Thursday, October 08, 2026
BREAKING NEWS
• ਸੋਸ਼ਲ ਮੀਡੀਆ ਇਨਫ਼ਲੂਐਂਸਰ ਮੈਡ ਸੰਧੂ ਦੀ ਗੋਲੀ ਮਾਰ ਕੇ ਹੱਤਿਆ • ਕਾਂਗਰਸ ਅਤੇ ਆਮ ਆਦਮੀ ਪਾਰਟੀ ਦੀਆਂ ਗਲਤ ਨੀਤੀਆਂ ਕਾਰਨ ਹੀ ਅੱਜ ਪੰਜਾਬ ਪਿੱਛੇ ਹੋ ਗਿਆ: ਨਾਇਬ ਸਿੰਘ ਸੈਣੀ • ਚੰਡੀਗੜ੍ਹ ‘ਚ ਪੰਜਾਬ ਭਾਜਪਾ ਦਫ਼ਤਰ ਗ੍ਰੇਨੇਡ ਮਾਮਲੇ ਦੀ ਜਾਂਚ ਐਨ ਆਈ ਏ ਹਵਾਲੇ • ਸੁਨਾਮ 'ਚ ਲਾਪਰਵਾਹੀ ਕਾਰਨ ਦੋ ਨੌਜਵਾਨਾਂ ਦੀ ਮੌਤ  • ਸੁਨਾਮ 'ਚ ਚੋਰਾਂ ਦੀ ਦਹਿਸ਼ਤ, ਪੁਲਿਸ ਬਣੀ ਮੂਕ ਦਰਸ਼ਕ  • ਰਾਣੀ ਮੁਖਰਜੀ ਦੀ ਮਾਂ ਕ੍ਰਿਸ਼ਨਾ ਮੁਖਰਜੀ ਦਾ 75 ਸਾਲ ਦੀ ਉਮਰ ਵਿੱਚ ਦੇਹਾਂਤ • ਫਰੀਦਕੋਟ ਦੇ 6 ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਪੁਲੀਸ ਨੇ ਲਈ ਚੱਪੇ-ਚੱਪੇ ਦੀ ਤਲਾਸ਼ੀ • ਪੰਜਾਬ ਪਹਿਲੀ ਵਾਰ ਏਸ਼ੀਅਨ ਚੈਂਪੀਅਨਜ਼ ਟਰਾਫੀ ਦੀ ਮੇਜ਼ਬਾਨੀ ਕਰ ਕੇ ਇਤਿਹਾਸ ਰਚੇਗਾ: ਭਗਵੰਤ ਸਿੰਘ ਮਾਨ • ਅੰਮ੍ਰਿਤਸਰ ਸੂਰਮਿਆਂ ਨੇ ਜਿੱਤਿਆ ਸ਼ੇਰ-ਏ-ਪੰਜਾਬ ਟੀ-20 ਖਿਤਾਬ • ਪੰਜਾਬ ਦੀਆਂ ਸਨਅਤਾਂ ’ਚ 10 ਘੰਟੇ ਦਾ ਬਿਜਲੀ ਕੱਟ

Majha

“ਸ਼ੁਕਰਾਨਾ ਯਾਤਰਾ” ਦੇ ਅੰਮ੍ਰਿਤਸਰ ਪੁੱਜਣ ‘ਤੇ ਜ਼ਿਲ੍ਹਾ ਪ੍ਰਧਾਨ ਬਰਾੜ ਤੇ ਟੀਮ ਵੱਲੋਂ ਭਰਵਾਂ ਸਵਾਗਤ

