ਲੁਧਿਆਣਾ : ਵਿਧਾਨ ਸਭਾ ਹਲਕਾ ਗਿੱਲ ਦੇ ਵਿਕਾਸ ਲਈ ਵੱਡੀ ਰਾਸ਼ੀ ਵਿੱਚ ਗਰਾਂਟਾਂ ਦੀ ਵੰਡ ਬਿਨਾਂ ਭੇਦਭਾਵ ਕੀਤੀ ਜਾ ਰਹੀ ਹੈ ਤਾਂ ਕਿ ਹਰ ਪਿੰਡ ਦਾ ਸਰਬ ਪੱਖੀ ਵਿਕਾਸ ਕੀਤਾ ਜਾ ਸਕੇ ਅਤੇ ਪੰਜਾਬ ਸਰਕਾਰ ਦੀ ਰਹਿਨੁਮਾਈ ਹੇਠ ਸੂਬਾ ਤਰੱਕੀਆਂ ਵੱਲ ਵੱਧ ਸਕੇ ਇਹਨਾਂ ਸ਼ਬਦਾਂ ਦਾ ਪ੍ਰਗਟਾਵਾ ਕਰਦਿਆ ਹਲਕਾ ਗਿੱਲ ਦੇ ਵਿਧਾਇਕ ਵਿਧਾਇਕ ਜੀਵਨ ਸਿੰਘ ਸੰਗੋਵਾਲ ਨੇ ਅੱਜ ਪਿੰਡਾਂ ਦੇ ਵਿਕਾਸ ਕਾਰਜਾਂ ਲਈ ਇੱਕ ਕਰੋੜ ਨੌ ਲੱਖ ਰੁਪਏ ਦੀਆਂ ਗਰਾਂਟਾਂ ਦੇ ਚੈੱਕ ਪੰਚਾਇਤਾਂ ਨੂੰ ਤਕਸੀਮ ਕਰਨ ਸਮੇਂ ਕਿਹਾ ਕਿ ਸੂਬਾ ਸਰਕਾਰ ਦਾ ਮੁੱਖ ਮਕਸਦ ਲੋਕ ਹਿੱਤਾਂ ਦੇ ਪਹਿਰਾ ਦੇ ਕੇ ਸਾਰੇ ਵਰਗਾਂ ਦੇ ਲੋਕਾਂ ਤੱਕ ਬਣਦੀਆਂ ਸਹੂਲਤਾਂ ਮੁਹਈਆ ਕਰਵਾਉਣਾ ਹੈ। ਉਹਨਾਂ ਦਾਅਵਾ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਜਿੱਥੇ ਚੋਣਾਂ ਦੌਰਾਨ ਕੀਤੇ ਸਾਰੇ ਵਾਅਦਿਆਂ ਨੂੰ ਪੂਰਾ ਕਰਕੇ ਆਪਣਾ ਬਣਦਾ ਫਰਜ਼ ਨਿਭਾਇਆ ਉਸ ਦੇ ਨਾਲ ਹੀ ਸੂਬੇ ਦੇ ਹਰ ਵਰਗ ਲਈ ਬਣਦੀਆਂ ਸਹੂਲਤਾਂ ਪ੍ਰਦਾਨ ਕਰਕੇ ਆਪ ਸਰਕਾਰ ਨੇ ਦਰਸਾ ਦਿੱਤਾ ਕਿ ਸੂਬੇ ਦੀ ਭਲਾਈ ਹਿੱਤ ਪੰਜਾਬ ਸਰਕਾਰ ਨੇ ਸਾਰੀਆਂ ਸਰਕਾਰਾਂ ਦੇ ਕੰਮਾਂ ਨੂੰ ਪਿਛਾੜਦਿਆਂ ਚਾਰ ਸਾਲ ਦੇ ਰਾਜ ਅੰਦਰ ਹੀ ਵਧੇਰੇ ਲੋਕ ਹਿੱਤਾਂ ਸਬੰਧੀ ਕੰਮ ਕਰਨ ਦਾ ਰਿਕਾਰਡ ਬਣਾਇਆ ਹੈ।ਇਸ ਮੌਕੇ. ਪੀ ਏ ਜਸਵਿੰਦਰ ਸਿੰਘ ਜੱਸੀ,ਅਮਰਿੰਦਰ ਸਿੰਘ,ਸਰਪੰਚ ਜਸਵੀਰ ਕੌਰ, ਸੁਖਪ੍ਰੀਤ ਸਿੰਘ,ਪੰਚ ਗੁਰਜੰਟ ਸਿੰਘ,ਪੰਚ ਦਮਨਜੀਤ ਸਿੰਘ, ਪੰਚ ਸਿਕੰਦਰ ਸਿੰਘ,ਪੰਚ ਗੁਰਪ੍ਰੀਤ ਸਿੰਘ,ਪੰਚ ਸਰਬਜੀਤ ਕੌਰ,ਸਿੰਗਾਰ ਸਿੰਘ ਆਦਿ ਹਾਜਰ ਸਨ।