Thursday, October 08, 2026
BREAKING NEWS
• ਸੋਸ਼ਲ ਮੀਡੀਆ ਇਨਫ਼ਲੂਐਂਸਰ ਮੈਡ ਸੰਧੂ ਦੀ ਗੋਲੀ ਮਾਰ ਕੇ ਹੱਤਿਆ • ਕਾਂਗਰਸ ਅਤੇ ਆਮ ਆਦਮੀ ਪਾਰਟੀ ਦੀਆਂ ਗਲਤ ਨੀਤੀਆਂ ਕਾਰਨ ਹੀ ਅੱਜ ਪੰਜਾਬ ਪਿੱਛੇ ਹੋ ਗਿਆ: ਨਾਇਬ ਸਿੰਘ ਸੈਣੀ • ਚੰਡੀਗੜ੍ਹ ‘ਚ ਪੰਜਾਬ ਭਾਜਪਾ ਦਫ਼ਤਰ ਗ੍ਰੇਨੇਡ ਮਾਮਲੇ ਦੀ ਜਾਂਚ ਐਨ ਆਈ ਏ ਹਵਾਲੇ • ਸੁਨਾਮ 'ਚ ਲਾਪਰਵਾਹੀ ਕਾਰਨ ਦੋ ਨੌਜਵਾਨਾਂ ਦੀ ਮੌਤ  • ਸੁਨਾਮ 'ਚ ਚੋਰਾਂ ਦੀ ਦਹਿਸ਼ਤ, ਪੁਲਿਸ ਬਣੀ ਮੂਕ ਦਰਸ਼ਕ  • ਰਾਣੀ ਮੁਖਰਜੀ ਦੀ ਮਾਂ ਕ੍ਰਿਸ਼ਨਾ ਮੁਖਰਜੀ ਦਾ 75 ਸਾਲ ਦੀ ਉਮਰ ਵਿੱਚ ਦੇਹਾਂਤ • ਫਰੀਦਕੋਟ ਦੇ 6 ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਪੁਲੀਸ ਨੇ ਲਈ ਚੱਪੇ-ਚੱਪੇ ਦੀ ਤਲਾਸ਼ੀ • ਪੰਜਾਬ ਪਹਿਲੀ ਵਾਰ ਏਸ਼ੀਅਨ ਚੈਂਪੀਅਨਜ਼ ਟਰਾਫੀ ਦੀ ਮੇਜ਼ਬਾਨੀ ਕਰ ਕੇ ਇਤਿਹਾਸ ਰਚੇਗਾ: ਭਗਵੰਤ ਸਿੰਘ ਮਾਨ • ਅੰਮ੍ਰਿਤਸਰ ਸੂਰਮਿਆਂ ਨੇ ਜਿੱਤਿਆ ਸ਼ੇਰ-ਏ-ਪੰਜਾਬ ਟੀ-20 ਖਿਤਾਬ • ਪੰਜਾਬ ਦੀਆਂ ਸਨਅਤਾਂ ’ਚ 10 ਘੰਟੇ ਦਾ ਬਿਜਲੀ ਕੱਟ

