Thursday, October 29, 2026
BREAKING NEWS
• ਬਿਜਲੀ ਦਾ ਕਰੰਟ ਲੱਗਣ ਨਾਲ ਨੌਜਵਾਨ ਦੀ ਮੌਤ  • ਆਯੁਸ਼ਮਾਨ ਖੁਰਾਨਾ ਤੇ ਸਾਰਾ ਅਲੀ ਖਾਨ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ • ਫ਼ਿਲਮ ਨਿਰਮਾਤਾ ਅਮਰਦੀਪ ਸਿੰਘ ਗਰੇਵਾਲ ਦਿੱਲੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ • ਪੰਜਾਬ ਨੂੰ ਬਰਬਾਦ ਕਰਨ ਲਈ ਚਿੱਟਾ ਪਾਰਟੀ ਨਾਲ ਮਿਲੀਭੁਗਤ ਕੀਤੀ : ਕੇਜਰੀਵਾਲ • ਰੋਹਿਣੀ ਵਿੱਚ ਕੋਕੀਨ ਸਪਲਾਈ ਨੈਟਵਰਕ ਦਾ ਪਰਦਾਫ਼ਾਸ਼ ; ਚਾਰ ਵਿਦੇਸ਼ੀ ਨਾਗਰਿਕਾਂ ਗ੍ਰਿਫ਼ਤਾਰ • ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ • ਭਾਰਤ ਛੱਡੋ ਨੋਟਿਸ ; ਕਲਾਕਾਰ ਦੀ ਸ਼ਮੂਲੀਅਤ ਇਕ ਅਜਿਹੇ ਏਜੰਡੇ ਨਾਲ ਮੇਲ ਖਾਂਦੀ ਹੈ ਜੋ ਦੇਸ਼ ਦੇ ਹਿੱਤਾਂ ਦੇ ਉਲਟ ਹੈ : ਸ਼ੇਖ ਬਾਜੀ • ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਕਥਿਤ ਮਨੀ ਲਾਂਡਰਿੰਗ ਮਾਮਲੇ ਵਿੱਚ ਸੰਜੀਵ ਅਰੋੜਾ ਦੀ ਜ਼ਮਾਨਤ ਅਰਜ਼ੀ ਰੱਦ • ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ • ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ

Majha

ਨਗਰ ਨਿਗਮ ਅੰਮ੍ਰਿਤਸਰ ਵੱਲੋਂ ਗੈਰ-ਅਧਿਕਾਰਤ ਪਸ਼ੂ ਡੇਰਿਆਂ ਖ਼ਿਲਾਫ਼ ਕਾਰਵਾਈ ਜਾਰੀ; ਕੋਟ ਖਾਲਸਾ ਅਤੇ ਨਿਊ ਮਾਡਲ ਟਾਊਨ ਤੋਂ 7 ਪਸ਼ੂ ਗਊਸ਼ਾਲਾ ਭੇਜੇ ਗਏ

May 08, 2026 08:09 PM
Rozana Sehaj times

ਅੰਮ੍ਰਿਤਸਰ : ਨਗਰ ਨਿਗਮ ਕਮਿਸ਼ਨਰ ਬਿਕਰਮਜੀਤ ਸਿੰਘ ਸ਼ੇਰਗਿੱਲ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਨਗਰ ਨਿਗਮ ਅੰਮ੍ਰਿਤਸਰ ਵੱਲੋਂ  ਕੋਟ ਖਾਲਸਾ ਅਤੇ ਨਿਊ ਮਾਡਲ ਟਾਉਨ ਦੇ ਰਿਹਾਇਸ਼ੀ ਇਲਾਕਿਆਂ ਵਿੱਚ ਚੱਲ ਰਹੇ ਗੈਰ-ਅਧਿਕਾਰਤ ਪਸ਼ੂ ਡੇਰਿਆਂ ਖ਼ਿਲਾਫ਼ ਵਿਸ਼ੇਸ਼ ਮੁਹਿੰਮ ਚਲਾਈ ਗਈ। ਮੁਹਿੰਮ ਦੌਰਾਨ ਦੋ ਗੈਰ-ਅਧਿਕਾਰਤ ਪਸ਼ੂ ਡੇਰਿਆਂ ਦੀ ਪਛਾਣ ਕੀਤੀ ਗਈ ਅਤੇ ਉੱਥੋਂ ਪਸ਼ੂਆਂ ਨੂੰ ਹਟਾਉਣ ਲਈ ਕਾਰਵਾਈ ਕੀਤੀ ਗਈ। ਕੁੱਲ 7 ਪਸ਼ੂ ਕਾਬੂ ਕਰਕੇ ਸੁਰੱਖਿਅਤ ਤਰੀਕੇ ਨਾਲ ਗਊਸ਼ਾਲਾ ਵਿੱਚ ਭੇਜੇ ਗਏ। ਇਹ ਕਾਰਵਾਈ ਸ਼ਹਿਰ ਦੀ ਹੱਦ ਅੰਦਰ ਆਵਾਰਾ ਅਤੇ ਗੈਰ-ਕਾਨੂੰਨੀ ਤਰੀਕੇ ਨਾਲ ਰੱਖੇ ਜਾ ਰਹੇ ਪਸ਼ੂਆਂ ਦੀ ਸਮੱਸਿਆ ਦੇ ਹੱਲ ਲਈ ਨਿਗਮ ਵੱਲੋਂ ਚਲਾਈ ਜਾ ਰਹੀ ਲਗਾਤਾਰ ਮੁਹਿੰਮ ਦਾ ਹਿੱਸਾ ਹੈ। ਇਹ ਕਾਰਵਾਈ ਡਾ. ਰਮਾ, ਐਮ.ਓ.ਐਚ., ਜੇ.ਪੀ. ਬੱਬਰ, ਸੀ.ਐਸ.ਓ., ਸਰਬਜੀਤ ਸਿੰਘ, ਅਨੀਲ ਕੁਮਾਰ ਅਤੇ ਰਵਿੰਦਰ ਕੁਮਾਰ ਦੀ ਹਾਜ਼ਰੀ ਵਿੱਚ ਕੀਤੀ ਗਈ। ਇਸ ਦੌਰਾਨ ਨਗਰ ਨਿਗਮ ਅੰਮ੍ਰਿਤਸਰ ਦੇ ਇਨਫੋਰਸਮੈਂਟ ਸਟਾਫ ਅਤੇ ਪੰਜਾਬ ਪੁਲਿਸ ਵੱਲੋਂ ਵੀ ਸਹਿਯੋਗ ਦਿੱਤਾ ਗਿਆ। ਨਗਰ ਨਿਗਮ ਕਮਿਸ਼ਨਰ ਬਿਕਰਮਜੀਤ ਸਿੰਘ ਸ਼ੇਰਗਿੱਲ ਨੇ ਦੁਹਰਾਇਆ ਕਿ ਨਿਗਮ ਜਨਤਕ ਸਫ਼ਾਈ, ਸੜਕ ਸੁਰੱਖਿਆ ਅਤੇ ਸੁਚੱਜੇ ਸ਼ਹਿਰੀ ਜੀਵਨ ਲਈ ਪੂਰੀ ਤਰ੍ਹਾਂ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਰਿਹਾਇਸ਼ੀ ਇਲਾਕਿਆਂ ਵਿੱਚ ਚੱਲ ਰਹੇ ਗੈਰ-ਅਧਿਕਾਰਤ ਡੇਰੇ ਅਤੇ ਪਸ਼ੂ ਬਾੜੇ ਸਫ਼ਾਈ ਸੰਬੰਧੀ ਸਮੱਸਿਆਵਾਂ ਪੈਦਾ ਕਰਦੇ ਹਨ, ਆਵਾਜਾਈ ਵਿੱਚ ਰੁਕਾਵਟ ਬਣਦੇ ਹਨ ਅਤੇ ਸਥਾਨਕ ਵਸਨੀਕਾਂ ਲਈ ਅਸੁਵਿਧਾ ਦਾ ਕਾਰਨ ਬਣਦੇ ਹਨ। ਅਜਿਹੀਆਂ ਕਾਰਵਾਈਆਂ ਸ਼ਹਿਰ ਦੇ ਵੱਖ-ਵੱਖ ਹਿੱਸਿਆਂ ਵਿੱਚ ਅੱਗੇ ਵੀ ਜਾਰੀ ਰਹਿਣਗੀਆਂ। ਨਗਰ ਨਿਗਮ ਅੰਮ੍ਰਿਤਸਰ ਨੇ ਨਾਗਰਿਕਾਂ ਨੂੰ ਅਪੀਲ ਕੀਤੀ ਹੈ ਕਿ ਉਹ ਗੈਰ-ਅਧਿਕਾਰਤ ਥਾਵਾਂ ‘ਤੇ ਪਸ਼ੂ ਨਾ ਰੱਖਣ ਅਤੇ ਅੰਮ੍ਰਿਤਸਰ ਨੂੰ ਸਾਫ਼-ਸੁਥਰਾ, ਸੁਰੱਖਿਅਤ ਅਤੇ ਸੁਚੱਜਾ ਬਣਾਈ ਰੱਖਣ ਵਿੱਚ ਨਿਗਮ ਦਾ ਸਹਿਯੋਗ ਕਰਨ।

