Thursday, October 08, 2026
BREAKING NEWS
• ਸੋਸ਼ਲ ਮੀਡੀਆ ਇਨਫ਼ਲੂਐਂਸਰ ਮੈਡ ਸੰਧੂ ਦੀ ਗੋਲੀ ਮਾਰ ਕੇ ਹੱਤਿਆ • ਕਾਂਗਰਸ ਅਤੇ ਆਮ ਆਦਮੀ ਪਾਰਟੀ ਦੀਆਂ ਗਲਤ ਨੀਤੀਆਂ ਕਾਰਨ ਹੀ ਅੱਜ ਪੰਜਾਬ ਪਿੱਛੇ ਹੋ ਗਿਆ: ਨਾਇਬ ਸਿੰਘ ਸੈਣੀ • ਚੰਡੀਗੜ੍ਹ ‘ਚ ਪੰਜਾਬ ਭਾਜਪਾ ਦਫ਼ਤਰ ਗ੍ਰੇਨੇਡ ਮਾਮਲੇ ਦੀ ਜਾਂਚ ਐਨ ਆਈ ਏ ਹਵਾਲੇ • ਸੁਨਾਮ 'ਚ ਲਾਪਰਵਾਹੀ ਕਾਰਨ ਦੋ ਨੌਜਵਾਨਾਂ ਦੀ ਮੌਤ  • ਸੁਨਾਮ 'ਚ ਚੋਰਾਂ ਦੀ ਦਹਿਸ਼ਤ, ਪੁਲਿਸ ਬਣੀ ਮੂਕ ਦਰਸ਼ਕ  • ਰਾਣੀ ਮੁਖਰਜੀ ਦੀ ਮਾਂ ਕ੍ਰਿਸ਼ਨਾ ਮੁਖਰਜੀ ਦਾ 75 ਸਾਲ ਦੀ ਉਮਰ ਵਿੱਚ ਦੇਹਾਂਤ • ਫਰੀਦਕੋਟ ਦੇ 6 ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਪੁਲੀਸ ਨੇ ਲਈ ਚੱਪੇ-ਚੱਪੇ ਦੀ ਤਲਾਸ਼ੀ • ਪੰਜਾਬ ਪਹਿਲੀ ਵਾਰ ਏਸ਼ੀਅਨ ਚੈਂਪੀਅਨਜ਼ ਟਰਾਫੀ ਦੀ ਮੇਜ਼ਬਾਨੀ ਕਰ ਕੇ ਇਤਿਹਾਸ ਰਚੇਗਾ: ਭਗਵੰਤ ਸਿੰਘ ਮਾਨ • ਅੰਮ੍ਰਿਤਸਰ ਸੂਰਮਿਆਂ ਨੇ ਜਿੱਤਿਆ ਸ਼ੇਰ-ਏ-ਪੰਜਾਬ ਟੀ-20 ਖਿਤਾਬ • ਪੰਜਾਬ ਦੀਆਂ ਸਨਅਤਾਂ ’ਚ 10 ਘੰਟੇ ਦਾ ਬਿਜਲੀ ਕੱਟ

Majha

ਖੇਤੀਬਾੜੀ ਵਿਭਾਗ ਵੱਲੋਂ ਸਾਉਣੀ ਦੀਆਂ ਫਸਲਾਂ ਲਈ ਜਿਲ੍ਹਾ ਪੱਧਰੀ ਕਿਸਾਨ ਸਿਖਲਾਈ ਕੈਂਪ ਅਤੇ ਪ੍ਰਦਰਸ਼ਨੀਆਂ ਆਯੋਜਿਤ

