Friday, May 08, 2026
BREAKING NEWS
ਕਿਸਾਨਾਂ ਨੂੰ ਝੋਨੇ ਦੇ ਫ਼ਸਲੀ ਚੱਕਰ ’ਚੋਂ ਕੱਢਣ ਲਈ ਪ੍ਰਤੀ ਹੈਕਟੇਅਰ 17500 ਰੁਪਏ ਸਬਸਿਡੀ ਮਿਲੇਗੀ : ਖੁੱਡੀਆਂਪੰਜਾਬ ਸਰਕਾਰ ਵਲੋਂ ਵੈਟ ਉਗਰਾਹੀ ’ਚ 23.28 ਫ਼ੀ ਸਦੀ ਦਾ ਵਾਧਾ : ਹਰਪਾਲ ਸਿੰਘ ਚੀਮਾਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ

Chandigarh

ਪੰਜਾਬ ਭਰ ਵਿੱਚ ਦੋ-ਰੋਜ਼ਾ ਮਿਲਕ ਸੈਂਪਲਿੰਗ ਮੁਹਿੰਮ ਚਲਾਈ; ਸਿਹਤ ਮੰਤਰੀ ਨੇ ਮਿਲਾਵਟਖ਼ੋਰਾਂ ਨੂੰ ਦਿੱਤੀ ਚੇਤਾਵਨੀ

