Monday, May 06, 2024
BREAKING NEWS
ਕਾਂਗਰਸ ਨੂੰ ਝਟਕਾ, ਅੰਮ੍ਰਿਤਸਰ ਤੋਂ ਤਰਸੇਮ ਸਿੰਘ ਸਿਆਲਕਾ AAP ‘ਚ ਹੋਏ ਸ਼ਾਮਲਹਾਕੀ ਦੀ ਨੈਸ਼ਨਲ ਖਿਡਾਰਨ ਨੇ ਦਿੱਤੀ ਜਾਨ, ਭਰਾ-ਭਾਬੀ ‘ਤੇ ਲੱਗੇ ਤੰਗ ਪਰੇਸ਼ਾਨ ਕਰਨ ਦੇ ਇਲਜ਼ਾਮਕਾਂਗਰਸ ਨੂੰ ਝਟਕਾ, ਚੁਸ਼ਪਿੰਦਰਬੀਰ ਸਿੰਘ ਚਹਿਲ AAP ‘ਚ ਹੋਏ ਸ਼ਾਮਿਲਸ਼੍ਰੋਮਣੀ ਅਕਾਲੀ ਦਲ ਨੂੰ ਵੱਡਾ ਝਟਕਾ ਤਲਬੀਰ ਸਿੰਘ ਗਿੱਲ ਆਪ ‘ਚ ਹੋਏ ਸ਼ਾਮਲਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਆਇਆ ਅੱਜ ਦਾ ਫ਼ੁਰਮਾਣITBP ਜਵਾਨਾਂ ਨੂੰ ਮਧੂਮੱਖੀ ਪਾਲਣ ਸਬੰਧੀ ਕਿੱਤਾਮੁਖੀ ਸਿਖਲਾਈ ਕੋਰਸ ਕਰਵਾਇਆਕਾਂਗਰਸ ਨੂੰ ਇੱਕ ਹੋਰ ਝਟਕਾ ਮਹਿਲਾ ਕਮੇਟੀ ਦੀ ਜਨਰਲ ਸੈਕਟਰੀ ਜੋਤੀ ਹੰਸ ਨੇ ਛੱਡੀ ਪਾਰਟੀਆਪ ‘ਚ ਸ਼ਾਮਲ ਹੋਏ ਕਾਂਗਰਸੀ ਵਿਧਾਇਕ ਦਲਵੀਰ ਗੋਲਡੀਟੀਵੀ ਅਦਾਕਾਰਾ ਅਨੁਪਮਾ ਬੀ ਜੇ ਪੀ ’ਚ ਹੋਈ ਸ਼ਾਮਲਦਿੱਲੀ ਦੇ 100 ਸਕੂਲਾਂ ਨੂੰ ਦਿੱਤੀ ਬੰਬ ਦੀ ਧਮਕੀ

Chandigarh

ਜੀਰੀ/ਝੋਨਾ ਲਾਉਣ ਸਬੰਧੀ ਪੰਚਾਇਤਾਂ ਵੱਲੋਂ ਪਾਸ ਕੀਤੇ ਮਤਿਆਂ ਬਾਰੇ ਡਿਪਟੀ ਕਮਿਸ਼ਨਰ ਪਟਿਆਲਾ ਤੋਂ ਵਿਸਥਾਰਤ ਰਿਪੋਰਟ ਤਲਬ

