Saturday, December 13, 2025

Chandigarh

ਕੋਟਕਪੂਰਾ ਗੋਲੀ ਕਾਂਡ : ਸਿਟ ਪਹੁੰਚੀ ਬਾਦਲ ਦੀ ਰਿਹਾਇਸ਼ 'ਤੇ

June 22, 2021 11:39 AM
SehajTimes

ਚੰਡੀਗੜ੍ਹ: ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਕੋਟਕਪੂਰਾ ਗੋਲੀ ਕਾਂਡ ਦੀ ਜਾਂਚ ਸਬੰਧੀ ਬਣੀ SIT ਵਿਸ਼ੇਸ਼ ਜਾਂਚ ਟੀਮ ਸਾਹਮਣੇ ਪੇਸ਼ ਹੋਏ ਹਨ ਜਾਂ ਇਸ ਤਰ੍ਹਾਂ ਆਖ ਲਈਏ ਕਿ ਸਿਟ ਬਾਦਲ ਦੇ ਘਰ ਜਾ ਕੇ ਪੁਛਗਿਛ ਕਰ ਰਹੀ ਹੈ। ਇਸ ਦਾ ਕਾਰਨ ਇਹ ਹੈ ਕਿ ਪ੍ਰਕਾਸ਼ ਸਿੰਘ ਬਾਦਲ ਨੇ ਸਿਹਤ ਠੀਕ ਨਾ ਹੋਣ ਬਾਰੇ ਕਿਹਾ ਸੀ। ਅਸਲ ਵਿਚ ਸਿੱਟ ਦੀ ਟੀਮ ਪੁੱਛਗਿੱਛ ਲਈ ਬਾਦਲ ਦੀ ਰਿਹਾਇਸ਼ 'ਤੇ ਪਹੁੰਚੀ ਹੈ। ਸਿੱਟ ਦੇ ਮੈਂਬਰ ਐਲਕੇ ਯਾਦਵ ਤੇ ਰਾਕੇਸ਼ ਅਗਰਵਾਲ ਬਾਦਲ ਤੋਂ ਪੁੱਛਗਿੱਛ ਕਰਨਗੇ। ਸੂਤਰਾਂ ਅਨੁਸਾਰ ਵਿਸ਼ੇਸ਼ ਜਾਂਚ ਟੀਮ ਵੱਲੋਂ ਬਾਦਲ ਤੋਂ ਪੁੱਛੇ ਜਾਣ ਵਾਲੇ ਸੁਆਲਾਂ ਦੀ ਸੂਚੀ ਤਿਆਰ ਕੀਤੀ ਗਈ ਹੈ। ਕਾਨੂੰਨੀ ਨਜ਼ਰੀਏ ਤੋਂ ਸਭ ਸੁਆਲਾਂ ਨੂੰ ਇਸ ਸੂਚੀ ਵਿੱਚ ਸ਼ਾਮਲ ਕੀਤਾ ਗਿਆ ਹੈ। ਇਸ ਮੌਕੇ ਸ਼੍ਰੋਮਣੀ ਕਮੇਟੀ ਦੀ ਪ੍ਰਧਾਨ ਬੀਬੀ ਜਗੀਰ ਕੌਰ, ਬਿਕਰਮ ਮਜੀਠੀਆ, ਦਲਜੀਤ ਸਿੰਘ ਚੀਮਾ, ਪ੍ਰੇਮ ਸਿੰਘ ਚੰਦੂਮਾਜਰਾ, ਬਲਦੇਵ ਖਹਿਰਾ, ਪਵਨ ਕੁਮਾਰ ਟੀਨੂੰ, ਤੋਤਾ ਸਿੰਘ ਤੇ ਐਨਕੇ ਸ਼ਰਮਾ ਸਮੇਤ ਕਈ ਸੀਨੀਅਰ ਲੀਡਰ ਵੀ ਬਾਦਲ ਦੇ ਘਰ ਪਹੁੰਚੇ ਹਨ। ਦੱਸ ਦਈੇ ਕਿ ਸ਼੍ਰੋਮਣੀ ਅਕਾਲੀ ਦਲ ਪਹਿਲਾਂ ਹੀ ਸਪਸ਼ਟ ਕਰ ਚੁੱਕਾ ਹੈ ਕਿ ਸਾਬਕਾ ਮੁੱਖ ਮੰਤਰੀ ਸਿਹਤ ਠੀਕ ਨਾ ਹੋਣ ਦੇ ਬਾਵਜੂਦ ਇੱਕ ਨਾਗਰਿਕ ਦੇ ਤੌਰ 'ਤੇ ਸਿਟ ਅੱਗੇ ਪੇਸ਼ ਹੋਣ ਨੂੰ ਆਪਣਾ ਕਾਨੂੰਨੀ ਤੇ ਸੰਵਿਧਾਨਕ ਫਰਜ਼ ਸਮਝਦੇ ਹਨ। ਇਸ ਲਈ ਇਹ ਸਿੱਟ ਦਾ ਪੁੱਛਗਿੱਛ ਵਿੱਚ ਪੂਰਾ ਸਾਥ ਦੇਣਗੇ। ਇਥੇ ਦਸ ਦਈਏ ਕਿ 2015 ਵਿਚ ਵਾਪਰੇ ਗੋਲੀਕਾਂਡ ਦੌਰਾਨ ਪ੍ਰਕਾਸ਼ ਸਿੰਘ ਬਾਦਲ ਪੰਜਾਬ ਦੇ ਮੁੱਖ ਮੰਤਰੀ ਸਨ ਅਤੇ ਉਨ੍ਹਾਂ ਦੇ ਰਾਜ ਵਿਚ ਹੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਕਾਂਡ ਵਾਪਰੇ ਸਨ। ਇਸ ਬੇਅਦਬੀ ਕਾਂਡ ਦੀ ਜਾਂਚ ਲਈ ਲੋਕਾਂ ਵਲੋਂ ਰੋਸ ਮੁਜ਼ਾਹਰਾ ਕੀਤਾ ਜਾ ਰਿਹਾ ਸੀ ਜਿਸ ਉਪਰ ਪੁਲਿਸ ਨੇ ਗੋਲੀ ਚਲਾ ਦਿਤੀ ਸੀ। ਹੁਣ ਸਿੱਟ ਇਹ ਜਾਣਨ ਦੀ ਕੋਸਿ਼ਸ਼ ਕਰ ਰਹੀ ਹੈ ਕਿ ਇਹ ਗੋਲੀ ਕਿਸ ਦੇ ਹੁਕਮ ਉਤੇ ਚਲਾਈ ਗਈ ਸੀ।

