Sunday, May 10, 2026
BREAKING NEWS
ਕਿਸਾਨਾਂ ਨੂੰ ਝੋਨੇ ਦੇ ਫ਼ਸਲੀ ਚੱਕਰ ’ਚੋਂ ਕੱਢਣ ਲਈ ਪ੍ਰਤੀ ਹੈਕਟੇਅਰ 17500 ਰੁਪਏ ਸਬਸਿਡੀ ਮਿਲੇਗੀ : ਖੁੱਡੀਆਂਪੰਜਾਬ ਸਰਕਾਰ ਵਲੋਂ ਵੈਟ ਉਗਰਾਹੀ ’ਚ 23.28 ਫ਼ੀ ਸਦੀ ਦਾ ਵਾਧਾ : ਹਰਪਾਲ ਸਿੰਘ ਚੀਮਾਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ

Majha

ਕਾਂਗਰਸ ਪਾਰਟੀ ਨੂੰ ਵੱਡਾ ਝਟਕਾ, ਜਿਲ੍ਹਾ ਦਿਹਾਤੀ ਅੰਮ੍ਰਿਤਸਰ ਦੇ ਇੰਟਕ ਪ੍ਰਧਾਨ ਗੁਲਜਾਰ ਸਿੰਘ ਖਾਸਾ ਅਕਾਲੀ ਦਲ ਵਾਰਿਸ ਪੰਜਾਬ ਦੇ ਵਿੱਚ ਹੋਏ ਸ਼ਾਮਿਲ

