Monday, October 05, 2026
BREAKING NEWS
• ਸੋਸ਼ਲ ਮੀਡੀਆ ਇਨਫ਼ਲੂਐਂਸਰ ਮੈਡ ਸੰਧੂ ਦੀ ਗੋਲੀ ਮਾਰ ਕੇ ਹੱਤਿਆ • ਕਾਂਗਰਸ ਅਤੇ ਆਮ ਆਦਮੀ ਪਾਰਟੀ ਦੀਆਂ ਗਲਤ ਨੀਤੀਆਂ ਕਾਰਨ ਹੀ ਅੱਜ ਪੰਜਾਬ ਪਿੱਛੇ ਹੋ ਗਿਆ: ਨਾਇਬ ਸਿੰਘ ਸੈਣੀ • ਚੰਡੀਗੜ੍ਹ ‘ਚ ਪੰਜਾਬ ਭਾਜਪਾ ਦਫ਼ਤਰ ਗ੍ਰੇਨੇਡ ਮਾਮਲੇ ਦੀ ਜਾਂਚ ਐਨ ਆਈ ਏ ਹਵਾਲੇ • ਸੁਨਾਮ 'ਚ ਲਾਪਰਵਾਹੀ ਕਾਰਨ ਦੋ ਨੌਜਵਾਨਾਂ ਦੀ ਮੌਤ  • ਸੁਨਾਮ 'ਚ ਚੋਰਾਂ ਦੀ ਦਹਿਸ਼ਤ, ਪੁਲਿਸ ਬਣੀ ਮੂਕ ਦਰਸ਼ਕ  • ਰਾਣੀ ਮੁਖਰਜੀ ਦੀ ਮਾਂ ਕ੍ਰਿਸ਼ਨਾ ਮੁਖਰਜੀ ਦਾ 75 ਸਾਲ ਦੀ ਉਮਰ ਵਿੱਚ ਦੇਹਾਂਤ • ਫਰੀਦਕੋਟ ਦੇ 6 ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਪੁਲੀਸ ਨੇ ਲਈ ਚੱਪੇ-ਚੱਪੇ ਦੀ ਤਲਾਸ਼ੀ • ਪੰਜਾਬ ਪਹਿਲੀ ਵਾਰ ਏਸ਼ੀਅਨ ਚੈਂਪੀਅਨਜ਼ ਟਰਾਫੀ ਦੀ ਮੇਜ਼ਬਾਨੀ ਕਰ ਕੇ ਇਤਿਹਾਸ ਰਚੇਗਾ: ਭਗਵੰਤ ਸਿੰਘ ਮਾਨ • ਅੰਮ੍ਰਿਤਸਰ ਸੂਰਮਿਆਂ ਨੇ ਜਿੱਤਿਆ ਸ਼ੇਰ-ਏ-ਪੰਜਾਬ ਟੀ-20 ਖਿਤਾਬ • ਪੰਜਾਬ ਦੀਆਂ ਸਨਅਤਾਂ ’ਚ 10 ਘੰਟੇ ਦਾ ਬਿਜਲੀ ਕੱਟ

Chandigarh

ਪੀ.ਆਈ.ਐਸ. ਫੁੱਟਬਾਲ ਸਿਲੈਕਸ਼ਨ ਟਰਾਇਲਾਂ ਦਾ ਕੁਰਾਲੀ ਵਿੱਚ ਸ਼ਾਨਦਾਰ ਆਗਾਜ਼, 200 ਤੋਂ ਵੱਧ ਖਿਡਾਰੀਆਂ ਨੇ ਲਿਆ ਭਾਗ

