Sunday, October 18, 2026
BREAKING NEWS
• ਫ਼ਿਲਮ ਨਿਰਮਾਤਾ ਅਮਰਦੀਪ ਸਿੰਘ ਗਰੇਵਾਲ ਦਿੱਲੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ • ਪੰਜਾਬ ਨੂੰ ਬਰਬਾਦ ਕਰਨ ਲਈ ਚਿੱਟਾ ਪਾਰਟੀ ਨਾਲ ਮਿਲੀਭੁਗਤ ਕੀਤੀ : ਕੇਜਰੀਵਾਲ • ਰੋਹਿਣੀ ਵਿੱਚ ਕੋਕੀਨ ਸਪਲਾਈ ਨੈਟਵਰਕ ਦਾ ਪਰਦਾਫ਼ਾਸ਼ ; ਚਾਰ ਵਿਦੇਸ਼ੀ ਨਾਗਰਿਕਾਂ ਗ੍ਰਿਫ਼ਤਾਰ • ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ • ਭਾਰਤ ਛੱਡੋ ਨੋਟਿਸ ; ਕਲਾਕਾਰ ਦੀ ਸ਼ਮੂਲੀਅਤ ਇਕ ਅਜਿਹੇ ਏਜੰਡੇ ਨਾਲ ਮੇਲ ਖਾਂਦੀ ਹੈ ਜੋ ਦੇਸ਼ ਦੇ ਹਿੱਤਾਂ ਦੇ ਉਲਟ ਹੈ : ਸ਼ੇਖ ਬਾਜੀ • ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਕਥਿਤ ਮਨੀ ਲਾਂਡਰਿੰਗ ਮਾਮਲੇ ਵਿੱਚ ਸੰਜੀਵ ਅਰੋੜਾ ਦੀ ਜ਼ਮਾਨਤ ਅਰਜ਼ੀ ਰੱਦ • ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ • ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ • ਸੋਸ਼ਲ ਮੀਡੀਆ ਇਨਫ਼ਲੂਐਂਸਰ ਮੈਡ ਸੰਧੂ ਦੀ ਗੋਲੀ ਮਾਰ ਕੇ ਹੱਤਿਆ • ਕਾਂਗਰਸ ਅਤੇ ਆਮ ਆਦਮੀ ਪਾਰਟੀ ਦੀਆਂ ਗਲਤ ਨੀਤੀਆਂ ਕਾਰਨ ਹੀ ਅੱਜ ਪੰਜਾਬ ਪਿੱਛੇ ਹੋ ਗਿਆ: ਨਾਇਬ ਸਿੰਘ ਸੈਣੀ

Malwa

ਬੀਬੀ ਕੋਲਾ ਜੀ ਭਲਾਈ ਕੇਂਦਰ ਵਿਖੇ ਨਵੇਂ ਕਾਰ ਸੇਵਾ ਦਫਤਰ ਦਾ ਉਦਘਾਟਨ

May 09, 2026 09:28 PM
Rozana Sehaj times
ਅੰਮ੍ਰਿਤਸਰ : ਬੀਬੀ ਕੋਲਾ ਜੀ ਭਲਾਈ ਕੇਂਦਰ ਵੱਲੋਂ ਵੱਖ-ਵੱਖ ਧਾਰਮਿਕ ਸਥਾਨਾਂ ‘ਤੇ ਚੱਲ ਰਹੀਆਂ ਕਾਰ ਸੇਵਾਵਾਂ ਨੂੰ ਹੋਰ ਸੁਚੱਜੇ ਢੰਗ ਨਾਲ ਚਲਾਉਣ ਅਤੇ ਸੰਗਤਾਂ ਨੂੰ ਸਹੂਲਤਾਂ ਪ੍ਰਦਾਨ ਕਰਨ ਦੇ ਮੰਤਵ ਨਾਲ ਬੀਬੀ ਕੋਲਾ ਜੀ ਭਲਾਈ ਕੇਂਦਰ ਵਿਖੇ ਨਵੇਂ ਬਣਾਏ ਗਏ ਕਾਰ ਸੇਵਾ ਦਫਤਰ ਦਾ ਉਦਘਾਟਨ ਕੀਤਾ ਗਿਆ। ਇਸ ਮੌਕੇ ਭਾਈ ਸਾਹਿਬ ਭਾਈ ਗੁਰਇਕਬਾਲ ਸਿੰਘ ਜੀ ਅਤੇ ਬਾਬਾ ਹਰਮਿੰਦਰ ਸਿੰਘ ਜੀ ਵੱਲੋਂ ਅਰਦਾਸ ਉਪਰੰਤ ਦਫਤਰ ਦੀ ਸ਼ੁਰੂਆਤ ਕੀਤੀ ਗਈ।
 
