Saturday, May 09, 2026
BREAKING NEWS
ਕਿਸਾਨਾਂ ਨੂੰ ਝੋਨੇ ਦੇ ਫ਼ਸਲੀ ਚੱਕਰ ’ਚੋਂ ਕੱਢਣ ਲਈ ਪ੍ਰਤੀ ਹੈਕਟੇਅਰ 17500 ਰੁਪਏ ਸਬਸਿਡੀ ਮਿਲੇਗੀ : ਖੁੱਡੀਆਂਪੰਜਾਬ ਸਰਕਾਰ ਵਲੋਂ ਵੈਟ ਉਗਰਾਹੀ ’ਚ 23.28 ਫ਼ੀ ਸਦੀ ਦਾ ਵਾਧਾ : ਹਰਪਾਲ ਸਿੰਘ ਚੀਮਾਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ

Malwa

ਸੋਧੀਆਂ ਵੋਟਰ ਸੂਚੀਆਂ ਨਾ ਦੇਣ ਤੇ ਭੜਕੇ ਦਾਮਨ ਬਾਜਵਾ 

May 09, 2026 03:05 PM
ਦਰਸ਼ਨ ਸਿੰਘ ਚੌਹਾਨ
ਤਹਿਸੀਲਦਾਰ ਦੇ ਭਰੋਸੇ ਮਗਰੋਂ ਧਰਨਾ ਕੀਤਾ ਸਮਾਪਤ
 
 
ਸੁਨਾਮ : ਅਗਾਮੀ ਨਗਰ ਕੌਂਸਲ ਚੋਣਾਂ ਤੋਂ ਪਹਿਲਾਂ ਸਥਾਨਕ ਪ੍ਰਸ਼ਾਸਨ ਵੱਲੋਂ ਵਿਰੋਧੀ ਪਾਰਟੀਆਂ ਨੂੰ ਸੋਧੀਆਂ ਹੋਈਆਂ ਵੋਟਰ ਸੂਚੀਆਂ ਨਾ ਦਿੱਤੇ ਜਾਣ ਤੋਂ ਖਫ਼ਾ ਹੋਕੇ ਭਾਜਪਾ ਜ਼ਿਲ੍ਹਾ ਸੰਗਰੂਰ -2 ਦੀ ਪ੍ਰਧਾਨ ਦਾਮਨ ਬਾਜਵਾ ਨੇ ਆਪਣੇ ਸਾਥੀਆਂ ਸਮੇਤ ਰਾਤ ਸਮੇਂ ਐਸਡੀਐਮ ਦਫ਼ਤਰ ਸੁਨਾਮ ਦੇ ਮੂਹਰੇ ਧਰਨਾ ਦੇਕੇ ਸਰਕਾਰ ਅਤੇ ਪ੍ਰਸ਼ਾਸਨ ਖ਼ਿਲਾਫ਼ ਨਾਅਰੇਬਾਜ਼ੀ ਕੀਤੀ। ਮਹਿਲਾ ਭਾਜਪਾ ਆਗੂ ਦੀ ਅਗਵਾਈ ਹੇਠ ਧਰਨਾ ਦਿੱਤੇ ਜਾਣ ਦੀ ਭਿਣਕ ਪੈਂਦਿਆਂ ਸਿਵਲ ਅਤੇ ਪੁਲਿਸ ਪ੍ਰਸ਼ਾਸਨ ਦੇ ਅਧਿਕਾਰੀ ਮੌਕੇ ਤੇ ਪੁੱਜਣੇ ਸ਼ੁਰੂ ਹੋ ਗਏ। ਰਾਤ ਦੇ ਕਰੀਬ ਪੌਣੇ ਦਸ ਵਜੇ ਮੌਕੇ ਤੇ ਪੁੱਜੇ ਤਹਿਸੀਲਦਾਰ ਅਮਿੱਤ ਸ਼ਰਮਾ ਵੱਲੋਂ ਵੋਟਰ ਸੂਚੀਆਂ ਸ਼ਨਿੱਚਰਵਾਰ ਤਿੰਨ ਵਜੇ ਤੱਕ ਦੇਣ ਦਾ ਭਰੋਸਾ ਦਿੱਤਾ ਗਿਆ ਉਪਰੰਤ ਧਰਨਾ ਸਮਾਪਤ ਕਰ ਦਿੱਤਾ ਗਿਆ। 
