Sunday, May 10, 2026
BREAKING NEWS
ਕਿਸਾਨਾਂ ਨੂੰ ਝੋਨੇ ਦੇ ਫ਼ਸਲੀ ਚੱਕਰ ’ਚੋਂ ਕੱਢਣ ਲਈ ਪ੍ਰਤੀ ਹੈਕਟੇਅਰ 17500 ਰੁਪਏ ਸਬਸਿਡੀ ਮਿਲੇਗੀ : ਖੁੱਡੀਆਂਪੰਜਾਬ ਸਰਕਾਰ ਵਲੋਂ ਵੈਟ ਉਗਰਾਹੀ ’ਚ 23.28 ਫ਼ੀ ਸਦੀ ਦਾ ਵਾਧਾ : ਹਰਪਾਲ ਸਿੰਘ ਚੀਮਾਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ

Doaba

ਪੰਜਾਬ ਦੇ ਰਾਜਪਾਲ ਵੱਲੋਂ ਰਾਸ਼ਟਰੀ ਏਕਤਾ ਲਈ ਲੋਕਾਂ ਨੂੰ ਮਹਾਰਾਣਾ ਪ੍ਰਤਾਪ ਦੇ ਆਦਰਸ਼ਾਂ 'ਤੇ ਚੱਲਣ ਦਾ ਸੱਦਾ

