Saturday, May 09, 2026
BREAKING NEWS
ਕਿਸਾਨਾਂ ਨੂੰ ਝੋਨੇ ਦੇ ਫ਼ਸਲੀ ਚੱਕਰ ’ਚੋਂ ਕੱਢਣ ਲਈ ਪ੍ਰਤੀ ਹੈਕਟੇਅਰ 17500 ਰੁਪਏ ਸਬਸਿਡੀ ਮਿਲੇਗੀ : ਖੁੱਡੀਆਂਪੰਜਾਬ ਸਰਕਾਰ ਵਲੋਂ ਵੈਟ ਉਗਰਾਹੀ ’ਚ 23.28 ਫ਼ੀ ਸਦੀ ਦਾ ਵਾਧਾ : ਹਰਪਾਲ ਸਿੰਘ ਚੀਮਾਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ

Chandigarh

ਗੈਂਗਸਟਰਾਂ ’ਤੇ ਵਾਰ ਦਾ 109ਵਾਂ ਦਿਨ: ਪੰਜਾਬ ਪੁਲਿਸ ਨੇ 536 ਥਾਵਾਂ ’ਤੇ ਕੀਤੀ ਛਾਪੇਮਾਰੀ; 221 ਗ੍ਰਿਫ਼ਤਾਰ

