Thursday, October 22, 2026
BREAKING NEWS
• ਆਯੁਸ਼ਮਾਨ ਖੁਰਾਨਾ ਤੇ ਸਾਰਾ ਅਲੀ ਖਾਨ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ • ਫ਼ਿਲਮ ਨਿਰਮਾਤਾ ਅਮਰਦੀਪ ਸਿੰਘ ਗਰੇਵਾਲ ਦਿੱਲੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ • ਪੰਜਾਬ ਨੂੰ ਬਰਬਾਦ ਕਰਨ ਲਈ ਚਿੱਟਾ ਪਾਰਟੀ ਨਾਲ ਮਿਲੀਭੁਗਤ ਕੀਤੀ : ਕੇਜਰੀਵਾਲ • ਰੋਹਿਣੀ ਵਿੱਚ ਕੋਕੀਨ ਸਪਲਾਈ ਨੈਟਵਰਕ ਦਾ ਪਰਦਾਫ਼ਾਸ਼ ; ਚਾਰ ਵਿਦੇਸ਼ੀ ਨਾਗਰਿਕਾਂ ਗ੍ਰਿਫ਼ਤਾਰ • ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ • ਭਾਰਤ ਛੱਡੋ ਨੋਟਿਸ ; ਕਲਾਕਾਰ ਦੀ ਸ਼ਮੂਲੀਅਤ ਇਕ ਅਜਿਹੇ ਏਜੰਡੇ ਨਾਲ ਮੇਲ ਖਾਂਦੀ ਹੈ ਜੋ ਦੇਸ਼ ਦੇ ਹਿੱਤਾਂ ਦੇ ਉਲਟ ਹੈ : ਸ਼ੇਖ ਬਾਜੀ • ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਕਥਿਤ ਮਨੀ ਲਾਂਡਰਿੰਗ ਮਾਮਲੇ ਵਿੱਚ ਸੰਜੀਵ ਅਰੋੜਾ ਦੀ ਜ਼ਮਾਨਤ ਅਰਜ਼ੀ ਰੱਦ • ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ • ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ • ਸੋਸ਼ਲ ਮੀਡੀਆ ਇਨਫ਼ਲੂਐਂਸਰ ਮੈਡ ਸੰਧੂ ਦੀ ਗੋਲੀ ਮਾਰ ਕੇ ਹੱਤਿਆ

Majha

ਸਿਹਤ ਵਿਭਾਗ ਵੱਲੋਂ ਕਾਰਪੋਰੇਸ਼ਨ ਦੇ ਸਹਿਯੋਗ ਨਾਲ “ਹਰ ਸ਼ੁੱਕਰਵਾਰ ਡੇਂਗੂ ਤੇ ਵਾਰ” ਮੁਹਿੰਮ ਦੀ ਸ਼ੁਰੂਆਤ

