Friday, May 08, 2026
BREAKING NEWS
ਕਿਸਾਨਾਂ ਨੂੰ ਝੋਨੇ ਦੇ ਫ਼ਸਲੀ ਚੱਕਰ ’ਚੋਂ ਕੱਢਣ ਲਈ ਪ੍ਰਤੀ ਹੈਕਟੇਅਰ 17500 ਰੁਪਏ ਸਬਸਿਡੀ ਮਿਲੇਗੀ : ਖੁੱਡੀਆਂਪੰਜਾਬ ਸਰਕਾਰ ਵਲੋਂ ਵੈਟ ਉਗਰਾਹੀ ’ਚ 23.28 ਫ਼ੀ ਸਦੀ ਦਾ ਵਾਧਾ : ਹਰਪਾਲ ਸਿੰਘ ਚੀਮਾਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ

Chandigarh

ਗੈਂਗਸਟਰਾਂ ’ਤੇ ਵਾਰ ਦਾ 108ਵਾਂ ਦਿਨ: ਪੰਜਾਬ ਪੁਲਿਸ ਨੇ 548 ਥਾਵਾਂ ’ਤੇ ਕੀਤੀ ਛਾਪੇਮਾਰੀ ; 261 ਗ੍ਰਿਫ਼ਤਾਰ

