Saturday, October 03, 2026
BREAKING NEWS
• ਕਾਂਗਰਸ ਅਤੇ ਆਮ ਆਦਮੀ ਪਾਰਟੀ ਦੀਆਂ ਗਲਤ ਨੀਤੀਆਂ ਕਾਰਨ ਹੀ ਅੱਜ ਪੰਜਾਬ ਪਿੱਛੇ ਹੋ ਗਿਆ: ਨਾਇਬ ਸਿੰਘ ਸੈਣੀ • ਚੰਡੀਗੜ੍ਹ ‘ਚ ਪੰਜਾਬ ਭਾਜਪਾ ਦਫ਼ਤਰ ਗ੍ਰੇਨੇਡ ਮਾਮਲੇ ਦੀ ਜਾਂਚ ਐਨ ਆਈ ਏ ਹਵਾਲੇ • ਸੁਨਾਮ 'ਚ ਲਾਪਰਵਾਹੀ ਕਾਰਨ ਦੋ ਨੌਜਵਾਨਾਂ ਦੀ ਮੌਤ  • ਸੁਨਾਮ 'ਚ ਚੋਰਾਂ ਦੀ ਦਹਿਸ਼ਤ, ਪੁਲਿਸ ਬਣੀ ਮੂਕ ਦਰਸ਼ਕ  • ਰਾਣੀ ਮੁਖਰਜੀ ਦੀ ਮਾਂ ਕ੍ਰਿਸ਼ਨਾ ਮੁਖਰਜੀ ਦਾ 75 ਸਾਲ ਦੀ ਉਮਰ ਵਿੱਚ ਦੇਹਾਂਤ • ਫਰੀਦਕੋਟ ਦੇ 6 ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਪੁਲੀਸ ਨੇ ਲਈ ਚੱਪੇ-ਚੱਪੇ ਦੀ ਤਲਾਸ਼ੀ • ਪੰਜਾਬ ਪਹਿਲੀ ਵਾਰ ਏਸ਼ੀਅਨ ਚੈਂਪੀਅਨਜ਼ ਟਰਾਫੀ ਦੀ ਮੇਜ਼ਬਾਨੀ ਕਰ ਕੇ ਇਤਿਹਾਸ ਰਚੇਗਾ: ਭਗਵੰਤ ਸਿੰਘ ਮਾਨ • ਅੰਮ੍ਰਿਤਸਰ ਸੂਰਮਿਆਂ ਨੇ ਜਿੱਤਿਆ ਸ਼ੇਰ-ਏ-ਪੰਜਾਬ ਟੀ-20 ਖਿਤਾਬ • ਪੰਜਾਬ ਦੀਆਂ ਸਨਅਤਾਂ ’ਚ 10 ਘੰਟੇ ਦਾ ਬਿਜਲੀ ਕੱਟ • ਰਣਜੋਧ ਸਿੰਘ ਸਰਾਓ ਬਣੇ ਮੁਹਾਲੀ ਜ਼ਿਲ੍ਹਾ ਬਾਰ ਐਸੋਸੀਏਸ਼ਨ ਦੇ ਪ੍ਰਧਾਨ

