Friday, May 08, 2026
BREAKING NEWS
ਕਿਸਾਨਾਂ ਨੂੰ ਝੋਨੇ ਦੇ ਫ਼ਸਲੀ ਚੱਕਰ ’ਚੋਂ ਕੱਢਣ ਲਈ ਪ੍ਰਤੀ ਹੈਕਟੇਅਰ 17500 ਰੁਪਏ ਸਬਸਿਡੀ ਮਿਲੇਗੀ : ਖੁੱਡੀਆਂਪੰਜਾਬ ਸਰਕਾਰ ਵਲੋਂ ਵੈਟ ਉਗਰਾਹੀ ’ਚ 23.28 ਫ਼ੀ ਸਦੀ ਦਾ ਵਾਧਾ : ਹਰਪਾਲ ਸਿੰਘ ਚੀਮਾਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ

Haryana

ਛੋਟੀ ਜਿਹੀ ਮਦਦ ਕਿਸੇ ਲੋੜਵੰਦ ਵਿਅਕਤੀ ਦੇ ਜੀਵਨ ਵਿੱਚ ਵੱਡੀ ਤਬਦੀਲੀ ਲਿਆ ਸਕਦੀ ਹੈ-ਪ੍ਰੋਫੈਸਰ ਡਾ.ਆਰ.ਪੀ.ਸੈਣੀ ਮਨੁੱਖਤਾ, ਮਿਲਵਰਤਣ ਅਤੇ ਭਾਈਚਾਰੇ ਦੀ ਭਾਵਨਾ ਨੂੰ ਆਪਣੇ ਜੀਵਨ ਵਿੱਚ ਅਪਣਾਓ-ਪ੍ਰੋਫੈਸਰ ਡਾ: ਰਾਮਪਾਲ ਸੈਣੀ

