Saturday, May 09, 2026
BREAKING NEWS
ਕਿਸਾਨਾਂ ਨੂੰ ਝੋਨੇ ਦੇ ਫ਼ਸਲੀ ਚੱਕਰ ’ਚੋਂ ਕੱਢਣ ਲਈ ਪ੍ਰਤੀ ਹੈਕਟੇਅਰ 17500 ਰੁਪਏ ਸਬਸਿਡੀ ਮਿਲੇਗੀ : ਖੁੱਡੀਆਂਪੰਜਾਬ ਸਰਕਾਰ ਵਲੋਂ ਵੈਟ ਉਗਰਾਹੀ ’ਚ 23.28 ਫ਼ੀ ਸਦੀ ਦਾ ਵਾਧਾ : ਹਰਪਾਲ ਸਿੰਘ ਚੀਮਾਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ

Malwa

ਰਾਜਿੰਦਰ ਦੀਪਾ ਹੜਤਾਲ ਤੇ ਬੈਠੇ ਸਫ਼ਾਈ ਕਾਮਿਆਂ ਨੂੰ ਮਿਲੇ 

May 09, 2026 05:08 PM
ਦਰਸ਼ਨ ਸਿੰਘ ਚੌਹਾਨ
ਸੁਨਾਮ : ਸੀਨੀਅਰ ਕਾਂਗਰਸੀ ਆਗੂਆਂ ਰਾਜਿੰਦਰ ਦੀਪਾ ਅਤੇ ਬਲਾਕ ਕਾਂਗਰਸ ਕਮੇਟੀ ਸੁਨਾਮ ਦੇ ਪ੍ਰਧਾਨ ਮਨਪ੍ਰੀਤ ਸਿੰਘ ਮਨੀ ਵੜ੍ਹੈਚ ਹੜਤਾਲੀ ਸਫ਼ਾਈ ਕਾਮਿਆਂ ਨੂੰ ਮਿਲੇ। ਉਨ੍ਹਾਂ ਆਖਿਆ ਕਿ ਸੂਬੇ ਦੀ ਸਰਕਾਰ ਸਫਾਈ ਸੇਵਕਾਂ ਦੀਆਂ ਮੰਗਾਂ ਨੂੰ ਅਣਗੌਲਿਆਂ ਕਰ ਰਹੀ ਹੈ ਜਦਕਿ ਸਫਾਈ ਸੇਵਕ ਸ਼ਹਿਰਾਂ ਨੂੰ ਸਾਫ਼-ਸੁਥਰਾ ਰੱਖਣ ਵਿੱਚ ਸਭ ਤੋਂ ਵੱਡਾ ਯੋਗਦਾਨ ਪਾਉਂਦੇ ਹਨ, ਪਰ ਅੱਜ ਉਹਨਾਂ ਨੂੰ ਆਪਣੇ ਹੱਕਾਂ ਲਈ ਸੜਕਾਂ 'ਤੇ ਬੈਠਣਾ ਪੈ ਰਿਹਾ ਹੈ। ਕਾਂਗਰਸੀ ਆਗੂਆਂ ਨੇ ਸਫ਼ਾਈ ਕਾਮਿਆਂ ਦੇ ਸੰਘਰਸ਼ ਦੀ ਹਮਾਇਤ ਕਰਦਿਆਂ ਕਿਹਾ ਕਿ ਮਗਰਲੀਆਂ ਸਰਕਾਰਾਂ ਨੇ ਕੱਚੇ ਸਫ਼ਾਈ ਕਾਮਿਆਂ ਨੂੰ ਰੈਗੂਲਰ ਕਰਨ ਲਈ ਬਕਾਇਦਾ ਯੋਜਨਾ ਤਿਆਰ ਕੀਤੀ ਸੀ ਲੇਕਿਨ ਆਮ ਆਦਮੀ ਪਾਰਟੀ ਦੀ ਮੌਜੂਦਾ ਸਰਕਾਰ ਨੇ ਪਹਿਲਾਂ ਜਾਰੀ ਕੀਤੇ ਪੱਤਰਾਂ ਨੂੰ ਰੱਦੀ ਦੀ ਟੋਕਰੀ ਵਿੱਚ ਸੁੱਟ ਦਿੱਤਾ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠਲੀ ਸਰਕਾਰ ਨੇ ਚੋਣਾਂ ਤੋਂ ਪਹਿਲਾਂ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਨਾਲ ਕੀਤੇ ਵਾਅਦਿਆਂ ਨੂੰ ਮੁੱਢੋਂ ਵਿਸਾਰ ਦਿੱਤਾ ਹੈ। ਮਿਉਂਸਪਲ ਕਰਮਚਾਰੀ ਯੂਨੀਅਨ ਸੁਨਾਮ ਦੇ ਪ੍ਰਧਾਨ ਕਿਰਨਦੀਪ ਪਿੰਚੂ ਸਹੋਤਾ ਅਤੇ ਸਫ਼ਾਈ ਕਰਮਚਾਰੀ ਯੂਨੀਅਨ ਦੇ ਚੇਅਰਮੈਨ ਦੁਲੀਆ ਰਾਮ ਨੇ ਆਖਿਆ ਕਿ ਸੂਬੇ ਦੀ ਸਰਕਾਰ ਸਫ਼ਾਈ ਕਾਮਿਆਂ ਦੀਆਂ ਮੰਗਾਂ ਨੂੰ ਤੁਰੰਤ ਪ੍ਰਵਾਨ ਕਰਕੇ ਚੋਣਾਂ ਤੋਂ ਪਹਿਲਾਂ ਕੀਤੇ ਵਾਅਦਿਆਂ ਨੂੰ ਪੂਰਾ ਕਰਨ ਨੂੰ ਯਕੀਨੀ ਬਣਾਵੇ। ਦੁਲੀਆ ਰਾਮ ਨੇ ਦੱਸਿਆ ਕਿ ਕੱਚੇ ਕਾਮਿਆਂ ਨੂੰ ਰੈਗੂਲਰ ਕਰਨ ਤੱਕ ਸਫ਼ਾਈ ਕਾਮਿਆਂ ਦੀ ਹੜਤਾਲ ਜਾਰੀ ਰਹੇਗੀ। 

