Friday, October 02, 2026
BREAKING NEWS
• ਕਾਂਗਰਸ ਅਤੇ ਆਮ ਆਦਮੀ ਪਾਰਟੀ ਦੀਆਂ ਗਲਤ ਨੀਤੀਆਂ ਕਾਰਨ ਹੀ ਅੱਜ ਪੰਜਾਬ ਪਿੱਛੇ ਹੋ ਗਿਆ: ਨਾਇਬ ਸਿੰਘ ਸੈਣੀ • ਚੰਡੀਗੜ੍ਹ ‘ਚ ਪੰਜਾਬ ਭਾਜਪਾ ਦਫ਼ਤਰ ਗ੍ਰੇਨੇਡ ਮਾਮਲੇ ਦੀ ਜਾਂਚ ਐਨ ਆਈ ਏ ਹਵਾਲੇ • ਸੁਨਾਮ 'ਚ ਲਾਪਰਵਾਹੀ ਕਾਰਨ ਦੋ ਨੌਜਵਾਨਾਂ ਦੀ ਮੌਤ  • ਸੁਨਾਮ 'ਚ ਚੋਰਾਂ ਦੀ ਦਹਿਸ਼ਤ, ਪੁਲਿਸ ਬਣੀ ਮੂਕ ਦਰਸ਼ਕ  • ਰਾਣੀ ਮੁਖਰਜੀ ਦੀ ਮਾਂ ਕ੍ਰਿਸ਼ਨਾ ਮੁਖਰਜੀ ਦਾ 75 ਸਾਲ ਦੀ ਉਮਰ ਵਿੱਚ ਦੇਹਾਂਤ • ਫਰੀਦਕੋਟ ਦੇ 6 ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਪੁਲੀਸ ਨੇ ਲਈ ਚੱਪੇ-ਚੱਪੇ ਦੀ ਤਲਾਸ਼ੀ • ਪੰਜਾਬ ਪਹਿਲੀ ਵਾਰ ਏਸ਼ੀਅਨ ਚੈਂਪੀਅਨਜ਼ ਟਰਾਫੀ ਦੀ ਮੇਜ਼ਬਾਨੀ ਕਰ ਕੇ ਇਤਿਹਾਸ ਰਚੇਗਾ: ਭਗਵੰਤ ਸਿੰਘ ਮਾਨ • ਅੰਮ੍ਰਿਤਸਰ ਸੂਰਮਿਆਂ ਨੇ ਜਿੱਤਿਆ ਸ਼ੇਰ-ਏ-ਪੰਜਾਬ ਟੀ-20 ਖਿਤਾਬ • ਪੰਜਾਬ ਦੀਆਂ ਸਨਅਤਾਂ ’ਚ 10 ਘੰਟੇ ਦਾ ਬਿਜਲੀ ਕੱਟ • ਰਣਜੋਧ ਸਿੰਘ ਸਰਾਓ ਬਣੇ ਮੁਹਾਲੀ ਜ਼ਿਲ੍ਹਾ ਬਾਰ ਐਸੋਸੀਏਸ਼ਨ ਦੇ ਪ੍ਰਧਾਨ

Chandigarh

ਵਿਸ਼ਵ ਰੈਡ ਕਰਾਸ ਦਿਵਸ ਮੌਕੇ ਜ਼ਿਲ੍ਹਾ ਰੈਡ ਕਰਾਸ ਸ਼ਾਖਾ ਵੱਲੋਂ ਖੂਨਦਾਨ ਕੈਂਪ ਅਤੇ ਜਾਗਰੂਕਤਾ ਪ੍ਰੋਗਰਾਮ ਆਯੋਜਿਤ