Chandigarh

ਫੇਜ਼-5 ਮਾਰਕੀਟ ਦੇ ਵਪਾਰੀਆਂ ਅਤੇ ਦੁਕਾਨਦਾਰਾਂ ਨਾਲ ਜ਼ਿਲ੍ਹਾ ਟਰੇਡਰਜ਼ ਕਮਿਸ਼ਨ ਵੱਲੋਂ ਮੀਟਿੰਗ

May 09, 2026 04:36 PM
Rozana Sehaj times
ਸਾਹਿਬਜ਼ਾਦਾ ਅਜੀਤ ਸਿੰਘ ਨਗਰ : ਜ਼ਿਲ੍ਹਾ ਟਰੇਡਰਜ਼ ਕਮਿਸ਼ਨ ਵੱਲੋਂ ਫੇਜ਼-5 ਮਾਰਕੀਟ ਦੇ ਵਪਾਰੀਆਂ ਅਤੇ ਦੁਕਾਨਦਾਰਾਂ ਨਾਲ ਉਨ੍ਹਾਂ ਦੀਆਂ ਸਮੱਸਿਆਵਾਂ ਅਤੇ ਮੁੱਦਿਆਂ ਨੂੰ ਜਾਣਨ ਲਈ ਇੱਕ ਵਿਸ਼ੇਸ਼ ਮੀਟਿੰਗ ਕੀਤੀ ਗਈ। ਮੀਟਿੰਗ ਦੀ ਅਗਵਾਈ ਕਰਦਿਆਂ ਜ਼ਿਲ੍ਹਾ ਟਰੇਡਰਜ਼ ਕਮਿਸ਼ਨ ਦੇ ਚੇਅਰਮੈਨ ਰਣਜੀਤ ਪਾਲ ਸਿੰਘ ਨੇ ਕਿਹਾ ਕਿ ਦੁਕਾਨਦਾਰਾਂ ਅਤੇ ਵਪਾਰੀਆਂ ਵੱਲੋਂ ਉਠਾਏ ਗਏ ਸਾਰੇ ਮੁੱਦਿਆਂ ਦਾ ਨਿਪਟਾਰਾ 30 ਦਿਨਾਂ ਦੇ ਅੰਦਰ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਇਨ੍ਹਾਂ ਮੀਟਿੰਗਾਂ ਦਾ ਮਕਸਦ ਸਥਾਨਕ ਪੱਧਰ ‘ਤੇ ਵਪਾਰੀਆਂ ਨੂੰ ਆ ਰਹੀਆਂ ਦਿੱਕਤਾਂ ਦਾ ਹੱਲ ਕਰਕੇ ਵਪਾਰ ਨੂੰ ਹੋਰ ਮਜ਼ਬੂਤ ਕਰਨਾ ਹੈ। ਉਨ੍ਹਾਂ ਦੱਸਿਆ ਕਿ ਮੀਟਿੰਗ ਦੌਰਾਨ ਪਾਰਕਿੰਗ ਲਾਈਨਾਂ, ਪੀਣ ਵਾਲੇ ਪਾਣੀ, ਸੀਵਰੇਜ ਅਤੇ ਮੌਜੂਦਾ ਟਰਾਂਸਫਾਰਮਰਾਂ ਦੀ ਸਮਰੱਥਾ ਵਧਾਉਣ ਨਾਲ ਸੰਬੰਧਤ ਸਮੱਸਿਆਵਾਂ ਨੂੰ ਵੱਖ-ਵੱਖ ਵਿਭਾਗਾਂ ਵੱਲੋਂ ਨੋਟ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਅਤੇ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਸਾਰੇ ਵਿਭਾਗਾਂ ਨੂੰ ਪਹਿਲ ਦੇ ਆਧਾਰ ‘ਤੇ ਅਤੇ ਨਿਰਧਾਰਤ ਸਮੇਂ ਅੰਦਰ ਲੋਕਾਂ ਦੀਆਂ ਸ਼ਿਕਾਇਤਾਂ ਦਾ ਨਿਪਟਾਰਾ ਕਰਨ ਲਈ ਸਖ਼ਤ ਹਦਾਇਤਾਂ ਜਾਰੀ ਕੀਤੀਆਂ ਗਈਆਂ ਹਨ। ਉਨ੍ਹਾਂ ਦੱਸਿਆ ਕਿ ਮੀਟਿੰਗ ਦੌਰਾਨ ਹਾਜ਼ਰ ਦੁਕਾਨਦਾਰਾਂ ਅਤੇ ਵਪਾਰੀਆਂ ਵੱਲੋਂ 21 ਫੀਡਬੈਕ ਫਾਰਮ ਜਮ੍ਹਾਂ ਕਰਵਾਏ ਗਏ, ਜਿਨ੍ਹਾਂ ਵਿੱਚ ਕਰੀਬ 40 ਸ਼ਿਕਾਇਤਾਂ ਦਰਜ ਕੀਤੀਆਂ ਗਈਆਂ। ਉਨ੍ਹਾਂ ਕਿਹਾ ਕਿ ਪੰਜਾਬ ਸਟੇਟ ਟਰੇਡਰਜ਼ ਕਮਿਸ਼ਨ ਵੱਲੋਂ ਫੀਡਬੈਕ ਪ੍ਰਣਾਲੀ ਇਸ ਲਈ ਸ਼ੁਰੂ ਕੀਤੀ ਗਈ ਹੈ ਤਾਂ ਜੋ ਵਪਾਰੀਆਂ ਦੇ ਮੁੱਦਿਆਂ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਸੁਣਿਆ ਅਤੇ ਹੱਲ ਕੀਤਾ ਜਾ ਸਕੇ। ਮੀਟਿੰਗ ਵਿੱਚ ਜ਼ਿਲ੍ਹਾ ਯੋਜਨਾ ਕਮੇਟੀ ਦੀ ਚੇਅਰਪਰਸਨ ਪ੍ਰਭਜੋਤ ਕੌਰ, ਡੀ ਐਸ ਪੀ ਗੁਰਚਰਨ ਸਿੰਘ, ਜ਼ਿਲ੍ਹਾ ਟਰੇਡਰਜ਼ ਕਮਿਸ਼ਨ ਦੇ ਵਾਈਸ ਚੇਅਰਮੈਨ ਤਰਲੋਚਨ ਸਿੰਘ ਬੈਦਵਾਨ, ਵਿਧਾਨ ਸਭਾ ਹਲਕਾ ਚੇਅਰਮੈਨ ਅਕਵਿੰਦਰ ਸਿੰਘ ਗੋਸਲ, ਚੇਅਰਮੈਨ ਮਾਰਕੀਟ ਕਮੇਟੀ ਗੋਵਿੰਦਰ ਮਿੱਤਲ, ਸਹਾਇਕ ਕਮਿਸ਼ਨਰ ਐਮ.ਸੀ. ਮੋਹਾਲੀ ਮਨਪ੍ਰੀਤ ਸਿੰਘ, ਜੀ.ਐਸ.ਟੀ. ਇੰਸਪੈਕਟਰ ਗੁਰਸ਼ੇਰ ਸਿੰਘ ਅਤੇ ਮਾਰਕੀਟ ਐਸੋਸੀਏਸ਼ਨ ਦੇ ਨੁਮਾਇੰਦਿਆਂ ਸਮੇਤ ਹੋਰ ਅਧਿਕਾਰੀ ਅਤੇ ਆਗੂ ਵੀ ਮੌਜੂਦ ਸਨ।
 