May 09, 2026 10:00 PM
Rozana Sehaj times
ਬਲਾਚੌਰ : ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਨੇ ਅੱਜ ਲੋਕਾਂ, ਖਾਸ ਕਰ ਨੌਜਵਾਨ ਪੀੜ੍ਹੀ ਨੂੰ ਰਾਸ਼ਟਰੀ ਏਕਤਾ, ਅਖੰਡਤਾ ਅਤੇ ਪ੍ਰਭੂਸੱਤਾ ਨੂੰ ਮਜ਼ਬੂਤ ਕਰਨ ਲਈ ਮਹਾਰਾਣਾ ਪ੍ਰਤਾਪ ਵੱਲੋਂ ਦਰਸਾਏ ਮਾਰਗ 'ਤੇ ਚੱਲਣ ਦਾ ਸੱਦਾ ਦਿੱਤਾ। ਬਲਾਚੌਰ ਵਿਖੇ ਮਹਾਰਾਣਾ ਪ੍ਰਤਾਪ ਜਯੰਤੀ ਸਮਾਗਮ ਦੌਰਾਨ ਵੱਡੇ ਇਕੱਠ ਨੂੰ ਸੰਬੋਧਨ ਕਰਦਿਆਂ ਰਾਜਪਾਲ ਨੇ ਕਿਹਾ ਕਿ ਮਹਾਨ ਰਾਜਪੂਤ ਯੋਧੇ ਦਾ ਜੀਵਨ ਅਤੇ ਕੁਰਬਾਨੀ ਦੇਸ਼ ਭਰ ਵਿੱਚ ਪੀੜ੍ਹੀਆਂ ਨੂੰ ਪ੍ਰੇਰਿਤ ਕਰਦਾ ਰਹੇਗਾ। ਮਾਤ ਭੂਮੀ ਦੀ ਰੱਖਿਆ ਵਿੱਚ ਮਹਾਰਾਣਾ ਪ੍ਰਤਾਪ ਦੇ ਯੋਗਦਾਨ ਨੂੰ ਉਜਾਗਰ ਕਰਦਿਆਂ ਰਾਜਪਾਲ ਨੇ ਕਿਹਾ ਕਿ ਮਹਾਨ ਯੋਧੇ ਨੇ ਮੁਗਲਾਂ ਖਿਲਾਫ਼ ਬਹਾਦਰੀ ਨਾਲ ਲੜਦੇ ਹੋਏ ਆਪਣਾ ਸਮੁੱਚਾ ਜੀਵਨ ਰਾਸ਼ਟਰ ਦੇ ਸਨਮਾਨ ਅਤੇ ਅਖੰਡਤਾ ਦੀ ਰਾਖੀ ਲਈ ਸਮਰਪਿਤ ਕਰ ਦਿੱਤਾ। ਉਨ੍ਹਾਂ ਮਹਾਰਾਣਾ ਪ੍ਰਤਾਪ ਦੀ ਕੁਰਬਾਨੀ ਅਤੇ ਬਹਾਦਰੀ ਨੂੰ ਵਿਸ਼ਵ ਇਤਿਹਾਸ ਵਿੱਚ ਬੇਮਿਸਾਲ ਦੱਸਦਿਆਂ ਕਿਹਾ ਕਿ ਅਜਿਹੇ ਨਾਇਕ ਦੇਸ਼ ਭਗਤੀ ਅਤੇ ਸਵੈ-ਮਾਣ ਦੇ ਸੱਚੇ ਪ੍ਰਤੀਕ ਹਨ। 
ਰਾਜਪਾਲ ਨੇ ਪੰਜਾਬ ਦੀ ਕੁਰਬਾਨੀ ਅਤੇ ਬਹਾਦਰੀ ਦੀ ਸ਼ਾਨਦਾਰ ਵਿਰਾਸਤ ਦੀ ਵੀ ਸ਼ਲਾਘਾ ਕੀਤੀ ਅਤੇ ਕਿਹਾ ਕਿ ਪੰਜਾਬ ਦੀ ਧਰਤੀ ਦੇਸ਼ ਅਤੇ ਧਾਰਮਿਕ ਆਜ਼ਾਦੀ ਦੀ ਰਾਖੀ ਵਿੱਚ ਹਮੇਸ਼ਾ ਮੋਹਰੀ ਰਹੀ ਹੈ। ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦਾ ਜ਼ਿਕਰ ਕਰਦਿਆਂ ਉਨ੍ਹਾਂ ਕਿਹਾ ਕਿ ਸਿੱਖ ਗੁਰੂ ਅਤੇ ਉਨ੍ਹਾਂ ਦੇ ਪਰਿਵਾਰ ਵੱਲੋਂ ਦੇਸ਼ ਅਤੇ ਮਨੁੱਖਤਾ ਲਈ ਦਿੱਤੀ ਗਈ ਸਰਬਉੱਚ ਕੁਰਬਾਨੀ ਸਦੀਵੀ ਪ੍ਰੇਰਨਾ ਬਣੀ ਰਹੇਗੀ। 
