Friday, May 08, 2026
BREAKING NEWS
ਕਿਸਾਨਾਂ ਨੂੰ ਝੋਨੇ ਦੇ ਫ਼ਸਲੀ ਚੱਕਰ ’ਚੋਂ ਕੱਢਣ ਲਈ ਪ੍ਰਤੀ ਹੈਕਟੇਅਰ 17500 ਰੁਪਏ ਸਬਸਿਡੀ ਮਿਲੇਗੀ : ਖੁੱਡੀਆਂਪੰਜਾਬ ਸਰਕਾਰ ਵਲੋਂ ਵੈਟ ਉਗਰਾਹੀ ’ਚ 23.28 ਫ਼ੀ ਸਦੀ ਦਾ ਵਾਧਾ : ਹਰਪਾਲ ਸਿੰਘ ਚੀਮਾਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ

Chandigarh

ਭਗਵੰਤ ਮਾਨ ਸਰਕਾਰ ਨੇ ਦਸਤੀ ਮਨਜ਼ੂਰੀਆਂ ਨੂੰ ਖ਼ਤਮ ਕਰਨ ਅਤੇ ਵਿੱਤੀ ਸ਼ਾਸਨ ਵਿੱਚ ਪਾਰਦਰਸ਼ਤਾ ਵਧਾਉਣ ਲਈ ਡਿਜੀਟਲ ਈ-ਸੈਂਕਸ਼ਨ ਸਿਸਟਮ ਕੀਤਾ ਲਾਂਚ