May 08, 2026 09:41 PM
Rozana Sehaj times

ਚੰਡੀਗੜ੍ਹ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਸੂਬੇ ਵਿੱਚ ਸੁਰੱਖਿਅਤ ਅਤੇ ਉੱਚ-ਗੁਣਵੱਤਾ ਵਾਲੇ ਭੋਜਨ ਉਤਪਾਦਾਂ ਦੀ ਉਪਲਬਧਤਾ ਯਕੀਨੀ ਬਣਾਉਣ ਦੇ ਆਦੇਸ਼ ਨੂੰ ਪੂਰਾ ਕਰਨ ਲਈ ਕੀਤੇ ਜਾ ਰਹੇ ਯਤਨਾਂ ਤਹਿਤ ਫੂਡ ਐਂਡ ਡਰੱਗਜ਼ ਐਡਮਿਨਿਸਟ੍ਰੇਸ਼ਨ (ਐਫ.ਡੀ.ਏ.) ਪੰਜਾਬ ਨੇ ਸੂਬੇ ਵਿੱਚ ਦੁੱਧ ਦੇ ਨਮੂਨੇ ਲੈਣ ਲਈ ਦੋ ਰੋਜ਼ਾ ਮੁਹਿੰਮ ਚਲਾਈ। ਇਹ ਮੁਹਿੰਮ ਬੁੱਧਵਾਰ ਅਤੇ ਵੀਰਵਾਰ ਨੂੰ ਚਲਾਈ ਗਈ। ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਦੇ ਨਿਰਦੇਸ਼ਾਂ ਅਤੇ ਐਫ.ਡੀ.ਏ.,ਪੰਜਾਬ ਦੇ ਕਮਿਸ਼ਨਰ ਕੰਵਲਪ੍ਰੀਤ ਬਰਾੜ ਦੀ ਨਿਗਰਾਨੀ ਹੇਠ ਚਲਾਈ ਗਈ ਇਹ ਮੁਹਿੰਮ  ਡੇਅਰੀ ਸਪਲਾਈ ਚੇਨ ਦੇ ਵੱਖ-ਵੱਖ ਪਹਿਲੂਆਂ ’ਤੇ ਕੇਂਦਰਿਤ ਸੀ । ਡਾ. ਬਲਬੀਰ ਸਿੰਘ ਨੇ ਦੱਸਿਆ ਕਿ ਸੂਬੇ ਭਰ ਵਿੱਚ ਤੜਕਸਾਰ  ਨਾਕੇ ਲਗਾਏ ਗਏ ਸਨ, ਜਿਨ੍ਹਾਂ ਤਹਿਤ ਸ਼ਹਿਰੀ ਅਤੇ ਪੇਂਡੂ ਦੋਵਾਂ ਖੇਤਰਾਂ ਵਿੱਚ ਡੇਅਰੀ ਫਾਰਮਾਂ, ਸੰਗ੍ਰਹਿ ਕੇਂਦਰਾਂ, ਪ੍ਰੋਸੈਸਿੰਗ ਯੂਨਿਟਾਂ ਅਤੇ ਪ੍ਰਚੂਨ ਦੀਆਂ ਦੁਕਾਨਾਂ ਤੋਂ ਦੁੱਧ ਦੇ 200 ਨਮੂਨੇ ਲਏ ਗਏ। ਸਿਹਤ ਮੰਤਰੀ ਨੇ ਦੱਸਿਆ ਕਿ ਇਕੱਠੇ ਕੀਤੇ ਨਮੂਨਿਆਂ ਨੂੰ  ਮਿਲਾਵਟ, ਅਸ਼ੁੱਧੀ ਅਤੇ ਨਿਰਧਾਰਤ ਮਾਪਦੰਡਾਂ ਦੀ ਪਾਲਣਾ ਦਾ ਪਤਾ ਲਗਾਉਣ ਹਿੱਤ ਜਾਂਚ ਵਾਸਤੇ ਮਾਨਤਾ ਪ੍ਰਾਪਤ ਸਟੇਟ ਫੂਡ ਲੈਬਾਰਟਰੀ ਵਿੱਚ ਭੇਜਿਆ ਗਿਆ ਹੈ।  ਉਨ੍ਹਾਂ ਸਖ਼ਤ ਚੇਤਾਵਨੀ ਦਿੰਦਿਆਂ ਕਿਹਾ, ‘‘ ਜੇਕਰ ਕੋਈ ਵੀ ਫੂਡ ਬਿਜ਼ਨਸ ਆਪਰੇਟਰ (ਐਫ.ਬੀ.ਓ.)  