Thursday, October 29, 2026
BREAKING NEWS
• ਬਿਜਲੀ ਦਾ ਕਰੰਟ ਲੱਗਣ ਨਾਲ ਨੌਜਵਾਨ ਦੀ ਮੌਤ  • ਆਯੁਸ਼ਮਾਨ ਖੁਰਾਨਾ ਤੇ ਸਾਰਾ ਅਲੀ ਖਾਨ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ • ਫ਼ਿਲਮ ਨਿਰਮਾਤਾ ਅਮਰਦੀਪ ਸਿੰਘ ਗਰੇਵਾਲ ਦਿੱਲੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ • ਪੰਜਾਬ ਨੂੰ ਬਰਬਾਦ ਕਰਨ ਲਈ ਚਿੱਟਾ ਪਾਰਟੀ ਨਾਲ ਮਿਲੀਭੁਗਤ ਕੀਤੀ : ਕੇਜਰੀਵਾਲ • ਰੋਹਿਣੀ ਵਿੱਚ ਕੋਕੀਨ ਸਪਲਾਈ ਨੈਟਵਰਕ ਦਾ ਪਰਦਾਫ਼ਾਸ਼ ; ਚਾਰ ਵਿਦੇਸ਼ੀ ਨਾਗਰਿਕਾਂ ਗ੍ਰਿਫ਼ਤਾਰ • ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ • ਭਾਰਤ ਛੱਡੋ ਨੋਟਿਸ ; ਕਲਾਕਾਰ ਦੀ ਸ਼ਮੂਲੀਅਤ ਇਕ ਅਜਿਹੇ ਏਜੰਡੇ ਨਾਲ ਮੇਲ ਖਾਂਦੀ ਹੈ ਜੋ ਦੇਸ਼ ਦੇ ਹਿੱਤਾਂ ਦੇ ਉਲਟ ਹੈ : ਸ਼ੇਖ ਬਾਜੀ • ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਕਥਿਤ ਮਨੀ ਲਾਂਡਰਿੰਗ ਮਾਮਲੇ ਵਿੱਚ ਸੰਜੀਵ ਅਰੋੜਾ ਦੀ ਜ਼ਮਾਨਤ ਅਰਜ਼ੀ ਰੱਦ • ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ • ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ

Malwa

ਕਿਸਾਨਾਂ ਨੇ ਸੂਬਾ ਪੱਧਰੀ ਕਨਵੈਨਸ਼ਨ ਨੂੰ ਲੈਕੇ ਕੀਤੀ ਵਿਚਾਰ ਚਰਚਾ 

May 09, 2026 04:26 PM
ਦਰਸ਼ਨ ਸਿੰਘ ਚੌਹਾਨ
ਸੁਨਾਮ : ਭਾਖੜਾ ਬਿਆਸ ਮੈਨੇਜਮੈਂਟ ਬੋਰਡ ਉੱਤੇ ਕੇਂਦਰੀ ਹਕੂਮਤ ਵੱਲੋਂ ਕੀਤੇ ਜਾ ਰਹੇ ਕਬਜ਼ੇ ਬਾਰੇ ਕਿਸਾਨਾਂ ਨੂੰ ਜਾਗਰੂਕ ਕਰਨ ਲਈ 10 ਮਈ ਨੂੰ ਜੇਜੀ ਪੈਲੇਸ ਸੰਗਰੂਰ ਵਿਖੇ ਕੀਤੀ ਜਾ ਰਹੀ ਸੂਬਾ ਪੱਧਰੀ ਕਨਵੈਨਸ਼ਨ ਦੀਆਂ ਤਿਆਰੀਆਂ ਨੂੰ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਨੇ ਵਿਚਾਰ ਚਰਚਾ ਕੀਤੀ। ਸਨਿੱਚਰਵਾਰ ਨੂੰ ਪਿੰਡ ਉਗਰਾਹਾਂ ਦੇ ਡੇਰਾ ਟੀਕਮ ਦਾਸ ਵਿਖੇ ਕੀਤੀ ਮੀਟਿੰਗ ਨੂੰ ਸੰਬੋਧਨ ਕਰਦਿਆਂ ਜਥੇਬੰਦੀ ਦੇ ਜ਼ਿਲ੍ਹਾ ਪ੍ਰਧਾਨ ਅਮਰੀਕ ਸਿੰਘ ਗੰਢੂਆਂ, ਬਲਾਕ ਪ੍ਰਧਾਨ ਜਸਵੰਤ ਸਿੰਘ ਤੋਲਾਵਾਲ, ਰਾਮ ਸ਼ਰਨ ਸਿੰਘ ਉਗਰਾਹਾਂ, ਸੁਖਪਾਲ ਸਿੰਘ ਮਾਣਕ, ਜੀਤ ਸਿੰਘ ਗੰਢੂਆਂ, ਯਾਦਵਿੰਦਰ ਸਿੰਘ ਨਕਟੇ ਅਤੇ ਗੁਰਤੇਜ ਸਿੰਘ ਮੈਦੇਵਾਸ ਨੇ ਆਖਿਆ ਕਿ ਕੇਂਦਰ ਵਿਚਲੀ ਨਰਿੰਦਰ ਮੋਦੀ ਸਰਕਾਰ ਪੰਜਾਬ ਦੇ ਪਾਣੀਆਂ ਤੇ ਕਬਜ਼ਾ ਕਰਨ ਲਈ ਭਾਖੜਾ ਬਿਆਸ ਮੈਨੇਜਮੈਂਟ ਬੋਰਡ ਤੇ ਕਬਜ਼ਾ ਕਰ ਰਹੀ ਹੈ। ਅਜਿਹੇ ਵਰਤਾਰੇ ਨੂੰ ਠੱਲ੍ਹ ਪਾਉਣ ਲਈ ਕਿਸਾਨਾਂ ਨੂੰ ਲਾਮਬੰਦ ਕਰਨ ਦੀ ਲੋੜ ਹੈ। ਉਨ੍ਹਾਂ ਕਿਹਾ ਕਿ ਕੇਂਦਰ ਅਤੇ ਸੂਬਾ ਸਰਕਾਰ ਕਾਰਪੋਰੇਟ ਪੱਖੀ ਨੀਤੀਆਂ ਨੂੰ ਲਾਗੂ ਕਰਨ ਲਈ ਪੱਬਾਂ ਭਾਰ ਹੋ ਰਹੀਆਂ ਹਨ। ਖੇਤੀ ਸੈਕਟਰ ਨੂੰ ਤਬਾਹ ਕਰਨ ਲਈ ਨੀਤੀਆਂ ਲਾਗੂ ਕਰ ਰਹੀਆਂ ਹਨ। ਕਿਸਾਨ ਆਗੂਆਂ ਨੇ ਦੱਸਿਆ ਕਿ 15 ਮਈ  ਨੂੰ ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ਤਹਿਤ ਭਾਖੜਾ ਬਿਆਸ ਮੈਨੇਜਮੈਂਟ ਬੋਰਡ ਨੂੰ ਲੈਕੇ ਚੰਡੀਗੜ੍ਹ ਵਿਖੇ ਰਾਜਪਾਲ ਨੂੰ ਮੰਗ ਪੱਤਰ ਦਿੱਤਾ ਜਾਵੇਗਾ। ਜਥੇਬੰਦੀ ਦੇ ਬਲਾਕ ਪ੍ਰੈਸ ਸਕੱਤਰ ਸੁਖਪਾਲ ਸਿੰਘ ਮਾਣਕ ਨੇ ਦੱਸਿਆ ਕਿ ਸੂਬੇ ਦੀ ਸਰਕਾਰ ਵੱਲੋਂ ਸਹਿਕਾਰੀ ਸਭਾਵਾਂ ਰਾਹੀਂ ਦਿੱਤੇ ਜਾਣ ਵਾਲੇ ਹੱਦ ਕਰਜ਼ੇ ਵਿੱਚ ਵਾਧਾ ਕੀਤਾ ਗਿਆ ਹੈ ਲੇਕਿਨ ਸਹਿਕਾਰੀ ਬੈਂਕਾਂ ਇਸ ਨੂੰ ਲਾਗੂ ਕਰਨ ਤੋਂ ਆਨਾ ਕਾਨੀ ਕਰ ਰਹੀਆਂ ਹਨ। ਇਹ ਹੁਕਮ ਲਾਗੂ ਕਰਵਾਉਣ ਲਈ ਆਉਣ ਵਾਲੇ ਦਿਨਾਂ ਵਿੱਚ ਬੈਂਕਾਂ ਅੱਗੇ ਰੋਸ ਧਰਨੇ ਦਿੱਤੇ ਜਾਣਗੇ । ਉਨ੍ਹਾਂ ਆਖਿਆ ਕਿ ਬੈਂਕ ਕਣਕ ਦੀ ਅਦਾਇਗੀ ਕਿਸਾਨਾਂ ਨੂੰ ਨਹੀਂ ਕਰ ਰਹੀਆਂ।