June 22, 2021 04:39 PM
SehajTimes
ਚੰਡੀਗੜ੍ਹ : ਪੰਜਾਬ ਰਾਜ ਅਨੁਸੂਚਿਤ ਜਾਤੀ ਕਮਿਸ਼ਨ ਨੇ ਅੱਜ ਇੱਕ ਪੱਤਰ ਜਾਰੀ ਕਰਕੇ ਡਿਪਟੀ ਕਮਿਸ਼ਨਰ ਪਟਿਆਲਾ ਤੋਂ ਜੀਰੀ/ਝੋਨਾ ਲਾਉਣ ਸਬੰਧੀ ਮਤਿਆਂ ਬਾਰੇ ਵਿਸਥਾਰਤ ਰਿਪੋਰਟ ਤਲਬ ਕੀਤੀ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਰਾਜ ਅਨੁਸੂਚਿਤ ਜਾਤੀ ਕਮਿਸ਼ਨਰ ਦੇ ਚੇਅਰਪਰਸਨ ਸ੍ਰੀਮਤੀ ਤੇਜਿੰਦਰ ਕੌਰ ਨੇ ਦੱਸਿਆ ਕਿ ਸ਼ੋਸ਼ਲ ਮੀਡੀਆ ਰਾਹੀਂ ਉਹਨਾਂ ਦੇ ਧਿਆਨ ਵਿੱਚ ਆਇਆ ਹੈ ਕਿ ਪਟਿਆਲਾ ਜ਼ਿਲ੍ਹਾ ਦੀ ਬਲਾਕ ਨਾਭਾ ਦੇ ਅਧੀਨ ਆਉਂਦੇ ਪਿੰਡ ਨੋਹਰਾ ਦੀ ਗ੍ਰਾਮ ਪੰਚਾਇਤ ਅਤੇ ਸਰਪੰਚ ਵੱਲੋਂ ਇਕ ਮਤਾ ਪਾਸ ਕਰਕੇ ਜੀਰੀ ਅਤੇ ਝੋਨੇ ਦੀ ਲਗਾਈ ਸਬੰਧੀ ਰੇਟ ਤੈਅ ਕੀਤੇ ਗਏ ਸਨ ਅਤੇ ਫੈਸਲੇ ਦੀ ਉਲੰਘਣਾ ਕਰਨ ‘ਤੇ 50 ਹਜ਼ਾਰ ਰੁਪਏ ਜ਼ੁਰਮਾਨਾ ਕਰਨ ਦਾ ਫੈਸਲਾ ਕੀਤਾ ਗਿਆ ਸੀ। 
ਉਹਨਾਂ ਕਿਹਾ ਕਿ ਉਕਤ ਪੰਚਾਇਤ ਦਾ ਇਹ ਫੈਸਲਾ ਪੰਜਾਬ ਰਾਜ ਅਨੁਸੂਚਿਤ ਜਾਤੀ ਕਮਿਸ਼ਨ ਵੱਲੋਂ 11-06-2020 ਨੂੰ ਜਾਰੀ ਹੁਕਮਾਂ ਦੇ ਉਲਟ ਹੈ ਅਤੇ ਇਹਨਾਂ ਹੁਕਮਾਂ ਅਨੁਸਾਰ ਸੂਬੇ ਵਿੱਚ ਡਾਇਰੈਕਟਰ, ਦਿਹਾਤੀ ਵਿਕਾਸ ਅਤੇ ਪੰਚਾਇਤ ਵਿਭਾਗ ਨੂੰ ਆਦੇਸ਼ ਦਿੱਤੇ ਗਏ ਸਨ ਕਿ ਇਸ ਤਰ੍ਹਾਂ ਦੇ ਪਾਸ ਕੀਤੇ ਸਾਰੇ ਮਤੇ ਰੱਦ ਕੀਤੇ ਜਾਣ ਅਤੇ ਪੰਚਾਇਤਾਂ ਨੂੰ ਇਸ ਗੱਲ ਤੋਂ ਜਾਣੂ ਕਰਵਾਇਆ ਜਾਵੇ ਕਿ ਉਹ ਇਸ ਤਰ੍ਹਾਂ ਦੇ ਮਤੇ/ਫੁਰਮਾਨ ਜਾਰੀ ਕਰਨ ਦੇ ਅਧਿਕਾਰ ਨਹੀਂ ਰੱਖਦੀਆਂ।
ਉਹਨਾਂ ਕਿਹਾ ਕਿ ਇਸ ਲਈ ਪੰਚਾਇਤੀ ਵਿਭਾਗ ਵੱਲੋਂ ਮੁੜ ਪੱਤਰ ਲਿਖ ਕੇ ਹਦਾਇਤ ਕੀਤੀ ਗਈ ਹੈ ਕਿ ਉਹ ਪੰਚਾਇਤਾਂ ਨੂੰ ਮਜ਼ਦੂਰੀ ਤੈਅ ਕਰਨ ਸਬੰਧੀ ਭਵਿੱਖ ਵਿੱਚ ਕੋਈ ਮਤਾ ਪਾਸ ਨਾ ਕਰਨ ਬਾਰੇ ਜਾਗਰੂਕ ਕਰਨ। 
ਸ੍ਰੀਮਤੀ ਤੇਜਿੰਦਰ ਕੌਰ ਨੇ ਕਿਹਾ ਕਿ ਡਿਪਟੀ ਕਮਿਸ਼ਨਰ ਪਟਿਆਲਾ ਤੋਂ 07/07/2021 ਨੂੰ ਸਬੰਧਤ ਉਪ-ਮੰਡਲ ਅਫਸਰ (ਸਿਵਲ) ਰਾਹੀਂ ਰਿਪੋਟਰ ਪੇਸ਼ ਕਰਨ ਲਈ ਕਿਹਾ ਗਿਆ ਹੈ।