May 08, 2026 08:27 PM
Rozana Sehaj times

ਅੰਮ੍ਰਿਤਸਰ :  ਸਾਉਣੀ ਦੀਆ ਫਸਲਾਂ ਦੀ ਤਕਨੀਕੀ ਜਾਣਕਾਰੀ ਦੇਣ ਲਈ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ, ਪੰਜਾਬ, ਜਿਲ੍ਹਾ ਅੰਮ੍ਰਿਤਸਰ ਵੱਲੋਂ 08 ਮਈ 2026 ਨੂੰ ਹੈਵਨ ਪੇਲੇਸ, ਨਾਗ ਕਲਾਂ, ਜੰਡਿਆਲਾ ਗੁਰੂ ਵਿਖੇ ਖੇਤੀਬਾੜੀ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਦੇ ਦਿਸ਼ਾ ਨਿਰਦੇਸ਼ਾਂ ਅਤੇ ਡਾਇਰੈਕਟਰ ਖੇਤੀਬਾੜੀ, ਪੰਜਾਬ ਸ. ਗੁਰਜੀਤ ਸਿੰਘ ਬਰਾੜ ਦੀ ਅਗਾਵਾਈ ਹੇਠ ਜ਼ਿਲ੍ਹਾ ਪੱਧਰੀ ਕਿਸਾਨ ਸਿਖਲਾਈ ਕੈਂਪ ਅਤੇ ਖੇਤੀ ਪ੍ਰਦਰਸ਼ਨੀਆਂ ਲਗਾਈਆਂ ਗਈਆਂ। ਇਸ ਕੈਂਪ ਦਾ ਉਦਘਾਟਨ ਸ. ਤਲਬੀਰ ਸਿੰਘ ਗਿੱਲ, ਹਲਕਾ ਇੰਚਾਰਜ, ਮਜੀਠਾ  ਅਤੇ ਕੇਨ ਕਮਿਸ਼ਨਰ, ਪੰਜਾਬ ਡਾ. ਅਮਰੀਕ ਸਿੰਘ ਵੱਲੋਂ ਕੀਤਾ ਗਿਆ। ਮੁੱਖ ਖੇਤੀਬਾੜੀ ਅਫਸਰ, ਅੰਮ੍ਰਿਤਸਰ ਡਾ: ਗੁਰਸਾਹਿਬ ਸਿੰਘ ਪੱਟੀ ਨੇ ਵੱਖ ਵੱਖ ਵਿਭਾਗਾਂ ਤੋਂ ਆਏ ਅਧਿਕਾਰੀਆਂ/ਕਰਮਚਾਰੀਆਂ ਅਤੇ ਕਿਸਾਨਾਂ ਨੂੰ ਜੀ ਆਇਆ ਆਖਿਆ। ਉਹਨਾਂ ਜਿਲੇ ਵਿੱਚ ਚੱਲ ਰਹੀਆਂ ਵੱਖ ਵੱਖ ਰਾਜ ਅਤੇ ਕੇਂਦਰ ਪ੍ਰਯੋਜਿਤ ਸਕੀਮਾਂ ਸਬੰਧੀ ਜਾਣਕਾਰੀ ਦਿੱਤੀ। ਉਹਨਾਂ ਕਿਹਾ ਕਿ ਸਾਉਣੀ ਸੀਜਨ ਦੌਰਾਨ ਕਿਸਾਨਾਂ ਨੂੰ ਮਿਆਰੀ ਖਾਦ, ਬੀਜ ਅਤੇ ਦਵਾਈਆ ਉਪਲੱਬਧ ਕਰਵਾਉਣ ਹਿੱਤ ਵਿਭਾਗ ਵੱਲੋਂ ਨਿਰੰਤਰ ਕੁਆਲਟੀ ਕੰਟਰੋਲ ਸੈਂਪਲੰਗ ਕੀਤੀ ਜਾ ਰਹੀ ਹੈ। ਇਸ ਮੌਕੇ ਸ. ਤਲਬੀਰ ਸਿੰਘ ਗਿੱਲ , ਹਲਕਾ ਇੰਚਾਰਜ ਮਜੀਠਾ ਨੇ ਆਏ ਹੋਏ ਕਿਸਾਨਾ ਨੂੰ ਤਾਕੀਦ ਕਰਦਿਆਂ ਕਿਹਾ ਕਿ ਖਾਦ ਅਤੇ ਦਵਾਈਆਂ ਦੀ ਬੇਲੋੜੀ ਵਰਤੋਂ ਨਾ ਕੀਤੀ ਜਾਵੇ ਅਤੇ ਖੇਤੀ ਮਾਹਿਰਾਂ ਨਾਲ ਤਾਲਮੇਲ ਕਰਕੇ ਹੀ ਸਿਫਾਰਸ਼ਾਂ ਅਨੁਸਾਰ ਖਾਦ ਅਤੇ ਦਵਾਈਆਂ ਵਰਤੀਆਂ ਜਾਣ। ਉਹਨਾਂ ਨੇ ਆਏ ਹੋਏ ਕਿਸਾਨਾਂ ਨੂੰ ਖੇਤੀਬਾੜੀ ਵਿਭਾਗ ਵੱਲੋਂ ਲਗਾਏ ਜਾਂਦੇ ਕੈਂਪਾਂ ਵਿੱਚ ਸ਼ਮੂਲੀਅਤ ਕਰਕੇ ਖੇਤੀ ਨਾਲ ਸਬੰਧਤ ਨਵੀਨਤਮ ਤਕਨੀਕਾਂ ਬਾਰੇ ਜਾਣਕਾਰੀ ਇਕੱਤਰ ਕਰਨ ਲਈ ਕਿਹਾ ਤਾਂ ਜੋ ਕਿਸਾਨੀ ਨੂੰ ਹੋਰ ਵੀ ਲਾਹੇਵੰਦ ਕਿੱਤਾ ਬਣਾਇਆ ਜਾ ਸਕੇ।ਕੇਨ ਕਮਿਸ਼ਨਰ ਪੰਜਾਬ ਡਾ. ਅਮਰੀਕ ਸਿੰਘ ਨੇ ਪੰਜਾਬ ਵਿਚ ਪਾਣੀ ਦੀ ਸਮੱਸਿਆ ਨੂੰ ਬਹੁਤ ਗੰਭੀਰ ਸਮੱਸਿਆ ਦੱਸਦਿਆਂ ਕਿਹਾ ਕਿ ਝੋਨੇ ਦੀ ਸਿੱਧੀ ਬਿਜਾਈ ਨਾਲ ਪਾਣੀ ਦੀ ਕਾਫੀ ਬਚਤ ਹੁੰਦੀ ਹੈ ਅਤੇ ਵਿਭਾਗ ਵੱਲੋ ਝੋਨੇ ਦੀ ਸਿੱਧੀ ਬਿਜਾਈ ਕਰਨ ਵਾਲੇ ਕਿਸਾਨਾਂ ਅਤੇ ਸਾਉਣੀ ਦੀ ਮੱਕੀ ਦੀ ਕਾਸ਼ਤ ਕਰਨ ਵਾਲੇ ਕਿਸਾਨਾਂ ਨੂੰ ਪ੍ਰੋਤਸਾਹਨ ਰਾਸ਼ੀ ਦਿੱਤੀ ਜਾਵੇਗੀ । ਉਹਨਾਂ ਕਣਕ ਦੇ ਨਾੜ ਨੂੰ ਅੱਗ ਲਗਾਉਣ ਦੀ ਬਜਾਏ ਖੇਤਾਂ ਵਿਚ ਖਪਾਉਣ ਬਾਰੇ ਦੱਸਿਆ ਕਿਸਾਨ ਕਣਕ ਦਾ ਨਾੜ੍ਹ ਖੇਤ ਵਿੱਚ ਹੀ ਵਾਹ ਕੇ ਅਗਲੀ ਫਸਲ ਦੀ ਬਿਜਾਈ ਕਰਨ ਅਤੇ ਰਹਿੰਦ ਖੂਹੰਦ ਨੂੰ ਅੱਗ ਨਾ ਲਗਾਉਣ ਨਾਲ ਮਿੱਟੀ ਦੀ ਉਪਜਾਊ ਸ਼ਕਤੀ ਵਧਦੀ ਹੈ। ਡਾ. ਬਿਕਰਮਜੀਤ ਸਿੰਘ, ਸਹਿਯੋਗੀ  ਡਾਇਰੈਕਟਰ,  ਕੇ.