Friday, May 08, 2026
BREAKING NEWS
ਕਿਸਾਨਾਂ ਨੂੰ ਝੋਨੇ ਦੇ ਫ਼ਸਲੀ ਚੱਕਰ ’ਚੋਂ ਕੱਢਣ ਲਈ ਪ੍ਰਤੀ ਹੈਕਟੇਅਰ 17500 ਰੁਪਏ ਸਬਸਿਡੀ ਮਿਲੇਗੀ : ਖੁੱਡੀਆਂਪੰਜਾਬ ਸਰਕਾਰ ਵਲੋਂ ਵੈਟ ਉਗਰਾਹੀ ’ਚ 23.28 ਫ਼ੀ ਸਦੀ ਦਾ ਵਾਧਾ : ਹਰਪਾਲ ਸਿੰਘ ਚੀਮਾਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ

Chandigarh

ਪੰਜਾਬ ਟੈਕਸ ਵਿਭਾਗ ਵੱਲੋਂ ਫਰਜ਼ੀ ਬਿਲਿੰਗ ਦੇ ਵੱਡੇ ਰੈਕੇਟ ਦਾ ਪਰਦਾਫਾਸ਼; ਲੁਧਿਆਣਾ ਆਧਾਰਿਤ ਫਰਮ ਦਾ ਡਾਇਰੈਕਟਰ ਗ੍ਰਿਫਤਾਰ: ਹਰਪਾਲ ਸਿੰਘ ਚੀਮਾ