ਨਿਯਮਾਂ ਦੀ ਉਲੰਘਣਾ ਕਰਦਾ ਪਾਇਆ ਗਿਆ ਤਾਂ ਉਸ ਨੂੰ ਫੂਡ ਸੇਫਟੀ ਐਂਡ ਸਟੈਂਡਰਡਜ਼ ਐਕਟ, 2006 ਦੇ ਉਪਬੰਧਾਂ ਅਨੁਸਾਰ ਸਖ਼ਤ ਕਾਨੂੰਨੀ ਕਾਰਵਾਈ ਦਾ ਸਾਹਮਣਾ ਕਰਨਾ ਪਵੇਗਾ।’’ ਡਾ. ਬਲਬੀਰ ਸਿੰਘ ਨੇ ਲੋਕਾਂ ਨੂੰ ਚੌਕਸ ਰਹਿਣ ਅਤੇ ਭੋਜਨ ਵਿੱਚ ਮਿਲਾਵਟ ਦੇ ਕਿਸੇ ਵੀ ਸ਼ੱਕੀ ਮਾਮਲੇ ਦੀ ਰਿਪੋਰਟ ਸਬੰਧਤ ਅਧਿਕਾਰੀਆਂ ਨੂੰ ਕਰਕੇ ਇਸ ਮਿਸ਼ਨ ਵਿੱਚ ਆਪਣਾ ਯੋਗਦਾਨ ਪਾਉਣ ਦੀ ਅਪੀਲ ਕੀਤੀ। ਸਪਲਾਈ ਚੇਨ ਵਿੱਚੋਂ ਮਿਲਾਵਟੀ ਦੁੱਧ ਨੂੰ ਖ਼ਤਮ ਕਰਕੇ ਜਨਤਕ ਸਿਹਤ ਦੀ ਰੱਖਿਆ ਬਾਰੇ ਪੰਜਾਬ ਸਰਕਾਰ ਦੀ ਵਚਨਬੱਧਤਾ ਨੂੰ ਦੁਹਰਾਉਂਦਿਆਂ ਸਿਹਤ ਮੰਤਰੀ ਨੇ ਪੰਜਾਬ ਦੇ ਲੋਕਾਂ ਨੂੰ ਭਰੋਸਾ ਦਿਵਾਇਆ ਕਿ ਇਹ ਸੈਂਪਲਿੰਗ ਮੁਹਿੰਮ ਇੱਕ ਚੱਲ ਰਹੀ, ਮਜ਼ਬੂਤ ਇਨਫੋਰਸਮੈਂਟ ਮੁਹਿੰਮ ਦਾ ਹਿੱਸਾ ਹੈ, ਜੋ ਆਉਣ ਵਾਲੇ ਹਫ਼ਤਿਆਂ ਵਿੱਚ ‘ਸਿਹਤਮੰਦ ਅਤੇ ਰੰਗਲਾ ਪੰਜਾਬ’ ਯਕੀਨੀ ਬਣਾਉਣ ਲਈ ਜਾਰੀ ਰਹੇਗੀ। ਚੌਕਸੀ ਪ੍ਰਤੀ ਵਿਭਾਗ ਦੀ ਵਚਨਬੱਧਤਾ ’ਤੇ ਜ਼ੋਰ ਦਿੰਦਿਆਂ ਕਮਿਸ਼ਨਰ ਐਫ.ਡੀ.ਏ. ਕੰਵਲਪ੍ਰੀਤ ਬਰਾੜ ਨੇ ਕਿਹਾ ਕਿ ਫੂਡ ਸੇਫਟੀ ਅਫਸਰ ਨਾ ਸਿਰਫ ਕਾਨੂੰਨ ਲਾਗੂ ਕਰ ਰਹੇ ਹਨ ਬਲਕਿ ਵਿਕਰੇਤਾਵਾਂ ਅਤੇ ਡੇਅਰੀ ਆਪਰੇਟਰਾਂ ਨੂੰ ਸਫਾਈ, ਸੁਚੱਜੀ ਸੰਭਾਲ ਅਤੇ ਸਹੀ ਸਟੋਰੇਜ ਅਭਿਆਸਾਂ ਬਾਰੇ ਵੀ ਜਾਗਰੂਕ ਕਰ ਰਹੇ ਹਨ। ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਨਾਗਰਿਕਾਂ ਦੀ ਭਲਾਈ ਦੇ ਮੱਦੇਨਜ਼ਰ ਡੇਅਰੀ ਸੈਕਟਰ ਵਿੱਚ ਉੱਚ ਮਿਆਰਾਂ ਨੂੰ ਬਣਾਈ ਰੱਖਣਾ ਬਹੁਤ ਜ਼ਰੂਰੀ ਹੈ। ਜ਼ਿਕਰਯੋਗ ਹੈ ਕਿ ਪੰਜਾਬ ਭਰ ਵਿੱਚ ਫੂਡ ਸੇਫਟੀ ਇਨਫੋਰਸਮੈਂਟ ਨੂੰ ਮਜ਼ਬੂਤ ਕਰਨ ਲਈ ਆਉਣ ਵਾਲੇ ਹਫ਼ਤਿਆਂ ਵਿੱਚ ਵਿਭਾਗ ਦੀ ਚੱਲ ਰਹੀ ਮੁਹਿੰਮ ਦੇ ਹਿੱਸੇ ਵਜੋਂ  ਇਹ ਸੈਂਪਲਿੰਗ ਮੁਹਿੰਮ ਜਾਰੀ ਰਹੇਗੀ।