Have something to say? Post your comment

 

More in Chandigarh

ਲੋਕ ਸਭਾ ਚੋਣਾਂ 2024 ਦੌਰਾਨ ਜ਼ਬਤੀ ਦੇ ਮਾਮਲੇ ਵਿੱਚ ਰਾਸ਼ਟਰੀ ਪੱਧਰ 'ਤੇ ਪੰਜਾਬ ਦਾ ਚੌਥਾ ਸਥਾਨ: ਸਿਬਿਨ ਸੀ

ਵੋਟਰ ਜਾਗਰੂਕਤਾ ਦਾ ਸੁਨੇਹਾ ਦੇਣ ਲਈ ਨੁੱਕੜ ਨਾਟਕਾਂ ਰਾਹੀਂ ਕਲਾਕਾਰ ਆਏ : ਨੋਡਲ ਅਫਸਰ ਸਵੀਪ 

ਏ.ਡੀ.ਸੀ. ਵੱਲੋਂ Microglobal Immigration Services firm ਦਾ ਲਾਇਸੰਸ ਰੱਦ

ਸਿਆਸੀ ਪਾਰਟੀਆਂ ਨੂੰ ਜਾਤ, ਧਰਮ ਜਾਂ ਭਾਸ਼ਾ ਦੇ ਆਧਾਰ 'ਤੇ ਕਿਸੇ ਵੀ ਮੀਟਿੰਗ ਦੀ ਇਜਾਜ਼ਤ ਨਹੀਂ ਹੋਵੇਗੀ : ਜ਼ਿਲ੍ਹਾ ਚੋਣ ਅਫ਼ਸਰ

ਵਿਕਟਰ ਮੈਰੀਟਾਈਮ ਸਰਵਿਸਿਜ਼ ਫਰਮ ਦਾ ਲਾਇਸੰਸ 30 ਦਿਨਾਂ ਲਈ ਮੁਅੱਤਲ  

ਜ਼ਿਲ੍ਹਾ ਮੈਜਿਸਟ੍ਰੇਟ ਨੇ ਅੰਤਰਰਾਸ਼ਟਰੀ ਏਅਰਪੋਰਟ ਅਤੇ ਇਸ ਦੇ ਆਲੇ ਦੁਆਲੇ 5 ਕਿਲੋਮੀਟਰ ਦੇ ਘੇਰੇ ਨੂੰ ਨੋ-ਡਰੋਨ ਅਤੇ ਨੋ-ਫਲਾਇੰਗ ਜੋਨ ਘੋਸ਼ਿਤ ਕੀਤਾ

ਚੋਣ ਡਿਊਟੀ ਉਪਰ ਤਾਇਨਾਤ ਸਟਾਫ ਲਈ ਸੈਲਫੀ ਪੁਆਇੰਟ, ਸ਼ੇਰਾ ਮਸਕਟ ਬਣੇ ਖਿੱਚ ਦਾ ਕੇਂਦਰ 

ਚੋਣ ਜ਼ਾਬਤੇ ਦੀ ਉਲੰਘਣਾ ਦੇ ਦੋਸ਼ ਤਹਿਤ ਸ਼੍ਰੋਮਣੀ ਅਕਾਲੀ ਦਲ ਅਤੇ ਆਮ ਆਦਮੀ ਪਾਰਟੀ ਨੂੰ ਚੇਤਾਵਨੀ ਜਾਰੀ

ਪਾਰਲੀਮੈਂਟ ਚੋਣਾਂ ਸੁਖਬੀਰ ਸਿੰਘ ਬਾਦਲ ਦੀ ਆਖਰੀ ਪਾਰੀ ਹੈ : ਹਰਚੰਦ ਸਿੰਘ ਬਰਸਟ 

ਭਾਰਤੀ ਚੋਣ ਕਮਿਸ਼ਨ ਵੱਲੋਂ ਪੰਜਾਬ ਦੀਆਂ 13 ਲੋਕ ਸਭਾ ਸੀਟਾਂ ਲਈ 15 ਖਰਚਾ ਨਿਗਰਾਨ ਨਿਯੁਕਤ : ਸਿਬਿਨ ਸੀ