May 08, 2026 09:44 PM
Rozana Sehaj times

ਚੰਡੀਗੜ੍ਹ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਹੇਠ ਸ਼ੁਰੂ ਕੀਤੀ ਗਈ ਫੈਸਲਾਕੁੰਨ ਮੁਹਿੰਮ ‘ਗੈਂਗਸਟਰਾਂ ਤੇ ਵਾਰ’ ਦੇ 108ਵੇਂ ਦਿਨ ਪੰਜਾਬ ਪੁਲਿਸ ਨੇ ਅੱਜ ਸੂਬੇ ਭਰ ਵਿੱਚ ਗੈਂਗਸਟਰਾਂ ਦੇ ਸਾਥੀਆਂ ਦੇ ਪਛਾਣੇ ਗਏ ਅਤੇ ਮੈਪ ਕੀਤੇ 548  ਟਿਕਾਣਿਆਂ ’ਤੇ ਛਾਪੇਮਾਰੀ ਕੀਤੀ। ਜ਼ਿਕਰਯੋਗ ਹੈ  ਕਿ ‘ਗੈਂਗਸਟਰਾਂ ਤੇ ਵਾਰ’ - ਪੰਜਾਬ ਨੂੰ ਗੈਂਗਸਟਰ ਮੁਕਤ ਸੂਬਾ ਬਣਾਉਣ ਲਈ ਫੈਸਲਾਕੁੰਨ ਜੰਗ ਹੈ, ਜਿਸਦੀ ਸ਼ੁਰੂਆਤ 20 ਜਨਵਰੀ, 2026 ਨੂੰ ਪੁਲਿਸ ਡਾਇਰੈਕਟਰ ਜਨਰਲ (ਡੀਜੀਪੀ) ਪੰਜਾਬ ਗੌਰਵ ਯਾਦਵ ਵੱਲੋਂ ਕੀਤੀ ਗਈ ਸੀ। ਐਂਟੀ-ਗੈਂਗਸਟਰ ਟਾਸਕ ਫੋਰਸ (ਏਜੀਟੀਐਫ) ਪੰਜਾਬ ਦੇ ਤਾਲਮੇਲ ਨਾਲ ਸਾਰੇ ਜ਼ਿਲਿ੍ਹਆਂ ਦੀਆਂ ਪੁਲਿਸ ਟੀਮਾਂ ਸੂਬੇ ਭਰ ਵਿੱਚ ਵਿਸ਼ੇਸ਼ ਕਾਰਵਾਈਆਂ ਕਰ ਰਹੀਆਂ ਹਨ। ਉਨ੍ਹਾਂ ਦੱਸਿਆ ਕਿ 108ਵੇਂ ਦਿਨ ਪੁਲਿਸ ਟੀਮਾਂ ਨੇ ਪੰਜ ਹਥਿਆਰਾਂ ਸਮੇਤ 261 ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ, ਜਿਸ ਨਾਲ ਮੁਹਿੰਮ ਦੀ ਸ਼ੁਰੂਆਤ ਤੋਂ ਹੁਣ ਤੱਕ ਕੁੱਲ ਗ੍ਰਿਫ਼ਤਾਰੀਆਂ ਦੀ ਗਿਣਤੀ 27,621 ਹੋ ਗਈ ਹੈ। ਇਸ ਤੋਂ ਇਲਾਵਾ 126 ਵਿਅਕਤੀਆਂ ਵਿਰੁੱਧ ਇਹਤਿਆਤੀ ਕਾਰਵਾਈ ਕੀਤੀ ਗਈ ਹੈ, ਜਦੋਂ ਕਿ 34 ਵਿਅਕਤੀਆਂ ਨੂੰ ਪੁੱਛਗਿੱਛ ਤੋਂ ਬਾਅਦ ਛੱਡ ਦਿੱਤਾ ਗਿਆ। ਪੁਲਿਸ ਟੀਮਾਂ ਨੇ ਕਾਰਵਾਈ ਦੌਰਾਨ ਚਾਰ ਭਗੌੜ ਅਪਰਾਧੀਆਂ ਨੂੰ ਵੀ ਗ੍ਰਿਫ਼ਤਾਰ ਕੀਤਾ ਹੈ। ਲੋਕ, ਐਂਟੀ-ਗੈਂਗਸਟਰ ਹੈਲਪਲਾਈਨ ਨੰਬਰ 93946-93946 ਰਾਹੀਂ ਗੁਪਤ ਰੂਪ ਵਿੱਚ ਲੋੜੀਂਦੇ ਅਪਰਾਧੀਆਂ ਅਤੇ ਗੈਂਗਸਟਰਾਂ ਬਾਰੇ ਰਿਪੋਰਟ ਕਰ ਸਕਦੇ ਹਨ ਅਤੇ ਅਪਰਾਧ ਅਤੇ ਅਪਰਾਧਿਕ ਗਤੀਵਿਧੀਆਂ ਬਾਰੇ ਸੂਹ ਵੀ ਦਿੱਤੀ ਜਾ ਸਕਦੀ ਹੈ। ਜ਼ਿਕਰਯੋਗ ਹੈ ਕਿ ਪੁਲਿਸ ਟੀਮਾਂ ਨੇ ਨਸ਼ਿਆਂ ਵਿਰੁੱਧ ਆਪਣੀ ਮੁਹਿੰਮ ‘ਯੁੱਧ ਨਸ਼ਿਆਂ ਵਿਰੱੁਧ’ 433ਵੇਂ ਦਿਨ ਵੀ ਜਾਰੀ ਰੱਖਦਿਆਂ ਅੱਜ 72 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਅਤੇ ਉਨ੍ਹਾਂ ਦੇ ਕਬਜ਼ੇ ਵਿੱਚੋਂ 5.9 ਕਿਲੋ ਹੈਰੋਇਨ, 10 ਕਿਲੋ ਭੁੱਕੀ, 292 ਨਸ਼ੀਲੀਆਂ ਗੋਲੀਆਂ/ਕੈਪਸੂਲ ਅਤੇ 1000 ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ ਹੈ। ਇਸ ਦੇ ਨਾਲ ਸਿਰਫ 433 ਦਿਨਾਂ ਵਿੱਚ ਗ੍ਰਿਫ਼ਤਾਰ ਕੀਤੇ ਗਏ ਕੁੱਲ ਨਸ਼ਾ ਤਸਕਰਾਂ ਦੀ ਗਿਣਤੀ 63,038 ਹੋ ਗਈ ਹੈ। ਨਸ਼ਾ ਛੁਡਾਊ ਮੁਹਿੰਮ ਤਹਿਤ ਪੰਜਾਬ ਪੁਲਿਸ ਨੇ ਅੱਜ 10 ਵਿਅਕਤੀਆਂ ਨੂੰ ਨਸ਼ਾ ਛੁਡਾਊ ਅਤੇ ਮੁੜ ਵਸੇਬਾ ਇਲਾਜ ਕਰਵਾਉਣ ਲਈ ਰਾਜ਼ੀ ਕੀਤਾ ਹੈ।

Have something to say? Post your comment

 

More in Chandigarh

ਜ਼ਿਲ੍ਹਾ ਪ੍ਰਸ਼ਾਸਨ ਅਤੇ ਪੁਲਿਸ ਐਸ.ਐਸ.ਪੀ. ਦੇ ਸਟਾਫ ਨੇ ਮਰਦਮਸ਼ੁਮਾਰੀ-2027 ਤਹਿਤ ਕੀਤੀ ਆਪਣੀ ਸਵੈ-ਗਣਨਾ*

