੰ ਬਿਨਾਂ ਕਿਸੇ ਡਰ ਭੈਅ ਦੇ ਵੋਟ ਪਾਉਣ ਲਈ ਪ੍ਰੇਰਿਤ ਕਰਨਾ ਸੀ। ਫਲੈਗ ਮਾਰਚ ਰਾਹੀਂ ਪ੍ਰਸ਼ਾਸਨ ਨੂੰ ਸੰਦੇਸ਼ ਦਿੱਤਾ ਕਿ ਚੋਣਾਂ ਦੌਰਾਨ ਹੰਗਾਮਾ ਕਰਨ ਜਾਂ ਚੋਣ ਪ੍ਰਕਿਰਿਆ ਵਿੱਚ ਵਿਘਨ ਪਾਉਣ ਵਾਲੇ ਸਮਾਜ ਵਿਰੋਧੀ ਅਨਸਰਾਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇਗੀ। 

Have something to say? Post your comment

More in Haryana

ਕਾਂਗਰਸ ਅਤੇ ਆਮ ਆਦਮੀ ਪਾਰਟੀ ਦੀਆਂ ਗਲਤ ਨੀਤੀਆਂ ਕਾਰਨ ਹੀ ਅੱਜ ਪੰਜਾਬ ਪਿੱਛੇ ਹੋ ਗਿਆ: ਨਾਇਬ ਸਿੰਘ ਸੈਣੀ

ਹਰਿਆਣਾ ਦੇ ਸਾਬਕਾ ਮੰਤਰੀ ਦੇ ਪੁੱਤਰ ਨੇ ਆਪਣੇ ਫਾਰਮ ਹਾਊਸ 'ਤੇ ਕੀਤੀ 'ਖੁਦਕੁਸ਼ੀ'

ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨਾਲ ਸਫ਼ਾਈ ਕਰਮਚਾਰੀ ਯੂਨੀਅਨ ਦੇ ਨੁਮਾਇੰਦਿਆਂ ਨੇ ਕੀਤੀ ਮੁਲਾਕਾਤ, ਮੰਗਾਂ 'ਤੇ ਬਣੀ ਸਹਿਮਤੀ

ਘਰੇਲੂ ਝਗੜੇ ਦੌਰਾਨ ਪਤੀ ਨੇ ਪਤਨੀ ’ਤੇ ਸੁੱਟਿਆ ਉਬਲਦਾ ਪਾਣੀ; ਮਾਮਲਾ ਦਰਜ

ਕੈਨੇਡਾ ਤੋਂ ਪਰਤੇ ਨੌਜਵਾਨ ਦੀ ਸੜਕ ਹਾਦਸੇ ’ਚ ਮੌਤ

ਵਿਧਾਨ ਸਭਾ ਵਿੱਚ ਚਰਚਾ ਤੱਥਾਂ ਦੇ ਆਧਾਰ ’ਤੇ ਹੋਣੀ ਚਾਹੀਦੀ ਹੈ, ਝੂਠ ਦੇ ਆਧਾਰ ’ਤੇ ਨਹੀਂ : ਮੁੱਖ ਮੰਤਰੀ

ਦੀ ਕਿਰਮਚ ਕੋ-ਆਪ੍ਰੇਟਿਵ ਸੁਸਾਇਟੀ ਦਾ ਭਰਤੀ ਪ੍ਰਸਤਾਵ ਰੱਦ ਕੀਤਾ ਜਾਵੇ ਅਤੇ ਦਿੱਤੀ ਗਈ ਤਨਖਾਹ ਦੀ ਕੀਤੀ ਜਾਵੇ ਰਿਕਵਰੀ: ਕ੍ਰਿਸ਼ਨ ਲਾਲ ਪੰਵਾਰ

ਪੀਣ ਵਾਲੇ ਪਾਣੀ ਦੀ ਸ਼ੁੱਧਤਾ ਲਈ ਸਾਰੇ ਪੁਰਾਣੇ ਵਾਟਰ-ਵਰਕਸਾਂ ਨੂੰ ਆਰ.ਸੀ.ਸੀ. ਅਧਾਰਤ ਬਣਾਇਆ ਜਾਵੇ : ਮੁੱਖ ਮੰਤਰੀ

ਤਲਾਬਾਂ ਵਿੱਚ ਗੰਦਾ ਪਾਣੀ ਨਹੀਂ ਜਾਣਾ ਚਾਹੀਦਾ, ਟ੍ਰੀਟਮੈਂਟ ਤੋਂ ਬਾਅਦ ਹੀ ਤਲਾਬ ਵਿੱਚ ਪਹੁੰਚੇ ਪਾਣੀ : ਮੁੱਖ ਮੰਤਰੀ ਨਾਇਬ ਸਿੰਘ ਸੈਣੀ

ਰੱਖੜੀ ਦੇ ਪਵਿੱਤਰ ਤਿਉਂਹਾਰ ਮੌਕੇ 'ਤੇ ਔਰਤਾਂ ਨੂੰ ਸਰਕਾਰ ਦਾ ਵੱਡਾ ਤੋਹਫ਼ਾ