Monday, June 16, 2025

Chandigarh

ਸੋਨੀ ਵੱਲੋਂ 28 ਜੂਨ ਤੋਂ ਐਮ.ਬੀ.ਬੀ.ਐਸ, ਬੀ.ਡੀ.ਐਸ ਅਤੇ ਬੀ.ਏ.ਐਮ.ਐਸ. ਦੀਆਂ ਕਲਾਸਾਂ ਕਾਲਜਾਂ ਵਿੱਚ ਸ਼ੁਰੂ ਕਰਨ ਦੇ ਹੁਕਮ

June 22, 2021 04:35 PM
SehajTimes
ਚੰਡੀਗੜ :ਪੰਜਾਬ ਸਰਕਾਰ ਦੇ ਡਾਕਟਰੀ ਸਿੱਖਿਆ ਤੇ ਖੋਜ ਵਿਭਾਗ ਨੇ ਅੱਜ ਇੱਕ ਅਹਿਮ ਫੈਸਲਾ ਲੈਂਦਿਆਂ ਵਿਭਾਗ ਅਧੀਨ ਆਉਂਦੇ ਕਾਲਜਾਂ ਵਿਚ ਐਮ.ਬੀ.ਬੀ.ਐਸ, ਬੀ.ਡੀ.ਐਸ., ਬੀ.ਏ.ਐਮ.ਐਸ. ਅਤੇ ਹੋਰ ਪੈਰਾ ਮੈਡੀਕਲ ਕੋਰਸਾਂ ਦੀਆਂ ਸਾਰੀਆਂ ਕਲਾਸਾਂ ਨੂੰ 28 ਜੂਨ 2021 ਤੋਂ ਸ਼ੁਰੂ ਕਰਨ ਦੇ ਹੁਕਮ ਦਿੱਤੇ ਹਨ।
ਸ੍ਰੀ ਸੋਨੀ ਨੇ ਦੱਸਿਆ ਕਿ ਵਿਭਾਗ ਵੱਲੋਂ ਇਹ ਫੈਸਲਾ ਕਰੋਨਾ ਦੇ ਦਿਨੋਂ ਦਿਨ ਘਟ ਰਹੇ ਪ੍ਰਭਾਵ ਨੂੰ ਦੇਖਦਿਆਂ ਲਿਆ ਗਿਆ ਹੈ ਤਾਂ ਜੋ ਵਿਦਿਆਰਥੀਆਂ ਦੀ ਪੜ੍ਹਾਈ ਦਾ ਹੋਰ ਨੁਕਸਾਨ ਨਾ ਹੋਵੇ। 
ਡਾਕਟਰੀ ਸਿੱਖਿਆ ਅਤੇ ਖੋਜ ਬਾਰੇ ਮੰਤਰੀ ਨੇ ਕਿਹਾ ਕਿ ਕਰੋਨਾ ਬੀਮਾਰੀ ਦੀ ਦੂਸਰੀ ਲਹਿਰ ਦਾ ਟਾਕਰਾ ਕਰਨ ਲਈ ਵਿਭਾਗ ਅਧੀਨ ਆਉਂਦੇ ਸਰਕਾਰੀ ਮੈਡੀਕਲ ਕਾਲਜਾਂ ਅਤੇ ਹਸਪਤਾਲਾਂ ਦੇ ਡਾਕਟਰਾਂ, ਐਸ.ਆਰ., ਜੇ.ਆਰ ਅਤੇ ਪੈਰਾਂ ਮੈਡੀਕਲ ਸਟਾਫ਼ ਵੱਲੋਂ ਬਹੁਤ ਪ੍ਰਸੰਸਾ ਯੋਗ ਕੰਮ ਕੀਤਾ ਹੈ ਜਿਸ ਸਦਕਾ ਕਰੋਨਾ ਮਹਾਮਾਰੀ ਦਾ ਟਾਕਰਾ ਕਰਨ ਵਿਚ ਸੂਬਾ ਸਰਕਾਰ ਸਫਲ ਹੋਈ ਹੈ। ਉਹਨਾਂ ਅੱਗੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਵਿਭਾਗ ਵੱਲੋਂ ਸਾਰੇ ਮੈਡੀਕਲ ਡੈਂਟਲ ਨਰਸਿੰਗ ਕਾਲਜਾਂ ਅਤੇ ਸਕੂਲਾਂ ਦੇ ਵਿਦਿਆਰਥੀਆਂ ਦੀਆਂ ਵੀ ਕਲਾਸਾਂ ਸ਼ੁਰੂ ਕਰਨ ਦੇ ਹੁਕਮ ਜਾਰੀ ਕੀਤੇ ਗਏ ਹਨ। 