 

Have something to say? Post your comment

 

More in Chandigarh

ਖੁਰਾਕ, ਸਿਵਲ ਸਪਲਾਈ ਅਤੇ ਖਪਤਕਾਰ ਮਾਮਲੇ ਮੰਤਰੀ ਲਾਲ ਚੰਦ ਕਟਾਰੂਚੱਕ ਵੱਲੋਂ ਏਸ਼ੀਅਨ ਖੇਡਾਂ ਵਿੱਚ ਸੋਨ ਤਗਮਾ ਜਿੱਤਣ 'ਤੇ ਭਾਰਤੀ ਮਹਿਲਾ ਹਾਕੀ ਟੀਮ ਨੂੰ ਵਧਾਈ

ਪ੍ਰਗਟ ਸਿੰਘ ਨੂੰ ਸੌਂਪੀ ਪੰਜਾਬ ਕਾਂਗਰਸ ਦੀ ਕਪਤਾਨੀ

ਰਾਜਾ ਵੜਿੰਗ ਵਲੋਂ ਪ੍ਰਗਟ ਸਿੰਘ ਨੂੰ ਪੰਜਾਬ ਕਾਂਗਰਸ ਪ੍ਰਧਾਨ ਨਿਯੁਕਤ ਹੋਣ ’ਤੇ ਵਧਾਈ

‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਨੂੰ ਹੋਰ ਤੇਜ਼ ਕਰਨ ਲਈ ਮੁੱਖ ਮੰਤਰੀ ਮਾਨ ਵੱਲੋਂ ਸਰਹੱਦੀ ਜ਼ਿਲ੍ਹਿਆਂ ’ਚ ਨਸ਼ਾ-ਮੁਕਤੀ ਬਾਰੇ ਆਤਮਿਕ ਸੁਧਾਰ ਪ੍ਰੋਗਰਾਮ ਨੂੰ ਪ੍ਰਵਾਨਗੀ

ਪੰਜਾਬ ਨੇ ਸਵੈ-ਇੱਛਾ ਨਾਲ ਖੂਨ ਦਾਨ ਕਰਨ ਵਿੱਚ ਰਾਸ਼ਟਰੀ ਪੱਧਰ ’ਤੇ ਤੀਜਾ ਸਥਾਨ ਹਾਸਲ ਕੀਤਾ

ਹਰਜੋਤ ਸਿੰਘ ਬੈਂਸ ਵੱਲੋਂ ’ਦੈਨਿਕ ਭਾਸਕਰ’ ਦੇ ਸਟੇਟ ਐਡੀਟਰ ਦੀ ਮਾਤਾ ਦੇ ਦੇਹਾਂਤ ’ਤੇ ਦੁੱਖ ਦਾ ਪ੍ਰਗਟਾਵਾ

ਭਗਵੰਤ ਸਿੰਘ ਮਾਨ ਵੱਲੋਂ ਕੇਂਦਰੀ ਖੁਰਾਕ ਤੇ ਜਨਤਕ ਵੰਡ ਮੰਤਰੀ ਨੂੰ ਪੱਤਰ, ਸਟੋਰੇਜ ਲਈ ਜਗ੍ਹਾ ਦੀ ਘਾਟ ਕਾਰਨ ਮੰਡੀਆਂ ਵਿੱਚ ਕਿਸਾਨ ਖੱਜਲ-ਖੁਆਰ ਨਾ ਹੋਣ

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਉੱਚ ਪੱਧਰੀ ਮੀਟਿੰਗਾਂ ਦੌਰਾਨ ਪੀ.ਐੱਸ.ਪੀ.ਸੀ.ਐੱਲ. ਮੁਲਾਜ਼ਮਾਂ ਦੀਆਂ ਮੰਗਾਂ ਦੀ ਸਮੀਖਿਆ;

‘ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਐਕਟ 2026' ਬਾਰੇ ਸੱਤ ਮੈਂਬਰੀ ਕੋਆਰਡੀਨੇਸ਼ਨ ਕਮੇਟੀ ਦੀ ਬੈਠਕ 6 ਅਕਤੂਬਰ ਨੂੰ ਚੰਡੀਗੜ੍ਹ ਵਿਖੇ ਹੋਵੇਗੀ

ਡਾ. ਬਲਬੀਰ ਸਿੰਘ ਨੇ ਛੇ ਨਵ-ਨਿਯੁਕਤ ਫੂਡ ਸੇਫਟੀ ਅਫਸਰਾਂ ਨੂੰ ਨਿਯੁਕਤੀ ਪੱਤਰ ਸੌਂਪੇ