Saturday, May 09, 2026
BREAKING NEWS
ਕਿਸਾਨਾਂ ਨੂੰ ਝੋਨੇ ਦੇ ਫ਼ਸਲੀ ਚੱਕਰ ’ਚੋਂ ਕੱਢਣ ਲਈ ਪ੍ਰਤੀ ਹੈਕਟੇਅਰ 17500 ਰੁਪਏ ਸਬਸਿਡੀ ਮਿਲੇਗੀ : ਖੁੱਡੀਆਂਪੰਜਾਬ ਸਰਕਾਰ ਵਲੋਂ ਵੈਟ ਉਗਰਾਹੀ ’ਚ 23.28 ਫ਼ੀ ਸਦੀ ਦਾ ਵਾਧਾ : ਹਰਪਾਲ ਸਿੰਘ ਚੀਮਾਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ

Malwa

ਫ਼ਰੀਦਕੋਟ ਵਿੱਚ ਕੌਮੀ ਲੋਕ ਅਦਾਲਤ ਦਾ ਕੀਤਾ ਗਿਆ ਆਯੋਜਨ

May 09, 2026 04:42 PM
Rozana Sehaj times
ਕੋਟਕਪੂਰਾ : ਮਾਨਯੋਗ ਨੈਸ਼ਨਲ ਲੀਗਲ ਸਰਵਿਸਜ਼ ਅਥਾਰਟੀ, ਦਿੱਲੀ  ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਸਾਰੇ ਭਾਰਤ ਵਿੱਚ ਕੌਮੀ ਲੋਕ ਅਦਾਲਤ ਲਾਈ ਗਈ। ਇਨ੍ਹਾਂ ਦਿਸ਼ਾ ਨਿਰਦੇਸ਼ਾਂ ਅਨੁਸਾਰ ਮਾਨਯੋਗ ਜੱਜ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਸਹਿਤ ਕਾਰਜਕਾਰੀ ਚੇਅਰਮੈਨ, ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ, ਐੱਸ.ਏ.ਐੱਸ. ਨਗਰ (ਮੋਹਾਲੀ)  ਦੇ ਦਿਸ਼ਾ-ਨਿਰਦੇਸ਼ਾਂ ਦੀ ਪਾਲਣਾ ਕਰਦੇ ਹੋਏ ਸੰਜੀਵ ਜੋਸ਼ੀ ਮਾਨਯੋਗ ਜ਼ਿਲ੍ਹਾ ਅਤੇ ਸੈਸ਼ਨਜ਼ ਜੱਜ ਸਹਿਤ ਚੇਅਰਮੈਨ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਫ਼ਰੀਦਕੋਟ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਚੀਫ ਜੁਡੀਸ਼ੀਅਲ ਮੈਜਿਸਟਰੇਟ ਸਹਿਤ ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਫ਼ਰੀਦਕੋਟ ਵੱਲੋਂ ਇਸ ਜ਼ਿਲ੍ਹੇ ਦੀਆਂ ਅਦਾਲਤਾਂ ਵਿੱਚ ਕੌਮੀ ਲੋਕ ਅਦਾਲਤ ਦਾ ਆਯੋਜਨ ਕੀਤਾ ਗਿਆ ਜਿਸ ਦੇ ਤਹਿਤ ਜ਼ਿਲ੍ਹਾ ਫ਼ਰੀਦਕੋਟ ਦੀਆਂ ਅਦਾਲਤਾਂ ਵਿੱਚ 6 ਬੈਂਚ, ਸਥਾਈ ਲੋਕ ਅਦਾਲਤ ਵਿਖੇ 1 ਬੈਂਚ, ਸਬ ਡਵੀਜਨ ਜੈਤੋ ਵਿਖੇ 1 ਬੈਂਚ ਬਣਾਇਆ ਗਿਆ। ਇਸ ਲੋਕ ਅਦਾਲਤ ਵਿੱਚ 12491 ਕੇਸਾਂ ਵਿੱਚੋਂ 8308 ਕੇਸਾਂ ਦਾ ਨਿਪਟਾਰਾ ਕਰਕੇ 8,24,67,167/- ਰੁਪਏ ਦੇ ਅਵਾਰਡ ਪਾਸ ਕੀਤੇ ਗਏ ਅਤੇ ਇਸ ਵਿੱਚੋਂ ਪ੍ਰੀ ਲਿਟੀਗੇਸ਼ਨ ਸਟੇਜ਼ ਤੇ 11755 ਕੇਸਾਂ ਵਿੱਚੋਂ 7965 ਕੇਸਾਂ ਦਾ ਨਿਪਟਾਰਾ ਕਰਕੇ 87,09,099/- ਰੁਪਏ ਦੇ ਅਵਾਰਡ ਪਾਸ ਕੀਤੇ ਗਏ । ਇਸ ਲੋਕ ਅਦਾਲਤ ਵਿੱਚ ਵੱਖ ਵੱਖ ਤਰ੍ਹਾਂ ਦੇ ਕੇਸਾਂ ਦਾ ਜਿਵੇਂ ਕਿ ਦੀਵਾਨੀ ਕੇਸ, ਰਾਜੀਨਾਮਾ ਹੋਣ ਯੋਗ ਫੌਜਦਾਰੀ ਕੇਸ, ਚੈੱਕ ਬਾਊਂਸ, ਰਿਕਵਰੀ ਦੇ ਕੇਸ, ਟਰੈਫਿਕ ਚਲਾਨ ਅਤੇ ਘਰੇਲੂ ਝਗੜਿਆਂ ਦੇ ਕੇਸ ਅਤੇ ਪ੍ਰੀ ਲਿਟੀਗੇਟਿਵ ਕੇਸਾਂ ਦਾ ਨਿਪਟਾਰਾ ਧਿਰਾਂ ਦੀ ਆਪਸੀ ਸਹਿਮਤੀ ਦੇ ਨਾਲ ਕੀਤਾ ਗਿਆ। ਇਸ ਮੌਕੇ ਮਾਨਯੋਗ ਜੱਜ ਸਾਹਿਬ ਨੇ ਸੰਬੋਧਨ ਕਰਦਿਆਂ ਹੋਇਆ ਦੱਸਿਆ ਕਿ ਲੋਕ ਅਦਾਲਤ ਵਿੱਚ ਫੈਸਲਾ ਹੋਏ ਕੇਸਾਂ ਦੀ ਕੋਈ ਅਪੀਲ ਦਲੀਲ ਨਹੀਂ ਹੁੰਦੀ । ਲੋਕ ਅਦਾਲਤ ਵਿੱਚ ਹੋਏ ਫੈਸਲੇ ਨੂੰ ਡਿਕਰੀ ਦੀ ਮਾਨਤਾ ਪ੍ਰਾਪਤ ਹੈ ਅਤੇ ਇਹ ਫੈਸਲੇ ਤਸੱਲੀਬਖਸ਼ ਹੁੰਦੇ ਹਨ ਅਤੇ ਧਿਰਾਂ ਨੂੰ ਮੁੱਕਦਮੇ ਬਾਜੀ ਤੋਂ ਮੁਕਤੀ ਮਿਲਦੀ ਹੈ ਅਤੇ ਹੋਰ ਕਈ ਮਾਨਸਿਕ ਪਰੇਸ਼ਾਨੀਆਂ ਤੋਂ ਧਿਰਾਂ ਨੂੰ ਮੁਕਤੀ ਮਿਲਦੀ ਹੈ। ਇਸ ਤੋਂ ਇਲਾਵਾ ਜੱਜ ਸਾਹਿਬ ਨੇ ਮਿਡੀਏਸ਼ਨ ਸੈਂਟਰ ਬਾਰੇ ਜਾਣਕਾਰੀ ਦਿੰਦੇ ਹੋਏ ਕਿਹਾ ਕਿ ਮਿਡੀਏਸ਼ਨ ਸੈਂਟਰ ਵਿਖੇ ਲੋਕ ਆਪਣੇ ਕੇਸਾਂ ਫੈਸਲਾ ਆਪਸੀ ਰਾਜੀਨਾਮੇ ਨਾਲ ਕਰਵਾ ਸਕਦੇ ਹਨ ਅਤੇ ਜੋ ਲੋਕ ਅਦਾਲਤ ਵਿੱਚ ਕੇਸ ਕਰਨ ਤੋਂ ਅਸਮਰਥ ਉਹ ਵੀ ਮਿਡੀਏਸ਼ਨ ਸੈਂਟਰ ਵਿੱਚ ਦਰਖਾਸਤ ਦੇ ਕੇ ਅਪਣੇ ਕੇਸ ਦੀ ਸੁਣਵਾਈ ਕਰਵਾ ਸਕਦੇ ਹਨ ਅਤੇ ਆਪਸੀ ਰਾਜ਼ੀਨਾਮੇ ਨਾਲ ਆਪਣੇ ਝਗੜੇ ਨੂੰ ਖਤਮ ਕਰ ਸਕਦੇ ਹਨ। ਮਿਡੀਏਸ਼ਨ ਵਿੱਚ ਫੈਸਲਾ ਹੋਏ ਕੇਸਾਂ ਵਿੱਚ ਧਿਰਾਂ ਦਾ ਆਪਸੀ ਭਾਈਚਾਰਾ ਬਣਿਆ ਰਹਿੰਦਾ ਹੈ। ਇਸ ਦੇ ਨਾਲ ਹੀ ਮਾਨਯੋਗ ਸੀ. ਜੇ. ਐੱਮ. ਮੈਡਮ ਵੱਲੋਂ ਦਫ਼ਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਫਰੀਦਕੋਟ ਵੱਲੋਂ ਦਿੱਤੀਆਂ ਜਾਂਦੀਆਂ ਸੁਵਿਧਾਵਾਂ ਬਾਰੇ ਵੀ ਲੋਕਾਂ ਨੂੰ ਜਾਗਰੂਕ ਕੀਤਾ ਗਿਆ। ਅੰਤ ਵਿੱਚ ਜੱਜ ਸਾਹਿਬ ਨੇ ਲੋਕਾਂ ਨੂੰ ਸਬੰਧਨ ਕਰਦੇ ਹੋਏ ਕਿਹਾ ਕਿ ਝਗੜੇ ਮੁਕਾਉ ਪਿਆਰ ਵਧਾਉ”ਲੋਕ ਅਦਾਲਤਾਂ ਰਾਹੀਂ ਸਸਤਾ ਤੇ ਛੇਤੀ ਨਿਆਂ ਪਾਓ।
 