May 09, 2026 10:07 PM
Rozana Sehaj times
ਸਾਹਿਬਜ਼ਾਦਾ ਅਜੀਤ ਸਿੰਘ ਨਗਰ : ਡਾਇਰੈਕਟਰ ਸਪੋਰਟਸ ਪੰਜਾਬ ਦੇ ਹੁਕਮਾਂ ਅਨੁਸਾਰ , ਖੇਡ ਵਿਭਾਗ ਪੰਜਾਬ ਵੱਲੋਂ ਸਾਲ 2026-27 ਦੌਰਾਨ ਪੀ ਆਈ ਐਸ ਦੇ ਜ਼ਿਲ੍ਹਾ/ਉਪ-ਕੇਂਦਰ ਉੱਤਮਤਾ ਸਕੂਲ ਲਈ ਅੱਜ ਸਪੋਰਟਸ ਸਟੇਡੀਅਮ ,ਸਿੰਘਪੁਰਾ ਰੋਡ ਕੁਰਾਲੀ ਵਿਖੇ ਫੁੱਟਬਾਲ ਖੇਡ ਦੇ ਸਿਲੈਕਸ਼ਨ ਟਰਾਇਲ ਆਯੋਜਿਤ ਕਰਵਾਏ ਗਏ । ਟਰਾਇਲ ਦੇ ਪਹਿਲੇ ਦਿਨ ਦਾ ਆਗਾਜ ਉਤਸ਼ਾਹ ਅਤੇ ਖੇਡ ਭਾਵਨਾ ਨਾਲ ਕੀਤਾ ਗਿਆ ।ਪੰਜਾਬ ਦੇ ਵੱਖ -ਵੱਖ ਜਿਲ੍ਹਿਆਂ ਤੋਂ 200 ਤੋਂ ਵੱਧ ਖਿਡਾਰੀਆਂ ਨੇ ਭਾਗ ਲੈ ਕੇ ਆਪਣੀ ਕਾਬਲੀਅਤ ਦਾ ਪ੍ਰਦਰਸ਼ਨ ਕੀਤਾ । ਟਰਾਇਲ ਦੌਰਾਨ ਤਜਰਬੇਕਾਰ ਕੋਚਾਂ ਵੱਲੋਂ ਖਿਡਾਰੀਆਂ ਦੀ ਫਿਟਨੈੱਸ ,ਖੇਡ ਕੁਸ਼ਲਤਾ ਅਤੇ ਪ੍ਰਦਰਸ਼ਨ ਦਾ ਮੁਲਾਕਣ ਕੀਤਾ ਗਿਆ। ਟਰਾਇਲਾਂ ਦੌਰਾਨ ਸ੍ਰੀ ਪਰਮਿੰਦਰ ਸਿੰਘ ਗੋਲਡੀ, ਚੇਅਰਮੈਨ ਪੰਜਾਬ ਯੂਥ ਡਿਵੈਲਪਮੈਂਟ ਬੋਰਡ ਵੱਲੋਂ ਦੱਸਿਆ ਗਿਆ ਕਿ ਇਨ੍ਹਾਂ ਟਰਾਇਲਾਂ ਦਾ ਮੁੱਖ ਉਦੇਸ਼ ਪੰਜਾਬ ਰਾਜ ਦੇ ਹੋਣਹਾਰ ਫੁੱਟਬਾਲ ਖਿਡਾਰੀਆਂ ਦੀ ਚੌਣ ਕਰਕੇ ਉਹਨਾਂ ਨੂੰ ਉੱਚ ਪੱਧਰੀ ਸਿਖਲਾਈ ਅਤੇ ਮੁਕਾਬਲਿਆ ਲਈ ਤਿਆਰ ਕਰਨਾ ਹੈ । ਜਿਲ੍ਹਾ ਖੇਡ ਅਫਸਰ ਐਸ ਏ ਐਸ ਨਗਰ, ਸ੍ਰੀ ਰੁਪੇਸ਼ ਕੁਮਾਰ ਬੇਗੜਾ ਵੱਲੋਂ ਦੱਸਿਆ ਗਿਆ ਕਿ ਚੁਣੇ ਹੋਏ ਖਿਡਾਰੀਆਂ ਨੂੰ ਅਗਲੇ ਪੜਾਅ ਲਈ ਤਿਆਰ ਕੀਤਾ ਜਾਵੇਗਾ,ਤਾਂ ਜੋ ਉਹ ਪੰਜਾਬ ਦੀ ਨੁਮਾਇੰਦਗੀ ਕਰ ਸਕਣ । ਸ੍ਰੀ ਕੰਵਲਜੀਤ ਸਿੰਘ ਪ੍ਰਿੰਸੀਪਲ ,ਖਾਲਸਾ ਸੀਨੀਅਰ ਸੈਕੰਡਰੀ ਸਕੂਲ ਕੁਰਾਲੀ ,ਸ੍ਰੀ ਸੁਪਿੰਦਰ ਸਿੰਘ ਰਿਟਾ.ਪ੍ਰਿਸੀਪਲ ,ਖਾਲਸਾ ਸੀਨੀਅਰ ਸੈਕੰਡਰੀ ਸਕੂਲ ਕੁਰਾਲੀ, ਸ੍ਰੀ ਗਰਜੀਤ ਸਿੰਘ ਫੁੱਟਬਾਲ ਕੋਚ ,ਦਫਤਰ ਜਿਲ੍ਹਾ ਖੇਡ ਅਫਸਰ ਐਸ ਏ ਐਸ ਨਗਰ ,ਸ੍ਰੀ ਚਰਨਪ੍ਰੀਤ ਸਿੰਘ ਫੁੱਟਬਾਲ ਕੋਚ ,ਦਫਤਰ ਜਿਲ੍ਹਾ ਖੇਡ ਅਫਸਰ ਐਸ ਏ ਐਸ ਨਗਰ ,ਸ਼੍ਰੀ ਅਮਨਦੀਪ ਸਿੰਘ ਰੋਕੀ ਯੂਥ ਕਲੱਬ ਮੈਂਬਰ,ਸ੍ਰੀ ਗੁਰਸ਼ਰਨ ਸਿੰਘ ਸਮਾਜ ਸੇਵੀ,ਧਰਮਿੰਦਰ ਸਿੰਘ ਬੀ ਐਸ ਐਫ, ਨਰਿੰਦਰ ਸਿੰਘੜ ਰਾਜੂ, ਨਵਿੰਦਰ ਸਿੰਘ ਫੁੱਟਬਾਲ ਕੋਚ ਪਟਿਆਲਾ ,ਸ੍ਰੀ ਮਨਪ੍ਰੀਤ ਸਿੰਘ ਅਧਿਆਪਕ, ਮਾਡਲ ਸਕੂਲ ਖਰੜ,ਸ੍ਰੀ ਕੁਲਦੀਪ ਸਿੰਘ ਅਧਿਆਪਕ ਖਾਲਸਾ ਸਕੂਲ ਕੁਰਾਲੀ ਵੀ ਇਸ ਮੌਕੇ ਤੇ ਮੋਜੂਦ ਰਹੇ ।

