Friday, October 02, 2026
BREAKING NEWS
• ਕਾਂਗਰਸ ਅਤੇ ਆਮ ਆਦਮੀ ਪਾਰਟੀ ਦੀਆਂ ਗਲਤ ਨੀਤੀਆਂ ਕਾਰਨ ਹੀ ਅੱਜ ਪੰਜਾਬ ਪਿੱਛੇ ਹੋ ਗਿਆ: ਨਾਇਬ ਸਿੰਘ ਸੈਣੀ • ਚੰਡੀਗੜ੍ਹ ‘ਚ ਪੰਜਾਬ ਭਾਜਪਾ ਦਫ਼ਤਰ ਗ੍ਰੇਨੇਡ ਮਾਮਲੇ ਦੀ ਜਾਂਚ ਐਨ ਆਈ ਏ ਹਵਾਲੇ • ਸੁਨਾਮ 'ਚ ਲਾਪਰਵਾਹੀ ਕਾਰਨ ਦੋ ਨੌਜਵਾਨਾਂ ਦੀ ਮੌਤ  • ਸੁਨਾਮ 'ਚ ਚੋਰਾਂ ਦੀ ਦਹਿਸ਼ਤ, ਪੁਲਿਸ ਬਣੀ ਮੂਕ ਦਰਸ਼ਕ  • ਰਾਣੀ ਮੁਖਰਜੀ ਦੀ ਮਾਂ ਕ੍ਰਿਸ਼ਨਾ ਮੁਖਰਜੀ ਦਾ 75 ਸਾਲ ਦੀ ਉਮਰ ਵਿੱਚ ਦੇਹਾਂਤ • ਫਰੀਦਕੋਟ ਦੇ 6 ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਪੁਲੀਸ ਨੇ ਲਈ ਚੱਪੇ-ਚੱਪੇ ਦੀ ਤਲਾਸ਼ੀ • ਪੰਜਾਬ ਪਹਿਲੀ ਵਾਰ ਏਸ਼ੀਅਨ ਚੈਂਪੀਅਨਜ਼ ਟਰਾਫੀ ਦੀ ਮੇਜ਼ਬਾਨੀ ਕਰ ਕੇ ਇਤਿਹਾਸ ਰਚੇਗਾ: ਭਗਵੰਤ ਸਿੰਘ ਮਾਨ • ਅੰਮ੍ਰਿਤਸਰ ਸੂਰਮਿਆਂ ਨੇ ਜਿੱਤਿਆ ਸ਼ੇਰ-ਏ-ਪੰਜਾਬ ਟੀ-20 ਖਿਤਾਬ • ਪੰਜਾਬ ਦੀਆਂ ਸਨਅਤਾਂ ’ਚ 10 ਘੰਟੇ ਦਾ ਬਿਜਲੀ ਕੱਟ • ਰਣਜੋਧ ਸਿੰਘ ਸਰਾਓ ਬਣੇ ਮੁਹਾਲੀ ਜ਼ਿਲ੍ਹਾ ਬਾਰ ਐਸੋਸੀਏਸ਼ਨ ਦੇ ਪ੍ਰਧਾਨ

Majha

ਅੰਮ੍ਰਿਤਸਰ ਤੋਂ ਪਹੁੰਚੇ ਮਾਸਟਰ ਮੋਹਨ ਲਾਲ ਜੀ ਨੇ ਅਜਨਾਲਾ ਵਿਖੇ ਕਰਵਾਇਆ ਵਿਸ਼ੇਸ਼ ਯੋਗਾ ਅਭਿਆਸ ਸੈਸ਼ਨ