May 09, 2026 09:46 PM
Rozana Sehaj times
ਅੰਮ੍ਰਿਤਸਰ : ਅੱਜ ਨਿਊ ਅੰਮ੍ਰਿਤਸਰ ਪ੍ਰੈਸ ਕਲੱਬ ਵਿਖੇ ਅਕਾਲੀ ਦਲ ਵਾਰਿਸ ਪੰਜਾਬ ਦੇ ਵੱਲੋਂ ਇੱਕ ਅਹਿਮ ਪ੍ਰੈਸ ਕਾਨਫਰੰਸ ਕੀਤੀ ਗਈ, ਜਿਸ ਦੌਰਾਨ ਕਾਂਗਰਸ ਪਾਰਟੀ ਨੂੰ ਉਸ ਵੇਲੇ ਵੱਡਾ ਸਿਆਸੀ ਝਟਕਾ ਲੱਗਾ ਜਦੋਂ ਜਿਲ੍ਹਾ ਦਿਹਾਤੀ ਅੰਮ੍ਰਿਤਸਰ ਦੇ ਮੌਜੂਦਾ ਇੰਟਕ ਪ੍ਰਧਾਨ ਸ੍ਰ ਗੁਲਜਾਰ ਸਿੰਘ ਖਾਸਾ ਆਪਣੇ ਸਾਥੀਆਂ ਸਮੇਤ ਕਾਂਗਰਸ ਪਾਰਟੀ ਨੂੰ ਅਲਵਿਦਾ ਕਹਿ ਕੇ ਅਕਾਲੀ ਦਲ ਵਾਰਿਸ ਪੰਜਾਬ ਦੇ ਵਿੱਚ ਸ਼ਾਮਿਲ ਹੋ ਗਏ। ਇਹ ਸ਼ਮੂਲੀਅਤ ਮੈਂਬਰ ਪਾਰਲੀਮੈਂਟ ਭਾਈ ਅੰਮ੍ਰਿਤਪਾਲ ਸਿੰਘ ਖਾਲਸਾ ਜੀ ਦੇ ਸਤਿਕਾਰਯੋਗ ਪਿਤਾ ਬਾਪੂ ਤਰਸੇਮ ਸਿੰਘ ਜੀ ਦੀ ਅਗਵਾਈ ਵਿੱਚ ਹੋਈ। ਇਸ ਮੌਕੇ ਬਾਪੂ ਤਰਸੇਮ ਸਿੰਘ ਜੀ ਨੇ ਕਿਹਾ ਕਿ ਪੰਜਾਬ ਦੀ ਜਵਾਨੀ, ਕਿਸਾਨੀ ਅੱਜ ਰਵਾਇਤੀ ਪਾਰਟੀਆਂ ਤੋਂ ਤੰਗ ਆ ਚੁੱਕੀ ਹੈ ਅਤੇ ਇਸ ਕਰਕੇ ਲੋਕ ਹੁਣ ਅਸਲ ਪੰਥਕ ਤੇ ਪੰਜਾਬ-ਪੱਖੀ ਆਪਣੀ ਖੇਤਰੀ ਪਾਰਟੀ ਨਾਲ ਜੁੜ ਰਹੇ ਹਨ। ਉਨ੍ਹਾਂ ਕਿਹਾ ਕਿ ਅਕਾਲੀ ਦਲ ਵਾਰਿਸ ਪੰਜਾਬ ਦੇ ਸਿਰਫ਼ ਇੱਕ ਸਿਆਸੀ ਪਾਰਟੀ ਨਹੀਂ, ਸਗੋਂ ਪੰਜਾਬ ਦੇ ਹੱਕਾਂ, ਸਿੱਖ ਕੌਮ ਦੀ ਚੜ੍ਹਦੀ ਕਲਾ ਅਤੇ ਨੌਜਵਾਨਾਂ ਦੇ ਭਵਿੱਖ ਦੀ ਲੜਾਈ ਲੜ ਰਹੀ ਇੱਕ ਸੋਚ ਹੈ। ਇਸੇ ਕਰਕੇ ਹਰ ਵਰਗ ਦੇ ਲੋਕ ਤੇ ਵੱਖ-ਵੱਖ ਪਾਰਟੀਆਂ ਦੇ ਆਗੂ ਵੱਡੀ ਗਿਣਤੀ ਵਿੱਚ ਪਾਰਟੀ ਨਾਲ ਜੁੜ ਰਹੇ ਹਨ। ਇਸ ਮੌਕੇ ਸ੍ਰ ਗੁਲਜਾਰ ਸਿੰਘ ਖਾਸਾ ਨੇ ਕਿਹਾ ਕਿ ਉਹ ਭਾਈ ਅੰਮ੍ਰਿਤਪਾਲ ਸਿੰਘ ਖਾਲਸਾ ਜੀ ਦੀ ਨਿਡਰ ਅਤੇ ਪੰਜਾਬ-ਪੱਖੀ ਸੋਚ ਤੋਂ ਪ੍ਰਭਾਵਿਤ ਹੋ ਕੇ ਅਕਾਲੀ ਦਲ ਵਾਰਿਸ ਪੰਜਾਬ ਦੇ ਨਾਲ ਜੁੜੇ ਹਨ ਅਤੇ ਹੁਣ ਪੂਰੀ ਇਮਾਨਦਾਰੀ ਨਾਲ ਪਾਰਟੀ ਦੀ ਮਜ਼ਬੂਤੀ ਅਤੇ ਪੰਜਾਬ ਦੇ ਭਲੇ ਲਈ ਕੰਮ ਕਰਨਗੇ। ਇਸ ਪ੍ਰੈਸ ਕਾਨਫਰੰਸ ਦੌਰਾਨ ਮੌਜੂਦ ਰਹੇ ਮੁੱਖ ਆਗੂਆਂ ਵਿੱਚ ਭਾਈ ਅਮਰਜੀਤ ਸਿੰਘ ਵੰਨਚਿੜੀ, ਭਾਈ ਪਰਮਜੀਤ ਸਿੰਘ ਜੌਹਲ, ਐਡਵੋਕੇਟ ਕਰਮਵੀਰ ਸਿੰਘ, ਭਾਈ ਅਮਨਦੀਪ ਸਿੰਘ ਡੱਡੂਆਣਾਂ, ਭਾਈ ਸ਼ਮਸ਼ੇਰ ਸਿੰਘ ਪੱਧਰੀ, ਭਾਈ ਜੁਗਰਾਜ ਸਿੰਘ ਮਹਿਤਾ, ਭਾਈ ਬਲਦੇਵ ਸਿੰਘ ਜੱਲੂਪੁਰ, ਭਾਈ ਹਰਕਮਲਪ੍ਰੀਤ ਸਿੰਘ, ਭਾਈ ਰਘਬੀਰ ਸਿੰਘ, ਬਾਬਾ ਬਿਬੇਕ ਸਿੰਘ ਜੀ, ਭਾਈ ਜੁਗਰਾਜ ਸਿੰਘ ਨਰਾਇਣਗੜ੍ਹ, ਭਾਈ ਮਹਿੰਦਰਪਾਲ ਸਿੰਘ ਤੁੰਗ, ਭਾਈ ਕੁਲਵਿੰਦਰ ਸਿੰਘ ਵਡਾਲੀ, ਜਸਕਰਨ ਸਿੰਘ ਲੋਪੋਕੇ, ਜੁਗਰਾਜ ਸਿੰਘ ਭੰਗਵਾਂ, ਗੁਰਵਿੰਦਰ ਸਿੰਘ ਲੋਪੋਕੇ, ਭਾਈ ਹਰਪ੍ਰੀਤ ਸਿੰਘ ਸਿੰਘ, ਭਾਈ ਬਲਵੰਤ ਸਿੰਘ ਡੇਹਰੀਵਾਲ ਹਾਜਰ ਸਨ ਅਤੇ ਸ਼ਾਮਿਲ ਹੋਏ ਸ੍ਰ ਗੁਲਜਾਰ ਸਿੰਘ ਦੇ ਨਾਲ ਸ਼ਾਮਿਲ ਹੋਏ ਸੁਤਨਾਮ ਸਿੰਘ ਖੁਰਮਣੀਆਂ, ਗਿਆਨੀ ਅਰਜਨ ਸਿੰਘ ਖਾਸਾ, ਪਰਮਜੀਤ ਸਿੰਘ ਖਾਸਾ, ਮੁਖਤਿਆਰ ਸਿੰਘ ਚੱਕਮੁਕੰਦ, ਸਕੱਤਰ ਸਿੰਘ ਚੱਕਮੇਕੰਦ ਅਤੇ ਜਗਜੀਤ ਸਿੰਘ ਖਾਸਾ ਵੀ ਮੌਜੂਦ ਸਨ।