Majha

ਭਗਤ ਰਵਿਦਾਸ ਜੀ ਦਾ 650ਵਾਂ ਪ੍ਰਕਾਸ਼ ਪੁਰਬ ਵੱਡੇ ਪੱਧਰ 'ਤੇ ਮਨਾਇਆ ਜਾਵੇਗਾ: ਐਡਵੋਕੇਟ ਧਾਮੀ

May 09, 2026 09:52 PM
Rozana Sehaj times
ਅੰਮ੍ਰਿਤਸਰ : ਭਗਤ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਪ੍ਰੋਗਰਾਮਾਂ ਦੀ ਰੂਪ-ਰੇਖਾ ਉਲੀਕਣ ਲਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (ਐਸ.ਜੀ.ਪੀ.ਸੀ.) ਦੀ ਸਬ-ਕਮੇਟੀ ਦੀ ਮੀਟਿੰਗ ਅੱਜ ਸ਼੍ਰੋਮਣੀ ਕਮੇਟੀ ਦੇ ਮੁੱਖ ਦਫਤਰ ਵਿਖੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੀ ਅਗਵਾਈ ਹੇਠ ਹੋਈ।
ਮੀਟਿੰਗ ਦੌਰਾਨ 20 ਫਰਵਰੀ 2027 ਨੂੰ ਆਉਣ ਵਾਲੇ ਇਸ ਇਤਿਹਾਸਕ ਦਿਹਾੜੇ ਦੇ ਸਬੰਧ ਵਿੱਚ ਕਰਵਾਏ ਜਾਣ ਵਾਲੇ ਧਾਰਮਿਕ ਸਮਾਗਮਾਂ, ਸੈਮੀਨਾਰਾਂ, ਕੀਰਤਨ ਦਰਬਾਰਾਂ ਅਤੇ ਵਿਸ਼ਾਲ ਨਗਰ ਕੀਰਤਨ ਬਾਰੇ ਵਿਸਥਾਰਪੂਰਵਕ ਚਰਚਾ ਕੀਤੀ ਗਈ।
ਮੀਟਿੰਗ ਤੋਂ ਬਾਅਦ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਦੱਸਿਆ ਕਿ ਭਗਤ ਰਵਿਦਾਸ ਜੀ ਦੇ ਜੀਵਨ, ਫਲਸਫੇ ਅਤੇ ਬਾਣੀ ਨੂੰ ਸਮਰਪਿਤ 6 ਸੈਮੀਨਾਰ ਅਤੇ ਵੱਖ-ਵੱਖ ਥਾਵਾਂ 'ਤੇ 8 ਕੀਰਤਨ ਦਰਬਾਰ ਕਰਵਾਉਣ ਦਾ ਫੈਸਲਾ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਭਗਤ ਰਵਿਦਾਸ ਜੀ ਦੇ ਜਨਮ ਅਸਥਾਨ ਗੋਵਰਧਨਪੁਰ (ਵਾਰਾਣਸੀ) ਤੋਂ ਇੱਕ ਵਿਸ਼ੇਸ਼ ਨਗਰ ਕੀਰਤਨ ਸਜਾਇਆ ਜਾਵੇਗਾ, ਜੋ ਵੱਖ-ਵੱਖ ਰਾਜਾਂ ਤੋਂ ਹੁੰਦਾ ਹੋਇਆ ਪੰਜਾਬ ਪਹੁੰਚੇਗਾ।