Have something to say? Post your comment

 

More in Malwa

ਸਰੀਰਕ ਤੰਦਰੁਸਤੀ ਅਤੇ ਮਾਨਸਿਕ ਵਿਕਾਸ ਕਰਨ ਲਈ ਖੇਡਾਂ ਸਹਾਇਕ ਹੁੰਦੀਆਂ ਹਨ : ਸਪੀਕਰ ਸੰਧਵਾਂ

ਫ਼ਰੀਦਕੋਟ ਵਿੱਚ ਕੌਮੀ ਲੋਕ ਅਦਾਲਤ ਦਾ ਕੀਤਾ ਗਿਆ ਆਯੋਜਨ

ਇੰਟਰਨੈਸ਼ਨਲ ਮਿਲੇਨੀਅਮ ਸਕੂਲ ਵਿਖੇ ਮਾਂ ਦਿਵਸ ਮਨਾਇਆ ਗਿਆ

ਵਾਰਡ ਨੰਬਰ 6 ਤੋਂ ਸ਼ਰਧਾਲੂਆਂ ਦੀ ਬੱਸ ਧਾਰਮਿਕ ਅਸਥਾਨਾਂ ਲਈ ਕੀਤੀ ਰਵਾਨਾ

ਕਿਸਾਨਾਂ ਨੇ ਸੂਬਾ ਪੱਧਰੀ ਕਨਵੈਨਸ਼ਨ ਨੂੰ ਲੈਕੇ ਕੀਤੀ ਵਿਚਾਰ ਚਰਚਾ 

ਸੋਧੀਆਂ ਵੋਟਰ ਸੂਚੀਆਂ ਨਾ ਦੇਣ ਤੇ ਭੜਕੇ ਦਾਮਨ ਬਾਜਵਾ 

ਸ਼ੁਕਰਾਨਾ ਯਾਤਰਾ ਦੌਰਾਨ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਗੁਰਦੁਆਰਾ ਮਸਤੂਆਣਾ ਸਾਹਿਬ ਵਿਖੇ ਮੱਥਾ ਟੇਕਿਆ

ਰੈਡ ਕਰਾਸ ਸੁਸਾਇਟੀ ਪੀੜਤਾਂ ਦੀ ਮਦਦ ਕਰਦੇ ਹੋਏ ਫਸਟ ਏਡ ਦੀ ਸਿੱਖਿਆ ਤੇ ਵਿਸ਼ਵ ਸ਼ਾਂਤੀ ਭਾਈਚਾਰੇ ਹਿੱਤ ਯਤਨ ਕਰਨ ਦੇ ਆਪਣੇ ਉਦੇਸ਼ ਪੂਰੇ ਕਰ ਰਹੀ ਹੈ-ਨਵਰੀਤ ਕੌਰ ਸੇਖੋਂ

ਦਿਵਿਆਂਗ ਵਿਅਕਤੀਆਂ ਨੂੰ ਬਨਾਵਟੀ ਅੰਗ ਲਗਾਉਣ ਲਈ ਵਿਸ਼ੇਸ਼ ਕੈਂਪ 10 ਮਈ ਨੂੰ: ਸਮਾਣਾ ਭੰਡਾਰਾ ਕਮੇਟੀ

ਫਰੀਦਕੋਟ, ਕੋਟਕਪੂਰਾ ਵਿੱਚ ਬੇਅਦਬੀ ਵਿਰੁੱਧ ਸਖ਼ਤ ਕਾਰਵਾਈ ਲਈ ਹੋਇਆ ਭਾਰੀ ਇਕੱਠ