Sunday, May 10, 2026
BREAKING NEWS
ਕਿਸਾਨਾਂ ਨੂੰ ਝੋਨੇ ਦੇ ਫ਼ਸਲੀ ਚੱਕਰ ’ਚੋਂ ਕੱਢਣ ਲਈ ਪ੍ਰਤੀ ਹੈਕਟੇਅਰ 17500 ਰੁਪਏ ਸਬਸਿਡੀ ਮਿਲੇਗੀ : ਖੁੱਡੀਆਂਪੰਜਾਬ ਸਰਕਾਰ ਵਲੋਂ ਵੈਟ ਉਗਰਾਹੀ ’ਚ 23.28 ਫ਼ੀ ਸਦੀ ਦਾ ਵਾਧਾ : ਹਰਪਾਲ ਸਿੰਘ ਚੀਮਾਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ

Majha

ਅਮਰ ਸ਼ਹੀਦ ਭਾਈ ਹਰਮਿੰਦਰ ਸਿੰਘ ਸੰਧੂ ਦੀ ਯਾਦ ’ਚ ਸੈਮੀਨਾਰ ਕਰਵਾਇਆ

May 09, 2026 10:11 PM
Rozana Sehaj times
ਅੰਮ੍ਰਿਤਸਰ :  ਸ਼ਹੀਦ ਭਾਈ ਹਰਮਿੰਦਰ ਸਿੰਘ ਸੰਧੂ ਦੀ ਯਾਦ ਅਤੇ ਉਹਨਾਂ ਦੇ ਜੀਵਨ ਸਬੰਧੀ ਅੱਜ ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਵੱਲੋਂ ਗੁਰਦੁਆਰਾ 13 ਸਿੰਘਾਂ ਸ਼ਹੀਦ, ਬੀ ਬਲਾਕ ਰੇਲਵੇ ਕਲੋਨੀ ਅੰਮ੍ਰਿਤਸਰ ਵਿਖੇ ਇੱਕ ਵਿਸ਼ੇਸ਼ ਸੈਮੀਨਾਰ ਕਰਵਾਇਆ ਗਿਆ। ਸਮਾਗਮ ਦੌਰਾਨ ਢਾਡੀ ਸਿੰਘਾਂ ਨੇ ਪੁਰਾਤਨ ਸਿੰਘਾਂ ਦੀਆਂ ਵਾਰਾਂ ਗਾਇਨ ਕਰਕੇ ਸੰਗਤਾਂ ਨੂੰ ਨਿਹਾਲ ਕੀਤਾ ਅਤੇ ਸ਼ਹੀਦੀ ਪਰੰਪਰਾ ਨੂੰ ਯਾਦ ਕਰਵਾਇਆ। ਉਪਰੰਤ ਵੱਖ-ਵੱਖ ਬੁਲਾਰਿਆਂ ਨੇ ਭਾਈ ਹਰਮਿੰਦਰ ਸਿੰਘ ਸੰਧੂ ਦੇ ਜੀਵਨ, ਸੰਘਰਸ਼ ਅਤੇ ਕੌਮੀ ਯੋਗਦਾਨ ਸਬੰਧੀ ਆਪਣੇ ਵਿਚਾਰ ਸਾਂਝੇ ਕੀਤੇ। ਇਸ ਮੌਕੇ ਖਾਸ ਤੌਰ ’ਤੇ ਸ਼ਿਰਕਤ ਕਰਨ ਵਾਲੇ ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਦੇ ਪ੍ਰਧਾਨ ਸਿਮਰਨਜੀਤ ਸਿੰਘ ਮਾਨ ਨੇ ਕਿਹਾ ਕਿ ਭਾਈ ਹਰਮਿੰਦਰ ਸਿੰਘ ਸੰਧੂ ਕੌਮ ਦੇ ਮਹਾਨ ਸੂਰਬੀਰ ਯੋਧੇ ਸਨ, ਜਿਨ੍ਹਾਂ ਨੇ ਸੰਤ ਸੰਤ ਜਰਨੈਲ ਸਿੰਘ ਖਾਲਸਾ ਭਿੰਡਰਾਂਵਾਲਿਆਂ ਦੀ ਦੀ ਸੋਚ ਨੂੰ ਅੱਗੇ ਲਿਜਾਣ ਲਈ ਅਹਿਮ ਯੋਗਦਾਨ ਪਾਇਆ।ਉਹਨਾਂ ਕਿਹਾ ਕਿ ਸੰਤ ਜਰਨੈਲ ਸਿੰਘ ਖਾਲਸਾ ਭਿੰਡਰਾਂਵਾਲਿਆਂ ਦੀ ਸੋਚ ਨੂੰ ਅੱਜ ਵੀ ਦਬਾਇਆ ਜਾਂ ਲੁਕਾਇਆ ਨਹੀਂ ਜਾ ਸਕਦਾ ਅਤੇ ਭਾਈ ਹਰਮਿੰਦਰ ਸਿੰਘ ਸੰਧੂ ਨੇ ਉਸ ਵਿਚਾਰਧਾਰਾ ਨੂੰ ਅੱਗੇ ਵਧਾਉਣ ਲਈ ਆਪਣੀ ਭੂਮਿਕਾ ਨਿਭਾਈ। ਸਿਮਰਨਜੀਤ ਸਿੰਘ ਮਾਨ ਨੇ ਭਾਈ ਹਰਮਿੰਦਰ ਸਿੰਘ ਸੰਧੂ ਦੇ ਭਰਾਤਾ ਉਪਕਾਰ ਸਿੰਘ ਸੰਧੂ ਦਾ ਵੀ ਵਿਸ਼ੇਸ਼ ਜ਼ਿਕਰ ਕਰਦਿਆਂ ਕਿਹਾ ਕਿ ਉਹ ਪਾਰਟੀ ਵਿੱਚ ਅਗਾਹੂ ਸੇਵਾਵਾਂ ਨਿਭਾ ਰਹੇ ਹਨ, ਜਿਸ ’ਤੇ ਪਾਰਟੀ ਨੂੰ ਮਾਣ ਹੈ। ਇਸ ਮੌਕੇ ਪਾਰਟੀ ਦੇ ਕਾਰਜਕਾਰੀ ਪ੍ਰਧਾਨ ਇਮਾਨ ਸਿੰਘ ਮਾਨ ਜਨਰਲ ਸਕੱਤਰ ਉਪਕਾਰ ਸਿੰਘ ਸੰਧੂ,ਪ੍ਰੋਫੈਸਰ ਮਹਿੰਦਰਪਾਲ ਸਿੰਘ, ਹਰਪਾਲ ਸਿੰਘ ਬਲੇਰ, ਹਰਭਜਨ ਸਿੰਘ ਕਸ਼ਮੀਰੀ, ਗੁਰਜੰਟ ਸਿੰਘ ਕੱਟੂ, ਪਰਮਿੰਦਰ ਪਾਲ ਸਿੰਘ ਟਿੱਮਾ, ਬਾਪੂ ਤਰਸੇਮ ਸਿੰਘ, ਬੀਬੀ ਰਜਿੰਦਰ ਕੌਰ ਜੈਤੋ, ਬਲਜਿੰਦਰ ਕੌਰ ਸੰਧੂ, ਬੀਬੀ ਸੁਖਮਨ ਕੌਰ, ਬੀਬੀ ਕੁਲਵੰਤ ਕੌਰ, ਸਮਸ਼ੇਰ ਸਿੰਘ ਬਰਾੜ, ਹਰਮਨਦੀਪ ਸਿੰਘ ਸੁਲਤਾਨਵਿੰਡ, ਪਰਮਜੀਤ ਸਿੰਘ ਖਾਸਾ, ਅਮਰੀਕ ਸਿੰਘ ਨੰਗਲ ਕੁਲਵੰਤ ਸਿੰਘ ਕੋਟਲਾ, ਕੁਲਵੰਤ ਸਿੰਘ ਮਝੈਲ, ਦਲਬੀਰ ਸਿੰਘ ਬੰਡਾਲਾ ਹਰਜੀਤ ਸਿੰਘ ਮੀਆਂਪੁਰ, ਤਜਿੰਦਰ ਸਿੰਘ ਦਿਓਲ, ਗੁਰਬਚਨ ਸਿੰਘ ਪਵਾਰ, ਅਮਨਿੰਦਰ ਸਿੰਘ ਜੋਰਾ,ਬਲਜੀਤ ਸਿੰਘ ਬੁੱਟਰ ਦਲਜੀਤ ਸਿੰਘ ਫਿਰੋਜ਼ਪੁਰ ਤੇ ਹੋਰ ਹਾਜ਼ਰ ਸਨ।

Have something to say? Post your comment

 