ਵੀ.ਕੇ , ਅੰਮ੍ਰਿਤਸਰ ਨੇ ਯੂਰੀਆਂ ਦੀ ਖਪਤ ਘਟਾਉਣ ਅਤੇ ਖਾਦਾ ਦੀ ਸੰਯਮ ਨਾਲ ਵਰਤੋ ਬਾਰੇ ਜਾਣਕਾਰੀ ਦਿੱਤੀ ।ਇਸ ਮੌਕੇ ਮਾਹਿਰਾਂ ਨੇ ਖਾਦਾਂ ਦੀ ਅੰਧਾ ਧੁੰਦ ਵਰਤੋਂ ਨੂੰ ਰੋਕਣ ਲਈ ਕਿਸਾਨਾਂ ਨੂੰ ਮਿੱਟੀ ਪਰਖ ਦੇ ਅਧਾਰ ਤੇ ਸਿਫਾਰਸ਼ ਅਨੁਸਾਰ ਹੀ ਖਾਦਾਂ ਦੀ ਵਰਤੋਂ ਕਰਨ ਲਈ ਕਿਹਾ। ਇਸ ਕਿਸਾਨ ਮੇਲੇ ਵਿੱਚ ਖੇਤੀਬਾੜੀ ਵਿਭਾਗ, ਗੰਨਾ ਸੈਕਸ਼ਨ, ਡੇਅਰੀ ਵਿਭਾਗ, ਭੂਮੀ ਰੱਖਿਆ ਵਿਭਾਗ, ਕੇ.ਵੀ.ਕੇ, ਖਾਦ, ਬੀਜ, ਦਵਾਈ ਕੰਪਨੀਆਂ ਅਤੇ ਸੈਲਫ ਹੈਲਪ ਗਰੁਪਾਂ ਵੱਲੋਂ ਖੇਤੀ ਪ੍ਰਦਰਸ਼ਨੀਆਂ ਵੀ ਲਗਾਈਆਂ ਗਈਆਂ ਜਿਸ ਵਿੱਚ ਕਿਸਾਨਾਂ ਨੇ ਭਰਪੂਰ ਦਿਲਚਸਪੀ ਵਿਖਾਈ ਅਤੇ ਜਾਣਕਾਰੀ ਹਾਸਿਲ ਕੀਤੀ। ਮਾਸਟਰ ਰਾਜਬੀਰ ਸਿੰਘ  ਨੇ ਪਿੰਗਲਵਾੜਾ ਸੰਸਥਾ ਵੱਲੋ ਕੁਦਰਤੀ ਖੇਤੀ ਬਾਰੇ ਜਾਣਕਾਰੀ ਦਿੱਤੀ ਅਤੇ ਪਾਣੀ ,ਹਵਾ ਮਿੱਟੀ ਨੂੰ ਜ਼ਹਿਰੀਲੇ ਹੋਣ ਤੋ ਬਚਾਉਣ ਦਾ ਹੋਕਾ ਦਿੱਤਾ । ਡਾ. ਮਨਧੀਰ ਸਿੰਘ, ਡਿਪਟੀ ਡਾਇਰੈਕਟਰ ਖੇਤੀਬਾੜੀ, ਡਾ ਨਰਿੰਦਰ ਪਾਲ ਸਿੰਘ ਇੰਚਾਰਜ ਫਾਰਮ ਸਲਾਹਕਾਰ ਕੇਂਦਰ ਅੰਮ੍ਰਿਤਸਰ, ਡਾ: ਰਮਿੰਦਰ ਕੌਰ, ਡਾ: ਆਸਥਾ, ਡਾ. ਰਾਜਨ ਡੱਟ ਅਤੇ ਹੋਰਨਾਂ ਖੇਤੀ ਸਾਇੰਸਦਾਨਾਂ ਨੇ ਕਿਸਾਨਾਂ ਨੂੰ ਵੱਖ ਵੱਖ ਵਿਸ਼ਿਆਂ ਤੇ ਖੇਤੀ ਸਬੰਧੀ ਤਕਨੀਕੀ ਜਾਣਕਾਰੀ ਦਿੱਤੀ।