May 08, 2026 09:04 PM
Rozana Sehaj times

ਸਾਹਿਬਜ਼ਾਦਾ ਅਜੀਤ ਸਿੰਘ ਨਗਰ  : ਡਿਪਟੀ ਕਮਿਸ਼ਨਰ-ਕਮ-ਪ੍ਰਧਾਨ ਜ਼ਿਲ੍ਹਾ ਰੈਡ ਕਰਾਸ ਸ਼ਾਖਾ, ਸਾਹਿਬਜ਼ਾਦਾ ਅਜੀਤ ਸਿੰਘ ਨਗਰ, ਸ੍ਰੀਮਤੀ ਕੋਮਲ ਮਿੱਤਲ ਆਈ.ਏ.ਐਸ. ਦੀ ਅਗਵਾਈ ਹੇਠ ਜ਼ਿਲ੍ਹਾ ਰੈਡ ਕਰਾਸ ਸ਼ਾਖਾ, ਐਸ.ਏ.ਐਸ. ਨਗਰ ਵੱਲੋਂ ਅੱਜ ਵਿਸ਼ਵ ਰੈਡ ਕਰਾਸ ਦਿਵਸ ਮੌਕੇ ਖੂਨਦਾਨ ਕੈਂਪ ਲਾਇਆ ਗਿਆ। ਇਸ ਤੋਂ ਪਹਿਲਾਂ ਜ਼ਿਲ੍ਹਾ ਰੈਡ ਕਰਾਸ ਸ਼ਾਖਾ ਵੱਲੋਂ 6 ਮਈ 2026 ਨੂੰ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਝੰਜੇੜੀ, ਐਸ.ਏ.ਐਸ. ਨਗਰ ਅਤੇ 7 ਮਈ 2026 ਨੂੰ ਅਮਰ ਪ੍ਰੋਫੈਸ਼ਨਲ ਕਾਲਜ ਆਫ ਨਰਸਿੰਗ, ਦਿਆਲਪੁਰਾ, ਮੋਹਾਲੀ ਵਿਖੇ ਫਸਟ ਏਡ ਟ੍ਰੇਨਿੰਗ ਅਤੇ ਸਮਾਜਿਕ ਸਮੱਸਿਆਵਾਂ ਜਿਵੇਂ ਐਚ.ਆਈ.ਵੀ./ਏਡਜ਼, ਨਸ਼ਿਆਂ, ਭਰੂਣ ਹੱਤਿਆ, ਰੁੱਖ ਲਗਾਉਣ, ਵਾਤਾਵਰਣ ਸੰਭਾਲ ਅਤੇ ਪਾਣੀ ਬਚਾਉਣ ਸਬੰਧੀ ਜਾਗਰੂਕਤਾ ਕੈਂਪ ਲਗਾ ਕੇ ਵਿਦਿਆਰਥੀਆਂ ਨੂੰ ਜਾਗਰੂਕ ਕੀਤਾ ਗਿਆ। ਸਹਾਇਕ ਕਮਿਸ਼ਨਰ (ਜ)-ਕਮ-ਅਵੇਤਨੀ ਸਕੱਤਰ ਸ੍ਰੀਮਤੀ ਅੰਕਿਤਾ ਕਾਂਸਲ, ਪੀ.ਸੀ.ਐਸ. ਨੇ ਦੱਸਿਆ ਕਿ ਵਿਸ਼ਵ ਰੈਡ ਕਰਾਸ ਦਿਵਸ ਹਰ ਸਾਲ 8 ਮਈ ਨੂੰ ਮਨਾਇਆ ਜਾਂਦਾ ਹੈ। ਇਹ ਦਿਨ ਰੈਡ ਕਰਾਸ ਦੇ ਸੰਸਥਾਪਕ ਸਰ ਜੀਨ ਹੈਨਰੀ ਡਿਊਨਾ ਦੇ ਜਨਮ ਦਿਵਸ ਮੌਕੇ ਮਨਾਇਆ ਜਾਂਦਾ ਹੈ। ਉਨ੍ਹਾਂ ਦਾ ਜਨਮ 8 ਮਈ 1828 ਨੂੰ ਸਵਿਟਜ਼ਰਲੈਂਡ ਦੇ ਜਨੇਵਾ ਸ਼ਹਿਰ ਵਿੱਚ ਹੋਇਆ ਸੀ ਅਤੇ 1901 ਵਿੱਚ ਉਨ੍ਹਾਂ ਨੂੰ ਦੁਨੀਆ ਦਾ ਪਹਿਲਾ ਨੋਬਲ ਸ਼ਾਂਤੀ ਪੁਰਸਕਾਰ ਮਿਲਿਆ। ਉਨ੍ਹਾਂ ਵੱਲੋਂ 1863 ਵਿੱਚ ਇੰਟਰਨੈਸ਼ਨਲ ਕਮੇਟੀ ਆਫ ਰੈਡ ਕਰਾਸ (ਆਈ.ਸੀ.ਆਰ.ਸੀ.) ਦੀ ਸਥਾਪਨਾ ਕੀਤੀ ਗਈ ਸੀ। ਬਾਅਦ ਵਿੱਚ 1920 ਵਿੱਚ ਭਾਰਤ ਵਿੱਚ ਇੰਡੀਅਨ ਰੈਡ ਕਰਾਸ ਸੁਸਾਇਟੀ ਦੀ ਸਥਾਪਨਾ ਹੋਈ। ਉਨ੍ਹਾਂ ਦੱਸਿਆ ਕਿ 1859 ਵਿੱਚ ਇਟਲੀ ਦੇ ਸੋਲਫੇਰੀਨੋ ਵਿੱਚ ਹੋਈ ਭਿਆਨਕ ਲੜਾਈ ਦੌਰਾਨ ਹਜ਼ਾਰਾਂ ਸੈਨਿਕਾਂ ਦੇ ਮਾਰੇ ਜਾਣ ਅਤੇ ਜ਼ਖਮੀ ਹੋਣ ਦੀ ਘਟਨਾ ਨੇ ਹੈਨਰੀ ਡਿਊਨਾ ਨੂੰ ਮਨੁੱਖਤਾ ਦੀ ਸੇਵਾ ਲਈ ਪ੍ਰੇਰਿਤ ਕੀਤਾ। ਇਨ੍ਹਾਂ ਪ੍ਰੋਗਰਾਮਾਂ ਵਿੱਚ ਜ਼ਿਲ੍ਹਾ ਰੈਡ ਕਰਾਸ ਸ਼ਾਖਾ ਦੇ ਮੈਂਬਰਾਂ ਅਤੇ ਖੂਨਦਾਨ ਕੈਂਪ ਵਿੱਚ ਵਿਸ਼ਵਾਸ ਫਾਊਂਡੇਸ਼ਨ ਦੀ ਟੀਮ ਨੇ ਵੀ ਭਾਗ ਲਿਆ।