May 08, 2026 09:36 PM
Rozana Sehaj times

ਚੰਡੀਗੜ੍ਹ : ਭਗਵੰਤ ਮਾਨ ਸਰਕਾਰ ਨੇ ਅੱਜ ਯੂਨੀਫਾਈਡ ਸੈਂਕਸ਼ਨ ਮੈਨੇਜਮੈਂਟ ਸਿਸਟਮ (ਯੂ.ਐਸ.ਐਮ.ਐਸ) ਦੀ ਸ਼ੁਰੂਆਤ ਕਰਕੇ ਵਿੱਤੀ ਸ਼ਾਸਨ ਵਿੱਚ ਇੱਕ ਵੱਡਾ ਮੀਲ ਪੱਥਰ ਕਾਇਮ ਕੀਤਾ। ਦਸਤੀ ਮਨਜ਼ੂਰੀਆਂ ਦੀ ਪ੍ਰਕਿਰਿਆ ਨੂੰ ਡਿਜੀਟਾਈਜ਼ ਕਰਨ ਅਤੇ ਇਸ ਨੂੰ ਸੂਬੇ ਦੀਆਂ ਭੁਗਤਾਨ ਪ੍ਰਣਾਲੀਆਂ ਨਾਲ ਨਿਰਵਿਘਨ ਜੋੜਨ ਲਈ ਵਿੱਤ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਇਸ ਈ-ਸੈਂਕਸ਼ਨ ਮੋਡਿਊਲ ਦਾ ਰਸਮੀ ਉਦਘਾਟਨ ਕੀਤਾ। ਇਹ ਰਣਨੀਤਕ ਸ਼ੁਰੂਆਤ ਨਾ ਸਿਰਫ਼ ਪੁਰਾਣੀਆਂ ਦਸਤੀ ਪ੍ਰਕਿਰਿਆਵਾਂ ਨੂੰ ਸਿਰੇ ਤੋਂ ਸਿਰੇ ਤੱਕ ਡਿਜੀਟਲ ਕੰਮਕਾਜ ਨਾਲ ਬਦਲਦੀ ਹੈ, ਸਗੋਂ ਕੇਂਦਰੀ ਦਿਸ਼ਾ-ਨਿਰਦੇਸ਼ਾਂ ਦੇ ਵੀ ਅਨੁਕੂਲ ਹੈ, ਜਿਸ ਨਾਲ ਸੂਬੇ ਲਈ ਵੱਡੇ ਵਿੱਤੀ ਪ੍ਰੋਤਸਾਹਨ ਦੇ ਮੌਕੇ ਪੈਦਾ ਹੋਣਗੇ। ਇੱਥੇ ਮਿਊਂਸੀਪਲ ਭਵਨ ਆਡੀਟੋਰੀਅਮ ਵਿਖੇ ਈ-ਸੈਂਕਸ਼ਨ ਮੋਡਿਊਲ ਦੀ ਸ਼ੁਰੂਆਤ ਮੌਕੇ ਕਰਵਾਏ ਗਏ ਸਮਾਗਮ ਦੌਰਾਨ ਬੋਲਦਿਆਂ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ, "ਬਿਹਤਰ ਵਿੱਤੀ ਪ੍ਰਬੰਧਨ, ਪਾਰਦਰਸ਼ਤਾ ਅਤੇ ਸਿਰੇ ਤੋਂ ਸਿਰੇ ਤੱਕ ਡਿਜੀਟਾਈਜ਼ੇਸ਼ਨ ਨੂੰ ਯਕੀਨੀ ਬਣਾਉਣ ਲਈ ਖਜ਼ਾਨਾ ਅਤੇ ਲੇਖਾ ਵਿਭਾਗ ਨੇ ਐਨ.ਆਈ.ਸੀ ਦੇ ਸਹਿਯੋਗ ਨਾਲ ਪ੍ਰਸ਼ਾਸਕੀ, ਤਕਨੀਕੀ ਅਤੇ ਵਿੱਤੀ ਮਨਜ਼ੂਰੀਆਂ ਆਨਲਾਈਨ ਜਾਰੀ ਕਰਨ ਅਤੇ ਉਸ ਤੋਂ ਬਾਅਦ ਬਿੱਲ ਬਣਾਉਣ ਲਈ ਮਨਜ਼ੂਰੀ ਨੂੰ ਆਟੋਮੈਟਿਕ ਆਈ.ਏਫ਼.ਐਮ.ਐਸ 'ਤੇ ਭੇਜਣ ਲਈ ਇੱਕ ਈ-ਸੈਂਕਸ਼ਨ ਮੋਡਿਊਲ ਵਿਕਸਤ ਕੀਤਾ ਹੈ।" ਈ-ਸੈਂਕਸ਼ਨ ਮੋਡਿਊਲ ਦੇ ਮੁੱਖ ਲਾਭਾਂ ਦਾ ਵੇਰਵਾ ਦਿੰਦਿਆਂ ਵਿੱਤ ਮੰਤਰੀ ਨੇ ਪਾਰਦਰਸ਼ਤਾ ਅਤੇ ਜਵਾਬਦੇਹੀ ਵਿੱਚ ਵਾਧੇ ਨੂੰ ਉਜਾਗਰ ਕੀਤਾ। ਉਨ੍ਹਾਂ ਕਿਹਾ, "ਮਨਜ਼ੂਰੀ ਪ੍ਰਕਿਰਿਆ ਦੇ ਹਰ ਪੜਾਅ ਨੂੰ ਉਪਭੋਗਤਾ ਦੇ ਵੇਰਵਿਆਂ, ਸਮੇਂ ਅਤੇ ਪ੍ਰਵਾਨਗੀ ਲੜੀ ਦੇ ਨਾਲ ਡਿਜੀਟਲ ਰੂਪ ਵਿੱਚ ਰਿਕਾਰਡ ਕੀਤਾ ਜਾਂਦਾ ਹੈ, ਜਿਸ ਨਾਲ ਇੱਕ ਮੁਕੰਮਲ ਆਡਿਟ ਟ੍ਰੇਲ ਬਣਦਾ ਹੈ ਅਤੇ ਜਵਾਬਦੇਹੀ ਵਿੱਚ ਸੁਧਾਰ ਹੁੰਦਾ ਹੈ। ਸਿਸਟਮ ਮਨਜ਼ੂਰੀ ਜਾਰੀ ਕਰਨ ਤੋਂ ਪਹਿਲਾਂ ਬਜਟ ਦੀ ਉਪਲਬਧਤਾ ਦੀ ਪੁਸ਼ਟੀ ਕਰਦਾ ਹੈ, ਜਿਸ ਨਾਲ ਵਿਭਾਗਾਂ ਨੂੰ ਵਾਧੂ ਖਰਚੇ ਤੋਂ ਬਚਣ ਅਤੇ ਬਜਟ ਵਿਵਸਥਾਵਾਂ ਦੀ ਪਾਲਣਾ ਯਕੀਨੀ ਬਣਾਉਣ ਵਿੱਚ ਮਦਦ ਮਿਲਦੀ ਹੈ।"