ਇਸ ਮੌਕੇ ਡਾ. ਸਤਵਿੰਦਰ ਸਿੰਘ ਸੰਧੂ ਨੇ ਸਟੇਜ ਸੈਕਟਰੀ ਦੀ ਭੂਮਿਕਾ ਨਿਭਾਈ। ਡਾ. ਅਮਰਜੀਤ ਸਿੰਘ ਦੁਸਾਂਝ, ਡਿਪਟੀ ਡਾਇਰੈਕਟਰ ਨੇ ਆਏ ਕਿਸਾਨਾਂ ਦਾ ਧੰਨਵਾਦ ਕੀਤਾ । ਇਸ ਮੌਕੇ ਖੇਤੀਬਾੜੀ ਅਫਸਰ ਡਾ. ਬਲਵਿੰਦਰ ਸਿੰਘ ਛੀਨਾਂ, ਡਾ. ਹਰਭਿੰਦਰ ਸਿੰਘ,  ਡਾ. ਸਤਵਿੰਦਰ ਸਿੰਘ ਸੰਧੂ,  ਡਾ. ਨਵਤੇਜ ਸਿੰਘ , ਡਾ.ਰਸ਼ਪਾਲ ਸਿੰਘ, ਡਾ.ਹਰਪ੍ਰੀਤ ਸਿੰਘ, ਡਾ. ਹਰਦੀਪ ਕੌਰ, ਏ ਐਮ ਓ, ਡਾ. ਗੁਰਜੋਤ ਸਿੰਘ, ਡਾ ਗੁਰਪ੍ਰੀਤ ਸਿੰਘ,  ਖੇਤੀਬਾੜੀ ਵਿਕਾਸ ਅਫਸਰ    ਡਾ. ਪਰਜੀਤ ਸਿੰਘ, ਡਾ.ਮਨਦੀਪ ਸਿੰਘ, ਡਾ.ਰਵਿੰਦਰ ਕੌਰ , ਡਾ. ਹਰਜਿੰਦਰ ਸਿੰਘ,  ਡਾ. ਸਿਕੰਦਰ ਸਿੰਘ, ਏ.ਈ ਓ ਕਮਲ ਕਾਹਲੋ, ਸ਼ਰਨਜੀਤ ਸਿੰਘ, ਦਵਿੰਦਰ ਸਿੰਘ, ਹਰਮਨਪ੍ਰੀਤ ਸਿੰਘ , ਹਰਨੇਕ ਸਿੰਘ ਡੀ ਪੀ ਡੀ ਆਤਮਾ, ਜਗਦੀਪ ਕੌਰ ਡੀ ਪੀ ਡੀ ਆਤਮਾ ਅਤੇ  ਸਮੂਹ ਖੇਤੀਬਾੜੀ ਵਿਕਾਸ ਅਫਸਰ, ਖੇਤੀਬਾੜੀ ਵਿਸਥਾਰ ਅਫਸਰ, ਖੇਤੀਬਾੜੀ ਉੱਪ ਨਿਰੀਖੱਕ, ਖੇਤੀਬਾੜੀ ਵਿਭਾਗ ਦਾ ਸਮੂਹ ਸਟਾਫ ਅਤੇ ਵੱਡੀ ਗਿਣਤੀ ਵਿਚ ਕਿਸਾਨ ਹਾਜਰ ਸਨ। ਇਸ ਮੌਕੇ ਪਿਛਲੇ ਸਾਲਾਂ ਦੌਰਾਨ ਫਸਲੀ ਰਹਿੰਦ ਖੂੰਹਦ ਨੂੰ ਅੱਗ ਲਗਾਏ ਬਿਨਾਂ ਪਰਾਲੀ/ ਨਾੜ ਦੀ ਸੁਚੱਜੀ ਸਾਂਭ ਸੰਭਾਲ ਕਰ ਰਹੇ ਕਿਸਾਨਾਂ ਨੂੰ ਮੁੱਖ ਮਹਿਮਾਨ ਵੱਲੋਂ ਮਿੱਟੀ ਦੀ ਉਪਜਾਊ ਸ਼ਕਤੀ ਅਤੇ ਵਾਤਾਵਰਣ ਸੰਭਾਲ ਵਿਚ ਅਹਿਮ ਯੋਗਦਾਨ ਪਾਉਣ ਲਈ ਸਨਮਾਨਿਤ ਕੀਤਾ ਗਿਆ।  

