Sunday, May 10, 2026
BREAKING NEWS
ਕਿਸਾਨਾਂ ਨੂੰ ਝੋਨੇ ਦੇ ਫ਼ਸਲੀ ਚੱਕਰ ’ਚੋਂ ਕੱਢਣ ਲਈ ਪ੍ਰਤੀ ਹੈਕਟੇਅਰ 17500 ਰੁਪਏ ਸਬਸਿਡੀ ਮਿਲੇਗੀ : ਖੁੱਡੀਆਂਪੰਜਾਬ ਸਰਕਾਰ ਵਲੋਂ ਵੈਟ ਉਗਰਾਹੀ ’ਚ 23.28 ਫ਼ੀ ਸਦੀ ਦਾ ਵਾਧਾ : ਹਰਪਾਲ ਸਿੰਘ ਚੀਮਾਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ

Doaba

ਬਹਿਰਾਮ ਟੋਲ ਪਲਾਜ਼ਾ ਨੇੜੇ ਪੰਜਾਬ ਰੋਡਵੇਜ਼ ਦੀ ਬੱਸ ਤੇ ਟਿੱਪਰ ਵਿਚਾਲੇ ਭਿਆਨਕ ਟੱਕਰ; ਕਈ ਸਵਾਰੀਆਂ ਜ਼ਖ਼ਮੀ