ਭਾਜਪਾ ਆਗੂ ਦਾਮਨ ਬਾਜਵਾ ਅਤੇ ਹਰਮਨਦੇਵ ਸਿੰਘ ਬਾਜਵਾ ਦਾ ਕਹਿਣਾ ਹੈ ਕਿ ਹਾਕਮ ਧਿਰ ਦੇ ਆਗੂਆਂ ਦੀ ਕਥਿਤ ਸ਼ਹਿ ਤੇ ਪ੍ਰਸ਼ਾਸਨ ਵੱਲੋਂ ਵਿਰੋਧੀ ਪਾਰਟੀਆਂ ਨੂੰ ਸੋਧੀਆਂ ਹੋਈਆਂ ਨਵੀਆਂ ਵੋਟਰ ਸੂਚੀਆਂ ਦੇਣ ਵਿੱਚ ਦੇਰੀ ਕੀਤੀ ਜਾ ਰਹੀ ਹੈ ਤਾਂ ਜੋ ਆਉਣ ਵਾਲੀਆਂ ਨਗਰ ਕੌਂਸਲ ਚੋਣਾਂ ਵਿੱਚ ਵਿਰੋਧੀ ਧਿਰਾਂ ਪੂਰੀ ਤਿਆਰੀ ਨਾ ਕਰ ਸਕਣ। ਇਸ ਦੌਰਾਨ ਦਾਮਨ ਬਾਜਵਾ ਨੇ ਮੀਡੀਆ ਸਾਹਮਣੇ ਹੀ ਐਸਡੀਐਮ ਸੁਨਾਮ ਨੂੰ ਫੋਨ ਕੀਤਾ ਤਾਂ ਐਸਡੀਐਮ ਵੱਲੋਂ ਕਿਹਾ ਗਿਆ ਕਿ “ਕੱਲ੍ਹ ਅਤੇ ਪਰਸੋਂ ਦਫ਼ਤਰੀ ਛੁੱਟੀ ਹੈ, ਤੁਸੀਂ ਸੋਮਵਾਰ ਨੂੰ ਲਿਸਟਾਂ ਲੈ ਲਿਓ।” ਐਸਡੀਐਮ ਦੇ ਇਸ ਬਿਆਨ ਤੋਂ ਬਾਅਦ ਮਾਮਲਾ ਹੋਰ ਗਰਮਾ ਗਿਆ, ਕਿ ਜਦ ਤੱਕ ਵੋਟਰ ਸੂਚੀਆਂ ਨਹੀਂ ਮਿਲਦੀਆਂ, ਉਹ ਧਰਨਾ ਖਤਮ ਨਹੀਂ ਕਰਨਗੇ। ਹਾਲਾਤਾਂ ਨੂੰ ਦੇਖਦੇ ਹੋਏ ਕਰੀਬ ਰਾਤ 9:30 ਵਜੇ ਤਹਿਸੀਲਦਾਰ ਨੂੰ ਖੁਦ ਮੌਕੇ ’ਤੇ ਆਉਣਾ ਪਿਆ। ਤਹਿਸੀਲਦਾਰ ਨੇ ਭਰੋਸਾ ਦਿੱਤਾ ਕਿ ਸ਼ਨੀਵਾਰ ਦੁਪਹਿਰ 3 ਵਜੇ ਤੱਕ ਨਵੀਆਂ ਵੋਟਰ ਸੂਚੀਆਂ ਉਨ੍ਹਾਂ ਨੂੰ ਮੁਹੱਈਆ ਕਰਵਾ ਦਿੱਤੀਆਂ ਜਾਣਗੀਆਂ। ਦਾਮਨ ਬਾਜਵਾ ਨੇ ਧਰਨਾ ਸਮਾਪਤ ਕਰਦਿਆਂ ਐਲਾਨ ਕੀਤਾ ਕਿ ਜੇਕਰ ਸ਼ਨੀਵਾਰ 3 ਵਜੇ ਤੱਕ ਵੋਟਰ ਸੂਚੀਆਂ ਨਾ ਮਿਲੀਆਂ ਤਾਂ ਸੁਨਾਮ ਦੇ ਆਈ ਟੀ ਆਈ ਚੌਂਕ ਨੂੰ ਜਾਮ ਕੀਤਾ ਜਾਵੇਗਾ। ਇਸ ਮੌਕੇ ਭਾਜਪਾ ਦੇ ਸਾਬਕਾ ਕੌਂਸਲਰ ਮੋਨਿਕਾ ਗੋਇਲ, ਸੰਜੇ ਗੋਇਲ , ਰਾਜੀਵ ਮੱਖਣ ਭਾਜਪਾ ਸਰਕਲ ਪ੍ਰਧਾਨ, ਸੰਦੀਪ ਸ਼ਰਮਾ , ਮਾਲਵਿੰਦਰ ਸਿੰਘ ਗੋਲਡੀ, ਸ਼ਕਤੀ ਗਰਗ, ਸ਼ੰਕਰ ਬਾਂਸਲ, ਰਿੰਕੂ ਆਲਮਪੁਰੀਆ, ਅਸ਼ਵਨੀ ਸਿੰਗਲਾ, ਰਜਿੰਦਰ ਬਿੱਟੂ, ਅਸ਼ੋਕ ਗੋਇਲ, ਦਰਸ਼ਨ ਨਮੋਲ, ਜਗਸੀਰ ਨਾਗਰਾ, ਨਰਿੰਦਰ ਸ਼ੇਰੋਂ, ਦੀਪੂ, ਧੀਰਜ ਗੋਇਲ ਆਦਿ ਹਾਜ਼ਰ ਸਨ।