May 08, 2026 08:34 PM
Rozana Sehaj times

ਅੰਮ੍ਰਿਤਸਰ : ਧੰਨ-ਧੰਨ ਸ੍ਰੀ ਗੁਰੂ ਰਾਮਦਾਸ ਜੀ ਦੀ ਪਵਿੱਤਰ ਧਰਤੀ ਸ੍ਰੀ ਅੰਮ੍ਰਿਤਸਰ ਸਾਹਿਬ ਵਿਖੇ ਅੱਜ “ਸ਼ੁਕਰਾਨਾ ਯਾਤਰਾ” ਦੇ ਪੁੱਜਣ ਮੌਕੇ ਗੋਲਡਨ ਗੇਟ ਵਿਖੇ ਆਮ ਆਦਮੀ  ਪਾਰਟੀ ਅੰਮ੍ਰਿਤਸਰ ਵੱਲੋਂ ਪੰਜਾਬ ਦੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਜੀ ਦਾ ਜ਼ਿਲ੍ਹਾ ਪ੍ਰਧਾਨ ਪ੍ਰਭਬੀਰ ਸਿੰਘ ਬਰਾੜ ਦੀ ਅਗਵਾਈ ਹੇਠ ਪਾਰਟੀ ਆਗੂਆਂ, ਵਰਕਰਾਂ ਅਤੇ ਵੱਡੀ ਗਿਣਤੀ ਵਿੱਚ ਪਹੁੰਚੀ ਸੰਗਤ ਵੱਲੋਂ ਭਰਵਾਂ ਤੇ ਜੋਸ਼ੀਲਾ ਸਵਾਗਤ ਕੀਤਾ ਗਿਆ। ਇਸ ਮੌਕੇ ਪਾਰਟੀ ਵਰਕਰਾਂ ਵਿੱਚ ਭਾਰੀ ਉਤਸ਼ਾਹ ਦੇਖਣ ਨੂੰ ਮਿਲਿਆ ਅਤੇ ਲੋਕਾਂ ਨੇ ਮਾਨ ਸਰਕਾਰ ਦੇ ਹੱਕ ਵਿੱਚ ਨਾਅਰੇਬਾਜ਼ੀ ਕਰਦੇ ਹੋਏ ਯਾਤਰਾ ਦਾ ਸਵਾਗਤ ਕੀਤਾ। ਇਸ ਮੌਕੇ ਜ਼ਿਲ੍ਹਾ ਪ੍ਰਧਾਨ ਪ੍ਰਭਬੀਰ ਸਿੰਘ ਬਰਾੜ ਨੇ ਕਿਹਾ ਕਿ ਮਾਨ ਸਰਕਾਰ ਨੇ ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਅਪਾਰ ਸਤਿਕਾਰ ਨੂੰ ਮੱਦੇਨਜ਼ਰ ਰੱਖਦਿਆਂ ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ ਐਕਟ ਵਿੱਚ ਸੋਧ ਕਰਕੇ ਬੇਅਦਬੀ ਵਿਰੁੱਧ ਸਖ਼ਤ ਕਾਨੂੰਨ ਪਾਸ ਕਰਦਿਆਂ ਇੱਕ ਇਤਿਹਾਸਕ ਕਦਮ ਚੁੱਕਿਆ ਹੈ। ਉਨ੍ਹਾਂ ਕਿਹਾ ਕਿ ਇਸ ਕਾਨੂੰਨ ਨਾਲ ਧਾਰਮਿਕ ਭਾਵਨਾਵਾਂ ਦੀ ਰੱਖਿਆ ਹੋਰ ਮਜ਼ਬੂਤ ਹੋਈ ਹੈ ਅਤੇ ਬੇਅਦਬੀ ਕਰਨ ਵਾਲਿਆਂ ਖ਼ਿਲਾਫ਼ ਸਖ਼ਤ ਕਾਰਵਾਈ ਦਾ ਰਸਤਾ ਸਾਫ਼ ਹੋਇਆ ਹੈ। ਬਰਾੜ ਨੇ ਕਿਹਾ ਕਿ “ਸ਼ੁਕਰਾਨਾ ਯਾਤਰਾ” ਪੰਜਾਬ ਦੇ ਲੋਕਾਂ ਵੱਲੋਂ ਮਾਨ ਸਰਕਾਰ ਦੇ ਲੋਕ-ਹਿਤੈਸ਼ੀ ਫੈਸਲਿਆਂ ਅਤੇ ਇਮਾਨਦਾਰ ਸ਼ਾਸਨ ਲਈ ਦਿੱਤਾ ਜਾ ਰਿਹਾ ਪਿਆਰ ਅਤੇ ਆਸ਼ੀਰਵਾਦ ਹੈ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਸਿਰਫ਼ ਵਾਅਦੇ ਨਹੀਂ ਕੀਤੇ, ਸਗੋਂ ਜ਼ਮੀਨੀ ਪੱਧਰ ‘ਤੇ ਵਿਕਾਸ ਅਤੇ ਸੁਸ਼ਾਸਨ ਦੀ ਨਵੀਂ ਮਿਸਾਲ ਕਾਇਮ ਕੀਤੀ ਹੈ। ਉਨ੍ਹਾਂ ਅੱਗੇ ਕਿਹਾ ਕਿ ਮਾਨ ਸਰਕਾਰ ਲੋਕਾਂ ਦੀ ਭਲਾਈ ਲਈ ਲਗਾਤਾਰ ਕੰਮ ਕਰ ਰਹੀ ਹੈ ਅਤੇ ਸਿੱਖਿਆ, ਸਿਹਤ, ਬਿਜਲੀ, ਰੋਜ਼ਗਾਰ ਅਤੇ ਭ੍ਰਿਸ਼ਟਾਚਾਰ ਖ਼ਿਲਾਫ਼ ਕੀਤੇ ਗਏ ਫੈਸਲੇ ਪੰਜਾਬ ਦੀ ਤਰੱਕੀ ਦੀ ਨਵੀਂ ਦਿਸ਼ਾ ਤੈਅ ਕਰ ਰਹੇ ਹਨ। ਲੋਕਾਂ ਦਾ ਸਰਕਾਰ ‘ਤੇ ਭਰੋਸਾ ਦਿਨੋਂ-ਦਿਨ ਵਧ ਰਿਹਾ ਹੈ ਅਤੇ ਆਉਣ ਵਾਲੇ ਸਮੇਂ ਵਿੱਚ ਪੰਜਾਬ ਹੋਰ ਵਿਕਾਸ ਦੀਆਂ ਉਚਾਈਆਂ ਛੂਹੇਗਾ। ਅੰਤ ਵਿੱਚ ਜ਼ਿਲ੍ਹਾ ਪ੍ਰਧਾਨ ਬਰਾੜ ਨੇ ਮਾਨ ਸਾਬ ਦੇ ਸਵਾਗਤ ਲਈ ਵੱਡੀ ਗਿਣਤੀ ਵਿੱਚ ਪਹੁੰਚੀ ਸਮੂਹ ਸੰਗਤ, ਪਾਰਟੀ ਆਗੂਆਂ ਅਤੇ ਵਲੰਟੀਅਰਾਂ ਦਾ ਕੋਟਾਨਿ-ਕੋਟ ਧੰਨਵਾਦ ਕਰਦਿਆਂ ਕਿਹਾ ਕਿ ਆਮ ਆਦਮੀ ਪਾਰਟੀ ਪੰਜਾਬ ਦੇ ਲੋਕਾਂ ਦੀ ਸੇਵਾ ਲਈ ਹਮੇਸ਼ਾਂ ਸਮਰਪਿਤ ਰਹੇਗੀ ਅਤੇ ਲੋਕਾਂ ਦੇ ਭਰੋਸੇ ‘ਤੇ ਖਰਾ ਉਤਰਨਾ ਹੀ ਪਾਰਟੀ ਦਾ ਮੁੱਖ ਉਦੇਸ਼ ਹੈ।