Have something to say? Post your comment

More in Majha

ਅੰਮ੍ਰਿਤਸਰ ਵਿੱਚ ਗੈਰ-ਕਾਨੂੰਨੀ ਹਥਿਆਰ ਤਸਕਰੀ ਮਾਡਿਊਲ ਨਾਲ ਜੁੜੇ ਤਿੰਨ ਵਿਅਕਤੀ 10 ਆਧੁਨਿਕ ਪਿਸਤੌਲਾਂ ਸਮੇਤ ਕਾਬੂ

ਅੰਮ੍ਰਿਤਸਰ ਵਿੱਚ ਫ਼ੌਜੀ ਜਵਾਨ ਸਮੇਤ ਸੱਤ ਗ੍ਰਿਫ਼ਤਾਰ, 14 ਪਿਸਤੌਲਾਂ ਅਤੇ 20 ਕਿਲੋ ਹੈਰੋਇਨ ਬਰਾਮਦ

ਗੈਰ-ਕਾਨੂੰਨੀ ਹਥਿਆਰ ਸਪਲਾਈ ਨੈੱਟਵਰਕ ਨਾਲ ਜੁੜੇ ਦੋ ਨਾਬਾਲਗਾਂ ਸਮੇਤ ਚਾਰ ਗ੍ਰਿਫ਼ਤਾਰ, 16 ਪਿਸਤੌਲ ਬਰਾਮਦ

ਅੰਮ੍ਰਿਤਸਰ ਵਿੱਚ ਨਸ਼ਾ ਤਸਕਰੀ ਨੈੱਟਵਰਕ ਨਾਲ ਜੁੜੇ ਚਾਰ ਵਿਅਕਤੀ 10 ਕਿਲੋ ਹੈਰੋਇਨ ਸਮੇਤ ਕਾਬੂ

ਅੰਮ੍ਰਿਤਸਰ ਵਿੱਚ ਤਿੰਨ ਨਾਬਾਲਗਾਂ ਸਣੇ  7 ਵਿਅਕਤੀ ਕਾਬੂ; ਇੱਕ ਹੈਂਡ ਗ੍ਰਨੇਡ, 2 ਪਿਸਤੌਲਾਂ ਅਤੇ 3.4 ਕਿਲੋ ਹੈਰੋਇਨ ਬਰਾਮਦ

ਨਸ਼ਾ ਅਤੇ ਹਥਿਆਰ ਤਸਕਰੀ ਨੈਟਵਰਕ ਨਾਲ ਜੁੜੇ ਤਿੰਨ ਵਿਅਕਤੀ ਗ੍ਰਿਫਤਾਰ; 10 ਪਿਸਤੌਲਾਂ, 1 ਕਿੱਲੋ ਹੈਰੋਇਨ ਬਰਾਮਦ

ਅੰਮ੍ਰਿਤਸਰ ਵਿੱਚ ਅਸਾਲਟ ਰਾਈਫਲ 2 ਹੈਂਡ ਗ੍ਰਨੇਡ ਅਤੇ 13 ਪਿਸਤੌਲ ਬਰਾਮਦ

ਪਰਮਿੰਦਰ ਝੋਟਾ ਕਤਲ ’ਚ ਪੰਜਾਬ ਬੰਦ : ਅੰਮ੍ਰਿਤਸਰ ’ਚ ਸੜਕ ਜਾਮ ਕਰਨ ਵਾਲੇ 5-7 ਵਿਅਕਤੀ ਹਿਰਾਸਤ ’ਚ

ਅੰਮ੍ਰਿਤਸਰ ਵਿੱਚ 6 ਪਿਸਤੌਲਾਂ, 4.4 ਕਿਲੋ ਹੈਰੋਇਨ, 500 ਗ੍ਰਾਮ ਅਫੀਮ, 12.9 ਲੱਖ ਰੁਪਏ ਦੀ ਡਰੱਗ ਮਨੀ ਅਤੇ ਇੱਕ ਡਰੋਨ ਸਮੇਤ 10 ਵਿਅਕਤੀ ਕਾਬੂ

ਪੰਜਾਬ ਪੁਲਿਸ ਵੱਲੋਂ ਪਾਕਿਸਤਾਨੀ ਆਈਐਸਆਈ ਸਮਰਥਿਤ ਮਾਡਿਊਲ ਦਾ ਪਰਦਾਫਾਸ਼