ਸਮਾਗਮ ਦੌਰਾਨ ਵੱਡੀ ਗਿਣਤੀ ਵਿੱਚ ਸੰਗਤਾਂ ਅਤੇ ਸੇਵਾਦਾਰ ਹਾਜ਼ਰ ਰਹੇ। ਭਾਈ ਸਾਹਿਬ ਭਾਈ ਗੁਰਇਕਬਾਲ ਸਿੰਘ ਜੀ ਨੇ ਕਿਹਾ ਕਿ ਕਾਰ ਸੇਵਾ ਸਿੱਖ ਪੰਥ ਦੀ ਮਹਾਨ ਪਰੰਪਰਾ ਹੈ ਅਤੇ ਗੁਰੂ ਘਰਾਂ ਦੀ ਸੇਵਾ ਕਰਨਾ ਸਭ ਤੋਂ ਵੱਡਾ ਪੁੰਨ ਦਾ ਕੰਮ ਹੈ। ਉਨ੍ਹਾਂ ਕਿਹਾ ਕਿ ਨਵੇਂ ਕਾਰ ਸੇਵਾ ਦਫਤਰ ਦੇ ਰਾਹੀਂ ਵੱਖ-ਵੱਖ ਧਾਰਮਿਕ ਅਸਥਾਨਾਂ ‘ਤੇ ਚੱਲ ਰਹੀਆਂ ਸੇਵਾਵਾਂ ਦੀ ਜਾਣਕਾਰੀ ਇੱਕ ਥਾਂ ‘ਤੇ ਮਿਲ ਸਕੇਗੀ ਅਤੇ ਸੰਗਤਾਂ ਨੂੰ ਸੇਵਾ ਨਾਲ ਜੋੜਨ ਵਿੱਚ ਵੀ ਆਸਾਨੀ ਰਹੇਗੀ।
 
ਉਨ੍ਹਾਂ ਦੱਸਿਆ ਕਿ ਇਸ ਦਫਤਰ ਦਾ ਮਕਸਦ ਕਾਰ ਸੇਵਾਵਾਂ ਨਾਲ ਸੰਬੰਧਿਤ ਪ੍ਰਬੰਧਾਂ ਨੂੰ ਸੁਚਾਰੂ ਬਣਾਉਣਾ ਅਤੇ ਸੇਵਾਦਾਰਾਂ ਨਾਲ ਨਿਰੰਤਰ ਸੰਪਰਕ ਬਣਾਈ ਰੱਖਣਾ ਹੈ। ਇਸ ਮੌਕੇ ਸਰਦਾਰ ਮਨਦੀਪ ਸਿੰਘ ਭੋਲੂ ਨੂੰ ਕਾਰ ਸੇਵਾ ਦਫਤਰ ਦਾ ਇੰਚਾਰਜ ਨਿਯੁਕਤ ਕੀਤਾ ਗਿਆ। ਉਨ੍ਹਾਂ ਨੂੰ ਕਾਰ ਸੇਵਾ ਨਾਲ ਸੰਬੰਧਿਤ ਜਾਣਕਾਰੀ ਸੰਗਤਾਂ ਤੱਕ ਪਹੁੰਚਾਉਣ ਅਤੇ ਸੇਵਾਵਾਂ ਦੇ ਪ੍ਰਬੰਧਾਂ ਦੀ ਜ਼ਿੰਮੇਵਾਰੀ ਸੌਂਪੀ ਗਈ।
 
