Thursday, September 24, 2026
BREAKING NEWS
ਰਾਣੀ ਮੁਖਰਜੀ ਦੀ ਮਾਂ ਕ੍ਰਿਸ਼ਨਾ ਮੁਖਰਜੀ ਦਾ 75 ਸਾਲ ਦੀ ਉਮਰ ਵਿੱਚ ਦੇਹਾਂਤਫਰੀਦਕੋਟ ਦੇ 6 ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਪੁਲੀਸ ਨੇ ਲਈ ਚੱਪੇ-ਚੱਪੇ ਦੀ ਤਲਾਸ਼ੀਪੰਜਾਬ ਪਹਿਲੀ ਵਾਰ ਏਸ਼ੀਅਨ ਚੈਂਪੀਅਨਜ਼ ਟਰਾਫੀ ਦੀ ਮੇਜ਼ਬਾਨੀ ਕਰ ਕੇ ਇਤਿਹਾਸ ਰਚੇਗਾ: ਭਗਵੰਤ ਸਿੰਘ ਮਾਨਅੰਮ੍ਰਿਤਸਰ ਸੂਰਮਿਆਂ ਨੇ ਜਿੱਤਿਆ ਸ਼ੇਰ-ਏ-ਪੰਜਾਬ ਟੀ-20 ਖਿਤਾਬਪੰਜਾਬ ਦੀਆਂ ਸਨਅਤਾਂ ’ਚ 10 ਘੰਟੇ ਦਾ ਬਿਜਲੀ ਕੱਟਰਣਜੋਧ ਸਿੰਘ ਸਰਾਓ ਬਣੇ ਮੁਹਾਲੀ ਜ਼ਿਲ੍ਹਾ ਬਾਰ ਐਸੋਸੀਏਸ਼ਨ ਦੇ ਪ੍ਰਧਾਨਹਰਿਆਣਾ ਦੇ ਸਾਬਕਾ ਮੰਤਰੀ ਦੇ ਪੁੱਤਰ ਨੇ ਆਪਣੇ ਫਾਰਮ ਹਾਊਸ 'ਤੇ ਕੀਤੀ 'ਖੁਦਕੁਸ਼ੀ'ਪੰਜਾਬ ਕਾਂਗਰਸ ’ਚ ਵੱਡਾ ਫੇਰਬਦਲ: ਸਚਿਨ ਪਾਇਲਟ ਨੂੰ ਮਿਲੀ ਪੰਜਾਬ ਦੀ ਕਮਾਨਭਗਵੰਤ ਸਿੰਘ ਮਾਨ ਵੱਲੋਂ ਬਠਿੰਡਾ ਵਿਖੇ ਖੇਡਾਂ ਵਤਨ ਪੰਜਾਬ ਦੀਆਂ-2026 ਦਾ ਉਦਘਾਟਨਨੇਪਾਲ ਵਿੱਚ ਭਿਆਨਕ ਹੜ੍ਹ ਦਾ ਕਹਿਰ

Chandigarh

ਯੋਗ ਆਸਣਾਂ ਰਾਹੀਂ ਨਿਰੋਈ ਸਿਹਤ ਦੇ ਨਾਲ-ਨਾਲ ਮਾਨਸਿਕ ਸਿਹਤ ਵੀ ਤੰਦਰੁਸਤ ਰਹਿੰਦੀ ਹੈ : ਐੱਸ.ਡੀ.ਐਮ

