Sunday, October 11, 2026
BREAKING NEWS
• ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ • ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ • ਸੋਸ਼ਲ ਮੀਡੀਆ ਇਨਫ਼ਲੂਐਂਸਰ ਮੈਡ ਸੰਧੂ ਦੀ ਗੋਲੀ ਮਾਰ ਕੇ ਹੱਤਿਆ • ਕਾਂਗਰਸ ਅਤੇ ਆਮ ਆਦਮੀ ਪਾਰਟੀ ਦੀਆਂ ਗਲਤ ਨੀਤੀਆਂ ਕਾਰਨ ਹੀ ਅੱਜ ਪੰਜਾਬ ਪਿੱਛੇ ਹੋ ਗਿਆ: ਨਾਇਬ ਸਿੰਘ ਸੈਣੀ • ਚੰਡੀਗੜ੍ਹ ‘ਚ ਪੰਜਾਬ ਭਾਜਪਾ ਦਫ਼ਤਰ ਗ੍ਰੇਨੇਡ ਮਾਮਲੇ ਦੀ ਜਾਂਚ ਐਨ ਆਈ ਏ ਹਵਾਲੇ • ਸੁਨਾਮ 'ਚ ਲਾਪਰਵਾਹੀ ਕਾਰਨ ਦੋ ਨੌਜਵਾਨਾਂ ਦੀ ਮੌਤ  • ਸੁਨਾਮ 'ਚ ਚੋਰਾਂ ਦੀ ਦਹਿਸ਼ਤ, ਪੁਲਿਸ ਬਣੀ ਮੂਕ ਦਰਸ਼ਕ  • ਰਾਣੀ ਮੁਖਰਜੀ ਦੀ ਮਾਂ ਕ੍ਰਿਸ਼ਨਾ ਮੁਖਰਜੀ ਦਾ 75 ਸਾਲ ਦੀ ਉਮਰ ਵਿੱਚ ਦੇਹਾਂਤ • ਫਰੀਦਕੋਟ ਦੇ 6 ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਪੁਲੀਸ ਨੇ ਲਈ ਚੱਪੇ-ਚੱਪੇ ਦੀ ਤਲਾਸ਼ੀ • ਪੰਜਾਬ ਪਹਿਲੀ ਵਾਰ ਏਸ਼ੀਅਨ ਚੈਂਪੀਅਨਜ਼ ਟਰਾਫੀ ਦੀ ਮੇਜ਼ਬਾਨੀ ਕਰ ਕੇ ਇਤਿਹਾਸ ਰਚੇਗਾ: ਭਗਵੰਤ ਸਿੰਘ ਮਾਨ

Majha

ਵਿਦਿਆਰਥੀਆਂ ਦੇ ਵਿਹਾਰ ਨੂੰ ਸਹੀ ਦਿਸ਼ਾ ਦੇਣ ਵਿੱਚ ਅਧਿਆਪਕਾਂ ਦੀ ਭੂਮਿਕਾ ਸਭ ਤੋਂ ਅਹਿਮ : ਡਾ. ਬਲਬੀਰ ਸਿੰਘ