May 08, 2026 08:22 PM
Rozana Sehaj times

ਅੰਮ੍ਰਿਤਸਰ  :  ਪੰਜਾਬ ਸਰਕਾਰ ਦੇ ਹੁਕਮਾਂ ਅਨੁਸਾਰ ਸਿਵਲ ਸਰਜਨ ਡਾ. ਸਤਿੰਦਰਜੀਤ ਸਿੰਘ ਬਜਾਜ ਦੇ ਦਿਸ਼ਾ-ਨਿਰਦੇਸ਼ਾਂ ਹੇਠ ਸਿਹਤ ਵਿਭਾਗ ਵੱਲੋਂ ਨਗਰ ਨਿਗਮ ਦੇ ਸਹਿਯੋਗ ਨਾਲ “ਹਰ ਸ਼ੁੱਕਰਵਾਰ ਡੇਂਗੂ ਤੇ ਵਾਰ” ਮੁਹਿੰਮ ਤਹਿਤ ਐਂਟੀ ਲਾਰਵਾ ਗਤੀਵਿਧੀਆਂ, ਫੌਗਿੰਗ, ਸਪਰੇਅ ਅਤੇ ਜਾਗਰੂਕਤਾ ਅਭਿਆਨ ਦੀ ਸ਼ੁਰੂਆਤ ਕੰਪਨੀ ਬਾਗ ਵਿਖੇ ਸਥਿਤ ਸਰਵਿਸ ਕਲੱਬ ਤੋਂ ਕੀਤੀ ਗਈ। ਇਸ ਮੌਕੇ ਸਹਾਇਕ ਸਿਵਲ ਸਰਜਨ ਡਾ. ਰਜਿੰਦਰਪਾਲ ਕੌਰ ਨੇ ਕਿਹਾ ਕਿ ਬਰਸਾਤ ਦੇ ਮੌਸਮ ਦੌਰਾਨ ਕਈ ਥਾਵਾਂ ‘ਤੇ ਪਾਣੀ ਇਕੱਠਾ ਹੋਣਾ ਸੁਭਾਵਿਕ ਹੈ, ਪਰ ਜਿੱਥੇ ਪਾਣੀ ਖੜ੍ਹਾ ਰਹੇਗਾ ਉੱਥੇ ਮੱਛਰ ਦੀ ਪੈਦਾਵਾਰ ਵੀ ਵਧੇਗੀ। ਉਨ੍ਹਾਂ ਕਿਹਾ ਕਿ ਮੱਛਰਾਂ ਦੀ ਪੈਦਾਵਾਰ ਨੂੰ ਰੋਕਣਾ ਸਾਰਿਆਂ ਦੀ ਸਾਂਝੀ ਜ਼ਿੰਮੇਵਾਰੀ ਹੈ ਅਤੇ ਲੋਕਾਂ ਨੂੰ ਸਿਹਤ ਵਿਭਾਗ ਵੱਲੋਂ ਚਲਾਈ ਜਾ ਰਹੀ “ਹਰ ਸ਼ੁੱਕਰਵਾਰ ਡੇਂਗੂ ਤੇ ਵਾਰ” ਮੁਹਿੰਮ ਵਿੱਚ ਆਪਣਾ ਯੋਗਦਾਨ ਪਾਉਣਾ ਚਾਹੀਦਾ ਹੈ। ਉਨ੍ਹਾਂ ਆਮ ਲੋਕਾਂ ਨੂੰ ਅਪੀਲ ਕੀਤੀ ਕਿ ਹਰ ਸ਼ੁੱਕਰਵਾਰ ਆਪਣੇ ਘਰਾਂ ਵਿੱਚ ਕੂਲਰਾਂ, ਫਰਿੱਜਾਂ ਦੀਆਂ ਟਰੇਆਂ, ਗਮਲਿਆਂ, ਪਾਣੀ ਵਾਲੀਆਂ ਟੈਂਕੀਆਂ ਅਤੇ ਛੱਤਾਂ ‘ਤੇ ਪਏ ਨਾਕਾਰਾ ਸਮਾਨ ਵਿੱਚ ਪਾਣੀ ਇਕੱਠਾ ਨਾ ਹੋਣ ਦਿੱਤਾ ਜਾਵੇ। ਉਨ੍ਹਾਂ ਕਿਹਾ ਕਿ ਡੇਂਗੂ ਤੋਂ ਬਚਾਅ ਲਈ ਸਭ ਤੋਂ ਜ਼ਰੂਰੀ ਮੱਛਰ ਦੀ ਪੈਦਾਵਾਰ ਨੂੰ ਰੋਕਣਾ ਹੈ। ਇਸ ਦੇ ਨਾਲ ਹੀ ਲੋਕਾਂ ਨੂੰ ਪੂਰੀ ਬਾਂਹਾਂ ਵਾਲੇ ਕੱਪੜੇ ਪਹਿਨਣ ਅਤੇ ਮੱਛਰ ਭਜਾਉਣ ਵਾਲੀਆਂ ਕਰੀਮਾਂ ਆਦਿ ਦਾ ਇਸਤੇਮਾਲ ਕਰਨ ਦੀ ਸਲਾਹ ਦਿੱਤੀ ਗਈ। ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਐਪੀਡਿਮੋਲੋਜਿਸਟ ਡਾ. ਹਰਜੋਤ ਕੌਰ ਨੇ ਦੱਸਿਆ ਕਿ ਡੇਂਗੂ ਇੱਕ ਵਾਇਰਲ ਬੁਖਾਰ ਹੈ, ਜੋ ਏਡੀਜ਼ ਐਜਿਪਟੀ ਮੱਛਰ ਦੇ ਕੱਟਣ ਨਾਲ ਫੈਲਦਾ ਹੈ। ਉਨ੍ਹਾਂ ਕਿਹਾ ਕਿ ਇਸ ਦੇ ਮੁੱਖ ਲੱਛਣ ਤੇਜ਼ ਬੁਖਾਰ, ਸਿਰ ਦਰਦ, ਮਾਸਪੇਸ਼ੀਆਂ ਅਤੇ ਜੋੜਾਂ ਵਿੱਚ ਦਰਦ, ਅੱਖਾਂ ਦੇ ਪਿੱਛੇ ਦਰਦ, ਉਲਟੀਆਂ ਅਤੇ ਨੱਕ ਜਾਂ ਮਸੂੜਿਆਂ ਵਿੱਚੋਂ ਖੂਨ ਆਉਣਾ ਆਦਿ ਹਨ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਡੇਂਗੂ ਦੇ ਲੱਛਣ ਦਿਖਾਈ ਦੇਣ ‘ਤੇ ਤੁਰੰਤ ਸਰਕਾਰੀ ਹਸਪਤਾਲ ਵਿੱਚ ਮੁਫ਼ਤ ਜਾਂਚ ਅਤੇ ਇਲਾਜ ਕਰਵਾਇਆ ਜਾਵੇ। ਇਸ ਤੋਂ ਪਹਿਲਾਂ ਜ਼ਿਲ੍ਹਾ ਐਮ.ਈ.ਆਈ.ਓ. ਅਮਰਦੀਪ ਸਿੰਘ ਵੱਲੋਂ ਸਮੂਹ ਆਸ਼ਾ ਵਰਕਰਾਂ, ਨਰਸਿੰਗ ਸਟੂਡੈਂਟਸ ਅਤੇ ਪੈਰਾ ਮੈਡੀਕਲ ਸਟਾਫ ਨੂੰ ਡੇਂਗੂ ਰੋਕਥਾਮ ਸਬੰਧੀ ਵਿਸ਼ੇਸ਼ ਟ੍ਰੇਨਿੰਗ ਦਿੱਤੀ ਗਈ। ਇਸ ਮੌਕੇ ਸਹਾਇਕ ਮਲੇਰੀਆ ਅਫਸਰ ਗੁਰਦੇਵ ਸਿੰਘ, ਬਲਜੀਤ ਸਿੰਘ, ਐਸ.ਆਈ. ਸੁਖਦੇਵ ਸਿੰਘ, ਹਰਵਿੰਦਰ ਸਿੰਘ, ਹਰਕਮਲ ਸਿੰਘ, ਆਈ.ਸੀ. ਹਰਮੀਤ ਸਿੰਘ, ਬਿਕਰਮਜੀਤ ਸਿੰਘ, ਰਣਜੋਧ ਸਿੰਘ, ਸੰਜੀਵ ਕੁਮਾਰ, ਕੁਲਦੀਪ ਸਿੰਘ, ਨਗਰ ਨਿਗਮ ਤੋਂ ਸੀ.ਐਸ.ਓ. ਮਲਕੀਤ ਸਿੰਘ, ਐਸ.ਆਈ. ਸ਼ਾਮ ਸਿੰਘ, ਸੁਪਰਵਾਈਜ਼ਰ ਪ੍ਰਦੀਪ ਕੁਮਾਰ, ਨਰਸਿੰਗ ਸਟੂਡੈਂਟਸ ਅਤੇ ਆਸ਼ਾ ਵਰਕਰਾਂ ਨੇ ਸ਼ਮੂਲੀਅਤ ਕੀਤੀ।