May 09, 2026 10:02 PM
Rozana Sehaj times
ਡੇਰਾਬੱਸੀ : ਸੀ ਐਮ ਦੀ ਯੋਗਸ਼ਾਲਾ ਡੇਰਾਬੱਸੀ ਇਲਾਕੇ ਦੇ ਲੋਕਾਂ ਲਈ ਵੀ ਬੜੀ ਲਾਭਕਾਰੀ ਸਿੱਧ ਹੋ ਰਹੀ ਹੈ। ਐੱਸ. ਡੀ.ਐਮ, ਡੇਰਾਬਸੀ, ਅਮਿਤ ਗੁਪਤਾ ਅਨੁਸਾਰ ਡੇਰਾਬੱਸੀ ’ਚ ਮਾਹਿਰ ਯੋਗਾ ਟ੍ਰੇਨਰ ਰਾਹੀ ਰੈਨਾ ਵੱਲੋਂ ਡੇਰਾਬਸੀ ਵਿਖੇ ਵੱਖ-ਵੱਖ ਥਾਵਾਂ ’ਤੇ ਰੋਜ਼ਾਨਾ 6 ਯੋਗਾ ਕਲਾਸਾਂ ਲਾਈਆਂ ਜਾ ਰਹੀਆਂ ਹਨ, ਜਿਨ੍ਹਾਂ ’ਚ ਉਨ੍ਹਾਂ ਵੱਲੋਂ ਹਨੂੰਮਾਨ ਮੰਦਿਰ ਹਾਲ, ਡੇਰਾਬਸੀ ਵਿਖੇ ਪਹਿਲੀ ਕਲਾਸ ਸਵੇਰੇ 4.50 ਵਜੇ ਤੋਂ 5.50 ਵਜੇ ਤੱਕ ਲਗਾਈ ਜਾਂਦੀ ਹੈ। ਦੂਸਰੀ ਕਲਾਸ ਐਸ.ਬੀ.ਪੀ. ਹਾਊਸਿੰਗ ਪਾਰਕ, ਡੇਰਾਬਸੀ ਵਿਖੇ ਸੇਵੇਰੇ 6.00 ਵਜੇ ਤੋਂ 7.00 ਵਜੇ ਤੱਕ ਹੁੰਦੀ ਹੈ। ਤੀਸਰੀ ਕਲਾਸ ਗੁਲਮੋਹਰ ਸਿਟੀ, ਐਕਸਟੈਸ਼ਨ, ਡੇਰਾਬਸੀ ਵਿਖੇ ਸਵੇਰੇ 7.15 ਤੋਂ 8.15 ਵਜੇ ਤੱਕ ਲਗਾਈ ਜਾਂਦੀ ਹੈ। ਚੌਥੀ ਕਲਾਸ ਰਾਮਦਾਸੀਆ ਮੁਹੱਲਾ, ਮੁਬਾਰਕਪੁਰ, ਡੇਰਾਬਸੀ ਵਿਖੇ ਸਵੇਰੇ 9.45 ਤੋਂ 10.45 ਵਜੇ ਤੱਕ ਹੁੰਦੀ ਹੈ। ਪੰਜਵੀਂ ਕਲਾਸ ਗੁਪਤਾ ਮੁਹੱਲਾ, ਧਰਮਸ਼ਾਲਾ,ਦੱਪਰ, ਡੇਰਾਬਸੀ ਵਿਖੇ ਸਵੇਰੇ 11.00 ਤੋਂ 12.00 ਵਜੇ ਤੱਕ ਅਤੇ ਛੇਵੀਂ ਕਲਾਸ ਵੀ.ਆਈ.ਪੀ. ਇੰਨਕਲੇਵ, ਹੈਬਤਪੁਰ ਰੋਡ, ਡੇਰਾਬਸੀ ਵਿਖੇ ਸ਼ਾਮ ਨੂੰ 6.00 ਵਜੇ ਤੋਂ 7.00 ਵਜੇ ਤੱਕ ਲਗਾਈ ਜਾਂਦੀ ਹੈ, ਜਿੱਥੇ ਬਿਨਾਂ ਕੋਈ ਫ਼ੀਸ ਲਿਆਂ ਯੋਗਾ ਦੀ ਸਿਖਲਾਈ ਦਿੱਤੀ ਜਾਂਦੀ ਹੈ। ਉਨ੍ਹਾਂ ਦੱਸਿਆ ਕਿ ਯੋਗਾ ਕਲਾਸਾਂ ਦਾ ਮੰਤਵ ਲੋਕਾਂ ਨੂੰ ਆਪਣੀ ਜੀਵਨ ਸ਼ੈਲੀ ’ਚ ਥੋੜ੍ਹੀ ਤਬਦੀਲੀ ਲਿਆ ਕੇ ਅਭਿਆਸ ਅਤੇ ਮੈਡੀਟੇਸ਼ਨ ਰਾਹੀਂ ਆਪਣੀਆਂ ਸਰੀਰਕ ਮੁਸ਼ਕਿਲਾਂ ਨੂੰ ਹੱਲ ਕਰਨ ਦੇ ਯੋਗ ਬਣਾਉੁਣਾ ਹੈ। ਉਨ੍ਹਾਂ ਕਿਹਾ ਕਿ ਯੋਗਾ ਜਿੱਥੇ ਸਰੀਰਕ ਸਮੱਸਿਆਵਾਂ ਦਾ ਨਿਵਾਰਣ ਕਰਦਾ ਹੈ ਉੱਥੇ ਸਾਧਨਾ (ਮੈਡੀਟੇਸ਼ਨ) ਮਾਨਸਿਕ ਸ਼ਾਂਤੀ ਦਿੰਦੀ ਹੈ। ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਲੋਕਾਂ ਨੂੰ ਅਪੀਲ ਕੀਤੀ ਗਈ ਹੈ ਕਿ ਉਹ ਵੀ ਆਪਣੇ ਨੇੜਲੇ ਇਲਾਕਿਆਂ ਵਿੱਚ ਚੱਲ ਰਹੀਆਂ “ਸੀ.ਐੱਮ ਦੀ ਯੋਗਸ਼ਾਲਾ” ਕਲਾਸਾਂ ਨਾਲ ਜੁੜ ਕੇ ਸਿਹਤਮੰਦ ਜੀਵਨਸ਼ੈਲੀ ਅਪਣਾਉਣ।