ਪੰਜਾਬ ਭਰ ਵਿੱਚ ਦੋ-ਰੋਜ਼ਾ ਮਿਲਕ ਸੈਂਪਲਿੰਗ ਮੁਹਿੰਮ ਚਲਾਈ; ਸਿਹਤ ਮੰਤਰੀ ਨੇ ਮਿਲਾਵਟਖ਼ੋਰਾਂ ਨੂੰ ਦਿੱਤੀ ਚੇਤਾਵਨੀ

ਭਗਵੰਤ ਮਾਨ ਸਰਕਾਰ ਨੇ ਦਸਤੀ ਮਨਜ਼ੂਰੀਆਂ ਨੂੰ ਖ਼ਤਮ ਕਰਨ ਅਤੇ ਵਿੱਤੀ ਸ਼ਾਸਨ ਵਿੱਚ ਪਾਰਦਰਸ਼ਤਾ ਵਧਾਉਣ ਲਈ ਡਿਜੀਟਲ ਈ-ਸੈਂਕਸ਼ਨ ਸਿਸਟਮ ਕੀਤਾ ਲਾਂਚ

ਪੰਜਾਬ ਟੈਕਸ ਵਿਭਾਗ ਵੱਲੋਂ ਫਰਜ਼ੀ ਬਿਲਿੰਗ ਦੇ ਵੱਡੇ ਰੈਕੇਟ ਦਾ ਪਰਦਾਫਾਸ਼; ਲੁਧਿਆਣਾ ਆਧਾਰਿਤ ਫਰਮ ਦਾ ਡਾਇਰੈਕਟਰ ਗ੍ਰਿਫਤਾਰ: ਹਰਪਾਲ ਸਿੰਘ ਚੀਮਾ

ਭਗਵੰਤ ਮਾਨ ਸਰਕਾਰ ਦੀ ‘ਮੁੱਖ ਮੰਤਰੀ ਸਿਹਤ ਯੋਜਨਾ’ ਤਹਿਤ ਨਕਦ -ਰਹਿਤ ਇਲਾਜ ਨਾਲ ਪੰਜਾਬ ਵਿੱਚ 5000 ਤੋਂ ਵੱਧ ਦਿਲ ਦੇ ਮਰੀਜ਼ਾਂ ਦੀ ਜਾਨ ਬਚਾਈ

ਵਿਸ਼ਵ ਰੈਡ ਕਰਾਸ ਦਿਵਸ ਮੌਕੇ ਜ਼ਿਲ੍ਹਾ ਰੈਡ ਕਰਾਸ ਸ਼ਾਖਾ ਵੱਲੋਂ ਖੂਨਦਾਨ ਕੈਂਪ ਅਤੇ ਜਾਗਰੂਕਤਾ ਪ੍ਰੋਗਰਾਮ ਆਯੋਜਿਤ

ਗਰਮੀਆਂ ਵਿੱਚ ਕਿਡਨੀ ਦੀ ਪੱਥਰੀ ਅਤੇ ਪਿਸ਼ਾਬ ਨਾਲੀ ਦੀ ਲਾਗ ਦਾ ਖ਼ਤਰਾ ਵਧ ਜਾਂਦਾ ਹੈ: ਮਾਹਰ

ਡਿਪਟੀ ਕਮਿਸ਼ਨਰ ਵੱਲੋਂ ਡੇਂਗੂ ਅਤੇ ਹੋਰ ਮੌਸਮੀ ਬਿਮਾਰੀਆਂ ਸਬੰਧੀ ਤਿਆਰੀਆਂ ਅਤੇ ਰੋਕਥਾਮ ਰਣਨੀਤੀ ਦੀ ਸਮੀਖਿਆ

ਡੀ ਸੀ ਕੋਮਲ ਮਿੱਤਲ ਵੱਲੋਂ ਨਗਰ ਕੌਂਸਲ ਖਰੜ ਅਤੇ ਰੋਟਰੀ ਕਲੱਬ ਖਰੜ ਵੱਲੋਂ ਲੋਕ ਸੇਵਾ ਲਈ ਦੋ ਫਿਊਨਰਲ ਵੈਨਾਂ ਸਮਰਪਿਤ

ਵਿਧਾਇਕ ਕੁਲਜੀਤ ਸਿੰਘ ਰੰਧਾਵਾ ਵੱਲੋਂ ਪਿੰਡ ਲੈਹਲੀ ਵਿਖੇ ਨਵੇਂ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