Thursday, October 29, 2026
BREAKING NEWS
• ਆਯੁਸ਼ਮਾਨ ਖੁਰਾਨਾ ਤੇ ਸਾਰਾ ਅਲੀ ਖਾਨ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ • ਫ਼ਿਲਮ ਨਿਰਮਾਤਾ ਅਮਰਦੀਪ ਸਿੰਘ ਗਰੇਵਾਲ ਦਿੱਲੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ • ਪੰਜਾਬ ਨੂੰ ਬਰਬਾਦ ਕਰਨ ਲਈ ਚਿੱਟਾ ਪਾਰਟੀ ਨਾਲ ਮਿਲੀਭੁਗਤ ਕੀਤੀ : ਕੇਜਰੀਵਾਲ • ਰੋਹਿਣੀ ਵਿੱਚ ਕੋਕੀਨ ਸਪਲਾਈ ਨੈਟਵਰਕ ਦਾ ਪਰਦਾਫ਼ਾਸ਼ ; ਚਾਰ ਵਿਦੇਸ਼ੀ ਨਾਗਰਿਕਾਂ ਗ੍ਰਿਫ਼ਤਾਰ • ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ • ਭਾਰਤ ਛੱਡੋ ਨੋਟਿਸ ; ਕਲਾਕਾਰ ਦੀ ਸ਼ਮੂਲੀਅਤ ਇਕ ਅਜਿਹੇ ਏਜੰਡੇ ਨਾਲ ਮੇਲ ਖਾਂਦੀ ਹੈ ਜੋ ਦੇਸ਼ ਦੇ ਹਿੱਤਾਂ ਦੇ ਉਲਟ ਹੈ : ਸ਼ੇਖ ਬਾਜੀ • ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਕਥਿਤ ਮਨੀ ਲਾਂਡਰਿੰਗ ਮਾਮਲੇ ਵਿੱਚ ਸੰਜੀਵ ਅਰੋੜਾ ਦੀ ਜ਼ਮਾਨਤ ਅਰਜ਼ੀ ਰੱਦ • ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ • ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ • ਸੋਸ਼ਲ ਮੀਡੀਆ ਇਨਫ਼ਲੂਐਂਸਰ ਮੈਡ ਸੰਧੂ ਦੀ ਗੋਲੀ ਮਾਰ ਕੇ ਹੱਤਿਆ

Majha

“ਆਪ” ਸਰਕਾਰ ਦੇ ਸ਼ਾਨਦਾਰ ਕੰਮਾਂ ਨੂੰ ਘਰ-ਘਰ ਪਹੁੰਚਾਉਣ ਲਈ ਮੀਟਿੰਗਾਂ ਦਾ ਸਿਲਸਿਲਾ ਜਾਰੀ : ਗੁਰਪ੍ਰਤਾਪ ਸੰਧੂ