ਫ਼ੋਟੋ ਕੈਪਸ਼ਨ:
ਗੁਪਤਾ ਮੁਹੱਲਾ, ਧਰਮਸ਼ਾਲਾ, ਦੱਪਰ, ਡੇਰਾਬਸੀ ਵਿਖੇ ਸੀ ਐਮ ਦੀ ਯੋਗਸ਼ਾਲਾ ਤਹਿਤ ਚੱਲ ਰਹੀਆਂ ਯੋਗਾ ਕਲਾਸਾਂ।

Have something to say? Post your comment

 

More in Chandigarh

ਬਰਿੰਦਰ ਗੋਇਲ ਵੱਲੋਂ ਨਹਿਰੀ ਪਟਵਾਰੀਆਂ ਦੀਆਂ ਜਾਇਜ਼ ਮੰਗਾਂ ਹਮਦਰਦੀ ਨਾਲ ਵਿਚਾਰਨ ਦਾ ਭਰੋਸਾ

ਸੜਕਾਂ ਤੋਂ ਪਰਿਵਾਰ ਦੀ ਛਾਂ ਤੱਕ ਪੰਜਾਬ ਸਰਕਾਰ ਨੇ ਬੱਚੀ ਨੂੰ ਦਿੱਤਾ ਨਵਾਂ ਜੀਵਨ; ਡਾ. ਬਲਜੀਤ ਕੌਰ ਨੇ ਬਾਲ ਸੁਰੱਖਿਆ ਪ੍ਰਤੀ ਵਚਨਬੱਧਤਾ ਦੁਹਰਾਈ

ਮਾਨ ਸਰਕਾਰ ਜਲਦ ਸ਼ੁਰੂ ਕਰੇਗੀ ਅਧਿਆਪਕਾਂ ਦੀ ਭਰਤੀ ਪ੍ਰਕਿਰਿਆ : ਚੀਮਾ

ਗੈਂਗਸਟਰਾਂ 'ਤੇ ਵਾਰ ਦਾ 246ਵਾਂ ਦਿਨ: ਪੰਜਾਬ ਪੁਲਿਸ ਵੱਲੋਂ 596 ਥਾਈਂ ਛਾਪੇਮਾਰੀ; 249 ਕਾਬੂ

ਮਾਨ ਸਰਕਾਰ ਵੱਲੋਂ 8 ਲੱਖ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਨੂੰ ਤਿਉਹਾਰੀ ਸੀਜ਼ਨ ਦੀ ਸੌਗਾਤ

ਭਗਵੰਤ ਸਿੰਘ ਮਾਨ ਨਾਲ ਮੀਟਿੰਗ ਤੋਂ ਬਾਅਦ ਪਟਵਾਰ ਯੂਨੀਅਨ ਨੇ ਆਪਣੀ ਹੜਤਾਲ ਲਈ ਵਾਪਸ 

ਸ਼੍ਰੋਮਣੀ ਅਕਾਲੀ ਦਲ (ਪੁਨਰ ਸੁਰਜੀਤ) ਦੇ ਵਫ਼ਦ ਨੇ ਭਗਵੰਤ ਸਿੰਘ ਮਾਨ ਨਾਲ ਕੀਤੀ ਮੁਲਾਕਾਤ

ਭਗਵੰਤ ਸਿੰਘ ਮਾਨ ਨੇ ਸ਼ਹਿਰੀ ਅਤੇ ਪੇਂਡੂ ਸਥਾਨਕ ਸੰਸਥਾਵਾਂ ਲਈ ਮਜ਼ਬੂਤ ਵਿੱਤੀ ਢਾਂਚੇ ਦੀ ਵਕਾਲਤ ਕੀਤੀ

ਗੈਂਗਸਟਰਾਂ 'ਤੇ ਵਾਰ ਦਾ 245ਵਾਂ ਦਿਨ: ਪੰਜਾਬ ਪੁਲਿਸ ਵੱਲੋਂ 528 ਥਾਈਂ ਛਾਪੇਮਾਰੀ; 236 ਕਾਬੂ

ਪੰਜਾਬ ਦੀਆਂ ਪੰਜ ਸਹਿਕਾਰੀ ਖੰਡ ਮਿੱਲਾਂ ਨੇ ਜਿੱਤੇ ਕੌਮੀ ਐਵਾਰਡ