ਭਾਰਤ ਨੂੰ ਅਣਗਿਣਤ ਨਾਇਕਾਂ ਅਤੇ ਸ਼ਹੀਦਾਂ ਦੀ ਧਰਤੀ ਦੱਸਦਿਆਂ ਸ਼੍ਰੀ ਕਟਾਰੀਆ ਨੇ ਕਿਹਾ ਕਿ ਆਉਣ ਵਾਲੀਆਂ ਪੀੜ੍ਹੀਆਂ ਨੂੰ ਉਨ੍ਹਾਂ ਦੇ ਜੀਵਨ ਅਤੇ ਫਲਸਫੇ ਤੋਂ ਜਾਣੂ ਕਰਵਾਉਣਾ ਸਮਾਜ ਦੀ ਨੈਤਿਕ ਜ਼ਿੰਮੇਵਾਰੀ ਹੈ। ਉਨ੍ਹਾਂ ਕਿਹਾ ਕਿ ਅਜਿਹੇ ਸਮਾਗਮ ਮਹਾਨ ਇਤਿਹਾਸਕ ਸ਼ਖਸੀਅਤਾਂ ਬਾਰੇ ਜਾਗਰੂਕਤਾ ਫੈਲਾਉਣ ਅਤੇ ਨੌਜਵਾਨਾਂ ਨੂੰ ਉਨ੍ਹਾਂ ਦੇ ਆਦਰਸ਼ ਅਪਣਾਉਣ ਲਈ ਪ੍ਰੇਰਿਤ ਕਰਨ ਵਿੱਚ ਅਹਿਮ ਭੂਮਿਕਾ ਨਿਭਾਉਂਦੇ ਹਨ। 
ਇਸ ਤੋਂ ਪਹਿਲਾਂ ਰਾਜਪਾਲ ਨੇ ਹੋਰ ਪਤਵੰਤਿਆਂ ਦੇ ਨਾਲ ਸ਼ਮਾ ਰੌਸ਼ਨ ਕਰਕੇ ਸਮਾਗਮ ਦਾ ਉਦਘਾਟਨ ਕੀਤਾ। ਉਨ੍ਹਾਂ ਰਾਜਪੂਤ ਸਭਾ ਬਲਾਚੌਰ ਵੱਲੋਂ ਸ਼ਾਨਦਾਰ ਸ਼ੋਭਾ ਯਾਤਰਾ ਨੂੰ ਝੰਡੀ ਦੇ ਕੇ ਰਵਾਨਾ ਕੀਤਾ, ਜੋ ਸ਼ਹਿਰ ਦੇ ਵੱਖ-ਵੱਖ ਹਿੱਸਿਆਂ ਵਿੱਚੋਂ ਲੰਘੀ। 
ਰਾਜਪਾਲ ਦਾ ਸਮਾਗਮ ਵਿੱਚ ਪਹੁੰਚਣ 'ਤੇ ਐਮ.ਪੀ. ਸਤਨਾਮ ਸਿੰਘ ਸੰਧੂ, ਵਿਧਾਇਕ ਸੰਤੋਸ਼ ਕਟਾਰੀਆ, ਚੇਅਰਮੈਨ ਪੰਜਾਬ ਰਾਜ ਅਨੁਸੂਚਿਤ ਜਾਤੀ ਕਮਿਸ਼ਨ ਜਸਵੀਰ ਸਿੰਘ ਗੜ੍ਹੀ, ਡੀ.ਆਈ.ਜੀ. ਸਤਿੰਦਰ ਸਿੰਘ, ਐਸ.ਐਸ.ਪੀ. ਤੁਸ਼ਾਰ ਗੁਪਤਾ, ਐਸ.ਡੀ.ਐਮ. ਬਲਾਚੌਰ ,ਨਗਰ ਕੌਂਸਲ ਪ੍ਰਧਾਨ ਲਾਡੀ ਰਾਣਾ  ਅਤੇ ਰਾਜਪੂਤ ਸਭਾ ਬਲਾਚੌਰ ਦੇ ਪ੍ਰਧਾਨ ਭੁਪਿੰਦਰ ਰਾਣਾ ਅਤੇ ਹੋਰ ਨੁਮਾਇੰਦਿਆਂ ਵੱਲੋਂ ਸਵਾਗਤ ਕੀਤਾ ਗਿਆ। ਸਭਾ ਵੱਲੋਂ ਸਮਾਗਮ ਦੇ ਅਖੀਰ ਵਿੱਚ ਵੀ ਰਾਜਪਾਲ ਨੂੰ ਸਨਮਾਨਿਤ ਕੀਤਾ ਗਿਆ।