May 08, 2026 09:31 PM
Rozana Sehaj times

ਚੰਡੀਗੜ੍ਹ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀ ਆਰਥਿਕ ਅਪਰਾਧਾਂ ਵਿਰੁੱਧ ਜ਼ੀਰੋ-ਟੋਲਰੈਂਸ ਨੀਤੀ ਦੀ ਪੁਸ਼ਟੀ ਕਰਦਿਆਂ, ਵਿੱਤ, ਆਬਕਾਰੀ ਅਤੇ ਕਰ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਅੱਜ ਇੱਥੇ ਸਟੇਟ ਇੰਟੈਲੀਜੈਂਸ ਐਂਡ ਪ੍ਰੀਵੈਂਟਿਵ ਯੂਨਿਟ (ਸਿੱਪੂ) ਦੁਆਰਾ ਹਾਸਿਲ ਕੀਤੀ ਗਈ ਇੱਕ ਵੱਡੀ ਸਫਲਤਾ ਦਾ ਐਲਾਨ ਕੀਤਾ। ਕਾਰਵਾਈ ਦੇ ਵੇਰਵਿਆਂ ਦਾ ਖੁਲਾਸਾ ਕਰਦਿਆਂ ਵਿੱਤ ਮੰਤਰੀ ਚੀਮਾ ਨੇ ਕਿਹਾ, "ਅੱਜ, ਕਰ ਵਿਭਾਗ ਨੇ ਇੱਕ ਬਹੁਤ ਹੀ ਸੰਗਠਿਤ ਫਰਜ਼ੀ ਬਿਲਿੰਗ ਨੈਟਵਰਕ ਨੂੰ ਸਫਲਤਾਪੂਰਵਕ ਤਬਾਹ ਕਰਦਿਆਂ ਮੈਸਰਜ਼ ਏਪੀਆਈ ਪਲਾਸਟਿਕ ਰੀਸਾਈਕਲਰਜ਼ ਪ੍ਰਾਈਵੇਟ ਲਿਮਟਿਡ, ਲੁਧਿਆਣਾ ਦੇ ਡਾਇਰੈਕਟਰ ਅਤੇ ਅਧਿਕਾਰਤ ਹਸਤਾਖਰਕਰਤਾ ਪਰਮਜੀਤ ਸਿੰਘ ਨੂੰ 85.4 ਕਰੋੜ ਰੁਪਏ ਦੇ ਜਾਅਲੀ ਲੈਣ-ਦੇਣ 'ਤੇ ਗਲਤ ਤਰੀਕੇ ਨਾਲ ਫਰਜ਼ੀ ਇਨਪੁਟ ਟੈਕਸ ਕ੍ਰੈਡਿਟ ਦਾ ਲਾਭ ਲੈਣ ਅਤੇ 15.56 ਕਰੋੜ ਰੁਪਏ ਦਾ ਵੱਡਾ ਜੀ.ਐਸ.ਟੀ. ਘੁਟਾਲਾ ਕਰਨ ਦੇ ਦੋਸ਼ ਵਿੱਚ ਗ੍ਰਿਫਤਾਰ ਕੀਤਾ ਗਿਆ ਹੈ।" ਜਾਂਚ ਬਾਰੇ ਵਿਸਥਾਰ ਵਿੱਚ ਦੱਸਦਿਆਂ ਵਿੱਤ ਮੰਤਰੀ ਨੇ ਕਿਹਾ, "ਦੋਸ਼ੀ ਫਰਮ ਯੋਜਨਾਬੱਧ ਅਤੇ ਸੰਗਠਿਤ ਟੈਕਸ ਚੋਰੀ ਵਿੱਚ ਸ਼ਾਮਲ ਸੀ। ਉਨ੍ਹਾਂ ਨੇ ਬਿਨਾਂ ਅਸਲ ਵਿੱਚ ਮਾਲ ਪ੍ਰਾਪਤ ਕੀਤੇ, ਕਈ ਰਾਜਾਂ ਵਿੱਚ ਗੈਰ-ਮੌਜੂਦ ਅਤੇ ਧੋਖਾਧੜੀ ਵਾਲੀਆਂ ਫਰਮਾਂ ਦੁਆਰਾ ਜਾਰੀ ਕੀਤੇ ਗਏ ਜਾਅਲੀ ਚਲਾਨਾਂ (ਬਿੱਲਾਂ) ਦੇ ਅਧਾਰ 'ਤੇ ਫਰਜ਼ੀ ਇਨਪੁਟ ਟੈਕਸ ਕ੍ਰੈਡਿਟ ਦਾ ਲਾਭ ਲਿਆ।" ਹੋਰ ਖੁਲਾਸਾ ਕਰਦੇ ਹੋਏ ਆਬਕਾਰੀ ਅਤੇ ਕਰ ਮੰਤਰੀ ਨੇ ਕਿਹਾ, "ਸਾਡੀਆਂ ਖੁਫੀਆ ਟੀਮਾਂ ਨੇ ਇਹ ਵੀ ਪਤਾ ਲਗਾਇਆ ਕਿ ਲੈਣ-ਦੇਣ ਵਿੱਚ ਸ਼ਾਮਲ ਕਈ ਸਪਲਾਇਰ ਫਰਮਾਂ ਨੂੰ ਸਬੰਧਤ ਜੀ.ਐਸ.ਟੀ. ਅਧਿਕਾਰੀਆਂ ਦੁਆਰਾ ਪਹਿਲਾਂ ਹੀ ਆਪਣੇ-ਆਪ ਰੱਦ, ਮੁਅੱਤਲ, ਜਾਂ ਗੈਰ-ਕਾਰਜਸ਼ੀਲ ਪਾਇਆ ਜਾ ਚੁੱਕਾ ਸੀ। ਹੁਣ ਤੱਕ ਸਾਹਮਣੇ ਆਈ ਕੁੱਲ ਧੋਖਾਧੜੀ 15.56 ਕਰੋੜ ਰੁਪਏ ਦੀ ਹੈ, ਅਤੇ ਇਹ ਅੰਕੜਾ ਹੋਰ ਵਧਣ ਦੀ ਸੰਭਾਵਨਾ ਹੈ ਕਿਉਂਕਿ ਸਾਡੀ ਜਾਂਚ ਅਜੇ ਵੀ ਸਖ਼ਤੀ ਨਾਲ ਜਾਰੀ ਹੈ।" ਧੋਖਾਧੜੀ ਦੇ ਗੁੰਝਲਦਾਰ ਜਾਲ ਦਾ ਪਰਦਾਫਾਸ਼ ਕਰਦੇ ਹੋਏ ਆਬਕਾਰੀ ਤੇ ਕਰ ਮੰਤਰੀ ਨੇ ਕਿਹਾ, "ਮੈਂ ਸਾਡੇ ਵਿਭਾਗ ਵੱਲੋਂ ਈ-ਵੇਅ ਬਿੱਲਾਂ ਅਤੇ ਫਾਸਟੈਗ ਟੋਲ ਡੇਟਾ ਦੇ ਕੀਤੇ ਗਏ ਵਿਸਤ੍ਰਿਤ ਵਿਸ਼ਲੇਸ਼ਣ ਦੀ ਸ਼ਲਾਘਾ ਕਰਦਾ ਹਾਂ। ਇਸ ਵਿਸ਼ਲੇਸ਼ਣ ਨੇ ਨਿਰਣਾਇਕ ਤੌਰ 'ਤੇ ਇਹ ਸਾਬਤ ਕਰ ਦਿੱਤਾ ਕਿ ਟਰਾਂਸਪੋਰਟ ਦਸਤਾਵੇਜ਼ਾਂ ਵਿੱਚ ਦਰਸਾਏ ਗਏ ਵਾਹਨ ਮਾਲ ਦੀ ਘੋਸ਼ਿਤ ਆਵਾਜਾਈ ਨਾਲ ਬਿਲਕੁਲ ਮੇਲ ਨਾ ਖਾਣ ਵਾਲੇ ਸਥਾਨਾਂ 'ਤੇ ਪਾਏ ਗਏ ਸਨ, ਜੋ ਇਹ ਸਾਬਤ ਕਰਦਾ ਹੈ ਕਿ ਅਸਲ ਵਿੱਚ ਕੋਈ ਢੋਆ-ਢੁਆਈ ਨਹੀਂ ਹੋਈ ਸੀ। ਸਾਡੀ ਜਾਂਚ ਵਿੱਚ ਅਜਿਹੀਆਂ 407 ਬਹੁਤ ਹੀ ਸ਼ੱਕੀ ਵਾਹਨਾਂ ਦੀਆਂ ਆਵਾਜਾਈਆਂ ਦਾ ਪਰਦਾਫਾਸ਼ ਹੋਇਆ ਹੈ ਜਿਨ੍ਹਾਂ ਵਿੱਚ 2.65 ਕਰੋੜ ਰੁਪਏ ਤੋਂ ਵੱਧ ਦਾ ਫਰਜ਼ੀ ਆਈ.ਟੀ.ਸੀ. ਸ਼ਾਮਲ ਹੈ।" ਆਬਕਾਰੀ ਅਤੇ ਕਰ ਮੰਤਰੀ ਚੀਮਾ ਨੇ ਦਸਤਾਵੇਜ਼ਾਂ ਦੀ ਜਾਅਲਸਾਜ਼ੀ ਦੀ ਗੰਭੀਰਤਾ ਨੂੰ ਉਜਾਗਰ ਕਰਦੀਆਂ ਕਿਹਾ, "ਸਾਡੀ ਜਾਂਚ ਵਿੱਚ ਧੋਖਾਧੜੀ ਵਾਲੇ ਡੈਬਿਟ ਨੋਟਾਂ ਨੂੰ ਸ਼ਾਮਲ ਕਰਨ ਵਾਲੇ ਇੱਕ ਨਵੇਂ ਤਰੀਕੇ ਦਾ ਵੀ ਖੁਲਾਸਾ ਹੋਇਆ ਹੈ ਜਿਸ ਰਾਹੀਂ ਲਗਭਗ 5.79 ਕਰੋੜ ਰੁਪਏ ਦਾ ਵਾਧੂ ਫਰਜ਼ੀ ਆਈ.ਟੀ.ਸੀ. ਤਿਆਰ ਕੀਤਾ ਗਿਆ ਸੀ। ਇਹਨਾਂ ਡੈਬਿਟ ਨੋਟਾਂ ਵਿੱਚ ਵੱਡੀਆਂ ਬੇਨਿਯਮੀਆਂ ਸਨ ਜਿਨ੍ਹਾਂ ਵਿੱਚ ਟੈਕਸਯੋਗ ਮੁੱਲ ਅਤੇ ਟੈਕਸ ਦੀ ਰਕਮ ਨੂੰ ਬਰਾਬਰ ਦਿਖਾਇਆ ਗਿਆ ਸੀ। ਜੀ.