May 08, 2026 09:08 PM
Rozana Sehaj times
ਅਜਨਾਲਾ : ਭਾਰਤੀ ਯੋਗਾ ਸੰਸਥਾਨ ਵੱਲੋਂ ਸ਼ਿਵ ਮੰਦਰ ਅਜਨਾਲਾ ਵਿਖੇ ਹਰ ਰੋਜ਼ ਲਗਾਈਆਂ ਜਾ ਰਹੀਆਂ ਮੁਫ਼ਤ ਯੋਗਾ ਕਲਾਸਾਂ ਤਹਿਤ ਅੱਜ ਇੱਕ ਵਿਸ਼ੇਸ਼ ਯੋਗਾ ਅਭਿਆਸ ਸੈਸ਼ਨ ਕਰਵਾਇਆ ਗਿਆ। ਇਸ ਦੌਰਾਨ ਅੰਮ੍ਰਿਤਸਰ ਤੋਂ ਵਿਸ਼ੇਸ਼ ਤੌਰ ‘ਤੇ ਪਹੁੰਚੇ ਮਾਸਟਰ ਮੋਹਨ ਲਾਲ ਜੀ ਨੇ ਹਾਜ਼ਰ ਲੋਕਾਂ ਨੂੰ ਯੋਗ ਆਸਨਾਂ, ਪ੍ਰਾਣਾਯਾਮ, ਧਿਆਨ ਅਤੇ ਸ਼ੁੱਧ ਕ੍ਰਿਆਵਾਂ ਦਾ ਅਭਿਆਸ ਕਰਵਾਇਆ। ਮਾਸਟਰ ਮੋਹਨ ਲਾਲ ਜੀ ਨੇ ਆਪਣੇ ਸੰਬੋਧਨ ਦੌਰਾਨ ਕਿਹਾ ਕਿ ਅੱਜ ਦੀ ਭੱਜਦੌੜ ਭਰੀ ਜ਼ਿੰਦਗੀ ਵਿੱਚ ਮਨੁੱਖ ਨੂੰ ਸਰੀਰਕ ਅਤੇ ਮਾਨਸਿਕ ਤੌਰ ‘ਤੇ ਤੰਦਰੁਸਤ ਰਹਿਣ ਲਈ ਯੋਗਾ ਨੂੰ ਆਪਣੀ ਦਿਨਚਰੀ ਦਾ ਹਿੱਸਾ ਬਣਾਉਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਨਿਯਮਿਤ ਯੋਗ ਕਰਨ ਨਾਲ ਮਨ ਨੂੰ ਸ਼ਾਂਤੀ ਮਿਲਦੀ ਹੈ ਅਤੇ ਕਈ ਬਿਮਾਰੀਆਂ ਤੋਂ ਬਚਾਅ ਹੁੰਦਾ ਹੈ। ਉਨ੍ਹਾਂ ਲੋਕਾਂ ਨੂੰ ਨਸ਼ਿਆਂ ਤੋਂ ਦੂਰ ਰਹਿਣ ਅਤੇ ਸਿਹਤਮੰਦ ਜੀਵਨ ਸ਼ੈਲੀ ਅਪਣਾਉਣ ਦੀ ਅਪੀਲ ਕਰਦਿਆਂ ਕਿਹਾ ਕਿ ਯੋਗਾ ਸਿਰਫ਼ ਕਸਰਤ ਨਹੀਂ, ਸਗੋਂ ਚੰਗੀ ਅਤੇ ਸੰਤੁਲਿਤ ਜ਼ਿੰਦਗੀ ਜੀਣ ਦਾ ਇੱਕ ਸਾਧਨ ਹੈ। ਇਸ ਮੌਕੇ ਵੱਡੀ ਗਿਣਤੀ ਵਿੱਚ ਇਲਾਕਾ ਨਿਵਾਸੀਆਂ, ਨੌਜਵਾਨਾਂ ਅਤੇ ਬਜ਼ੁਰਗਾਂ ਨੇ ਭਾਗ ਲਿਆ ਅਤੇ ਯੋਗ ਕਿਰਿਆਵਾਂ ਦਾ ਅਭਿਆਸ ਕੀਤਾ। ਸੰਸਥਾ ਦੇ ਮੈਂਬਰਾਂ ਨੇ ਦੱਸਿਆ ਕਿ ਭਾਰਤੀ ਯੋਗਾ ਸੰਸਥਾਨ ਵੱਲੋਂ ਇਹ ਸੇਵਾ ਪੂਰੀ ਤਰ੍ਹਾਂ ਮੁਫ਼ਤ ਦਿੱਤੀ ਜਾ ਰਹੀ ਹੈ ਤਾਂ ਜੋ ਵੱਧ ਤੋਂ ਵੱਧ ਲੋਕ ਆਪਣੀ ਸਿਹਤ ਪ੍ਰਤੀ ਜਾਗਰੂਕ ਹੋ ਸਕਣ। ਉਨ੍ਹਾਂ ਦੱਸਿਆ ਕਿ ਹਰ ਰੋਜ਼ ਸਵੇਰੇ 5:15 ਵਜੇ ਤੋਂ 6:30 ਵਜੇ ਤੱਕ ਸ਼ਿਵ ਮੰਦਰ ਅਜਨਾਲਾ ਵਿਖੇ ਯੋਗ ਕਲਾਸਾਂ ਲਗਦੀਆਂ ਹਨ, ਜਿੱਥੇ ਆਸਨ, ਪ੍ਰਾਣਾਯਾਮ ਅਤੇ ਧਿਆਨ ਦੀ ਸਿਖਲਾਈ ਦਿੱਤੀ ਜਾਂਦੀ ਹੈ। ਸੰਸਥਾ ਵੱਲੋਂ ਲੋਕਾਂ ਨੂੰ ਵੱਧ ਤੋਂ ਵੱਧ ਗਿਣਤੀ ਵਿੱਚ ਸ਼ਾਮਲ ਹੋਣ ਦੀ ਅਪੀਲ ਵੀ ਕੀਤੀ ਗਈ।