Have something to say? Post your comment

 

More in Chandigarh

ਪੰਜਾਬ ਵਿੱਚ ਚੋਣਾਂ ਵਾਲਾ ਦਿਨ (14 ਦਸੰਬਰ) "ਡਰਾਈ ਡੇ" ਵਜੋਂ ਘੋਸ਼ਿਤ

'ਯੁੱਧ ਨਸ਼ਿਆਂ ਵਿਰੁੱਧ’ ਦੇ 284ਵੇਂ ਦਿਨ ਪੰਜਾਬ ਪੁਲਿਸ ਵੱਲੋਂ 4 ਕਿਲੋ ਆਈਸੀਈ ਅਤੇ 1.7 ਕਿਲੋ ਹੈਰੋਇਨ ਸਮੇਤ 84 ਨਸ਼ਾ ਤਸਕਰ ਕਾਬੂ

ਜਾਪਾਨ ਅਤੇ ਦੱਖਣੀ ਕੋਰੀਆ ਦਾ ਦੌਰਾ ਸੂਬੇ ਦੀ ਉਦਯੋਗਿਕ ਤਰੱਕੀ ਵਿੱਚ ਨਵਾਂ ਮੀਲ ਪੱਥਰ ਸਾਬਤ ਹੋਵੇਗਾ: ਮੁੱਖ ਮੰਤਰੀ

ਮੁੱਖ ਮੰਤਰੀ ਦੇ ਦੌਰੇ ਦੇ ਆਖ਼ਰੀ ਦਿਨ ਦੱਖਣੀ ਕੋਰੀਆ ਵਿੱਚ ਪ੍ਰਭਾਵਸ਼ਾਲੀ ਨਿਵੇਸ਼ ਰੋਡ ਸ਼ੋਅ ਨੂੰ ਮਿਲਿਆ ਭਰਵਾਂ ਹੁੰਗਾਰਾ

ਆਪਰੇਸ਼ਨ ਸੀਲ-23: ਪੰਜਾਬ ਵਿੱਚ ਨਸ਼ਾ ਅਤੇ ਸ਼ਰਾਬ ਤਸਕਰਾਂ 'ਤੇ ਪੈਣੀ ਨਜ਼ਰ ਰੱਖਣ ਲਈ 65 ਐਂਟਰੀ/ਐਗਜ਼ਿਟ ਪੁਆਇੰਟ ਕੀਤੇ ਸੀਲ; 3 ਗ੍ਰਿਫ਼ਤਾਰ

ਮੁੱਖ ਮੰਤਰੀ ਵੱਲੋਂ ਦੱਖਣੀ ਕੋਰੀਆ ਦੇ ਕਾਰੋਬਾਰੀ ਦਿੱਗਜ਼ਾਂ ਨਾਲ ਵਿਚਾਰ-ਵਟਾਂਦਰਾ

ਜੰਗਲਾਤ ਵਿਭਾਗ ਨੇ ਸੂਬੇ ਵਿੱਚ ਜੰਗਲਾਂ ਅਤੇ ਰੁੱਖਾਂ ਦੇ ਰਕਬੇ ਨੂੰ ਵਧਾਉਣ ਲਈ 12 ਲੱਖ ਤੋਂ ਵੱਧ ਬੂਟੇ ਲਗਾਏ

'ਯੁੱਧ ਨਸ਼ਿਆਂ ਵਿਰੁੱਧ': 282ਵੇਂ ਦਿਨ, ਪੰਜਾਬ ਪੁਲਿਸ ਨੇ 6.7 ਕਿਲੋ ਹੈਰੋਇਨ ਸਮੇਤ 89 ਨਸ਼ਾ ਤਸਕਰਾਂ ਨੂੰ ਕਾਬੂ ਕੀਤਾ

ਆਈ.ਐਨ.ਐਸ. ਕੋਚੀ ਮਾਡਲ ਦੇ ਉਦਘਾਟਨ ਨਾਲ ਐਮ.ਆਰ.ਐਸ.ਏ.ਐਫ.ਪੀ.ਆਈ. ਵਿਖੇ ਟ੍ਰਾਈ-ਸਰਵਿਸਿਜ਼ ਮਿਲਟਰੀ ਹੈਰੀਟੇਜ ਡਿਸਪਲੇਅ ਹੋਇਆ ਮੁਕੰਮਲ

ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਗੁੰਮ ਹੋਏ 328 ਸਰੂਪਾਂ ਦੇ ਸਬੰਧ ਵਿੱਚ 16 ਖ਼ਿਲਾਫ਼ ਮੁਕੱਦਮਾ ਦਰਜ