ਐਸ.ਟੀ. ਕਾਨੂੰਨ ਦੇ ਤਹਿਤ ਇਹ ਅਸੰਭਵ ਹੈ ਅਤੇ ਇਹ ਸਪੱਸ਼ਟ ਤੌਰ 'ਤੇ ਫਰਜ਼ੀ ਆਈ.ਟੀ.ਸੀ. ਪੈਦਾ ਕਰਨ ਲਈ ਰਿਕਾਰਡ ਦੀ ਸ਼ਰੇਆਮ ਹੇਰਾਫੇਰੀ ਨੂੰ ਸਾਬਤ ਕਰਦਾ ਹੈ। ਇਸ ਤੋਂ ਇਲਾਵਾ, ਪੀ.ਜੀ.ਐਸ.ਟੀ./ਸੀ.ਜੀ.ਐਸ.ਟੀ. ਐਕਟ ਦੀ ਧਾਰਾ 67 ਤਹਿਤ ਕੀਤੀ ਗਈ ਤਲਾਸ਼ੀ ਕਾਰਵਾਈ ਦੌਰਾਨ, ਟੈਕਸਦਾਤਾ ਦੇ ਟਿਕਾਣੇ ਤੋਂ ਵੱਖ-ਵੱਖ ਟਰਾਂਸਪੋਰਟਰਾਂ ਦੀਆਂ ਖਾਲੀ ਗੁਡਸ ਰਸੀਦ ਕਿਤਾਬਾਂ ਬਰਾਮਦ ਕੀਤੀਆਂ ਗਈਆਂ, ਜੋ ਆਵਾਜਾਈ ਦਾ ਝੂਠਾ ਰਿਕਾਰਡ ਬਣਾਉਣ ਲਈ ਟਰਾਂਸਪੋਰਟ ਦਸਤਾਵੇਜ਼ਾਂ ਦੀ ਜਾਅਲਸਾਜ਼ੀ ਵੱਲ ਇਸ਼ਾਰਾ ਕਰਦੀਆਂ ਹਨ।" ਟੈਕਸ ਚੋਰਾਂ ਨੂੰ ਸਖ਼ਤ ਸੰਦੇਸ਼ ਦਿੰਦਿਆਂ ਆਬਕਾਰੀ ਅਤੇ ਕਰ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ, "ਜਾਂਚ ਦੌਰਾਨ ਇਕੱਠੇ ਕੀਤੇ ਗਏ ਠੋਸ ਸਬੂਤਾਂ ਦੇ ਮੱਦੇਨਜ਼ਰ, ਦੋਸ਼ੀ ਨੂੰ ਅੱਜ, 8 ਮਈ, 2026 ਨੂੰ ਪੰਜਾਬ ਗੁਡਸ ਐਂਡ ਸਰਵਿਸਿਜ਼ ਟੈਕਸ ਐਕਟ, 2017 ਦੀਆਂ ਧਾਰਾਵਾਂ 69 ਅਤੇ 132(1)(c) ਦੇ ਤਹਿਤ ਗ੍ਰਿਫਤਾਰ ਕੀਤਾ ਗਿਆ ਹੈ। ਕਿਉਂਕਿ ਟੈਕਸ ਚੋਰੀ ਦੀ ਰਕਮ 5 ਕਰੋੜ ਰੁਪਏ ਤੋਂ ਕਿਤੇ ਵੱਧ ਹੈ, ਇਸ ਲਈ ਇਹ ਅਪਰਾਧ ਸੰਗੀਨ ਅਤੇ ਗੈਰ-ਜ਼ਮਾਨਤੀ ਹੈ, ਅਤੇ ਇਹ ਜੁਰਮਾਨੇ ਦੇ ਨਾਲ ਪੰਜ ਸਾਲ ਤੱਕ ਦੀ ਕੈਦ ਦੀ ਸਜ਼ਾ ਯੋਗ ਹੈ। ਮੈਂ ਫਰਜ਼ੀ ਬਿਲਿੰਗ ਰੈਕੇਟਾਂ ਅਤੇ ਜੀ.ਐਸ.ਟੀ. ਧੋਖਾਧੜੀ ਵਿਰੁੱਧ ਸਖ਼ਤ ਕਾਰਵਾਈ ਕਰਨ ਲਈ ਸੂਬੇ ਦੇ ਟੈਕਸ ਵਿਭਾਗ ਦੀ ਵਚਨਬੱਧਤਾ ਨੂੰ ਦ੍ਰਿੜਤਾ ਨਾਲ ਦੁਹਰਾਉਂਦਾ ਹਾਂ। ਰਾਜ ਦੇ ਮਾਲੀਏ ਨੂੰ ਨੁਕਸਾਨ ਪਹੁੰਚਾਉਣ ਵਾਲੇ ਫਰਜ਼ੀ ਆਈ.ਟੀ.ਸੀ. ਬਣਾਉਣ ਅਤੇ ਇਸਦੀ ਵਰਤੋਂ ਕਰਨ ਵਿੱਚ ਸ਼ਾਮਲ ਵਿਅਕਤੀਆਂ ਵਿਰੁੱਧ ਸਖ਼ਤ ਕਾਰਵਾਈ ਲਗਾਤਾਰ ਜਾਰੀ ਰਹੇਗੀ।"