ਉਨ੍ਹਾਂ ਅੱਗੇ ਦੱਸਿਆ ਕਿ ਭਗਤ ਰਵਿਦਾਸ ਜੀ ਦੇ ਜੀਵਨ ਅਤੇ ਇਤਿਹਾਸ ਬਾਰੇ ਵੱਖ-ਵੱਖ ਭਾਸ਼ਾਵਾਂ ਵਿੱਚ ਪੁਸਤਕਾਂ (ਬੁੱਕਲੈਟਸ) ਵੀ ਪ੍ਰਕਾਸ਼ਿਤ ਕੀਤੀਆਂ ਜਾਣਗੀਆਂ। ਧਾਰਮਿਕ ਆਗੂਆਂ ਅਤੇ ਭਾਈਚਾਰੇ ਦੇ ਮੈਂਬਰਾਂ ਨਾਲ ਬਿਹਤਰ ਤਾਲਮੇਲ ਲਈ ਸ਼੍ਰੋਮਣੀ ਕਮੇਟੀ ਮੈਂਬਰਾਂ ਦੀਆਂ ਵੱਖਰੀਆਂ ਸਬ-ਕਮੇਟੀਆਂ ਬਣਾਈਆਂ ਗਈਆਂ ਹਨ। ਇਨ੍ਹਾਂ ਕਮੇਟੀਆਂ ਦੇ ਨੁਮਾਇੰਦੇ ਪ੍ਰਮੁੱਖ ਧਾਰਮਿਕ ਸ਼ਖਸੀਅਤਾਂ ਨਾਲ ਸੰਪਰਕ ਕਰਨਗੇ, ਜਿਸ ਤੋਂ ਬਾਅਦ 25 ਮਈ ਨੂੰ ਉਨ੍ਹਾਂ ਨਾਲ ਮੀਟਿੰਗ ਕਰਕੇ ਸਮਾਗਮਾਂ ਦੀ ਸਫਲਤਾ ਲਈ ਸੁਝਾਅ ਲਏ ਜਾਣਗੇ।
ਇੱਕ ਹੋਰ ਮੁੱਦੇ 'ਤੇ ਗੱਲ ਕਰਦਿਆਂ ਐਡਵੋਕੇਟ ਧਾਮੀ ਨੇ ਕਿਹਾ ਕਿ ਵੱਖ-ਵੱਖ ਪ੍ਰੀਖਿਆਵਾਂ ਦੌਰਾਨ ਸਿੱਖ ਵਿਦਿਆਰਥੀਆਂ ਨੂੰ ਕਕਾਰ ਉਤਾਰਨ ਲਈ ਕਹੇ ਜਾਣ ਦੀਆਂ ਘਟਨਾਵਾਂ 'ਤੇ ਸ਼੍ਰੋਮਣੀ ਕਮੇਟੀ ਵੱਲੋਂ ਜਤਾਏ ਇਤਰਾਜ਼ ਤੋਂ ਬਾਅਦ ਨੈਸ਼ਨਲ ਟੈਸਟਿੰਗ ਏਜੰਸੀ (NTA) ਨੇ ਆਪਣੇ ਵਕੀਲ ਰਾਹੀਂ ਪੱਤਰ ਭੇਜ ਕੇ ਅਜਿਹੀਆਂ ਘਟਨਾਵਾਂ ਲਈ ਮੁਆਫੀ ਮੰਗੀ ਹੈ ਅਤੇ ਭਰੋਸਾ ਦਿੱਤਾ ਹੈ ਕਿ ਭਵਿੱਖ ਵਿੱਚ ਅਜਿਹਾ ਨਹੀਂ ਹੋਵੇਗਾ। ਉਨ੍ਹਾਂ ਕਿਹਾ ਕਿ ਇਹ ਮਾਮਲਾ ਸਿੱਖ ਭਾਵਨਾਵਾਂ ਨਾਲ ਜੁੜਿਆ ਹੋਇਆ ਹੈ, ਇਸ ਲਈ ਸ਼੍ਰੋਮਣੀ ਕਮੇਟੀ ਨੇ NTA ਨੂੰ ਜਨਤਕ ਨੋਟਿਸ ਜਾਰੀ ਕਰਕੇ ਸਥਿਤੀ ਸਪੱਸ਼ਟ ਕਰਨ ਲਈ ਕਿਹਾ ਹੈ।
ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਨਾਲ ਸਬੰਧਤ ਪੰਜਾਬ ਸਰਕਾਰ ਦੇ ਸੋਧੇ ਹੋਏ ਕਾਨੂੰਨ ਬਾਰੇ ਪੁੱਛੇ ਸਵਾਲ ਦੇ ਜਵਾਬ ਵਿੱਚ ਐਡਵੋਕੇਟ ਧਾਮੀ ਨੇ ਕਿਹਾ ਕਿ ਸ਼੍ਰੋਮਣੀ ਕਮੇਟੀ ਨੇ ਹਮੇਸ਼ਾ ਬੇਅਦਬੀ ਦੇ ਦੋਸ਼ੀਆਂ ਨੂੰ ਸਖ਼ਤ ਸਜ਼ਾਵਾਂ ਦੇਣ ਦੀ ਹਮਾਇਤ ਕੀਤੀ ਹੈ। ਹਾਲਾਂਕਿ, ਉਨ੍ਹਾਂ ਕਿਹਾ ਕਿ ਸੋਧੇ ਹੋਏ ਕਾਨੂੰਨ ਦੀਆਂ ਕੁਝ ਧਾਰਾਵਾਂ ਸਵੀਕਾਰਯੋਗ ਨਹੀਂ ਹਨ ਕਿਉਂਕਿ ਉਹ ਸਿੱਖ ਕੌਮ ਨੂੰ ਗੁਰਬਾਣੀ ਤੋਂ ਦੂਰ ਕਰ ਰਹੀਆਂ ਹਨ। ਉਨ੍ਹਾਂ ਕਿਹਾ ਕਿ ਧਰਮ ਨਿਮਰਤਾ ਅਤੇ ਸ਼ੁੱਧਤਾ ਸਿਖਾਉਂਦਾ ਹੈ ਅਤੇ ਸਰਕਾਰ ਨੂੰ ਇਸ ਨੂੰ ਵੱਕਾਰ ਦਾ ਸਵਾਲ ਬਣਾਉਣ ਦੀ ਬਜਾਏ ਸਿੱਖ ਸੰਗਤ ਦੇ ਖਦਸ਼ਿਆਂ ਨੂੰ ਦੂਰ ਕਰਨਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਇਸ ਮਾਮਲੇ ਵਿੱਚ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਜਾਰੀ ਹਰ ਆਦੇਸ਼ ਦੀ ਪੂਰਨ ਪਾਲਣਾ ਕਰੇਗੀ।
ਮੀਟਿੰਗ ਵਿੱਚ ਸ਼੍ਰੋਮਣੀ ਕਮੇਟੀ ਦੇ ਜੂਨੀਅਰ ਮੀਤ ਪ੍ਰਧਾਨ ਬਲਦੇਵ ਸਿੰਘ ਕਲਿਆਣ, ਮੁੱਖ ਸਕੱਤਰ ਕੁਲਵੰਤ ਸਿੰਘ ਮੰਨਣ, ਮੈਂਬਰ ਭਾਈ ਰਜਿੰਦਰ ਸਿੰਘ ਮਹਿਤਾ, ਗੁਰਚਰਨ ਸਿੰਘ ਗਰੇਵਾਲ, ਭਾਈ ਗੁਰਬਖਸ਼ ਸਿੰਘ ਖਾਲਸਾ, ਬਲਜੀਤ ਸਿੰਘ ਜਲਾਲ ਉਸਮਾਨ, ਕੇਵਲ ਸਿੰਘ ਬਾਦਲ, ਬਾਬਾ ਬੂਟਾ ਸਿੰਘ, ਬਲਵਿੰਦਰ ਸਿੰਘ ਵੇਂਪੁਈ, ਹਰਪਾਲ ਸਿੰਘ ਜੱਲਾ, ਅਵਤਾਰ ਸਿੰਘ ਰਾਇਆ, ਗੁਰਨਾਮ ਸਿੰਘ ਜੱਸਲ, ਓ.ਐਸ.ਡੀ. ਸਤਬੀਰ ਸਿੰਘ, ਸਕੱਤਰ ਬਲਵਿੰਦਰ ਸਿੰਘ ਕਾਹਲਵਾਂ, ਗੁਰਿੰਦਰ ਸਿੰਘ ਮਥਰੇਵਾਲ, ਨਿੱਜੀ ਸਕੱਤਰ ਸ਼ਾਹਬਾਜ਼ ਸਿੰਘ, ਵਧੀਕ ਸਕੱਤਰ ਪ੍ਰੀਤਪਾਲ ਸਿੰਘ ਅਤੇ ਸਹਾਇਕ ਸਕੱਤਰ ਹਰਭਜਨ ਸਿੰਘ ਵਕਤਾ ਸਮੇਤ ਹੋਰ ਹਾਜ਼ਰ ਸਨ।