Have something to say? Post your comment

 

More in Doaba

ਬਹਿਰਾਮ ਟੋਲ ਪਲਾਜ਼ਾ ਨੇੜੇ ਪੰਜਾਬ ਰੋਡਵੇਜ਼ ਦੀ ਬੱਸ ਤੇ ਟਿੱਪਰ ਵਿਚਾਲੇ ਭਿਆਨਕ ਟੱਕਰ; ਕਈ ਸਵਾਰੀਆਂ ਜ਼ਖ਼ਮੀ

ਸਲੋਹ ਨੇੜੇ ਚਿਪਸ ਤੇ ਕੁਰਕੁਰੇ ਦੇ ਗੋਦਾਮ ਨੂੰ ਲੱਗੀ ਭਿਆਨਕ ਅੱਗ; ਲੱਖਾਂ ਦਾ ਸਾਮਾਨ ਸੜ ਕੇ ਸੁਆਹ

ਮਾਣਯੋਗ ਸੁਪਰੀਮ ਕੋਰਟ ਵਿਚ ਵਿਸ਼ੇਸ਼ ਲੋਕ ਅਦਾਲਤ ਦਾ ਆਯੋਜਨ ਮਿਤੀ 21, 22, 23 ਅਗਸਤ 2026 ਨੂੰ ਜਿਲ੍ਹਾ ਅਤੇ ਸੈਸਨ ਜੱਜ ਸ੍ਰੀ ਜਤਿੰਦਰ ਪਾਲ ਸਿੰਘ ਖੁਰਮੀ

ਵਿਜੇ ਦੱਤ, ਮੈਂਬਰ ਪੰਜਾਬ ਰਾਜ ਖੁਰਾਕ ਕਮਿਸ਼ਨ ਨੇ ਜ਼ਿਲ੍ਹਾ ਐਸ.ਬੀ.ਐਸ. ਨਗਰ ਵਿੱਚ ਅਚਨਚੇਤ ਨਿਰੀਖਣ ਕੀਤਾ

ਜਿਲਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਵਿਖੇ ਪਲੇਸਮੈਂਟ ਕੈਂਪ ਲਗਾਇਆ ਗਿਆ

ਸਰਕਾਰੀ ਬਿਲਡਿੰਗਾਂ ‘ਤੇ ਇਸ਼ਤਿਹਾਰ ਅਤੇ ਹੋਰਡਿੰਗ ਲਾਉਣ ‘ਤੇ ਪਾਬੰਦੀ

ਭਾਰਤ ਸਕਾਊਟਸ ਅਤੇ ਗਾਈਡਜ਼ ਵੱਲੋਂ ਜ਼ਿਲ੍ਹਾ ਐਸੋਸੀਏਸ਼ਨ ਨੂੰ ਪੁਨਰ ਸੁਰਜੀਤ ਕਰਨ ਲਈ ਮੀਟਿੰਗ

ਬੇਅਦਬੀ ਦੇ ਦੋਸ਼ੀ ਹੁਣ ਬਹੁਤਾ ਸਮਾਂ ਕਾਨੂੰਨ ਦੇ ਸ਼ਿਕੰਜੇ ਤੋਂ ਬਚ ਨਹੀਂ ਸਕਦੇ; ਸ਼ੁਕਰਾਨਾ ਯਾਤਰਾ ਦੇ ਦੂਜੇ ਦਿਨ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਲਿਆ ਅਹਿਦ

ਮੁੱਖ ਮੰਤਰੀ ਵੱਲੋਂ ਜੇ.ਸੀ.ਟੀ. ਮਿੱਲ ਫਗਵਾੜਾ ਨੂੰ ਮੁੜ ਚਾਲੂ ਕਰਨ ਦਾ ਐਲਾਨ, ਦੋਆਬੇ ਨੂੰ ਮਿਲੇਗਾ ਵੱਡਾ ਹੁਲਾਰਾ

ਫੁੱਟ ਪਾਊ ਰਾਜਨੀਤੀ ਅਤੇ ਭਾਈਚਾਰਿਆਂ ਵਿੱਚ ਟਕਰਾਅ ਪੈਦਾ ਕਰਨ ਦੀਆਂ ਕੋਸ਼ਿਸ਼ਾਂ ਲੋਕਤੰਤਰ ਲਈ ਵਧੇਰੇ ਘਾਤਕ ਅਤੇ ਸਾਡੇ ਸ਼ਹੀਦਾਂ ਦੇ ਆਦਰਸ਼ਾਂ ਦੇ ਵਿਰੁੱਧ : ਮੁੱਖ ਮੰਤਰੀ ਮਾਨ