May 09, 2026 09:55 PM
Rozana Sehaj times
ਨਵਾਂਸ਼ਹਿਰ : ਬਹਿਰਾਮ ਟੋਲ ਪਲਾਜ਼ਾ ਦੇ ਨਜ਼ਦੀਕ ਅੱਜ ਇੱਕ ਦਰਦਨਾਕ ਸੜਕ ਹਾਦਸਾ ਵਾਪਰਿਆ, ਜਦੋਂ ਚੰਡੀਗੜ੍ਹ ਤੋਂ ਸ੍ਰੀ ਅੰਮ੍ਰਿਤਸਰ ਜਾ ਰਹੀ ਪੰਜਾਬ ਰੋਡਵੇਜ਼ ਦੀ ਇੱਕ ਤੇਜ਼ ਰਫ਼ਤਾਰ ਬੱਸ ਅੱਗੇ ਜਾ ਰਹੇ ਰੇਤ ਨਾਲ ਭਰੇ ਟਿੱਪਰ ਨਾਲ ਜਾ ਟਕਰਾਈ। ਟੱਕਰ ਇੰਨੀ ਜ਼ਬਰਦਸਤ ਸੀ ਕਿ ਟਿੱਪਰ ਬੇਕਾਬੂ ਹੋ ਕੇ ਸੜਕ ਦੇ ਦੂਜੇ ਪਾਸੇ ਪਲਟ ਗਿਆ, ਜਦੋਂ ਕਿ ਬੱਸ ਦਾ ਅਗਲਾ ਹਿੱਸਾ ਬੁਰੀ ਤਰ੍ਹਾਂ ਨੁਕਸਾਨਿਆ ਗਿਆ। ਇਸ ਹਾਦਸੇ ਵਿੱਚ ਬੱਸ ਚਾਲਕ, ਕੰਡਕਟਰ ਅਤੇ ਕਈ ਸਵਾਰੀਆਂ ਗੰਭੀਰ ਰੂਪ ਵਿੱਚ ਜ਼ਖ਼ਮੀ ਹੋ ਗਈਆਂ।
 ਜਾਣਕਾਰੀ ਅਨੁਸਾਰ ਰੋਡਵੇਜ਼ ਦੀ ਬੱਸ ਰੋਜ਼ਾਨਾ ਦੀ ਤਰ੍ਹਾਂ ਸਵਾਰੀਆਂ ਲੈ ਕੇ ਅੰਮ੍ਰਿਤਸਰ ਵੱਲ ਜਾ ਰਹੀ ਸੀ। ਜਿਵੇਂ ਹੀ ਬੱਸ ਟੋਲ ਪਲਾਜ਼ਾ ਦੇ ਨੇੜੇ ਪਹੁੰਚੀ ਤਾਂ ਚਾਲਕ ਨੇ ਸੰਤੁਲਨ ਖੋ ਦਿੱਤਾ ਅਤੇ ਬੱਸ ਸਿੱਧੀ ਅੱਗੇ ਜਾ ਰਹੇ ਟਿੱਪਰ ਦੇ ਪਿਛਲੇ ਹਿੱਸੇ ਵਿੱਚ ਜਾ ਵੱਜੀ। ਹਾਦਸੇ ਤੋਂ ਬਾਅਦ ਮੌਕੇ 'ਤੇ ਚੀਕ-ਚਿਹਾਰਾ ਮਚ ਗਿਆ।
ਹਾਦਸੇ ਦੀ ਸੂਚਨਾ ਮਿਲਦੇ ਹੀ ਸੜਕ ਸੁਰੱਖਿਆ ਫੋਰਸ ਦੀ ਟੀਮ ਮੌਕੇ 'ਤੇ ਪਹੁੰਚੀ। ਟੀਮ ਨੇ ਤਤਪਰਤਾ ਦਿਖਾਉਂਦੇ ਹੋਏ ਜ਼ਖ਼ਮੀਆਂ ਨੂੰ ਬੱਸ ਵਿੱਚੋਂ ਬਾਹਰ ਕੱਢਿਆ ਅਤੇ ਐਂਬੂਲੈਂਸ ਰਾਹੀਂ ਬੰਗਾ ਦੇ ਸਿਵਲ ਹਸਪਤਾਲ ਵਿੱਚ ਭਰਤੀ ਕਰਵਾਇਆ। ਕੁਝ ਸਵਾਰੀਆਂ ਨੂੰ ਮਾਮੂਲੀ ਸੱਟਾਂ ਲੱਗੀਆਂ, ਪਰ ਚਾਲਕ ਅਤੇ ਕੰਡਕਟਰ ਸਮੇਤ ਕਈਆਂ ਦੀ ਹਾਲਤ ਗੰਭੀਰ ਦੱਸੀ ਜਾ ਰਹੀ ਹੈ।
ਬਹਿਰਾਮ ਪੁਲਿਸ ਨੇ ਮੌਕੇ 'ਤੇ ਪਹੁੰਚ ਕੇ ਦੋਵਾਂ ਵਾਹਨਾਂ ਨੂੰ ਕਬਜ਼ੇ ਵਿੱਚ ਲੈ ਲਿਆ ਅਤੇ ਸੜਕ 'ਤੇ ਖਿੱਲਰੀ ਰੇਤ ਨੂੰ ਹਟਵਾ ਕੇ ਆਵਾਜਾਈ ਨੂੰ ਸੁਚਾਰੂ ਕਰਵਾਇਆ। ਪੁਲਿਸ ਵੱਲੋਂ ਮਾਮਲੇ ਦੀ ਗੰਭੀਰਤਾ ਨਾਲ ਜਾਂਚ ਕੀਤੀ ਜਾ ਰਹੀ ਹੈ ਤਾਂ ਜੋ ਹਾਦਸੇ ਦੇ ਅਸਲ ਕਾਰਨਾਂ ਦਾ ਪਤਾ ਲਗਾਇਆ ਜਾ ਸਕੇ। ਸਥਾਨਕ ਲੋਕਾਂ ਨੇ ਪ੍ਰਸ਼ਾਸਨ ਤੋਂ ਮੰਗ ਕੀਤੀ ਹੈ ਕਿ ਟੋਲ ਪਲਾਜ਼ਾ ਦੇ ਨੇੜੇ ਵਾਹਨਾਂ ਦੀ ਰਫ਼ਤਾਰ 'ਤੇ ਨਕੇਲ ਪਾਈ ਜਾਵੇ ਤਾਂ ਜੋ ਅਜਿਹੇ ਹਾਦਸਿਆਂ ਨੂੰ ਰੋਕਿਆ ਜਾ ਸਕੇ।
 

Have something to say? Post your comment

 

More in Doaba

ਪੰਜਾਬ ਦੇ ਰਾਜਪਾਲ ਵੱਲੋਂ ਰਾਸ਼ਟਰੀ ਏਕਤਾ ਲਈ ਲੋਕਾਂ ਨੂੰ ਮਹਾਰਾਣਾ ਪ੍ਰਤਾਪ ਦੇ ਆਦਰਸ਼ਾਂ 'ਤੇ ਚੱਲਣ ਦਾ ਸੱਦਾ