ਮਨਜ਼ੂਰੀਆਂ ਦੇ ਡਿਜੀਟਾਈਜ਼ੇਸ਼ਨ ਬਾਰੇ ਉਨ੍ਹਾਂ ਅੱਗੇ ਕਿਹਾ, "ਈ-ਸੈਂਕਸ਼ਨ ਮੋਡਿਊਲ ਨੂੰ ਦਸਤੀ ਅਤੇ ਕਾਗਜ਼ੀ ਕਾਰਵਾਈ ਵਾਲੀ ਪ੍ਰਕਿਰਿਆ ਨੂੰ ਪੂਰੀ ਤਰ੍ਹਾਂ ਡਿਜੀਟਲ ਕੰਮਕਾਜ ਨਾਲ ਬਦਲਣ ਲਈ ਪੇਸ਼ ਕੀਤਾ ਗਿਆ ਹੈ, ਜਿਸ ਨਾਲ ਸਰਕਾਰੀ ਵਿੱਤੀ ਪ੍ਰਸ਼ਾਸਨ ਵਿੱਚ ਕੁਸ਼ਲਤਾ ਅਤੇ ਪਾਰਦਰਸ਼ਤਾ ਵਿੱਚ ਸੁਧਾਰ ਹੋਵੇਗਾ। ਇਹ ਮੋਡਿਊਲ ਸਾਰੇ ਵਿਭਾਗਾਂ ਵਿੱਚ ਮਨਜ਼ੂਰੀ ਦੇ ਆਦੇਸ਼ਾਂ ਦੇ ਫਾਰਮੈਟ ਅਤੇ ਪ੍ਰਕਿਰਿਆ ਵਿੱਚ ਇਕਸਾਰਤਾ ਲਿਆਉਂਦਾ ਹੈ, ਜਿਸ ਨਾਲ ਬੇਨਿਯਮੀਆਂ ਅਤੇ ਪ੍ਰਕਿਰਿਆਤਮਕ ਗਲਤੀਆਂ ਘਟਦੀਆਂ ਹਨ।" ਆਈ.ਐਫ .ਐਮ.ਐਸ ਦੇ ਨਾਲ ਸਿਰੇ ਤੋਂ ਸਿਰੇ ਤੱਕ ਏਕੀਕਰਣ ਦੇ ਅਹਿਮ ਪਹਿਲੂ 'ਤੇ ਮੰਤਰੀ ਨੇ ਭਰੋਸਾ ਦਿੰਦਿਆ ਕਿਹਾ, "ਇਹ ਮੋਡਿਊਲ ਆਈ.ਐਫ਼ .ਐਮ.ਐਸ ਦੇ ਅੰਦਰ ਬਜਟ, ਖਜ਼ਾਨਾ, ਬਿੱਲ ਪ੍ਰੋਸੈਸਿੰਗ ਅਤੇ ਭੁਗਤਾਨ ਪ੍ਰਣਾਲੀਆਂ ਨਾਲ ਮਨਜ਼ੂਰੀ ਦੇ ਆਦੇਸ਼ਾਂ ਦੇ ਨਿਰਵਿਘਨ ਏਕੀਕਰਣ ਨੂੰ ਯਕੀਨੀ ਬਣਾਉਂਦਾ ਹੈ, ਜਿਸ ਨਾਲ ਕੰਮ ਦੇ ਦੁਹਰਾਅ ਅਤੇ ਮੈਨੁਅਲ ਦਖਲਅੰਦਾਜ਼ੀ ਵਿੱਚ ਕਮੀ ਆਉਂਦੀ ਹੈ। ਆਟੋਮੈਟਿਕ ਤਸਦੀਕ, ਹੈੱਡ ਆਫ਼ ਅਕਾਊਂਟ, ਰਕਮ, ਸਕੀਮ ਮੈਪਿੰਗ, ਅਤੇ ਲਾਭਪਾਤਰੀ ਵੇਰਵਿਆਂ ਨਾਲ ਸਬੰਧਤ ਕਲੈਰੀਕਲ ਗਲਤੀਆਂ ਨੂੰ ਘੱਟ ਕਰਦੀ ਹੈ।" 
ਪੋਰਟਲ ਦੀ ਰਣਨੀਤਕ ਸ਼ੁਰੂਆਤ ਬਾਰੇ ਪਿਛੋਕੜ ਦੱਸਦਿਆਂ ਵਿੱਤ ਮੰਤਰੀ ਨੇ ਕਿਹਾ, "ਇਸ ਮੋਡਿਊਲ ਨੂੰ ਬੀ.ਐਫ.ਏ.ਆਈ.ਆਰ ਅਧੀਨ ਡੀ.ਐਲ.ਆਈ-3 ਦੀ ਪਾਲਣਾ ਕਰਦੇ ਹੋਏ ਵਿਕਸਤ ਕੀਤਾ ਗਿਆ ਹੈ। ਭਾਰਤ ਸਰਕਾਰ ਨੇ ਪੂੰਜੀਗਤ ਨਿਵੇਸ਼ ਲਈ ਰਾਜਾਂ ਨੂੰ ਵਿਸ਼ੇਸ਼ ਸਹਾਇਤਾ (ਐਸ.ਏ.ਐਸ.ਸੀ.ਆਈ) 2026-27 ਲਈ ਨਵੇਂ ਦਿਸ਼ਾ-ਨਿਰਦੇਸ਼ ਜਾਰੀ ਕੀਤੇ ਹਨ, ਜਿਸ ਵਿੱਚ ਵੱਖ-ਵੱਖ ਭਾਗਾਂ ਦੇ ਅਧੀਨ ਕਈ ਵਿੱਤੀ ਸੁਧਾਰਾਂ ਦੀ ਰੂਪਰੇਖਾ ਦਿੱਤੀ ਗਈ ਹੈ। ਇਹਨਾਂ ਦਿਸ਼ਾ-ਨਿਰਦੇਸ਼ਾਂ ਵਿੱਚ ਡਾਇਰੈਕਟੋਰੇਟ ਆਫ਼ ਟ੍ਰੇਜ਼ਰੀ ਐਂਡ ਅਕਾਊਂਟਸ ਦੇ ਦਫ਼ਤਰ ਦੁਆਰਾ "ਈ-ਸੈਂਕਸ਼ਨ ਮੋਡਿਊਲ" ਨੂੰ ਲਾਗੂ ਕਰਨਾ ਸ਼ਾਮਲ ਹੈ।"