 

Have something to say? Post your comment

 

More in Malwa

ਰਾਜਿੰਦਰ ਦੀਪਾ ਹੜਤਾਲ ਤੇ ਬੈਠੇ ਸਫ਼ਾਈ ਕਾਮਿਆਂ ਨੂੰ ਮਿਲੇ 

ਸਰੀਰਕ ਤੰਦਰੁਸਤੀ ਅਤੇ ਮਾਨਸਿਕ ਵਿਕਾਸ ਕਰਨ ਲਈ ਖੇਡਾਂ ਸਹਾਇਕ ਹੁੰਦੀਆਂ ਹਨ : ਸਪੀਕਰ ਸੰਧਵਾਂ

ਇੰਟਰਨੈਸ਼ਨਲ ਮਿਲੇਨੀਅਮ ਸਕੂਲ ਵਿਖੇ ਮਾਂ ਦਿਵਸ ਮਨਾਇਆ ਗਿਆ

ਵਾਰਡ ਨੰਬਰ 6 ਤੋਂ ਸ਼ਰਧਾਲੂਆਂ ਦੀ ਬੱਸ ਧਾਰਮਿਕ ਅਸਥਾਨਾਂ ਲਈ ਕੀਤੀ ਰਵਾਨਾ

ਕਿਸਾਨਾਂ ਨੇ ਸੂਬਾ ਪੱਧਰੀ ਕਨਵੈਨਸ਼ਨ ਨੂੰ ਲੈਕੇ ਕੀਤੀ ਵਿਚਾਰ ਚਰਚਾ 

ਸੋਧੀਆਂ ਵੋਟਰ ਸੂਚੀਆਂ ਨਾ ਦੇਣ ਤੇ ਭੜਕੇ ਦਾਮਨ ਬਾਜਵਾ 

ਸ਼ੁਕਰਾਨਾ ਯਾਤਰਾ ਦੌਰਾਨ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਗੁਰਦੁਆਰਾ ਮਸਤੂਆਣਾ ਸਾਹਿਬ ਵਿਖੇ ਮੱਥਾ ਟੇਕਿਆ

ਰੈਡ ਕਰਾਸ ਸੁਸਾਇਟੀ ਪੀੜਤਾਂ ਦੀ ਮਦਦ ਕਰਦੇ ਹੋਏ ਫਸਟ ਏਡ ਦੀ ਸਿੱਖਿਆ ਤੇ ਵਿਸ਼ਵ ਸ਼ਾਂਤੀ ਭਾਈਚਾਰੇ ਹਿੱਤ ਯਤਨ ਕਰਨ ਦੇ ਆਪਣੇ ਉਦੇਸ਼ ਪੂਰੇ ਕਰ ਰਹੀ ਹੈ-ਨਵਰੀਤ ਕੌਰ ਸੇਖੋਂ

ਦਿਵਿਆਂਗ ਵਿਅਕਤੀਆਂ ਨੂੰ ਬਨਾਵਟੀ ਅੰਗ ਲਗਾਉਣ ਲਈ ਵਿਸ਼ੇਸ਼ ਕੈਂਪ 10 ਮਈ ਨੂੰ: ਸਮਾਣਾ ਭੰਡਾਰਾ ਕਮੇਟੀ

ਫਰੀਦਕੋਟ, ਕੋਟਕਪੂਰਾ ਵਿੱਚ ਬੇਅਦਬੀ ਵਿਰੁੱਧ ਸਖ਼ਤ ਕਾਰਵਾਈ ਲਈ ਹੋਇਆ ਭਾਰੀ ਇਕੱਠ