Have something to say? Post your comment

 

More in Majha

ਪੈਸੇ ਆਉਣ ਮਗਰੋਂ ਪੰਜਾਬ ਦੀਆਂ ਔਰਤਾਂ ਨੇ ਲਾਇਆ ਇੱਕੋ ਨਾਅਰਾ: ‘ਭਗਵੰਤ ਮਾਨ ਸਰਕਾਰ ਮੁੜ ਦੁਬਾਰਾ’

ਅੰਮ੍ਰਿਤਸਰ ਵਿੱਚ ਨਸ਼ੀਲੇ ਪਦਾਰਥ ਅਤੇ ਹਥਿਆਰ ਤਸਕਰੀ ਕਰਨ ਵਾਲੇ ਨੈੱਟਵਰਕਾਂ ਨਾਲ ਜੁੜੇ ਪੰਜ ਵਿਅਕਤੀ 13 ਪਿਸਤੌਲਾਂ ਅਤੇ 3.2 ਕਿਲੋ ਹੈਰੋਇਨ ਸਮੇਤ ਕਾਬੂ

ਅੰਮ੍ਰਿਤਸਰ ਵਿੱਚ 20 ਕਿੱਲੋ ਹੋਰ ਹੈਰੋਇਨ ਬਰਾਮਦ;ਚਾਰ ਕਾਬੂ

ਅੰਮ੍ਰਿਤਸਰ ਵਿੱਚ ਗ਼ੈਰ-ਕਾਨੂੰਨੀ ਹਥਿਆਰ ਤਸਕਰੀ ਨੈਟਵਰਕਾਂ ਦੇ ਅੱਠ ਕਾਰਕੁੰਨ 13 ਪਿਸਤੌਲਾਂ ਨਾਲ ਗ੍ਰਿਫਤਾਰ

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਅਗਵਾਈ ਵਾਲੇ ਸਿੱਖ ਜਥੇ ਨੂੰ ਜ਼ੀਰੋ ਲਾਈਨ ਤੋਂ ਪਹਿਲਾਂ ਰੋਕਿਆ; ਸ੍ਰੀ ਕਰਤਾਰਪੁਰ ਸਾਹਿਬ ਲਾਂਘਾ ਛੇਤੀ ਖੋਲ੍ਹਣ ਲਈ ਕੀਤੀ ਅਰਦਾਸ

ਅੰਮ੍ਰਿਤਸਰ ਵਿੱਚ 23 ਸਤੰਬਰ ਨੂੰ ਹੋਵੇਗੀ ਐਨ.ਆਰ.ਆਈ. ਮਿਲਣੀ

ਜੇ ਵਿਰੋਧੀ ਪਾਰਟੀਆਂ ਗਲਤੀ ਨਾਲ ਸੱਤਾ ਵਿੱਚ ਆਉਂਦੀਆਂ ਹਨ ਤਾਂ ਉਹ ਮੁਫ਼ਤ ਬਿਜਲੀ, ਔਰਤਾਂ ਲਈ ਮੁਫ਼ਤ ਬੱਸ ਸਫ਼ਰ ਅਤੇ ਹਜ਼ਾਰ ਰੁਪਏ ਦੀ ਸਨਮਾਨ ਰਾਸ਼ੀ ਬੰਦ ਕਰ ਦੇਣਗੀਆਂ: ਭਗਵੰਤ ਸਿੰਘ ਮਾਨ

ਅੰਮ੍ਰਿਤਸਰ ਤੋਂ 27 ਕਿਲੋ ਹੈਰੋਇਨ ਅਤੇ ਇੱਕ ਅਤਿ-ਆਧੁਨਿਕ ਪਿਸਤੌਲ ਬਰਾਮਦ; ਚਾਰ ਕਾਬੂ

ਨਸ਼ੀਲੇ ਪਦਾਰਥ ਅਤੇ ਗੈਰ-ਕਾਨੂੰਨੀ ਹਥਿਆਰ ਸਪਲਾਈ ਕਰਨ ਵਾਲੇ ਨੈੱਟਵਰਕਾਂ ਨਾਲ ਜੁੜੇ ਅੱਠ ਵਿਅਕਤੀ ਕਾਬੂ

ਅੰਮ੍ਰਿਤਸਰ 'ਚ ਦੋ ਏ.ਕੇ.-47 ਰਾਈਫਲਾਂ ਅਤੇ 50 ਜ਼ਿੰਦਾ ਕਾਰਤੂਸਾਂ ਸਮੇਤ ਤਿੰਨ ਕਾਬੂ