Have something to say? Post your comment

More in Majha

ਅੰਮ੍ਰਿਤਸਰ ਵਿੱਚ ਤਿੰਨ ਨਾਬਾਲਗਾਂ ਸਣੇ  7 ਵਿਅਕਤੀ ਕਾਬੂ; ਇੱਕ ਹੈਂਡ ਗ੍ਰਨੇਡ, 2 ਪਿਸਤੌਲਾਂ ਅਤੇ 3.4 ਕਿਲੋ ਹੈਰੋਇਨ ਬਰਾਮਦ

ਨਸ਼ਾ ਅਤੇ ਹਥਿਆਰ ਤਸਕਰੀ ਨੈਟਵਰਕ ਨਾਲ ਜੁੜੇ ਤਿੰਨ ਵਿਅਕਤੀ ਗ੍ਰਿਫਤਾਰ; 10 ਪਿਸਤੌਲਾਂ, 1 ਕਿੱਲੋ ਹੈਰੋਇਨ ਬਰਾਮਦ

ਅੰਮ੍ਰਿਤਸਰ ਵਿੱਚ ਅਸਾਲਟ ਰਾਈਫਲ 2 ਹੈਂਡ ਗ੍ਰਨੇਡ ਅਤੇ 13 ਪਿਸਤੌਲ ਬਰਾਮਦ

ਪਰਮਿੰਦਰ ਝੋਟਾ ਕਤਲ ’ਚ ਪੰਜਾਬ ਬੰਦ : ਅੰਮ੍ਰਿਤਸਰ ’ਚ ਸੜਕ ਜਾਮ ਕਰਨ ਵਾਲੇ 5-7 ਵਿਅਕਤੀ ਹਿਰਾਸਤ ’ਚ

ਅੰਮ੍ਰਿਤਸਰ ਵਿੱਚ 6 ਪਿਸਤੌਲਾਂ, 4.4 ਕਿਲੋ ਹੈਰੋਇਨ, 500 ਗ੍ਰਾਮ ਅਫੀਮ, 12.9 ਲੱਖ ਰੁਪਏ ਦੀ ਡਰੱਗ ਮਨੀ ਅਤੇ ਇੱਕ ਡਰੋਨ ਸਮੇਤ 10 ਵਿਅਕਤੀ ਕਾਬੂ

ਪੰਜਾਬ ਪੁਲਿਸ ਵੱਲੋਂ ਪਾਕਿਸਤਾਨੀ ਆਈਐਸਆਈ ਸਮਰਥਿਤ ਮਾਡਿਊਲ ਦਾ ਪਰਦਾਫਾਸ਼

ਅੰਮ੍ਰਿਤਸਰ ਵਿੱਚ ਐਮ-16 ਰਾਈਫਲ, ਦੋ ਜ਼ਿਗਾਣਾ ਪਿਸਤੌਲ ਸਮੇਤ 10 ਅਤਿ-ਆਧੁਨਿਕ ਹਥਿਆਰ ਬਰਾਮਦ; ਚਾਰ ਕਾਬੂ

ਗ਼ੈਰ-ਕਾਨੂੰਨੀ ਹਥਿਆਰ ਸਪਲਾਈ ਨੈਟਵਰਕ ਵਿੱਚ ਸ਼ਾਮਲ ਇੱਕ ਨਾਬਾਲਗ ਸਣੇ ਅੱਠ ਵਿਅਕਤੀ ਕਾਬੂ; 15 ਪਿਸਤੌਲਾਂ ਬਰਾਮਦ

ਸਰਹੱਦ ਪਾਰਲੇ ਹਥਿਆਰ ਅਤੇ ਵਿਸਫ਼ੋਟਕ ਤਸਕਰੀ ਨੈੱਟਵਰਕ ਦਾ ਪਰਦਾਫ਼ਾਸ਼

‘ਕੰਮ ਦੀ ਰਾਜਨੀਤੀ’ ਨੇ ਲੋਕਾਂ ਦਾ ਵਿਸ਼ਵਾਸ ਜਿੱਤਿਆ, 2027 ਵਿੱਚ ਪੰਜਾਬ ਸਾਨੂੰ ਇੱਕ ਹੋਰ ਮੌਕਾ ਦੇਵੇਗਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