May 09, 2026 09:21 PM
Rozana Sehaj times

ਚੰਡੀਗੜ੍ਹ, 9 ਮਈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਹੇਠ ਸ਼ੁਰੂ ਕੀਤੀ ਗਈ ਫੈਸਲਾਕੁੰਨ ਮੁਹਿੰਮ ‘ਗੈਂਗਸਟਰਾਂ ਤੇ ਵਾਰ’ ਦੇ 109ਵੇਂ ਦਿਨ ਪੰਜਾਬ ਪੁਲਿਸ ਨੇ ਅੱਜ ਸੂਬੇ ਭਰ ਵਿੱਚ ਗੈਂਗਸਟਰਾਂ ਦੇ ਸਾਥੀਆਂ ਦੇ ਪਛਾਣੇ ਗਏ ਅਤੇ ਮੈਪ ਕੀਤੇ 536 ਟਿਕਾਣਿਆਂ ’ਤੇ ਛਾਪੇਮਾਰੀ ਕੀਤੀ। ਜ਼ਿਕਰਯੋਗ ਹੈ  ਕਿ ‘ਗੈਂਗਸਟਰਾਂ ਤੇ ਵਾਰ’ - ਪੰਜਾਬ ਨੂੰ ਗੈਂਗਸਟਰ ਮੁਕਤ ਸੂਬਾ ਬਣਾਉਣ ਲਈ ਫੈਸਲਾਕੁੰਨ ਜੰਗ ਹੈ, ਜਿਸਦੀ ਸ਼ੁਰੂਆਤ 20 ਜਨਵਰੀ, 2026 ਨੂੰ ਪੁਲਿਸ ਡਾਇਰੈਕਟਰ ਜਨਰਲ (ਡੀਜੀਪੀ) ਪੰਜਾਬ ਗੌਰਵ ਯਾਦਵ ਵੱਲੋਂ ਕੀਤੀ ਗਈ ਸੀ। ਐਂਟੀ-ਗੈਂਗਸਟਰ ਟਾਸਕ ਫੋਰਸ (ਏਜੀਟੀਐਫ) ਪੰਜਾਬ ਦੇ ਤਾਲਮੇਲ ਨਾਲ ਸਾਰੇ ਜ਼ਿਲਿ੍ਹਆਂ ਦੀਆਂ ਪੁਲਿਸ ਟੀਮਾਂ ਸੂਬੇ ਭਰ ਵਿੱਚ ਵਿਸ਼ੇਸ਼ ਕਾਰਵਾਈਆਂ ਕਰ ਰਹੀਆਂ ਹਨ।
109ਵੇਂ ਦਿਨ ਪੁਲਿਸ ਟੀਮਾਂ ਨੇ 17 ਹਥਿਆਰਾਂ ਸਮੇਤ 221 ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ, ਜਿਸ ਨਾਲ ਮੁਹਿੰਮ ਦੀ ਸ਼ੁਰੂਆਤ ਤੋਂ ਹੁਣ ਤੱਕ ਕੁੱਲ ਗ੍ਰਿਫ਼ਤਾਰੀਆਂ ਦੀ ਗਿਣਤੀ 27,850 ਹੋ ਗਈ ਹੈ। ਇਸ ਤੋਂ ਇਲਾਵਾ 93 ਵਿਅਕਤੀਆਂ ਵਿਰੁੱਧ ਇਹਤਿਆਤੀ ਕਾਰਵਾਈ ਕੀਤੀ ਗਈ ਹੈ, ਜਦੋਂ ਕਿ 41 ਵਿਅਕਤੀਆਂ ਨੂੰ ਪੁੱਛਗਿੱਛ ਤੋਂ ਬਾਅਦ ਛੱਡ ਦਿੱਤਾ ਗਿਆ। ਪੁਲਿਸ ਟੀਮਾਂ ਨੇ ਕਾਰਵਾਈ ਦੌਰਾਨ 6 ਭਗੌੜੇ ਅਪਰਾਧੀਆਂ ਨੂੰ ਵੀ ਗ੍ਰਿਫ਼ਤਾਰ ਕੀਤਾ ਹੈ। ਲੋਕ ਐਂਟੀ-ਗੈਂਗਸਟਰ ਹੈਲਪਲਾਈਨ ਨੰਬਰ 93946-93946 ਰਾਹੀਂ ਗੁਪਤ ਰੂਪ ਵਿੱਚ ਲੋੜੀਂਦੇ ਅਪਰਾਧੀਆਂ ਅਤੇ ਗੈਂਗਸਟਰਾਂ ਬਾਰੇ ਰਿਪੋਰਟ ਕਰ ਸਕਦੇ ਹਨ ਅਤੇ ਅਪਰਾਧ ਅਤੇ ਅਪਰਾਧਿਕ ਗਤੀਵਿਧੀਆਂ ਬਾਰੇ ਸੂਹ ਵੀ ਦਿੱਤੀ ਜਾ ਸਕਦੀ ਹੈ। ਜ਼ਿਕਰਯੋਗ ਹੈ ਕਿ ਪੁਲਿਸ ਟੀਮਾਂ ਨੇ ਨਸ਼ਿਆਂ ਵਿਰੁੱਧ ਆਪਣੀ ਮੁਹਿੰਮ ‘ਯੁੱਧ ਨਸ਼ਿਆਂ ਵਿਰੁੱਧ’ 434ਵੇਂ ਦਿਨ ਵੀ ਜਾਰੀ ਰੱਖਦਿਆਂ ਅੱਜ 97 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਅਤੇ ਉਨ੍ਹਾਂ ਦੇ ਕਬਜ਼ੇ ਵਿੱਚੋਂ 989 ਗ੍ਰਾਮ ਹੈਰੋਇਨ, 500 ਗ੍ਰਾਮ ਅਫੀਮ, 18 ਕਿਲੋ ਭੁੱਕੀ, 316 ਨਸ਼ੀਲੀਆਂ ਗੋਲੀਆਂ/ਕੈਪਸੂਲ ਅਤੇ 2300 ਰੁਪਏ ਡਰੱਗ ਮਨੀ ਬਰਾਮਦ ਕੀਤੀ ਗਈ। ਇਸ ਦੇ ਨਾਲ ਸਿਰਫ 434 ਦਿਨਾਂ ਵਿੱਚ ਗ੍ਰਿਫ਼ਤਾਰ ਕੀਤੇ ਗਏ ਕੁੱਲ ਨਸ਼ਾ ਤਸਕਰਾਂ ਦੀ ਗਿਣਤੀ 63,232 ਹੋ ਗਈ ਹੈ। ਨਸ਼ਾ ਛੁਡਾਊ ਮੁਹਿੰਮ ਤਹਿਤ ਪੰਜਾਬ ਪੁਲਿਸ ਨੇ ਅੱਜ 8 ਵਿਅਕਤੀਆਂ ਨੂੰ ਨਸ਼ਾ ਛੁਡਾਊ ਅਤੇ ਮੁੜ ਵਸੇਬਾ ਇਲਾਜ ਕਰਵਾਉਣ ਲਈ ਰਾਜ਼ੀ ਕੀਤਾ ਹੈ।

Have something to say? Post your comment

 

More in Chandigarh

ਜ਼ਿਲ੍ਹਾ ਪੱਧਰੀ ਕਮੇਟੀ ਵੱਲੋਂ 3 ਯੂਨਿਟਾਂ ਲਈ 2365 ਲੱਖ ਰੁਪਏ ਦੇ ਵਿੱਤੀ ਪ੍ਰੋਤਸਾਹਨ ਨੂੰ ਮਨਜ਼ੂਰੀ