May 08, 2026 08:31 PM
Rozana Sehaj times

ਅੰਮ੍ਰਿਤਸਰ : ਆਮ ਆਦਮੀ ਪਾਰਟੀ ਦੇ ਅੰਮ੍ਰਿਤਸਰ ਦਿਹਾਤੀ ਦੇ ਜ਼ਿਲ੍ਹਾ ਪ੍ਰਧਾਨ ਤੇ ਚੇਅਰਮੈਨ, ਜਿਲ੍ਹਾ ਯੋਜਨਾ ਕਮੇਟੀ ਗੁਰਪ੍ਰਤਾਪ ਸਿੰਘ ਸੰਧੂ ਵੱਲੋਂ ਆਮ ਆਦਮੀ ਪਾਰਟੀ ਦੀ ਜਨ ਸੰਪਰਕ ਮੁਹਿੰਮ ਤਹਿਤ ਮਾਨ ਸਰਕਾਰ ਵੱਲੋਂ ਪਿਛਲੇ ਚਾਰ ਸਾਲਾਂ ਦੌਰਾਨ ਕੀਤੇ ਗਏ ਲੋਕ-ਹਿਤੈਸ਼ੀ ਕੰਮਾਂ ਨੂੰ ਘਰ-ਘਰ ਤੱਕ ਪਹੁੰਚਾਉਣ ਲਈ ਪਿੰਡ ਕੋਟਲੀ ਸ਼ਾਹ ਹਬੀਬ ਵਿਖੇ ਸਥਾਨਕ ਟੀਮ ਨਾਲ ਅਹਿਮ ਮੀਟਿੰਗ ਕੀਤੀ ਗਈ। ਇਸ ਮੌਕੇ ਤੇ ਸਰਕਾਰ ਵੱਲੋਂ ਸਿੱਖਿਆ, ਸਿਹਤ, ਬਿਜਲੀ, ਰੋਜ਼ਗਾਰ ਅਤੇ ਭ੍ਰਿਸ਼ਟਾਚਾਰ ਖ਼ਿਲਾਫ਼ ਚੁੱਕੇ ਗਏ ਕਦਮਾਂ ਬਾਰੇ ਵਿਸਥਾਰ ਨਾਲ ਵਿਚਾਰ-ਚਰਚਾ ਕੀਤੀ ਗਈ। ਮੀਟਿੰਗ ਦੌਰਾਨ ਹਾਜ਼ਰ ਪਿੰਡ ਵਾਸੀਆਂ ਨੇ ਮਾਨ ਸਰਕਾਰ ਦੇ ਕੰਮਾਂ ਦੀ ਖੁੱਲ੍ਹ ਕੇ ਸ਼ਲਾਘਾ ਕੀਤੀ ਅਤੇ ਕਿਹਾ ਕਿ ਆਮ ਲੋਕਾਂ ਦੀਆਂ ਉਮੀਦਾਂ ’ਤੇ ਖਰਾ ਉਤਰਦੀ ਸਰਕਾਰ ਨੇ ਪੰਜਾਬ ਵਿੱਚ ਵਿਕਾਸ ਅਤੇ ਪਾਰਦਰਸ਼ੀ ਪ੍ਰਸ਼ਾਸਨ ਦੀ ਨਵੀਂ ਮਿਸਾਲ ਕਾਇਮ ਕੀਤੀ ਹੈ। ਲੋਕਾਂ ਨੇ ਭਰੋਸਾ ਦਿੱਤਾ ਕਿ 2027 ਦੀਆਂ ਚੋਣਾਂ ਵਿੱਚ ਵੀ ਆਮ ਆਦਮੀ ਪਾਰਟੀ ਦੀ ਸਰਕਾਰ ਨੂੰ ਦੁਬਾਰਾ ਮਜ਼ਬੂਤੀ ਨਾਲ ਬਣਾਇਆ ਜਾਵੇਗਾ। ਗੁਰਪ੍ਰਤਾਪ ਸਿੰਘ ਸੰਧੂ ਨੇ ਕਿਹਾ ਕਿ ਮਾਨ ਸਰਕਾਰ ਵੱਲੋਂ ਆਮ ਲੋਕਾਂ ਨੂੰ ਵੱਡੀ ਰਾਹਤ ਦਿੰਦਿਆਂ ਲਗਭਗ 90 ਫੀਸਦੀ ਘਰਾਂ ਦੇ ਬਿਜਲੀ ਬਿੱਲ ਜ਼ੀਰੋ ਆ ਰਹੇ ਹਨ, ਜਿਸ ਨਾਲ ਘਰੇਲੂ ਖਰਚਾਂ ਵਿੱਚ ਵੱਡੀ ਕਮੀ ਆਈ ਹੈ। ਉਨ੍ਹਾਂ ਦੱਸਿਆ ਕਿ ਸਰਕਾਰ ਵੱਲੋਂ “ਆਪਣੀ ਰਸੋਈ” ਸਕੀਮ ਦੀ ਸ਼ੁਰੂਆਤ ਕਰਕੇ ਲੋੜਵੰਦ ਪਰਿਵਾਰਾਂ ਨੂੰ ਸਸਤਾ ਅਤੇ ਪੌਸ਼ਟਿਕ ਭੋਜਨ ਮੁਹੱਈਆ ਕਰਵਾਉਣ ਦੀ ਦਿਸ਼ਾ ਵਿੱਚ ਮਹੱਤਵਪੂਰਨ ਕਦਮ ਚੁੱਕਿਆ ਗਿਆ ਹੈ। ਉਨ੍ਹਾਂ ਅੱਗੇ ਕਿਹਾ ਕਿ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਤਹਿਤ ਲੋਕਾਂ ਨੂੰ 10 ਲੱਖ ਰੁਪਏ ਤੱਕ ਦਾ ਮੁਫ਼ਤ ਇਲਾਜ ਮਿਲ ਰਿਹਾ ਹੈ, ਜਿਸ ਨਾਲ ਗਰੀਬ ਅਤੇ ਮੱਧ ਵਰਗ ਦੇ ਪਰਿਵਾਰਾਂ ਨੂੰ ਵੱਡਾ ਸਹਾਰਾ ਮਿਲਿਆ ਹੈ। ਇਸ ਦੇ ਨਾਲ ਹੀ ਮਾਨ ਸਰਕਾਰ ਵੱਲੋਂ ਮਾਵਾਂ-ਭੈਣਾਂ ਦੀ ਆਰਥਿਕ ਮਜ਼ਬੂਤੀ ਲਈ ਹਰ ਮਹੀਨੇ 1000 ਤੋਂ 1500 ਰੁਪਏ ਦੀ ਸਹਾਇਤਾ ਯੋਜਨਾ ਦੀ ਸ਼ੁਰੂਆਤ ਕਰਕੇ ਮਹਿਲਾਵਾਂ ਨੂੰ ਸਵਾਲੰਬੀ ਬਣਾਉਣ ਵੱਲ ਇਤਿਹਾਸਕ ਕਦਮ ਚੁੱਕਿਆ ਗਿਆ ਹੈ।