Have something to say? Post your comment

More in Chandigarh

ਹਰਪਾਲ ਸਿੰਘ ਚੀਮਾ ਵੱਲੋਂ ਬਕਾਇਆ ਮੰਗਾਂ ਦੇ ਹੱਲ ਲਈ ਆਈ.ਟੀ.ਆਈ. ਇੰਸਟ੍ਰਕਟਰਾਂ ਅਤੇ ਪਨਬੱਸ/ਪੀ.ਆਰ.ਟੀ.ਸੀ. ਯੂਨੀਅਨਾਂ ਨਾਲ ਅਹਿਮ ਮੀਟਿੰਗਾਂ

ਮਾਨ ਸਰਕਾਰ ਨੇ 180 ਈ.ਟੀ.ਟੀ. ਅਧਿਆਪਕਾਂ ਦੀ ਤਨਖਾਹ ਅਸਮਾਨਤਾ ਖ਼ਤਮ ਕਰਨ ਵੱਲ ਵਧਾਇਆ ਕਦਮ

ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 258ਵਾਂ ਦਿਨ: ਪੰਜਾਬ ਪੁਲਿਸ ਵੱਲੋਂ 575 ਥਾਈਂ ਛਾਪੇਮਾਰੀ; 231 ਕਾਬੂ

ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਕੈਬਨਿਟ ਵੱਲੋਂ ਰਣਜੀਤਗੜ੍ਹ ਡਿਵੈਲਪਮੈਂਟ ਅਥਾਰਟੀ ਬਿੱਲ, 2026 ਨੂੰ ਹਰੀ ਝੰਡੀ

‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 257ਵਾਂ ਦਿਨ: ਪੰਜਾਬ ਪੁਲਿਸ ਵੱਲੋਂ 628 ਥਾਵਾਂ ’ਤੇ ਛਾਪੇਮਾਰੀ; 289 ਵਿਅਕਤੀ ਕਾਬੂ

ਵਿਕਾਸ ਤੇ ਤਰੱਕੀ ਦਾ ਨਵਾਂ ਅਧਿਆਏ ਲਿਖ ਰਿਹਾ ਪੰਜਾਬ-ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਹਰੇਕ ਮਾਂ ਤੇ ਭੈਣ 'ਮਾਵਾਂ-ਧੀਆਂ ਸਤਿਕਾਰ ਯੋਜਨਾ' ਦੀ ਬ੍ਰਾਂਡ ਅੰਬੈਸਡਰ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਸਕੂਲਾਂ ’ਚ ਅਧਿਆਪਕਾਂ ਦੀਆਂ ਅਸਾਮੀਆਂ ਬਾਰੇ ਮੁੱਦੇ ਚੁੱਕਣ ਵਾਲੇ ਆਪ ਵਿਧਾਇਕ ਨੂੰ ਪਾਰਟੀ ’ਚੋਂ ਕੱਢਿਆ

ਮਾਨ ਸਰਕਾਰ ਨੇ ਟ੍ਰਿਪਲ ਐੱਚ ਸਕ੍ਰੀਨਿੰਗ ਨੂੰ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਦਾ ਹਿੱਸਾ ਬਣਾਇਆ

ਦਿਵਿਆਂਗ ਵਿਅਕਤੀਆਂ ਦੀ ਇੱਜ਼ਤ, ਸੁਰੱਖਿਆ ਅਤੇ ਖੁਦਮੁਖਤਿਆਰੀ ਪੰਜਾਬ ਸਰਕਾਰ ਦੀ ਤਰਜੀਹ : ਡਾ. ਬਲਜੀਤ ਕੌਰ