ਮੋਗਾ : ਬਲੂਮਿੰਗ ਬਡਜ਼ ਗਰੁੱਪ ਦੇ ਏ.ਬੀ.ਸੀ. ਮੋਂਟੈਸਰੀ ਸਕੂਲ ਵਿੱਚ ‘ਮਾਂ ਦਿਵਸ’ ਉਤਸ਼ਾਹ ਅਤੇ ਧੂਮਧਾਮ ਨਾਲ ਮਨਾਇਆ ਗਿਆ। ਇਸ ਮੌਕੇ ਨੰਨੇ-ਮੁੰਨੇ ਵਿਦਿਆਰਥੀਆਂ ਨੇ ਮਾਂ ਨੂੰ ਸਮਰਪਿਤ ਕਵਿਤਾਵਾਂ ਪੇਸ਼ ਕੀਤੀਆਂ ਅਤੇ ਸੁੰਦਰ ਚਾਰਟ ਤਿਆਰ ਕੀਤੇ। ਚੇਅਰਪਰਸਨ ਮੈਡਮ ਕਮਲ ਸੈਣੀ ਨੇ ਮਾਪਿਆਂ ਅਤੇ ਅਧਿਆਪਕਾਂ ਨੂੰ ਮਾਂ ਦਿਵਸ ਦੀਆਂ ਵਧਾਈਆਂ ਦਿੰਦਿਆਂ ਕਿਹਾ ਕਿ ਮਾਂ ਬੱਚੇ ਦੀ ਪਹਿਲੀ ਅਧਿਆਪਕ ਹੁੰਦੀ ਹੈ ਜੋ ਉਸ ਨੂੰ ਚੰਗੇ ਸੰਸਕਾਰ ਦਿੰਦੀ ਹੈ। ਪ੍ਰਿੰਸੀਪਲ ਮੈਡਮ ਪਰਮਜੀਤ ਕੌਰ ਨੇ ਵੀ ਬੱਚਿਆਂ ਨੂੰ ਆਪਣੀ ਮਾਂ ਦਾ ਸਤਿਕਾਰ ਕਰਨ ਲਈ ਪ੍ਰੇਰਿਤ ਕੀਤਾ।
ਗਰੁੱਪ ਚੇਅਰਮੈਨ ਸ੍ਰੀ ਸੰਜੀਵ ਕੁਮਾਰ ਸੈਣੀ ਨੇ ਬੱਚਿਆਂ ਨੂੰ ਸੰਦੇਸ਼ ਦਿੱਤਾ ਕਿ ਜੀਵਨ ਵਿੱਚ ਸਫਲਤਾ ਹਾਸਲ ਕਰਨ ਲਈ ਮਾਂ ਦਾ ਆਸ਼ੀਰਵਾਦ ਸਭ ਤੋਂ ਜ਼ਰੂਰੀ ਹੈ।