May 08, 2026 08:16 PM
Rozana Sehaj times

ਅੰਮ੍ਰਿਤਸਰ : ਪੰਜਾਬ ਦੇ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਅੱਜ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ, ਮਹਾਂ ਸਿੰਘ ਗੇਟ ਵਿਖੇ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਸਰਕਾਰੀ ਸਕੂਲਾਂ ਦੇ ਅਧਿਆਪਕਾਂ ਲਈ ਕਰਵਾਈ ਜਾ ਰਹੀ ਸਮਰੱਥਾ ਨਿਰਮਾਣ ਟ੍ਰੇਨਿੰਗ ਵਿੱਚ ਬਤੌਰ ਮੁੱਖ ਮਹਿਮਾਨ ਸ਼ਿਰਕਤ ਕੀਤੀ ਅਤੇ ਅਧਿਆਪਕਾਂ ਨਾਲ ਵਿਸਥਾਰਪੂਰਵਕ ਗੱਲਬਾਤ ਕੀਤੀ। ਇਸ ਮੌਕੇ ਸੰਬੋਧਨ ਕਰਦਿਆਂ ਡਾ. ਬਲਬੀਰ ਸਿੰਘ ਨੇ ਕਿਹਾ ਕਿ ਵਿਦਿਆਰਥੀਆਂ ਦੇ ਵਿਹਾਰ ਨੂੰ ਸਹੀ ਦਿਸ਼ਾ ਦੇਣ, ਉਨ੍ਹਾਂ ਨੂੰ ਨਸ਼ਿਆਂ ਤੋਂ ਦੂਰ ਰੱਖਣ ਅਤੇ ਮਾਨਸਿਕ ਤੌਰ ‘ਤੇ ਮਜ਼ਬੂਤ ਬਣਾਉਣ ਵਿੱਚ ਅਧਿਆਪਕਾਂ ਦੀ ਭੂਮਿਕਾ ਸਭ ਤੋਂ ਅਹਿਮ ਹੈ। ਉਨ੍ਹਾਂ ਕਿਹਾ ਕਿ ਅਧਿਆਪਕ ਸਾਡੇ “ਨੇਸ਼ਨ ਬਿਲਡਰ” ਹਨ ਅਤੇ ਪੰਜਾਬ ਸਰਕਾਰ ਨੂੰ ਪੂਰਾ ਭਰੋਸਾ ਹੈ ਕਿ ਉਹ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਨੂੰ ਜਨ ਅੰਦੋਲਨ ਬਣਾਉਣ ਵਿੱਚ ਵੱਡਾ ਯੋਗਦਾਨ ਪਾਉਣਗੇ। ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਡਾਕਟਰ ਬੀ. ਆਰ. ਅੰਬੇਦਕਰ ਇੰਸਟੀਚਿਊਟ ਆਫ ਮੈਡੀਕਲ ਸਾਇੰਸ, ਮੋਹਾਲੀ, ਟਾਟਾ ਇੰਸਟੀਚਿਊਟ ਆਫ ਸੋਸ਼ਲ ਸਾਇੰਸ ਅਤੇ ਡਿਟਸੂ ਦੇ ਮਾਨਸਿਕ ਸਿਹਤ ਮਾਹਿਰਾਂ ਦੇ ਸਹਿਯੋਗ ਨਾਲ ਇਹ ਫਲੈਗਸ਼ਿਪ ਪ੍ਰੋਗਰਾਮ ਚਲਾਇਆ ਜਾ ਰਿਹਾ ਹੈ, ਜਿਸ ਤਹਿਤ ਪੰਜਾਬ ਦੇ 9 ਜ਼ਿਲ੍ਹਿਆਂ ਦੇ 1400 ਪ੍ਰਿੰਸੀਪਲਾਂ ਨੂੰ ਟ੍ਰੇਨਿੰਗ ਦਿੱਤੀ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਇਸ ਮੁਹਿੰਮ ਦੀ ਸ਼ੁਰੂਆਤ ਬੀਤੇ ਦਿਨ ਅੰਮ੍ਰਿਤਸਰ ਤੋਂ ਹੋਈ, ਜਿੱਥੇ ਜ਼ਿਲ੍ਹੇ ਦੇ 3238 ਅਧਿਆਪਕਾਂ ਨੂੰ 16 ਦਿਨਾਂ ਵਿੱਚ ਟ੍ਰੇਨਿੰਗ ਦਿੱਤੀ ਜਾਵੇਗੀ। ਇਹ ਟ੍ਰੇਨਿੰਗ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਮਹਾਂ ਸਿੰਘ ਗੇਟ (ਸ਼ਿਵਾਲਾ), ਸਾਰਾਗੜੀ ਮੈਮੋਰੀਅਲ ਸਕੂਲ ਆਫ ਐਮੀਨੈਂਸ ਟਾਊਨ ਹਾਲ ਐਟ ਮਾਲ ਮੰਡੀ ਅਤੇ ਸੀਨੀਅਰ ਸੈਕੰਡਰੀ ਰੈਜ਼ੀਡੈਂਸ਼ੀਅਲ ਸਕੂਲ ਫਾਰ ਮੈਰੀਟੋਰੀਅਸ ਸਟੂਡੈਂਟਸ, ਅੰਮ੍ਰਿਤਸਰ ਵਿਖੇ ਕਰਵਾਈ ਜਾਵੇਗੀ। ਸਿਹਤ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸਕੂਲ ਅਧਿਆਪਕਾਂ ਨੂੰ ਵਿਦਿਆਰਥੀਆਂ ਵਿੱਚ ਨਸ਼ਿਆਂ ਪ੍ਰਤੀ ਜਾਗਰੂਕਤਾ ਫੈਲਾਉਣ, ਮਾਨਸਿਕ ਸਿਹਤ ਨਾਲ ਸੰਬੰਧਿਤ ਸਮੱਸਿਆਵਾਂ ਦੀ ਪਛਾਣ ਕਰਨ ਅਤੇ ਨੌਜਵਾਨ ਪੀੜ੍ਹੀ ਨੂੰ ਸਕਾਰਾਤਮਕ ਜੀਵਨ ਸ਼ੈਲੀ ਵੱਲ ਪ੍ਰੇਰਿਤ ਕਰਨ ਲਈ ਅੱਗੇਵਾਰ ਭੂਮਿਕਾ ਸੌਂਪੀ ਗਈ ਹੈ। ਉਨ੍ਹਾਂ ਕਿਹਾ ਕਿ ਸਿੱਖਿਆ ਅਤੇ ਸੰਵੇਦਨਸ਼ੀਲ ਅਧਿਆਪਕ ਹੀ ਨਸ਼ਾ ਮੁਕਤ ਅਤੇ ਮਾਨਸਿਕ ਤੌਰ ‘ਤੇ ਮਜ਼ਬੂਤ ਪੰਜਾਬ ਦੀ ਨੀਂਹ ਰੱਖ ਸਕਦੇ ਹਨ। ਉਨ੍ਹਾਂ ਦੱਸਿਆ ਕਿ ਟ੍ਰੇਨਿੰਗ ਦੇ ਰਹੇ ਟ੍ਰੇਨਰਾਂ ਨੂੰ ਗੁਰੂ ਨਾਨਕ ਦੇਵ ਯੂਨੀਵਰਸਿਟੀ ਵਿਖੇ ਟਾਟਾ ਇੰਸਟੀਚਿਊਟ ਆਫ ਸੋਸ਼ਲ ਸਾਇੰਸ ਅਤੇ ਡਿਟਸੂ ਦੇ ਮਾਹਿਰਾਂ ਵੱਲੋਂ ਦੋ ਦਿਨਾਂ ਦੀ ਵਿਸ਼ੇਸ਼ ਟ੍ਰੇਨਿੰਗ ਦਿੱਤੀ ਗਈ, ਜਿਸ ਤੋਂ ਬਾਅਦ ਹੁਣ ਇਹ ਟ੍ਰੇਨਰ ਸਕੂਲਾਂ ਵਿੱਚ ਅਧਿਆਪਕਾਂ ਨੂੰ ਟ੍ਰੇਨਿੰਗ ਪ੍ਰਦਾਨ ਕਰ ਰਹੇ ਹਨ। ਇਸ ਮੌਕੇ ਮਾਣਯੋਗ ਕੈਬਿਨਟ ਮੰਤਰੀ ਦਾ ਜ਼ਿਲ੍ਹਾ ਸਿੱਖਿਆ ਅਫਸਰ ਸ੍ਰੀ ਰਜੇਸ਼ ਕੁਮਾਰ, ਉਪ ਜ਼ਿਲ੍ਹਾ ਸਿੱਖਿਆ ਅਫਸਰ ਸ੍ਰੀ ਰਜੇਸ਼ ਖੰਨਾ ਅਤੇ ਪ੍ਰਿੰਸੀਪਲ ਮੈਡਮ ਜੇ. ਕੇ. ਸ਼ਿੰਗਾਰੀ ਵੱਲੋਂ ਨਿੱਘਾ ਸਵਾਗਤ ਕੀਤਾ ਗਿਆ। ਜ਼ਿਲ੍ਹਾ ਸਿੱਖਿਆ ਅਫਸਰ ਨੇ ਇਸ ਮੌਕੇ ਦੱਸਿਆ ਕਿ ਸਿੱਖਿਆ ਵਿਭਾਗ ਵੱਲੋਂ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਸਕੂਲਾਂ ਵਿੱਚ ਵਿਹਾਰਕ ਵਿਕਾਸ ਅਤੇ ਨਸ਼ਿਆਂ ਪ੍ਰਤੀ ਜਾਗਰੂਕਤਾ ਲਈ ਲਗਾਤਾਰ ਵਿਸ਼ੇਸ਼ ਉਪਰਾਲੇ ਕੀਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਸਕੂਲਾਂ ਵਿੱਚ ਅਜਿਹਾ ਪਾਠਕ੍ਰਮ ਅਤੇ ਗਤੀਵਿਧੀਆਂ ਵਿਕਸਿਤ ਕੀਤੀਆਂ ਜਾ ਰਹੀਆਂ ਹਨ, ਜੋ ਵਿਦਿਆਰਥੀਆਂ ਨੂੰ ਮਾਨਸਿਕ ਤੌਰ ‘ਤੇ ਮਜ਼ਬੂਤ, ਜ਼ਿੰਮੇਵਾਰ ਅਤੇ ਨਸ਼ਿਆਂ ਤੋਂ ਦੂਰ ਰਹਿਣ ਲਈ ਪ੍ਰੇਰਿਤ ਕਰਨ। ਇਸ ਮੌਕੇ ਜ਼ਿਲ੍ਹਾ ਨੋਡਲ ਇੰਚਾਰਜ ਸਰਦਾਰ ਸੁਖਵਿੰਦਰ ਸਿੰਘ, ਮੁਖਤਾਰ ਸਿੰਘ, ਸ੍ਰੀਮਤੀ ਰਮਿੰਦਰ ਬਜਾਜ, ਡਿਟਸੂ ਚੰਡੀਗੜ੍ਹ ਤੋਂ ਤਰਨ ਅਤੇ ਨਿਸ਼ਚੇ ਸਮੇਤ ਸਕੂਲ ਦੇ ਅਧਿਆਪਕ ਹਾਜ਼ਰ ਸਨ।