Have something to say? Post your comment

 

More in Chandigarh

ਪੰਜਾਬ ਦੇ ਸਰਕਾਰੀ ਸਕੂਲਾਂ ਵੱਲੋਂ ਨਵਾਂ ਮੀਲ ਪੱਥਰ ਕਾਇਮ; 474 ਵਿਦਿਆਰਥੀਆਂ ਨੀਟ ਪ੍ਰੀਖਿਆ ਵਿੱਚ ਕੁਆਲੀਫਾਈ

ਪੰਜਾਬ ਦਾ ਇੰਡਸਟਰੀ ਇੰਟੀਗ੍ਰੇਟਿਡ ਬੀ.ਟੈਕ ਪ੍ਰੋਗਰਾਮ ਬਣਿਆ ਖਿੱਚ ਦਾ ਕੇਂਦਰ: ਬੈਂਸ

ਪੰਜਾਬ ਸਰਕਾਰ ਅਤੇ 'ਆਪ' ਨੇ 'ਇੱਕ ਰਾਸ਼ਟਰ ਇੱਕ ਚੋਣ' ਪ੍ਰਸਤਾਵ 'ਤੇ ਸਖ਼ਤ ਇਤਰਾਜ਼ ਜਤਾਏ: ਵਿੱਤ ਮੰਤਰੀ ਹਰਪਾਲ ਸਿੰਘ ਚੀਮਾ

‘ਯੁੱਧ ਨਸ਼ਿਆਂ ਵਿਰੁੱਧ’ ਦਾ 105ਵਾਂ ਦਿਨ: 1.9 ਕਿਲੋਗ੍ਰਾਮ ਹੈਰੋਇਨ, 1 ਕਿਲੋਗ੍ਰਾਮ ਅਫੀਮ ਸਮੇਤ 158 ਨਸ਼ਾ ਤਸਕਰ ਕਾਬੂ

ਪੰਜਾਬ ਲਈ ਮਾਣ ਤੇ ਹੌਂਸਲੇ ਦੀ ਉਡਾਣ: ਮਾਈ ਭਾਗੋ ਇੰਸਟੀਚਿਊਟ ਦੀਆਂ ਤਿੰਨ ਕੈਡਿਟਾਂ ਨੂੰ ਭਾਰਤੀ ਹਵਾਈ ਸੈਨਾ ਵਿੱਚ ਫਲਾਇੰਗ ਅਫ਼ਸਰ ਵਜੋਂ ਮਿਲਿਆ ਕਮਿਸ਼ਨ

ਪੰਜਾਬ ਦਾ ਮਾਣ: ਮਹਾਰਾਜਾ ਰਣਜੀਤ ਸਿੰਘ ਪ੍ਰੈਪਰੇਟਰੀ ਇੰਸਟੀਚਿਊਟ ਦੇ ਛੇ ਕੈਡਿਟ ਭਾਰਤੀ ਫੌਜ ਅਤੇ ਹਵਾਈ ਸੈਨਾ ਵਿੱਚ ਕਮਿਸ਼ਨਡ ਅਫ਼ਸਰ ਬਣੇ

ਪੰਜਾਬ ਰਾਜ ਕਿਸਾਨ ਅਤੇ ਖੇਤੀ ਕਾਮੇ ਕਮਿਸ਼ਨ ਵਲੋਂ ਸੂਬੇ ਵਿਚ ਜਲ ਸੰਕਟ ਸਬੰਧੀ ਦੋ ਰੋਜ਼ਾ ਵਰਕਸ਼ਾਪ ਦਾ ਆਯੋਜਨ

ਸੰਜੀਵ ਅਰੋੜਾ ਹਮੇਸ਼ਾ ਹੀ ਲੁਧਿਆਣਾ ਦੇ ਵਿਕਾਸ ਨੂੰ ਦਿੰਦੇ ਆਏ ਹਨ ਪਹਿਲ : ਹਰਚੰਦ ਸਿੰਘ ਬਰਸਟ

ਪੰਜਾਬ ਦੇ ਐਡਵੋਕੇਟ ਜਨਰਲ ਐਮ.ਐਸ. ਬੇਦੀ ਨੇ ਰਾਜਪਾਲ ਨਾਲ ਕੀਤੀ ਮੁਲਾਕਾਤ

ਚਾਈਲਡ ਵੈਲਫੇਅਰ ਕੌਂਸਲ, ਪੰਜਾਬ ਵੱਲੋਂ ਆਯੋਜਿਤ ਸਮਰ ਕੈਂਪ ਦਾ ਸਮਾਪਨ ਸਮਾਰੋਹ