May 08, 2026 08:39 PM
Rozana Sehaj times

ਕਰਨਾਲ  : ਡੀਏਵੀ ਪੀਜੀ ਕਾਲਜ ਵਿੱਚ ਯੂਥ ਰੈੱਡ ਕਰਾਸ ਦੀ ਸਰਪ੍ਰਸਤੀ ਹੇਠ ਵਿਸ਼ਵ ਰੈੱਡ ਕਰਾਸ ਦਿਵਸ ’ਤੇ ਇੱਕ ਪ੍ਰੋਗਰਾਮ ਕਰਵਾਇਆ ਗਿਆ। ਜਿਸ ਵਿੱਚ ਮੁੱਖ ਮਹਿਮਾਨ ਵਜੋਂ ਚੌਧਰੀ ਰਣਬੀਰ ਸਿੰਘ ਯੂਨੀਵਰਸਿਟੀ ਜੀਂਦ ਦੇ ਵਾਈਸ ਚਾਂਸਲਰ ਅਤੇ ਕਾਲਜ ਪ੍ਰਿੰਸੀਪਲ ਪ੍ਰੋਫੈਸਰ ਡਾ: ਰਾਮਪਾਲ ਸੈਣੀ ਨੇ ਸ਼ਿਰਕਤ ਕੀਤੀ। ਉਨ੍ਹਾਂ ਆਪਣੇ ਸੰਬੋਧਨ ਵਿੱਚ ਕਿਹਾ ਕਿ ਰੈੱਡ ਕਰਾਸ ਸੰਸਥਾ ਜੰਗ, ਕੁਦਰਤੀ ਆਫ਼ਤਾਂ, ਮਹਾਂਮਾਰੀ ਅਤੇ ਹੋਰ ਸੰਕਟਾਂ ਸਮੇਂ ਲੋੜਵੰਦ ਲੋਕਾਂ ਦੀ ਬਿਨਾਂ ਕਿਸੇ ਭੇਦਭਾਵ ਦੇ ਮਦਦ ਕਰਦੀ ਹੈ। ਸੰਸਥਾ ਦਾ ਮੁੱਖ ਉਦੇਸ਼ ਜ਼ਖਮੀਆਂ, ਪੀੜਿਤ ਅਤੇ ਬੇਸਹਾਰਾ ਲੋਕਾਂ ਦੀ ਮਦਦ ਕਰਨਾ ਹੈ। ਇਸ ਦੇ ਨਾਲ ਹੀ ਰੈੱਡ ਕਰਾਸ ਸਿਹਤ ਸੇਵਾਵਾਂ, ਮੁੱਢਲੀ ਸਹਾਇਤਾ, ਆਫ਼ਤ ਪ੍ਰਬੰਧਨ ਅਤੇ ਖੂਨਦਾਨ ਵਰਗੇ ਖੇਤਰਾਂ ਵਿੱਚ ਵੀ ਅਹਿਮ ਭੂਮਿਕਾ ਨਿਭਾਉਂਦਾ ਹੈ। ਪ੍ਰੋਫੈਸਰ ਆਰ.ਪੀ. ਨੇ ਕਿਹਾ ਕਿ ਰੈੱਡ ਕਰਾਸ ਸਿਰਫ਼ ਇੱਕ ਸੰਸਥਾ ਨਹੀਂ ਹੈ ਸਗੋਂ ਮਨੁੱਖਤਾ, ਸੇਵਾ ਅਤੇ ਹਮਦਰਦੀ ਦਾ ਪ੍ਰਤੀਕ ਹੈ। ਉਨ੍ਹਾਂ ਕਿਹਾ ਕਿ ਅੱਜ ਦੇ ਸਮੇਂ ਵਿੱਚ ਨੌਜਵਾਨਾਂ ਨੂੰ ਸਮਾਜ ਸੇਵਾ ਅਤੇ ਮਾਨਵ ਭਲਾਈ ਦੇ ਕੰਮਾਂ ਵਿੱਚ ਜੁਟਣ ਦੀ ਲੋੜ ਹੈ। ਖੂਨਦਾਨ, ਮੁੱਢਲੀ ਸਹਾਇਤਾ ਅਤੇ ਆਫ਼ਤ ਰਾਹਤ ਵਰਗੇ ਕੰਮ ਸਮਾਜ ਪ੍ਰਤੀ ਸਾਡੀ ਜ਼ਿੰਮੇਵਾਰੀ ਨੂੰ ਦਰਸਾਉਂਦੇ ਹਨ।
ਪਿ੍ੰਸੀਪਲ ਨੇ ਵਿਦਿਆਰਥੀਆਂ ਨੂੰ ਪ੍ਰੇਰਿਤ ਕਰਦਿਆਂ ਕਿਹਾ ਕਿ ਛੋਟੀ ਜਿਹੀ ਮਦਦ ਵੀ ਲੋੜਵੰਦ ਵਿਅਕਤੀ ਦੇ ਜੀਵਨ ਵਿਚ ਵੱਡਾ ਬਦਲਾਅ ਲਿਆ ਸਕਦੀ ਹੈ | ਉਨ੍ਹਾਂ ਸਮੂਹ ਵਿਦਿਆਰਥੀਆਂ ਨੂੰ ਸੱਦਾ ਦਿੱਤਾ ਕਿ ਉਹ ਮਨੁੱਖਤਾ, ਮਿਲਵਰਤਣ ਅਤੇ ਭਾਈਚਾਰੇ ਦੀ ਭਾਵਨਾ ਨੂੰ ਆਪਣੇ ਜੀਵਨ ਵਿੱਚ ਅਪਣਾਉਣ ਅਤੇ ਸਮਾਜ ਦੇ ਕਮਜ਼ੋਰ ਵਰਗਾਂ ਦੀ ਮਦਦ ਲਈ ਹਮੇਸ਼ਾ ਤਤਪਰ ਰਹਿਣ। ਪਿ੍ੰਸੀਪਲ ਡਾ: ਰਾਮਪਾਲ ਸੈਣੀ ਨੇ ਕਿਹਾ ਕਿ ਰੈੱਡ ਕਰਾਸ ਸਿਰਫ਼ ਇਕ ਸੰਸਥਾ ਹੀ ਨਹੀਂ ਸਗੋਂ ਮਨੁੱਖਤਾ, ਸੇਵਾ ਅਤੇ ਹਮਦਰਦੀ ਦਾ ਪ੍ਰਤੀਕ ਹੈ | ਉਨ੍ਹਾਂ ਕਿਹਾ ਕਿ ਅੱਜ ਦੇ ਸਮੇਂ ਵਿੱਚ ਨੌਜਵਾਨਾਂ ਨੂੰ ਸਮਾਜ ਸੇਵਾ ਅਤੇ ਮਾਨਵ ਭਲਾਈ ਦੇ ਕੰਮਾਂ ਵਿੱਚ ਜੁਟਣ ਦੀ ਲੋੜ ਹੈ। ਖੂਨਦਾਨ, ਮੁੱਢਲੀ ਸਹਾਇਤਾ ਅਤੇ ਆਫ਼ਤ ਰਾਹਤ ਵਰਗੇ ਕੰਮ ਸਮਾਜ ਪ੍ਰਤੀ ਸਾਡੀ ਜ਼ਿੰਮੇਵਾਰੀ ਨੂੰ ਦਰਸਾਉਂਦੇ ਹਨ।
ਰੈੱਡ ਕਰਾਸ ਦੇ ਕੋਆਰਡੀਨੇਟਰ ਡਾ: ਬਲਰਾਮ ਸ਼ਰਮਾ ਨੇ ਦੱਸਿਆ ਕਿ ਪ੍ਰੋਗਰਾਮ ਦਾ ਮੁੱਖ ਮੰਤਵ ਲੋਕਾਂ ਨੂੰ ਮਨੁੱਖੀ ਸੇਵਾ, ਦਇਆ, ਸਹਿਯੋਗ ਅਤੇ ਖੂਨਦਾਨ ਦੀ ਮਹੱਤਤਾ ਤੋਂ ਜਾਣੂ ਕਰਵਾਉਣਾ ਸੀ | ਉਨ੍ਹਾਂ ਕਿਹਾ ਕਿ ਹੈਨਰੀ ਡੁਨਟ ਨੇ ਰੈੱਡ ਕਰਾਸ ਦੀ ਸਥਾਪਨਾ ਕਰਕੇ ਪੂਰੀ ਦੁਨੀਆ ਨੂੰ ਮਨੁੱਖਤਾ ਅਤੇ ਸੇਵਾ ਦਾ ਸੰਦੇਸ਼ ਦਿੱਤਾ | ਉਨ੍ਹਾਂ ਦੇ ਜਨਮ ਦਿਨ ਦੇ ਮੌਕੇ 'ਤੇ ਹਰ ਸਾਲ 8 ਮਈ ਨੂੰ ਵਿਸ਼ਵ ਰੈੱਡ ਕਰਾਸ ਦਿਵਸ ਵਜੋਂ ਮਨਾਇਆ ਜਾਂਦਾ ਹੈ।  ਇਸ ਮੌਕੇ ਡਾ: ਲਵਨੀਸ਼ ਬੁੱਧੀਰਾਜਾ, ਡਾ: ਜਤਿੰਦਰ ਚੌਹਾਨ, ਚੌਧਰੀ ਹਰੀਸਿੰਘ, ਵਿਕਰਮ ਹਰਿਤ ਆਦਿ ਹਾਜ਼ਰ ਸਨ |