ਆਪਣੇ ਸੰਬੋਧਨ ਦੀ ਸਮਾਪਤੀ ਕਰਦਿਆਂ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਇਸ ਤਕਨਾਲੋਜੀ ਦੇ ਭਵਿੱਖ ਦੇ ਪ੍ਰਭਾਵ ਬਾਰੇ ਆਪਣਾ ਨਜ਼ਰੀਆ ਸਾਂਝਾ ਕੀਤਾ। ਉਨ੍ਹਾਂ ਜ਼ੋਰ ਦੇ ਕੇ ਕਿਹਾ, "ਸਫਲ ਅਤੇ ਮੁਕੰਮਲ ਢੰਗ ਨਾਲ ਲਾਗੂ ਹੋਣ 'ਤੇ, ਇਹ ਪਹਿਲਕਦਮੀ ਵਿੱਤੀ, ਪ੍ਰਸ਼ਾਸਕੀ ਅਤੇ ਤਕਨੀਕੀ ਮਨਜ਼ੂਰੀਆਂ ਦੀ ਡਿਜੀਟਲ ਸਿਰਜਣਾ, ਪ੍ਰਵਾਨਗੀ ਅਤੇ ਨਿਗਰਾਨੀ ਵਿੱਚ ਨਿਰਵਿਘਨ ਸਿਰੇ ਤੋਂ ਸਿਰੇ ਤੱਕ ਟ੍ਰੇਸੇਬਿਲਟੀ (ਸੁਚਾਰੂ ਪਛਾਣ) ਨੂੰ ਯਕੀਨੀ ਬਣਾ ਕੇ ਸੂਬੇ ਵਿੱਚ ਇੱਕ ਮਹੱਤਵਪੂਰਨ ਤਬਦੀਲੀ ਲਿਆਉਣ ਦੀ ਉਮੀਦ ਹੈ ਅਤੇ ਇਸ ਨਾਲ ਸੂਬਾ ਐਸ.ਏ.ਐਸ.ਸੀ.ਆਈ ਦਿਸ਼ਾ-ਨਿਰਦੇਸ਼ਾਂ ਤਹਿਤ 50 ਕਰੋੜ ਰੁਪਏ ਦੇ ਪ੍ਰੋਤਸਾਹਨ ਲਈ ਵੀ ਯੋਗ ਬਣ ਜਾਵੇਗਾ।" ਇਸ ਉਦਘਾਟਨੀ ਸਮਾਰੋਹ ਵਿੱਚ ਵਿਸ਼ਵ ਬੈਂਕ ਦੀ ਟੀਮ ਵੱਲੋਂ ਮੋਡਿਊਲ ਦੀ ਕਾਰਜਪ੍ਰਣਾਲੀ ਬਾਰੇ ਮਾਹਿਰਾਂ ਦੇ ਭਾਸ਼ਣ ਅਤੇ ਐਨ.ਆਈ.ਸੀ ਟੀਮ ਵੱਲੋਂ ਇੱਕ ਵਿਸਤ੍ਰਿਤ ਪੇਸ਼ਕਾਰੀ (ਪ੍ਰੈਜ਼ੈਂਟੇਸ਼ਨ) ਵੀ ਦਿੱਤੀ ਗਈ।