ਪੀ.ਆਈ.ਐਸ. ਫੁੱਟਬਾਲ ਸਿਲੈਕਸ਼ਨ ਟਰਾਇਲਾਂ ਦਾ ਕੁਰਾਲੀ ਵਿੱਚ ਸ਼ਾਨਦਾਰ ਆਗਾਜ਼, 200 ਤੋਂ ਵੱਧ ਖਿਡਾਰੀਆਂ ਨੇ ਲਿਆ ਭਾਗ

ਯੋਗ ਆਸਣਾਂ ਰਾਹੀਂ ਨਿਰੋਈ ਸਿਹਤ ਦੇ ਨਾਲ-ਨਾਲ ਮਾਨਸਿਕ ਸਿਹਤ ਵੀ ਤੰਦਰੁਸਤ ਰਹਿੰਦੀ ਹੈ : ਐੱਸ.ਡੀ.ਐਮ

ਕਣਕ ਦੀ ਆਮਦ ਅਤੇ ਖਰੀਦ ਨੇ 122 ਲੱਖ ਮੀਟ੍ਰਿਕ ਟਨ ਦੇ ਟੀਚੇ ਨੂੰ ਕੀਤਾ ਪਾਰ

ਭਗਵੰਤ ਮਾਨ ਸਰਕਾਰ ਦੀ 'ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ' ਤਹਿਤ ਰੋਜ਼ਾਨਾ ਯਾਤਰਾ ਕਰਨ ਵਾਲੇ 1100 ਤੋਂ ਵੱਧ ਸ਼ਰਧਾਲੂਆਂ ਦੀ ਦੇਖਭਾਲ ਲਈ 900 ਤੋਂ ਵੱਧ ਮੁਲਾਜ਼ਮ ਤੈਨਾਤ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਆਮ ਆਦਮੀ ਪਾਰਟੀ ਦੇ ਲੀਡਰਾਂ ’ਤੇ ਇਨਫੋਰਸਮੈਂਟ ਡਾਇਰੈਕਟੋਰੇਟ (ਈ.ਡੀ.) ਵੱਲੋਂ ਵਾਰ-ਵਾਰ ਛਾਪੇਮਾਰੀ ਲਈ ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ’ਤੇ ਤਿੱਖਾ ਨਿਸ਼ਾਨਾ ਸਾਧਿਆ।

ਦਹਾਕਿਆਂ ਪਿੱਛੋਂ ਨਹਿਰੀ ਪਾਣੀ ਟੇਲਾਂ 'ਤੇ ਪੈਂਦੇ ਪਿੰਡਾਂ ਤੱਕ ਪਹੁੰਚਿਆ, ਰੋਪੜ ਨਹਿਰੀ ਨੈੱਟਵਰਕ ਹੇਠ ਸਿੰਚਾਈ ਖੇਤਰ ’ਚ ਲਗਭਗ 200% ਤੱਕ ਦਾ ਵਾਧਾ: ਬਰਿੰਦਰ ਕੁਮਾਰ ਗੋਇਲ

ਫੇਜ਼-5 ਮਾਰਕੀਟ ਦੇ ਵਪਾਰੀਆਂ ਅਤੇ ਦੁਕਾਨਦਾਰਾਂ ਨਾਲ ਜ਼ਿਲ੍ਹਾ ਟਰੇਡਰਜ਼ ਕਮਿਸ਼ਨ ਵੱਲੋਂ ਮੀਟਿੰਗ

ਨਵੀਂ ਬਣਾਈ ਗਈ ਬਨੂੜ ਸਬ-ਡਿਵੀਜ਼ਨ ਦੀ ਪਹਿਲੀ ਐਸ.ਡੀ.ਐਮ. ਵਜੋਂ ਡਾ. ਅੰਕਿਤਾ ਕਾਂਸਲ ਨੇ ਸੰਭਾਲਿਆ ਅਹੁਦਾ

ਜ਼ਿਲ੍ਹਾ ਪ੍ਰਸ਼ਾਸਨ ਅਤੇ ਪੁਲਿਸ ਐਸ.ਐਸ.ਪੀ. ਦੇ ਸਟਾਫ ਨੇ ਮਰਦਮਸ਼ੁਮਾਰੀ-2027 ਤਹਿਤ ਕੀਤੀ ਆਪਣੀ ਸਵੈ-ਗਣਨਾ*