ਮੋਰਿੰਡਾ : ਸ਼ਹੀਦ ਉਧਮ ਸਿੰਘ ਕਲੱਬ ਕਾਈਨੋਰ ਵੱਲੋਂ ਗ੍ਰਾਮ ਪੰਚਾਇਤ ਅਤੇ ਸਮੂਹ ਪਿੰਡ ਵਾਸੀਆਂ ਦੇ ਸਹਿਯੋਗ ਨਾਲ 10 ਮਈ ਨੂੰ ਸਵੇਰੇ 10 ਵਜੇ ਤੋਂ ਦੁਪਹਿਰ 2 ਵਜੇ ਤੱਕ ਗੁਰਦੁਆਰਾ ਸ੍ਰੀ ਜੰਡੀਸਰ ਸਾਹਿਬ ਪਿੰਡ ਕਾਈਨੌਰ ਵਿਖੇ ਖੂਨਦਾਨ ਕੈਂਪ ਲਗਾਇਆ ਜਾਵੇਗਾ। ਇਸ ਸਬੰਧੀ ਜਾਣਕਾਰੀ ਦਿੰਦਿਆ ਕਲੱਬ ਦੇ ਸੀਨੀਅਰ ਆਗੂ ਰਾਜਵੀਰ ਸਿੰਘ ਕਲਸੀ ਨੇ ਦੱਸਿਆ ਕਿ ਇਸ ਮੌਕੇ ਰੋਟਰੀ ਬਲਡ ਬੈਂਕ ਸੈਕਟਰ 37 ਚੰਡੀਗੜ੍ਹ ਦੀ ਟੀਮ ਵੱਲੋਂ ਖੂਨਦਾਨੀਆਂ ਤੋਂ ਖੂਨ ਇਕੱਤਰ ਕੀਤਾ ਜਾਵੇਗਾ ਉਹਨਾਂ ਸਮੂਹ ਖੂਨ ਦਾਨ ਕਰਨ ਵਾਲੇ ਭਰਾਵਾਂ ਨੂੰ ਇਸ ਕੈਂਪ ਵਿੱਚ ਪਹੁੰਚਣ ਦੀ ਅਪੀਲ ਕੀਤੀ ਹੈ