Have something to say? Post your comment

 

More in Chandigarh

ਜ਼ਿਲ੍ਹਾ ਪ੍ਰਸ਼ਾਸਨ ਅਤੇ ਪੁਲਿਸ ਐਸ.ਐਸ.ਪੀ. ਦੇ ਸਟਾਫ ਨੇ ਮਰਦਮਸ਼ੁਮਾਰੀ-2027 ਤਹਿਤ ਕੀਤੀ ਆਪਣੀ ਸਵੈ-ਗਣਨਾ*

ਗੈਂਗਸਟਰਾਂ ’ਤੇ ਵਾਰ ਦਾ 108ਵਾਂ ਦਿਨ: ਪੰਜਾਬ ਪੁਲਿਸ ਨੇ 548 ਥਾਵਾਂ ’ਤੇ ਕੀਤੀ ਛਾਪੇਮਾਰੀ ; 261 ਗ੍ਰਿਫ਼ਤਾਰ

ਪੰਜਾਬ ਭਰ ਵਿੱਚ ਦੋ-ਰੋਜ਼ਾ ਮਿਲਕ ਸੈਂਪਲਿੰਗ ਮੁਹਿੰਮ ਚਲਾਈ; ਸਿਹਤ ਮੰਤਰੀ ਨੇ ਮਿਲਾਵਟਖ਼ੋਰਾਂ ਨੂੰ ਦਿੱਤੀ ਚੇਤਾਵਨੀ

ਪੰਜਾਬ ਟੈਕਸ ਵਿਭਾਗ ਵੱਲੋਂ ਫਰਜ਼ੀ ਬਿਲਿੰਗ ਦੇ ਵੱਡੇ ਰੈਕੇਟ ਦਾ ਪਰਦਾਫਾਸ਼; ਲੁਧਿਆਣਾ ਆਧਾਰਿਤ ਫਰਮ ਦਾ ਡਾਇਰੈਕਟਰ ਗ੍ਰਿਫਤਾਰ: ਹਰਪਾਲ ਸਿੰਘ ਚੀਮਾ

ਭਗਵੰਤ ਮਾਨ ਸਰਕਾਰ ਦੀ ‘ਮੁੱਖ ਮੰਤਰੀ ਸਿਹਤ ਯੋਜਨਾ’ ਤਹਿਤ ਨਕਦ -ਰਹਿਤ ਇਲਾਜ ਨਾਲ ਪੰਜਾਬ ਵਿੱਚ 5000 ਤੋਂ ਵੱਧ ਦਿਲ ਦੇ ਮਰੀਜ਼ਾਂ ਦੀ ਜਾਨ ਬਚਾਈ

ਵਿਸ਼ਵ ਰੈਡ ਕਰਾਸ ਦਿਵਸ ਮੌਕੇ ਜ਼ਿਲ੍ਹਾ ਰੈਡ ਕਰਾਸ ਸ਼ਾਖਾ ਵੱਲੋਂ ਖੂਨਦਾਨ ਕੈਂਪ ਅਤੇ ਜਾਗਰੂਕਤਾ ਪ੍ਰੋਗਰਾਮ ਆਯੋਜਿਤ

ਗਰਮੀਆਂ ਵਿੱਚ ਕਿਡਨੀ ਦੀ ਪੱਥਰੀ ਅਤੇ ਪਿਸ਼ਾਬ ਨਾਲੀ ਦੀ ਲਾਗ ਦਾ ਖ਼ਤਰਾ ਵਧ ਜਾਂਦਾ ਹੈ: ਮਾਹਰ

ਡਿਪਟੀ ਕਮਿਸ਼ਨਰ ਵੱਲੋਂ ਡੇਂਗੂ ਅਤੇ ਹੋਰ ਮੌਸਮੀ ਬਿਮਾਰੀਆਂ ਸਬੰਧੀ ਤਿਆਰੀਆਂ ਅਤੇ ਰੋਕਥਾਮ ਰਣਨੀਤੀ ਦੀ ਸਮੀਖਿਆ

ਡੀ ਸੀ ਕੋਮਲ ਮਿੱਤਲ ਵੱਲੋਂ ਨਗਰ ਕੌਂਸਲ ਖਰੜ ਅਤੇ ਰੋਟਰੀ ਕਲੱਬ ਖਰੜ ਵੱਲੋਂ ਲੋਕ ਸੇਵਾ ਲਈ ਦੋ ਫਿਊਨਰਲ ਵੈਨਾਂ ਸਮਰਪਿਤ

ਵਿਧਾਇਕ ਕੁਲਜੀਤ ਸਿੰਘ ਰੰਧਾਵਾ ਵੱਲੋਂ ਪਿੰਡ ਲੈਹਲੀ ਵਿਖੇ ਨਵੇਂ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