ਸਲੋਹ ਨੇੜੇ ਚਿਪਸ ਤੇ ਕੁਰਕੁਰੇ ਦੇ ਗੋਦਾਮ ਨੂੰ ਲੱਗੀ ਭਿਆਨਕ ਅੱਗ; ਲੱਖਾਂ ਦਾ ਸਾਮਾਨ ਸੜ ਕੇ ਸੁਆਹ

ਮਾਣਯੋਗ ਸੁਪਰੀਮ ਕੋਰਟ ਵਿਚ ਵਿਸ਼ੇਸ਼ ਲੋਕ ਅਦਾਲਤ ਦਾ ਆਯੋਜਨ ਮਿਤੀ 21, 22, 23 ਅਗਸਤ 2026 ਨੂੰ ਜਿਲ੍ਹਾ ਅਤੇ ਸੈਸਨ ਜੱਜ ਸ੍ਰੀ ਜਤਿੰਦਰ ਪਾਲ ਸਿੰਘ ਖੁਰਮੀ

ਵਿਜੇ ਦੱਤ, ਮੈਂਬਰ ਪੰਜਾਬ ਰਾਜ ਖੁਰਾਕ ਕਮਿਸ਼ਨ ਨੇ ਜ਼ਿਲ੍ਹਾ ਐਸ.ਬੀ.ਐਸ. ਨਗਰ ਵਿੱਚ ਅਚਨਚੇਤ ਨਿਰੀਖਣ ਕੀਤਾ

ਜਿਲਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਵਿਖੇ ਪਲੇਸਮੈਂਟ ਕੈਂਪ ਲਗਾਇਆ ਗਿਆ

ਸਰਕਾਰੀ ਬਿਲਡਿੰਗਾਂ ‘ਤੇ ਇਸ਼ਤਿਹਾਰ ਅਤੇ ਹੋਰਡਿੰਗ ਲਾਉਣ ‘ਤੇ ਪਾਬੰਦੀ

ਭਾਰਤ ਸਕਾਊਟਸ ਅਤੇ ਗਾਈਡਜ਼ ਵੱਲੋਂ ਜ਼ਿਲ੍ਹਾ ਐਸੋਸੀਏਸ਼ਨ ਨੂੰ ਪੁਨਰ ਸੁਰਜੀਤ ਕਰਨ ਲਈ ਮੀਟਿੰਗ

ਬੇਅਦਬੀ ਦੇ ਦੋਸ਼ੀ ਹੁਣ ਬਹੁਤਾ ਸਮਾਂ ਕਾਨੂੰਨ ਦੇ ਸ਼ਿਕੰਜੇ ਤੋਂ ਬਚ ਨਹੀਂ ਸਕਦੇ; ਸ਼ੁਕਰਾਨਾ ਯਾਤਰਾ ਦੇ ਦੂਜੇ ਦਿਨ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਲਿਆ ਅਹਿਦ

ਮੁੱਖ ਮੰਤਰੀ ਵੱਲੋਂ ਜੇ.ਸੀ.ਟੀ. ਮਿੱਲ ਫਗਵਾੜਾ ਨੂੰ ਮੁੜ ਚਾਲੂ ਕਰਨ ਦਾ ਐਲਾਨ, ਦੋਆਬੇ ਨੂੰ ਮਿਲੇਗਾ ਵੱਡਾ ਹੁਲਾਰਾ

ਫੁੱਟ ਪਾਊ ਰਾਜਨੀਤੀ ਅਤੇ ਭਾਈਚਾਰਿਆਂ ਵਿੱਚ ਟਕਰਾਅ ਪੈਦਾ ਕਰਨ ਦੀਆਂ ਕੋਸ਼ਿਸ਼ਾਂ ਲੋਕਤੰਤਰ ਲਈ ਵਧੇਰੇ ਘਾਤਕ ਅਤੇ ਸਾਡੇ ਸ਼ਹੀਦਾਂ ਦੇ ਆਦਰਸ਼ਾਂ ਦੇ ਵਿਰੁੱਧ : ਮੁੱਖ ਮੰਤਰੀ ਮਾਨ