Have something to say? Post your comment

More in Majha

ਗ਼ੈਰ-ਕਾਨੂੰਨੀ ਹਥਿਆਰ ਸਪਲਾਈ ਨੈਟਵਰਕ ਵਿੱਚ ਸ਼ਾਮਲ ਇੱਕ ਨਾਬਾਲਗ ਸਣੇ ਅੱਠ ਵਿਅਕਤੀ ਕਾਬੂ; 15 ਪਿਸਤੌਲਾਂ ਬਰਾਮਦ

ਸਰਹੱਦ ਪਾਰਲੇ ਹਥਿਆਰ ਅਤੇ ਵਿਸਫ਼ੋਟਕ ਤਸਕਰੀ ਨੈੱਟਵਰਕ ਦਾ ਪਰਦਾਫ਼ਾਸ਼

‘ਕੰਮ ਦੀ ਰਾਜਨੀਤੀ’ ਨੇ ਲੋਕਾਂ ਦਾ ਵਿਸ਼ਵਾਸ ਜਿੱਤਿਆ, 2027 ਵਿੱਚ ਪੰਜਾਬ ਸਾਨੂੰ ਇੱਕ ਹੋਰ ਮੌਕਾ ਦੇਵੇਗਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਸੋਸ਼ਲ ਮੀਡੀਆ ਇਨਫ਼ਲੂਐਂਸਰ ਮੈਡ ਸੰਧੂ ਦੀ ਗੋਲੀ ਮਾਰ ਕੇ ਹੱਤਿਆ

ਸਰਹੱਦ ਪਾਰੋਂ ਚੱਲ ਰਹੇ ਤਸਕਰੀ ਨੈੱਟਵਰਕਾਂ ਨਾਲ ਸਬੰਧਤ ਚਾਰ ਮੁਲਜ਼ਮ 10 ਕਿੱਲੋ ਹੈਰੋਇਨ ਅਤੇ 10 ਪਿਸਤੌਲਾਂ ਸਣੇ ਕਾਬੂ

ਪੈਸੇ ਆਉਣ ਮਗਰੋਂ ਪੰਜਾਬ ਦੀਆਂ ਔਰਤਾਂ ਨੇ ਲਾਇਆ ਇੱਕੋ ਨਾਅਰਾ: ‘ਭਗਵੰਤ ਮਾਨ ਸਰਕਾਰ ਮੁੜ ਦੁਬਾਰਾ’

ਅੰਮ੍ਰਿਤਸਰ ਵਿੱਚ ਨਸ਼ੀਲੇ ਪਦਾਰਥ ਅਤੇ ਹਥਿਆਰ ਤਸਕਰੀ ਕਰਨ ਵਾਲੇ ਨੈੱਟਵਰਕਾਂ ਨਾਲ ਜੁੜੇ ਪੰਜ ਵਿਅਕਤੀ 13 ਪਿਸਤੌਲਾਂ ਅਤੇ 3.2 ਕਿਲੋ ਹੈਰੋਇਨ ਸਮੇਤ ਕਾਬੂ

ਅੰਮ੍ਰਿਤਸਰ ਵਿੱਚ 20 ਕਿੱਲੋ ਹੋਰ ਹੈਰੋਇਨ ਬਰਾਮਦ;ਚਾਰ ਕਾਬੂ

ਅੰਮ੍ਰਿਤਸਰ ਵਿੱਚ ਗ਼ੈਰ-ਕਾਨੂੰਨੀ ਹਥਿਆਰ ਤਸਕਰੀ ਨੈਟਵਰਕਾਂ ਦੇ ਅੱਠ ਕਾਰਕੁੰਨ 13 ਪਿਸਤੌਲਾਂ ਨਾਲ ਗ੍ਰਿਫਤਾਰ

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਅਗਵਾਈ ਵਾਲੇ ਸਿੱਖ ਜਥੇ ਨੂੰ ਜ਼ੀਰੋ ਲਾਈਨ ਤੋਂ ਪਹਿਲਾਂ ਰੋਕਿਆ; ਸ੍ਰੀ ਕਰਤਾਰਪੁਰ ਸਾਹਿਬ ਲਾਂਘਾ ਛੇਤੀ ਖੋਲ੍ਹਣ ਲਈ ਕੀਤੀ ਅਰਦਾਸ