Have something to say? Post your comment

More in Malwa

ਬਿਜਲੀ ਦਾ ਕਰੰਟ ਲੱਗਣ ਨਾਲ ਨੌਜਵਾਨ ਦੀ ਮੌਤ 

ਤਰੁਨਪ੍ਰੀਤ ਸਿੰਘ ਸੌਂਦ ਵੱਲੋਂ ਮਨਰੇਗਾ ਕਰਮਚਾਰੀ ਯੂਨੀਅਨ ਦੀਆਂ ਮੰਗਾਂ ਦਾ ਸਮਾਂਬੱਧ ਨਿਪਟਾਰਾ ਕਰਨ ਦਾ ਭਰੋਸਾ

ਪੰਜਾਬ ਯੂਨੀਵਰਸਿਟੀ, ਚੰਡੀਗੜ੍ਹ ਅਤੇ ਪੰਜਾਬ ਦੇ ਪਾਣੀ ਹਥਿਆਉਣ ਲਈ ਵੋਟਾਂ ਮੰਗ ਰਹੀ ਹੈ ਭਾਜਪਾ : ਮੁੱਖ ਮੰਤਰੀ ਭਗਵੰਤ ਸਿੰਘ ਮਾਨ

100 ਮਿੰਨੀ ਬੱਸਾਂ ਪੰਜਾਬ ਦੇ ਪਿੰਡਾਂ ਨੂੰ ਸ਼ਹਿਰਾਂ ਨਾਲ ਜੋੜਨਗੀਆਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਅਸੀਂ ਬਰਾਬਰੀ, ਮਾਣ-ਸਨਮਾਨ ਅਤੇ ਨਿਆ 'ਤੇ ਅਧਾਰਤ ਪੰਜਾਬ ਦੇ ਨਿਰਮਾਣ ਲਈ ਭਗਵਾਨ ਵਾਲਮੀਕਿ ਜੀ ਦੇ ਦਰਸਾਏ ਮਾਰਗ 'ਤੇ ਚੱਲ ਰਹੇ ਹਾਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਅਸੀਂ ਪੰਜਾਬ ਨੂੰ ਸਿੱਖਿਆ ਦੇ ਧੁਰੇ ਵਜੋਂ ਵਿਕਸਤ ਕਰ ਰਹੇ ਹਾਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਮਾਨ ਸਰਕਾਰ ਦੀ ਨਸ਼ਿਆਂ ਵਿਰੁੱਧ ਜ਼ੀਰੋ ਟਾਲਰੈਂਸ ਨੀਤੀ-ਡਾ. ਬਲਬੀਰ ਸਿੰਘ

ਗੁਲਜ਼ਾਰ ਤੇ ਬਿਕਰਮਜੀਤ ਕੇਸ ਦੀ ਹੋਵੇ ਸੀਬੀਆਈ ਜਾਂਚ : ਦਾਮਨ ਬਾਜਵਾ

ਗੁਲਜ਼ਾਰ ਤੇ ਬਿਕਰਮਜੀਤ ਕੇਸ ਦੀ ਹੋਵੇ ਸੀਬੀਆਈ ਜਾਂਚ : ਦਾਮਨ ਬਾਜਵਾ 

ਪੀਪੀਸੀਬੀ ਦੀ ਚੇਅਰਪਰਸਨ ਰੀਨਾ ਗੁਪਤਾ ਨੇ ਸ਼ੇਰੋਂ ਪਿੰਡ ਵਿੱਚ ਕਿਸਾਨਾਂ ਨਾਲ ਕੀਤੀ ਗੱਲਬਾਤ