Have something to say? Post your comment

 

More in Chandigarh

ਜ਼ਿਲ੍ਹਾ ਪ੍ਰਸ਼ਾਸਨ ਅਤੇ ਪੁਲਿਸ ਐਸ.ਐਸ.ਪੀ. ਦੇ ਸਟਾਫ ਨੇ ਮਰਦਮਸ਼ੁਮਾਰੀ-2027 ਤਹਿਤ ਕੀਤੀ ਆਪਣੀ ਸਵੈ-ਗਣਨਾ*

ਗੈਂਗਸਟਰਾਂ ’ਤੇ ਵਾਰ ਦਾ 108ਵਾਂ ਦਿਨ: ਪੰਜਾਬ ਪੁਲਿਸ ਨੇ 548 ਥਾਵਾਂ ’ਤੇ ਕੀਤੀ ਛਾਪੇਮਾਰੀ ; 261 ਗ੍ਰਿਫ਼ਤਾਰ

ਭਗਵੰਤ ਮਾਨ ਸਰਕਾਰ ਨੇ ਦਸਤੀ ਮਨਜ਼ੂਰੀਆਂ ਨੂੰ ਖ਼ਤਮ ਕਰਨ ਅਤੇ ਵਿੱਤੀ ਸ਼ਾਸਨ ਵਿੱਚ ਪਾਰਦਰਸ਼ਤਾ ਵਧਾਉਣ ਲਈ ਡਿਜੀਟਲ ਈ-ਸੈਂਕਸ਼ਨ ਸਿਸਟਮ ਕੀਤਾ ਲਾਂਚ

ਪੰਜਾਬ ਟੈਕਸ ਵਿਭਾਗ ਵੱਲੋਂ ਫਰਜ਼ੀ ਬਿਲਿੰਗ ਦੇ ਵੱਡੇ ਰੈਕੇਟ ਦਾ ਪਰਦਾਫਾਸ਼; ਲੁਧਿਆਣਾ ਆਧਾਰਿਤ ਫਰਮ ਦਾ ਡਾਇਰੈਕਟਰ ਗ੍ਰਿਫਤਾਰ: ਹਰਪਾਲ ਸਿੰਘ ਚੀਮਾ

ਭਗਵੰਤ ਮਾਨ ਸਰਕਾਰ ਦੀ ‘ਮੁੱਖ ਮੰਤਰੀ ਸਿਹਤ ਯੋਜਨਾ’ ਤਹਿਤ ਨਕਦ -ਰਹਿਤ ਇਲਾਜ ਨਾਲ ਪੰਜਾਬ ਵਿੱਚ 5000 ਤੋਂ ਵੱਧ ਦਿਲ ਦੇ ਮਰੀਜ਼ਾਂ ਦੀ ਜਾਨ ਬਚਾਈ

ਵਿਸ਼ਵ ਰੈਡ ਕਰਾਸ ਦਿਵਸ ਮੌਕੇ ਜ਼ਿਲ੍ਹਾ ਰੈਡ ਕਰਾਸ ਸ਼ਾਖਾ ਵੱਲੋਂ ਖੂਨਦਾਨ ਕੈਂਪ ਅਤੇ ਜਾਗਰੂਕਤਾ ਪ੍ਰੋਗਰਾਮ ਆਯੋਜਿਤ

ਗਰਮੀਆਂ ਵਿੱਚ ਕਿਡਨੀ ਦੀ ਪੱਥਰੀ ਅਤੇ ਪਿਸ਼ਾਬ ਨਾਲੀ ਦੀ ਲਾਗ ਦਾ ਖ਼ਤਰਾ ਵਧ ਜਾਂਦਾ ਹੈ: ਮਾਹਰ

ਡਿਪਟੀ ਕਮਿਸ਼ਨਰ ਵੱਲੋਂ ਡੇਂਗੂ ਅਤੇ ਹੋਰ ਮੌਸਮੀ ਬਿਮਾਰੀਆਂ ਸਬੰਧੀ ਤਿਆਰੀਆਂ ਅਤੇ ਰੋਕਥਾਮ ਰਣਨੀਤੀ ਦੀ ਸਮੀਖਿਆ

ਡੀ ਸੀ ਕੋਮਲ ਮਿੱਤਲ ਵੱਲੋਂ ਨਗਰ ਕੌਂਸਲ ਖਰੜ ਅਤੇ ਰੋਟਰੀ ਕਲੱਬ ਖਰੜ ਵੱਲੋਂ ਲੋਕ ਸੇਵਾ ਲਈ ਦੋ ਫਿਊਨਰਲ ਵੈਨਾਂ ਸਮਰਪਿਤ

ਵਿਧਾਇਕ ਕੁਲਜੀਤ ਸਿੰਘ ਰੰਧਾਵਾ ਵੱਲੋਂ ਪਿੰਡ ਲੈਹਲੀ ਵਿਖੇ ਨਵੇਂ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