Have something to say? Post your comment

 

More in Chandigarh

ਜ਼ਿਲ੍ਹਾ ਪ੍ਰਸ਼ਾਸਨ ਅਤੇ ਪੁਲਿਸ ਐਸ.ਐਸ.ਪੀ. ਦੇ ਸਟਾਫ ਨੇ ਮਰਦਮਸ਼ੁਮਾਰੀ-2027 ਤਹਿਤ ਕੀਤੀ ਆਪਣੀ ਸਵੈ-ਗਣਨਾ*

ਗੈਂਗਸਟਰਾਂ ’ਤੇ ਵਾਰ ਦਾ 108ਵਾਂ ਦਿਨ: ਪੰਜਾਬ ਪੁਲਿਸ ਨੇ 548 ਥਾਵਾਂ ’ਤੇ ਕੀਤੀ ਛਾਪੇਮਾਰੀ ; 261 ਗ੍ਰਿਫ਼ਤਾਰ

ਪੰਜਾਬ ਭਰ ਵਿੱਚ ਦੋ-ਰੋਜ਼ਾ ਮਿਲਕ ਸੈਂਪਲਿੰਗ ਮੁਹਿੰਮ ਚਲਾਈ; ਸਿਹਤ ਮੰਤਰੀ ਨੇ ਮਿਲਾਵਟਖ਼ੋਰਾਂ ਨੂੰ ਦਿੱਤੀ ਚੇਤਾਵਨੀ

ਭਗਵੰਤ ਮਾਨ ਸਰਕਾਰ ਨੇ ਦਸਤੀ ਮਨਜ਼ੂਰੀਆਂ ਨੂੰ ਖ਼ਤਮ ਕਰਨ ਅਤੇ ਵਿੱਤੀ ਸ਼ਾਸਨ ਵਿੱਚ ਪਾਰਦਰਸ਼ਤਾ ਵਧਾਉਣ ਲਈ ਡਿਜੀਟਲ ਈ-ਸੈਂਕਸ਼ਨ ਸਿਸਟਮ ਕੀਤਾ ਲਾਂਚ

ਭਗਵੰਤ ਮਾਨ ਸਰਕਾਰ ਦੀ ‘ਮੁੱਖ ਮੰਤਰੀ ਸਿਹਤ ਯੋਜਨਾ’ ਤਹਿਤ ਨਕਦ -ਰਹਿਤ ਇਲਾਜ ਨਾਲ ਪੰਜਾਬ ਵਿੱਚ 5000 ਤੋਂ ਵੱਧ ਦਿਲ ਦੇ ਮਰੀਜ਼ਾਂ ਦੀ ਜਾਨ ਬਚਾਈ

ਵਿਸ਼ਵ ਰੈਡ ਕਰਾਸ ਦਿਵਸ ਮੌਕੇ ਜ਼ਿਲ੍ਹਾ ਰੈਡ ਕਰਾਸ ਸ਼ਾਖਾ ਵੱਲੋਂ ਖੂਨਦਾਨ ਕੈਂਪ ਅਤੇ ਜਾਗਰੂਕਤਾ ਪ੍ਰੋਗਰਾਮ ਆਯੋਜਿਤ

ਗਰਮੀਆਂ ਵਿੱਚ ਕਿਡਨੀ ਦੀ ਪੱਥਰੀ ਅਤੇ ਪਿਸ਼ਾਬ ਨਾਲੀ ਦੀ ਲਾਗ ਦਾ ਖ਼ਤਰਾ ਵਧ ਜਾਂਦਾ ਹੈ: ਮਾਹਰ

ਡਿਪਟੀ ਕਮਿਸ਼ਨਰ ਵੱਲੋਂ ਡੇਂਗੂ ਅਤੇ ਹੋਰ ਮੌਸਮੀ ਬਿਮਾਰੀਆਂ ਸਬੰਧੀ ਤਿਆਰੀਆਂ ਅਤੇ ਰੋਕਥਾਮ ਰਣਨੀਤੀ ਦੀ ਸਮੀਖਿਆ

ਡੀ ਸੀ ਕੋਮਲ ਮਿੱਤਲ ਵੱਲੋਂ ਨਗਰ ਕੌਂਸਲ ਖਰੜ ਅਤੇ ਰੋਟਰੀ ਕਲੱਬ ਖਰੜ ਵੱਲੋਂ ਲੋਕ ਸੇਵਾ ਲਈ ਦੋ ਫਿਊਨਰਲ ਵੈਨਾਂ ਸਮਰਪਿਤ

ਵਿਧਾਇਕ ਕੁਲਜੀਤ ਸਿੰਘ ਰੰਧਾਵਾ ਵੱਲੋਂ ਪਿੰਡ ਲੈਹਲੀ ਵਿਖੇ ਨਵੇਂ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