Have something to say? Post your comment

More in Majha

ਅੰਮ੍ਰਿਤਸਰ ਵਿੱਚ ਗੈਰ-ਕਾਨੂੰਨੀ ਹਥਿਆਰ ਤਸਕਰੀ ਮਾਡਿਊਲ ਨਾਲ ਜੁੜੇ ਤਿੰਨ ਵਿਅਕਤੀ 10 ਆਧੁਨਿਕ ਪਿਸਤੌਲਾਂ ਸਮੇਤ ਕਾਬੂ

ਅੰਮ੍ਰਿਤਸਰ ਵਿੱਚ ਫ਼ੌਜੀ ਜਵਾਨ ਸਮੇਤ ਸੱਤ ਗ੍ਰਿਫ਼ਤਾਰ, 14 ਪਿਸਤੌਲਾਂ ਅਤੇ 20 ਕਿਲੋ ਹੈਰੋਇਨ ਬਰਾਮਦ

ਗੈਰ-ਕਾਨੂੰਨੀ ਹਥਿਆਰ ਸਪਲਾਈ ਨੈੱਟਵਰਕ ਨਾਲ ਜੁੜੇ ਦੋ ਨਾਬਾਲਗਾਂ ਸਮੇਤ ਚਾਰ ਗ੍ਰਿਫ਼ਤਾਰ, 16 ਪਿਸਤੌਲ ਬਰਾਮਦ

ਅੰਮ੍ਰਿਤਸਰ ਵਿੱਚ ਨਸ਼ਾ ਤਸਕਰੀ ਨੈੱਟਵਰਕ ਨਾਲ ਜੁੜੇ ਚਾਰ ਵਿਅਕਤੀ 10 ਕਿਲੋ ਹੈਰੋਇਨ ਸਮੇਤ ਕਾਬੂ

ਅੰਮ੍ਰਿਤਸਰ ਵਿੱਚ ਤਿੰਨ ਨਾਬਾਲਗਾਂ ਸਣੇ  7 ਵਿਅਕਤੀ ਕਾਬੂ; ਇੱਕ ਹੈਂਡ ਗ੍ਰਨੇਡ, 2 ਪਿਸਤੌਲਾਂ ਅਤੇ 3.4 ਕਿਲੋ ਹੈਰੋਇਨ ਬਰਾਮਦ

ਨਸ਼ਾ ਅਤੇ ਹਥਿਆਰ ਤਸਕਰੀ ਨੈਟਵਰਕ ਨਾਲ ਜੁੜੇ ਤਿੰਨ ਵਿਅਕਤੀ ਗ੍ਰਿਫਤਾਰ; 10 ਪਿਸਤੌਲਾਂ, 1 ਕਿੱਲੋ ਹੈਰੋਇਨ ਬਰਾਮਦ

ਅੰਮ੍ਰਿਤਸਰ ਵਿੱਚ ਅਸਾਲਟ ਰਾਈਫਲ 2 ਹੈਂਡ ਗ੍ਰਨੇਡ ਅਤੇ 13 ਪਿਸਤੌਲ ਬਰਾਮਦ

ਪਰਮਿੰਦਰ ਝੋਟਾ ਕਤਲ ’ਚ ਪੰਜਾਬ ਬੰਦ : ਅੰਮ੍ਰਿਤਸਰ ’ਚ ਸੜਕ ਜਾਮ ਕਰਨ ਵਾਲੇ 5-7 ਵਿਅਕਤੀ ਹਿਰਾਸਤ ’ਚ

ਅੰਮ੍ਰਿਤਸਰ ਵਿੱਚ 6 ਪਿਸਤੌਲਾਂ, 4.4 ਕਿਲੋ ਹੈਰੋਇਨ, 500 ਗ੍ਰਾਮ ਅਫੀਮ, 12.9 ਲੱਖ ਰੁਪਏ ਦੀ ਡਰੱਗ ਮਨੀ ਅਤੇ ਇੱਕ ਡਰੋਨ ਸਮੇਤ 10 ਵਿਅਕਤੀ ਕਾਬੂ

ਪੰਜਾਬ ਪੁਲਿਸ ਵੱਲੋਂ ਪਾਕਿਸਤਾਨੀ ਆਈਐਸਆਈ ਸਮਰਥਿਤ ਮਾਡਿਊਲ ਦਾ ਪਰਦਾਫਾਸ਼