ਭਾਈ ਮਨਦੀਪ ਸਿੰਘ ਭੋਲੂ ਨੇ ਜਾਣਕਾਰੀ ਦਿੰਦੇ ਦੱਸਿਆ ਭਾਈ ਸਾਹਿਬ ਭਾਈ ਗੁਰਇਕਬਾਲ ਸਿੰਘ ਵੱਲੋਂ ਗੁ: ਜਨਮ ਅਸਥਾਨ ਧੰਨ ਬਾਬਾ ਦੀਪ ਸਿੰਘ ਜੀ ਸ਼ਹੀਦ ਪਹੂਵਿੰਡ ਸਾਹਿਬ ਪਾਰਕਿੰਗ ਦੀ ਸੇਵਾ
ਗੁ: ਅਨੰਦ ਕਾਰਜ ਅਸਥਾਨ ਬੀਬੀ ਵੀਰੋ ਜੀ (ਝਬਾਲ) ਵਿਖੇ ਗੁਰਦੁਆਰਾ ਕੰਪਲੈਕਸ ਵਡਾ ਕਰਨ ਲਈ ਸੇਵਾ ਗੁ: ਤਪ ਅਸਥਾਨ ਦੀਵਾਨ ਹਾਲ ਦੀ ਸੇਵਾ ਧੰਨ ਭਾਈ ਤਾਰੂ ਸਿੰਘ ਜੀ ਸ਼ਹੀਦ ਪੂਹਲਾ ਸਾਹਿਬ ਗੁ: ਜਨਮ ਅਸਥਾਨ ਧੰਨ ਭਾਈ ਤਾਰੂ ਸਿੰਘ ਜੀ ਸ਼ਹੀਦ ਪਹਲਾ ਸਾਹਿਬ ਦੀਵਾਨ ਹਾਲ ਗੁ: ਸ੍ਰੀ ਬਿਬੇਕਸਰ ਸਾਹਿਬ ਵਿਖੇ ਪਰਿਕਰਮਾ ਦੇ ਪੱਥਰ ਦੀ ਸੇਵਾ ਅਤੇ ਗੁਰਦੁਆਰਾ ਲੋਹਗੜ੍ਹ ਸਾਹਿਬ ਵਿਖੇ ਗ੍ਰੰਥੀ ਸਿੰਘਾਂ ਦੀ ਰਹਿਣ ਦੇ ਲਈ ਫਲੈਟ ਤਿਆਰ ਕੀਤੇ ਅਤੇ ਗੁ: ਸ਼ਹੀਦ ਗੰਜ ਸਾਹਿਬ ਜੀ (ਸ਼ਹੀਦਾਂ ਸਾਹਿਬ ਸ਼ੈੱਡ ਦੀ ਸੇਵਾ) ਸ੍ਰੀ ਅੰਮ੍ਰਿਤਸਰ ਸਾਹਿਬ ਗੁ: ਸ੍ਰੀ ਕੌਲਸਰ ਸਾਹਿਬ ਜੀ ਸਰੋਵਰ ਦੇ ਪੇਂਟ ਦੀ ਸੇਵਾ ਗੁ: ਸਮਾਧਾ ਬਾਬਾ ਨੌਧ ਸਿੰਘ ਜੀ ਅਸੀਸਾਂ (ਸੰਤ ਬਾਬਾ ਜੋਗਾ ਸਿੰਘ) ਜੀ ਸੈਡ ਅਤੇ ਛਬੀਲ ਦੀ ਸੇਵਾ ਗੁ:ਟਾਹਲਾ ਸਾਹਿਬ ਜੀਅਸੀਸਾਂ ਸੰਤ ਬਾਬਾ ਦਰਸ਼ਨ ਸਿੰਘ ਜੀ ਵਿਖੇ ਸੜਕ ਅਤੇ ਸੈਂਡ ਦੀ ਸੇਵਾ ਕਿ ਇਸ ਜ਼ਿੰਮੇਵਾਰੀ ਲਈ ਭਾਈ ਸਾਹਿਬ ਭਾਈ ਗੁਰਇਕਬਾਲ ਸਿੰਘ ਜੀ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਹ ਪੂਰੀ ਨਿਸ਼ਠਾ ਅਤੇ ਸੇਵਾ ਭਾਵਨਾ ਨਾਲ ਆਪਣੀ ਡਿਊਟੀ ਨਿਭਾਉਣਗੇ। ਸਮਾਗਮ ਦੇ ਅੰਤ ਵਿੱਚ ਸੰਗਤਾਂ ਨੇ ਗੁਰੂ ਘਰਾਂ ਦੀ ਚੜ੍ਹਦੀ ਕਲਾ ਅਤੇ ਸਰਬੱਤ ਦੇ ਭਲੇ ਲਈ ਅਰਦਾਸ ਕੀਤੀ। ਇਸ ਮੌਕੇ ਤੇ ਹਰਿਮੰਦਰ ਸਾਹਿਬ ਦੇ ਮੈਨੇਜਰ ਬਿਕਰਮ ਸਿੰਘ ਜੈ ਸਿੰਘ ਅਮਰਜੀਤ ਸਿੰਘ ਸਿਲਕੀ ਰਵਿੰਦਰ ਸਿੰਘ ਬੰਟੀ ਗੁਰਪਾਲ ਸਿੰਘ ਉਸਤਾਦ ਜੀ ਹਰਪ੍ਰੀਤ ਸਿੰਘ ਪ੍ਰੀਤ ਗੁਰਪ੍ਰੀਤ ਸਿੰਘ ਢੱਲ ਸਤਨਾਮ ਸਿੰਘ ਸੱਤਾ ਚਮਕੌਰ ਸਿੰਘ ਹਰਵਿੰਦਰ ਸਿੰਘ ਡੀਸੀ ਕਰਨਵੀਰ ਸਿੰਘ ਸੁਖਵਿੰਦਰ ਸਿੰਘ ਕੇਪੀ ਪਾਲ ਸਿੰਘ ਬਲਜੀਤ ਸਿੰਘ ਅਮਰੀਕ ਸਿੰਘ ਜੋਧਾ ਸਿੰਘ ਅਤੇ ਹੋਰ ਸਟਾਫ ਹਾਜ਼ਰ ਸਨ।