Have something to say? Post your comment

More in Majha

ਗ਼ੈਰ-ਕਾਨੂੰਨੀ ਹਥਿਆਰ ਸਪਲਾਈ ਨੈਟਵਰਕ ਵਿੱਚ ਸ਼ਾਮਲ ਇੱਕ ਨਾਬਾਲਗ ਸਣੇ ਅੱਠ ਵਿਅਕਤੀ ਕਾਬੂ; 15 ਪਿਸਤੌਲਾਂ ਬਰਾਮਦ

ਸਰਹੱਦ ਪਾਰਲੇ ਹਥਿਆਰ ਅਤੇ ਵਿਸਫ਼ੋਟਕ ਤਸਕਰੀ ਨੈੱਟਵਰਕ ਦਾ ਪਰਦਾਫ਼ਾਸ਼

‘ਕੰਮ ਦੀ ਰਾਜਨੀਤੀ’ ਨੇ ਲੋਕਾਂ ਦਾ ਵਿਸ਼ਵਾਸ ਜਿੱਤਿਆ, 2027 ਵਿੱਚ ਪੰਜਾਬ ਸਾਨੂੰ ਇੱਕ ਹੋਰ ਮੌਕਾ ਦੇਵੇਗਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਸੋਸ਼ਲ ਮੀਡੀਆ ਇਨਫ਼ਲੂਐਂਸਰ ਮੈਡ ਸੰਧੂ ਦੀ ਗੋਲੀ ਮਾਰ ਕੇ ਹੱਤਿਆ

ਸਰਹੱਦ ਪਾਰੋਂ ਚੱਲ ਰਹੇ ਤਸਕਰੀ ਨੈੱਟਵਰਕਾਂ ਨਾਲ ਸਬੰਧਤ ਚਾਰ ਮੁਲਜ਼ਮ 10 ਕਿੱਲੋ ਹੈਰੋਇਨ ਅਤੇ 10 ਪਿਸਤੌਲਾਂ ਸਣੇ ਕਾਬੂ

ਪੈਸੇ ਆਉਣ ਮਗਰੋਂ ਪੰਜਾਬ ਦੀਆਂ ਔਰਤਾਂ ਨੇ ਲਾਇਆ ਇੱਕੋ ਨਾਅਰਾ: ‘ਭਗਵੰਤ ਮਾਨ ਸਰਕਾਰ ਮੁੜ ਦੁਬਾਰਾ’

ਅੰਮ੍ਰਿਤਸਰ ਵਿੱਚ ਨਸ਼ੀਲੇ ਪਦਾਰਥ ਅਤੇ ਹਥਿਆਰ ਤਸਕਰੀ ਕਰਨ ਵਾਲੇ ਨੈੱਟਵਰਕਾਂ ਨਾਲ ਜੁੜੇ ਪੰਜ ਵਿਅਕਤੀ 13 ਪਿਸਤੌਲਾਂ ਅਤੇ 3.2 ਕਿਲੋ ਹੈਰੋਇਨ ਸਮੇਤ ਕਾਬੂ

ਅੰਮ੍ਰਿਤਸਰ ਵਿੱਚ 20 ਕਿੱਲੋ ਹੋਰ ਹੈਰੋਇਨ ਬਰਾਮਦ;ਚਾਰ ਕਾਬੂ

ਅੰਮ੍ਰਿਤਸਰ ਵਿੱਚ ਗ਼ੈਰ-ਕਾਨੂੰਨੀ ਹਥਿਆਰ ਤਸਕਰੀ ਨੈਟਵਰਕਾਂ ਦੇ ਅੱਠ ਕਾਰਕੁੰਨ 13 ਪਿਸਤੌਲਾਂ ਨਾਲ ਗ੍ਰਿਫਤਾਰ

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਅਗਵਾਈ ਵਾਲੇ ਸਿੱਖ ਜਥੇ ਨੂੰ ਜ਼ੀਰੋ ਲਾਈਨ ਤੋਂ ਪਹਿਲਾਂ ਰੋਕਿਆ; ਸ੍ਰੀ ਕਰਤਾਰਪੁਰ ਸਾਹਿਬ ਲਾਂਘਾ ਛੇਤੀ ਖੋਲ੍ਹਣ ਲਈ ਕੀਤੀ ਅਰਦਾਸ