Have something to say? Post your comment

More in Majha

ਗ਼ੈਰ-ਕਾਨੂੰਨੀ ਹਥਿਆਰ ਸਪਲਾਈ ਨੈਟਵਰਕ ਵਿੱਚ ਸ਼ਾਮਲ ਇੱਕ ਨਾਬਾਲਗ ਸਣੇ ਅੱਠ ਵਿਅਕਤੀ ਕਾਬੂ; 15 ਪਿਸਤੌਲਾਂ ਬਰਾਮਦ

ਸਰਹੱਦ ਪਾਰਲੇ ਹਥਿਆਰ ਅਤੇ ਵਿਸਫ਼ੋਟਕ ਤਸਕਰੀ ਨੈੱਟਵਰਕ ਦਾ ਪਰਦਾਫ਼ਾਸ਼

‘ਕੰਮ ਦੀ ਰਾਜਨੀਤੀ’ ਨੇ ਲੋਕਾਂ ਦਾ ਵਿਸ਼ਵਾਸ ਜਿੱਤਿਆ, 2027 ਵਿੱਚ ਪੰਜਾਬ ਸਾਨੂੰ ਇੱਕ ਹੋਰ ਮੌਕਾ ਦੇਵੇਗਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਸੋਸ਼ਲ ਮੀਡੀਆ ਇਨਫ਼ਲੂਐਂਸਰ ਮੈਡ ਸੰਧੂ ਦੀ ਗੋਲੀ ਮਾਰ ਕੇ ਹੱਤਿਆ

ਸਰਹੱਦ ਪਾਰੋਂ ਚੱਲ ਰਹੇ ਤਸਕਰੀ ਨੈੱਟਵਰਕਾਂ ਨਾਲ ਸਬੰਧਤ ਚਾਰ ਮੁਲਜ਼ਮ 10 ਕਿੱਲੋ ਹੈਰੋਇਨ ਅਤੇ 10 ਪਿਸਤੌਲਾਂ ਸਣੇ ਕਾਬੂ

ਪੈਸੇ ਆਉਣ ਮਗਰੋਂ ਪੰਜਾਬ ਦੀਆਂ ਔਰਤਾਂ ਨੇ ਲਾਇਆ ਇੱਕੋ ਨਾਅਰਾ: ‘ਭਗਵੰਤ ਮਾਨ ਸਰਕਾਰ ਮੁੜ ਦੁਬਾਰਾ’

ਅੰਮ੍ਰਿਤਸਰ ਵਿੱਚ ਨਸ਼ੀਲੇ ਪਦਾਰਥ ਅਤੇ ਹਥਿਆਰ ਤਸਕਰੀ ਕਰਨ ਵਾਲੇ ਨੈੱਟਵਰਕਾਂ ਨਾਲ ਜੁੜੇ ਪੰਜ ਵਿਅਕਤੀ 13 ਪਿਸਤੌਲਾਂ ਅਤੇ 3.2 ਕਿਲੋ ਹੈਰੋਇਨ ਸਮੇਤ ਕਾਬੂ

ਅੰਮ੍ਰਿਤਸਰ ਵਿੱਚ 20 ਕਿੱਲੋ ਹੋਰ ਹੈਰੋਇਨ ਬਰਾਮਦ;ਚਾਰ ਕਾਬੂ

ਅੰਮ੍ਰਿਤਸਰ ਵਿੱਚ ਗ਼ੈਰ-ਕਾਨੂੰਨੀ ਹਥਿਆਰ ਤਸਕਰੀ ਨੈਟਵਰਕਾਂ ਦੇ ਅੱਠ ਕਾਰਕੁੰਨ 13 ਪਿਸਤੌਲਾਂ ਨਾਲ ਗ੍ਰਿਫਤਾਰ

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਅਗਵਾਈ ਵਾਲੇ ਸਿੱਖ ਜਥੇ ਨੂੰ ਜ਼ੀਰੋ ਲਾਈਨ ਤੋਂ ਪਹਿਲਾਂ ਰੋਕਿਆ; ਸ੍ਰੀ ਕਰਤਾਰਪੁਰ ਸਾਹਿਬ ਲਾਂਘਾ ਛੇਤੀ ਖੋਲ੍ਹਣ ਲਈ ਕੀਤੀ ਅਰਦਾਸ