Have something to say? Post your comment

More in Malwa

ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ

ਪੱਬਰਾ ਸਰਫੇਸ ਵਾਟਰ ਪ੍ਰੋਜੈਕਟ ਵਿਖੇ ਕਲੋਰੀਨ ਤੇ ਅੱਗ ਤੋਂ ਸੁਰੱਖਿਆ ਸਬੰਧੀ ਐਕਸਪੋਜ਼ਰ ਵਿਜ਼ਿਟ-ਕਮ-ਮੌਕ ਡਰਿੱਲ ਸਫਲਤਾਪੂਰਵਕ ਕਰਵਾਈ

ਸੰਗਰੂਰ ਕੈਮਿਸਟ ਐਸੋਸੀਏਸ਼ਨ ਦੀ ਦੋ-ਟੁੱਕ

ਆਂਗਨਵਾੜੀ ਮੁਲਾਜ਼ਮਾਂ ਨੇ ਸੌਂਪਿਆ ਮੰਗ ਪੱਤਰ 

‘ਯੁੱਧ ਨਸ਼ਿਆਂ ਵਿਰੁੱਧ’ ਤਹਿਤ, ਬਰਨਾਲਾ ਦੇ ਡੀਸੀ ਨੇ ਢਿੱਲਵਾਂ ਵਿੱਚ ਨਸ਼ਿਆਂ ਦੇ ਹੌਟਸਪੌਟ ਖ਼ਤਮ ਕਰਕੇ ਬੱਚਿਆਂ ਲਈ ਖੇਡ ਮੈਦਾਨ ਅਤੇ ਪਾਰਕ ਬਣਾਉਣ ਦੇ ਨਿਰਦੇਸ਼ ਦਿੱਤੇ

ਭਾਜਪਾ ਇਹ ਸਪੱਸ਼ਟ ਕਰੇ ਕਿ ਉਸ ਦੇ ਸ਼ਾਸਨ ਦੌਰਾਨ ਗੁਜਰਾਤ ਦੀਆਂ ਬੰਦਰਗਾਹਾਂ ਰਾਹੀਂ ਨਸ਼ੇ ਦੀ ਸਪਲਾਈ ਕਿਵੇਂ ਜਾਰੀ ਰਹੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਅਸੀਂ ਆਲਮੀ ਪੱਧਰ ਦੇ ਖਿਡਾਰੀ ਤਿਆਰ ਕਰਨ ਲਈ ਸੰਗਰੂਰ ਨੂੰ ਸਕੇਟਿੰਗ ਹੱਬ ਵਜੋਂ ਵਿਕਸਤ ਕਰ ਰਹੇ ਹਾਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਪੰਜਾਬ ਨੂੰ ਪਹਿਲੀ ਵਾਰ ਮਿਲੀ ‘ਕੰਮ’ ਕਰਨ ਵਾਲੀ ਸਰਕਾਰ-ਭਗਵੰਤ ਸਿੰਘ ਮਾਨ

‘ਆਪ’ ਵਿਰੋਧੀਆਂ ਨੂੰ ਤੰਗ ਪ੍ਰੇਸ਼ਾਨ ਕਰਨ ਦਾ ਭੁਗਤ ਰਹੀ ਖਮਿਆਜ਼ਾ : ਪਰਮਿੰਦਰ ਢੀਂਡਸਾ

ਭਗਵੰਤ ਸਿੰਘ ਮਾਨ ਨੇ ‘ਲਾਲ ਲਕੀਰ’ ਅੰਦਰ ਬਣੇ ਮਕਾਨਾਂ ਦੇ ਮਾਲਕਾਨਾ ਹੱਕ ਦਿੱਤੇ