Have something to say? Post your comment

 

More in Malwa

ਸ਼ੁਕਰਾਨਾ ਯਾਤਰਾ ਦੌਰਾਨ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਗੁਰਦੁਆਰਾ ਮਸਤੂਆਣਾ ਸਾਹਿਬ ਵਿਖੇ ਮੱਥਾ ਟੇਕਿਆ

ਰੈਡ ਕਰਾਸ ਸੁਸਾਇਟੀ ਪੀੜਤਾਂ ਦੀ ਮਦਦ ਕਰਦੇ ਹੋਏ ਫਸਟ ਏਡ ਦੀ ਸਿੱਖਿਆ ਤੇ ਵਿਸ਼ਵ ਸ਼ਾਂਤੀ ਭਾਈਚਾਰੇ ਹਿੱਤ ਯਤਨ ਕਰਨ ਦੇ ਆਪਣੇ ਉਦੇਸ਼ ਪੂਰੇ ਕਰ ਰਹੀ ਹੈ-ਨਵਰੀਤ ਕੌਰ ਸੇਖੋਂ

ਦਿਵਿਆਂਗ ਵਿਅਕਤੀਆਂ ਨੂੰ ਬਨਾਵਟੀ ਅੰਗ ਲਗਾਉਣ ਲਈ ਵਿਸ਼ੇਸ਼ ਕੈਂਪ 10 ਮਈ ਨੂੰ: ਸਮਾਣਾ ਭੰਡਾਰਾ ਕਮੇਟੀ

ਫਰੀਦਕੋਟ, ਕੋਟਕਪੂਰਾ ਵਿੱਚ ਬੇਅਦਬੀ ਵਿਰੁੱਧ ਸਖ਼ਤ ਕਾਰਵਾਈ ਲਈ ਹੋਇਆ ਭਾਰੀ ਇਕੱਠ

ਵਤਨ ਦੀ ਖਾਤਰ ਸਭ ਤੋਂ ਵੱਧ ਜਾਨਾਂ ਕੁਰਬਾਨ ਕਰਨ ਵਾਲੇ ਪੰਜਾਬੀਆਂ ’ਤੇ ਦੇਸ਼ ਵਿਰੋਧੀ ਹੋਣ ਦਾ ਠੱਪਾ ਲਾ ਰਹੀ ਹੈ ਭਾਜਪਾ-ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਪੰਜਾਬ ਦੀ ਜੀਵਨ ਰੇਖਾ ਨੂੰ ਮੁੜ ਸੁਰਜੀਤ ਕੀਤਾ ਜਾ ਰਿਹੈ 14,000 ਕਿਲੋਮੀਟਰ ਪਾਈਪਲਾਈਨਾਂ ਅਤੇ 21,000 ਕਿਊਸਿਕ ਪਾਣੀ ਨੇ ਟੇਲਾਂ ‘ਤੇ ਵਸਦੇ ਕਿਸਾਨਾਂ ਲਈ ਸਿੰਚਾਈ ਸਹੂਲਤ ਯਕੀਨੀ ਬਣਾਈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਦਰਜਾਚਾਰ ਮੁਲਾਜ਼ਮਾਂ ਨੇ ਆਪਣੀਆਂ ਮੰਗਾਂ ਸਬੰਧੀ ਪ੍ਰਿੰਸੀਪਲ ਸਰਕਾਰੀ ਬ੍ਰਿਜਿੰਦਰਾ ਕਾਲਜ ਨਾਲ ਕੀਤੀ ਮੀਟਿੰਗ

ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਦੂਸਰੀ ਵਾਰ ਗੁਰਚਰਨ ਸਿੰਘ ਪੱਪੂ ਪ੍ਧਾਨ ਚੁਣੇ ਗਏ

ਨਵਾਂ ਬੇਅਦਬੀ ਕਾਨੂੰਨ ਗ੍ਰੰਥੀ ਸਿੰਘਾਂ ਲਈ ਬੇਹੱਦ ਘਾਤਕ-- ਛਾਜਲਾ ** ਕਿਹਾ ਗ੍ਰੰਥੀ ਸਿੰਘ ਡਿਊਟੀ ਛੱਡਣ ਲਈ ਹੋਣਗੇ ਮਜਬੂਰ

ਕਿਰਨਦੀਪ ਪਿੰਚੂ ਸਹੋਤਾ ਮਿਉਂਸਪਲ ਕਰਮਚਾਰੀ ਯੂਨੀਅਨ ਦੇ ਪ੍ਰਧਾਨ ਬਣੇ