Have something to say? Post your comment

 

More in Majha

ਅਮਰ ਸ਼ਹੀਦ ਭਾਈ ਹਰਮਿੰਦਰ ਸਿੰਘ ਸੰਧੂ ਦੀ ਯਾਦ ’ਚ ਸੈਮੀਨਾਰ ਕਰਵਾਇਆ

ਭਗਤ ਰਵਿਦਾਸ ਜੀ ਦਾ 650ਵਾਂ ਪ੍ਰਕਾਸ਼ ਪੁਰਬ ਵੱਡੇ ਪੱਧਰ 'ਤੇ ਮਨਾਇਆ ਜਾਵੇਗਾ: ਐਡਵੋਕੇਟ ਧਾਮੀ

ਤ੍ਰੈ ਸ਼ਤਾਬਦੀ ਗੁਰੂ ਗੋਬਿੰਦ ਸਿੰਘ ਖਾਲਸਾ ਕਾਲਜ ਵਿਖੇ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਗਿਆ 'ਮਾਂ ਦਿਵਸ'

ਆਪਰੇਸ਼ਨ ਸਿੰਦੂਰ ਦੀ ਸਫਲਤਾ ਦੀ ਯਾਦ ਵਿੱਚ 09 ਮਈ 2026: ਪਹਿਲੀ ਵਰ੍ਹੇਗੰਢ

ਸ੍ਰੀ ਦਰਬਾਰ ਸਾਹਿਬ ਨੂੰ ਜਾਣ ਵਾਲੀਆਂ ਚਾਰ ਰੇਡੀਅਲ ਸੜਕਾਂ 'ਤੇ ਨਿਰਮਾਣ ਕਾਰਜ ਅਗਲੇ ਹਫ਼ਤੇ ਸ਼ੁਰੂ ਹੋਵੇਗਾ: ਵਿਧਾਇਕ ਡਾ. ਅਜੇ ਗੁਪਤਾ

“ਹਰ ਦਰਵਾਜ਼ੇ ਤੱਕ ਇਨਸਾਫ – ਵਿਵਾਦਾਂ ਦਾ ਨਿਪਟਾਰਾ, ਸਾਂਝ ਅਤੇ ਸਮਝੌਤੇ ਦੀ ਬਹਾਲੀ”

ਅੰਮ੍ਰਿਤਸਰ ਤੋਂ ਪਹੁੰਚੇ ਮਾਸਟਰ ਮੋਹਨ ਲਾਲ ਜੀ ਨੇ ਅਜਨਾਲਾ ਵਿਖੇ ਕਰਵਾਇਆ ਵਿਸ਼ੇਸ਼ ਯੋਗਾ ਅਭਿਆਸ ਸੈਸ਼ਨ

“ਸ਼ੁਕਰਾਨਾ ਯਾਤਰਾ” ਦੇ ਅੰਮ੍ਰਿਤਸਰ ਪੁੱਜਣ ‘ਤੇ ਜ਼ਿਲ੍ਹਾ ਪ੍ਰਧਾਨ ਬਰਾੜ ਤੇ ਟੀਮ ਵੱਲੋਂ ਭਰਵਾਂ ਸਵਾਗਤ

“ਆਪ” ਸਰਕਾਰ ਦੇ ਸ਼ਾਨਦਾਰ ਕੰਮਾਂ ਨੂੰ ਘਰ-ਘਰ ਪਹੁੰਚਾਉਣ ਲਈ ਮੀਟਿੰਗਾਂ ਦਾ ਸਿਲਸਿਲਾ ਜਾਰੀ : ਗੁਰਪ੍ਰਤਾਪ ਸੰਧੂ

ਖੇਤੀਬਾੜੀ ਵਿਭਾਗ ਵੱਲੋਂ ਸਾਉਣੀ ਦੀਆਂ ਫਸਲਾਂ ਲਈ ਜਿਲ੍ਹਾ ਪੱਧਰੀ ਕਿਸਾਨ ਸਿਖਲਾਈ ਕੈਂਪ ਅਤੇ ਪ੍ਰਦਰਸ਼ਨੀਆਂ ਆਯੋਜਿਤ