Have something to say? Post your comment

More in Majha

ਅੰਮ੍ਰਿਤਸਰ ਵਿੱਚ ਐਮ-16 ਰਾਈਫਲ, ਦੋ ਜ਼ਿਗਾਣਾ ਪਿਸਤੌਲ ਸਮੇਤ 10 ਅਤਿ-ਆਧੁਨਿਕ ਹਥਿਆਰ ਬਰਾਮਦ; ਚਾਰ ਕਾਬੂ

ਗ਼ੈਰ-ਕਾਨੂੰਨੀ ਹਥਿਆਰ ਸਪਲਾਈ ਨੈਟਵਰਕ ਵਿੱਚ ਸ਼ਾਮਲ ਇੱਕ ਨਾਬਾਲਗ ਸਣੇ ਅੱਠ ਵਿਅਕਤੀ ਕਾਬੂ; 15 ਪਿਸਤੌਲਾਂ ਬਰਾਮਦ

ਸਰਹੱਦ ਪਾਰਲੇ ਹਥਿਆਰ ਅਤੇ ਵਿਸਫ਼ੋਟਕ ਤਸਕਰੀ ਨੈੱਟਵਰਕ ਦਾ ਪਰਦਾਫ਼ਾਸ਼

‘ਕੰਮ ਦੀ ਰਾਜਨੀਤੀ’ ਨੇ ਲੋਕਾਂ ਦਾ ਵਿਸ਼ਵਾਸ ਜਿੱਤਿਆ, 2027 ਵਿੱਚ ਪੰਜਾਬ ਸਾਨੂੰ ਇੱਕ ਹੋਰ ਮੌਕਾ ਦੇਵੇਗਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਸੋਸ਼ਲ ਮੀਡੀਆ ਇਨਫ਼ਲੂਐਂਸਰ ਮੈਡ ਸੰਧੂ ਦੀ ਗੋਲੀ ਮਾਰ ਕੇ ਹੱਤਿਆ

ਸਰਹੱਦ ਪਾਰੋਂ ਚੱਲ ਰਹੇ ਤਸਕਰੀ ਨੈੱਟਵਰਕਾਂ ਨਾਲ ਸਬੰਧਤ ਚਾਰ ਮੁਲਜ਼ਮ 10 ਕਿੱਲੋ ਹੈਰੋਇਨ ਅਤੇ 10 ਪਿਸਤੌਲਾਂ ਸਣੇ ਕਾਬੂ

ਪੈਸੇ ਆਉਣ ਮਗਰੋਂ ਪੰਜਾਬ ਦੀਆਂ ਔਰਤਾਂ ਨੇ ਲਾਇਆ ਇੱਕੋ ਨਾਅਰਾ: ‘ਭਗਵੰਤ ਮਾਨ ਸਰਕਾਰ ਮੁੜ ਦੁਬਾਰਾ’

ਅੰਮ੍ਰਿਤਸਰ ਵਿੱਚ ਨਸ਼ੀਲੇ ਪਦਾਰਥ ਅਤੇ ਹਥਿਆਰ ਤਸਕਰੀ ਕਰਨ ਵਾਲੇ ਨੈੱਟਵਰਕਾਂ ਨਾਲ ਜੁੜੇ ਪੰਜ ਵਿਅਕਤੀ 13 ਪਿਸਤੌਲਾਂ ਅਤੇ 3.2 ਕਿਲੋ ਹੈਰੋਇਨ ਸਮੇਤ ਕਾਬੂ

ਅੰਮ੍ਰਿਤਸਰ ਵਿੱਚ 20 ਕਿੱਲੋ ਹੋਰ ਹੈਰੋਇਨ ਬਰਾਮਦ;ਚਾਰ ਕਾਬੂ

ਅੰਮ੍ਰਿਤਸਰ ਵਿੱਚ ਗ਼ੈਰ-ਕਾਨੂੰਨੀ ਹਥਿਆਰ ਤਸਕਰੀ ਨੈਟਵਰਕਾਂ ਦੇ ਅੱਠ ਕਾਰਕੁੰਨ 13 ਪਿਸਤੌਲਾਂ ਨਾਲ ਗ੍ਰਿਫਤਾਰ