More in Majha

ਭਗਤ ਰਵਿਦਾਸ ਜੀ ਦਾ 650ਵਾਂ ਪ੍ਰਕਾਸ਼ ਪੁਰਬ ਵੱਡੇ ਪੱਧਰ 'ਤੇ ਮਨਾਇਆ ਜਾਵੇਗਾ: ਐਡਵੋਕੇਟ ਧਾਮੀ

ਤ੍ਰੈ ਸ਼ਤਾਬਦੀ ਗੁਰੂ ਗੋਬਿੰਦ ਸਿੰਘ ਖਾਲਸਾ ਕਾਲਜ ਵਿਖੇ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਗਿਆ 'ਮਾਂ ਦਿਵਸ'

ਕਾਂਗਰਸ ਪਾਰਟੀ ਨੂੰ ਵੱਡਾ ਝਟਕਾ, ਜਿਲ੍ਹਾ ਦਿਹਾਤੀ ਅੰਮ੍ਰਿਤਸਰ ਦੇ ਇੰਟਕ ਪ੍ਰਧਾਨ ਗੁਲਜਾਰ ਸਿੰਘ ਖਾਸਾ ਅਕਾਲੀ ਦਲ ਵਾਰਿਸ ਪੰਜਾਬ ਦੇ ਵਿੱਚ ਹੋਏ ਸ਼ਾਮਿਲ

ਆਪਰੇਸ਼ਨ ਸਿੰਦੂਰ ਦੀ ਸਫਲਤਾ ਦੀ ਯਾਦ ਵਿੱਚ 09 ਮਈ 2026: ਪਹਿਲੀ ਵਰ੍ਹੇਗੰਢ

ਸ੍ਰੀ ਦਰਬਾਰ ਸਾਹਿਬ ਨੂੰ ਜਾਣ ਵਾਲੀਆਂ ਚਾਰ ਰੇਡੀਅਲ ਸੜਕਾਂ 'ਤੇ ਨਿਰਮਾਣ ਕਾਰਜ ਅਗਲੇ ਹਫ਼ਤੇ ਸ਼ੁਰੂ ਹੋਵੇਗਾ: ਵਿਧਾਇਕ ਡਾ. ਅਜੇ ਗੁਪਤਾ

“ਹਰ ਦਰਵਾਜ਼ੇ ਤੱਕ ਇਨਸਾਫ – ਵਿਵਾਦਾਂ ਦਾ ਨਿਪਟਾਰਾ, ਸਾਂਝ ਅਤੇ ਸਮਝੌਤੇ ਦੀ ਬਹਾਲੀ”

ਅੰਮ੍ਰਿਤਸਰ ਤੋਂ ਪਹੁੰਚੇ ਮਾਸਟਰ ਮੋਹਨ ਲਾਲ ਜੀ ਨੇ ਅਜਨਾਲਾ ਵਿਖੇ ਕਰਵਾਇਆ ਵਿਸ਼ੇਸ਼ ਯੋਗਾ ਅਭਿਆਸ ਸੈਸ਼ਨ

“ਸ਼ੁਕਰਾਨਾ ਯਾਤਰਾ” ਦੇ ਅੰਮ੍ਰਿਤਸਰ ਪੁੱਜਣ ‘ਤੇ ਜ਼ਿਲ੍ਹਾ ਪ੍ਰਧਾਨ ਬਰਾੜ ਤੇ ਟੀਮ ਵੱਲੋਂ ਭਰਵਾਂ ਸਵਾਗਤ

“ਆਪ” ਸਰਕਾਰ ਦੇ ਸ਼ਾਨਦਾਰ ਕੰਮਾਂ ਨੂੰ ਘਰ-ਘਰ ਪਹੁੰਚਾਉਣ ਲਈ ਮੀਟਿੰਗਾਂ ਦਾ ਸਿਲਸਿਲਾ ਜਾਰੀ : ਗੁਰਪ੍ਰਤਾਪ ਸੰਧੂ

ਖੇਤੀਬਾੜੀ ਵਿਭਾਗ ਵੱਲੋਂ ਸਾਉਣੀ ਦੀਆਂ ਫਸਲਾਂ ਲਈ ਜਿਲ੍ਹਾ ਪੱਧਰੀ ਕਿਸਾਨ ਸਿਖਲਾਈ ਕੈਂਪ ਅਤੇ ਪ੍ਰਦਰਸ਼ਨੀਆਂ ਆਯੋਜਿਤ