Have something to say? Post your comment

 

More in Chandigarh

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਉੱਚ ਪੱਧਰੀ ਮੀਟਿੰਗਾਂ ਦੌਰਾਨ ਪੀ.ਐੱਸ.ਪੀ.ਸੀ.ਐੱਲ. ਮੁਲਾਜ਼ਮਾਂ ਦੀਆਂ ਮੰਗਾਂ ਦੀ ਸਮੀਖਿਆ;

‘ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਐਕਟ 2026' ਬਾਰੇ ਸੱਤ ਮੈਂਬਰੀ ਕੋਆਰਡੀਨੇਸ਼ਨ ਕਮੇਟੀ ਦੀ ਬੈਠਕ 6 ਅਕਤੂਬਰ ਨੂੰ ਚੰਡੀਗੜ੍ਹ ਵਿਖੇ ਹੋਵੇਗੀ

ਡਾ. ਬਲਬੀਰ ਸਿੰਘ ਨੇ ਛੇ ਨਵ-ਨਿਯੁਕਤ ਫੂਡ ਸੇਫਟੀ ਅਫਸਰਾਂ ਨੂੰ ਨਿਯੁਕਤੀ ਪੱਤਰ ਸੌਂਪੇ

ਜਾਗਤ ਜੋਤ ਸਤਿਕਾਰ ਐਕਟ ਸਿੱਖ ਕੌਮ ਦੇ ਵਲੂੰਧਰੇ ਹਿਰਦਿਆਂ 'ਤੇ ਮੱਲ੍ਹਮ ਲਾਏਗਾ: ਬਾਬਾ ਲੱਖਾ ਸਿੰਘ

ਆਂਗਣਵਾੜੀ ਵਰਕਰ ‘ਨਸ਼ਾ ਮੁਕਤੀ ਮਿੱਤਰ’ ਵਜੋਂ ਪੰਜਾਬ ਦੇ ‘ਯੁੱਧ ਨਸ਼ਿਆਂ ਵਿਰੁੱਧ’ ਅਭਿਆਨ ਨਾਲ ਜੁੜੀਆਂ

ਸਾਡੀ ਸਰਕਾਰ ਸ਼ਹੀਦ-ਏ-ਆਜ਼ਮ ਸਰਦਾਰ ਭਗਤ ਸਿੰਘ ਦੇ ਸੁਪਨਿਆਂ ਨੂੰ ਸਾਕਾਰ ਕਰਨ ਲਈ ਕੰਮ ਕਰ ਰਹੀ ਹੈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਅਮਰਜੀਤ ਚਾਵਲਾ ਬਲਾਤਕਾਰ ਮਾਮਲਾ: ਡਰਾਈਵਰ ਮੋਹਨ ਸਿੰਘ ਜਾਂਚ ਵਿੱਚ ਸ਼ਾਮਲ, ਰੂਪਨਗਰ ਪੁਲਿਸ ਅੱਗੇ ਬਿਆਨ ਦਰਜ ਕਰਵਾਇਆ

ਪੰਜਾਬ ਪੁਲਿਸ ਵੱਲੋਂ ਐਲਪੀਯੂ ਵਿੱਚ ਵਾਪਰੀ ਹਿੰਸਕ ਘਟਨਾ ਦੀ ਵਿਗਿਆਨਕ ਅਤੇ ਤਕਨੀਕੀ ਜਾਂਚ ਜਾਰੀ

‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 251ਵਾਂ ਦਿਨ: ਪੰਜਾਬ ਪੁਲਿਸ ਵੱਲੋਂ 648 ਥਾਈਂ ਛਾਪੇਮਾਰੀ; 305 ਕਾਬੂ

ਝੋਨੇ ਦੇ ਖਰੀਦ ਸੀਜ਼ਨ ਤੋਂ ਪਹਿਲਾਂ ਪੰਜਾਬ ਲਈ 42786 ਕਰੋੜ ਰੁਪਏ ਦੀ ਸੀ.ਸੀ.ਐੱਲ. ਮਨਜ਼ੂਰੀ: ਲਾਲ ਚੰਦ ਕਟਾਰੂਚੱਕ