 
 

Have something to say? Post your comment

 

More in Haryana

ਸੀਆਈਏ ਸੰਧਵਾਂ ਵੱਲੋਂ ਸਖ਼ਤ ਕਾਰਵਾਈ, ਐਨਡੀਪੀਐਸ ਐਕਟ ਤਹਿਤ ਗ੍ਰਿਫ਼ਤਾਰ ਮੁਲਜ਼ਮ

ਕੁੰਜਪੁਰਾ ਸਰਪੰਚ ਉਪ ਚੋਣ ਦੇ ਮੱਦੇਨਜ਼ਰ ਐਸਡੀਐਮ ਦੇਵੇਂਦਰ ਸ਼ਰਮਾ ਨੇ ਪੋਲਿੰਗ ਸਟੇਸ਼ਨ ਦਾ ਨਿਰੀਖਣ ਕੀਤਾ

ਜੌਨੀ ਖੱਤਰੀ ਮੀਡੀਆ ਇੰਚਾਰਜ ਅਤੇ ਬਲਕਾਰ ਸੈਣੀ ਮੰਡਲ ਉਪ ਪ੍ਰਧਾਨ ਬਣੇ

ਕਰਨਾਲ ਦੀ ਬੇਟੀ ਕਿਸਮਤ ਵਿਰਕ ਸਿਡਨੀ 'ਚ ਚਮਕੀ, ਲੋਹਾ ਪੁਰਸ਼ ਬਣ ਕੇ ਰਚਿਆ ਇਤਿਹਾਸ

ਵਿਸ਼ਵ ਰੈੱਡ ਕਰਾਸ ਦਿਵਸ ਮੌਕੇ ਅਪਾਹਜ ਵਿਅਕਤੀਆਂ ਨੂੰ ਟਰਾਈਸਾਈਕਲ ਵੰਡੇ

ਲਾਡੋ ਲਕਸ਼ਮੀ ਯੋਜਨਾ ਨਾਲ ਹਰਿਆਣਾ ਦੀਆਂ ਔਰਤਾਂ ਸਸ਼ਕਤ ਹੋ ਰਹੀਆਂ ਹਨ: ਰੇਣੂ ਬਾਲਾ ਗੁਪਤਾ

ਕਰਨਾਲ ਦੀ ਬੇਟੀ ਕਿਸਮਤ ਵਿਰਕ ਸਿਡਨੀ 'ਚ ਚਮਕੀ, ਲੋਹਾ ਪੁਰਸ਼ ਬਣ ਕੇ ਰਚਿਆ ਇਤਿਹਾਸ

ਸਰਕਾਰ ਫਸਲ ਖਰੀਦ ਸਮੇਂ ਬੇਤੁਕੀਆਂ ਸ਼ਰਤਾ ਲਗਾਕੇ ਕਿਸਾਨਾਂ ਅਤੇ ਮਜ਼ਦੂਰਾਂ ਨੂੰ ਭੁੱਖੇ ਮਾਰਨ ਤੇ ਤੁਲੀ : ਕਾਮਰੇਡ ਸੁਵਰਨ ਸਿੰਘ ਵਿਰਕ

ਕਾਮਰੇਡ ਕੁਲਦੀਪ ਸਿੰਘ ਪੂਨੀਆ ਦਾ ਬਹੁਤ ਹੀ ਗਮਗੀਨ ਮਾਹੌਲ ਵਿੱਚ ਅੰਤਿਮ ਸੰਸਕਾਰ

ਕਰਜ਼ੇ ਦੀਆਂ ਕਿਸ਼ਤਾਂ ਨਾ ਭਰਨ ਦਾ ਮਾਮਲਾ : ਹਰਿਆਣਾ ਅਤੇ ਰਾਜਸਥਾਨ ਦੇ ਕਿਸਾਨਾਂ ਨੇ ਘਰ ਨੂੰ ਲਗਾਏ ਜਿੰਦਰੇ ਖੋਲ੍ਹੇ