Saturday, May 09, 2026
BREAKING NEWS
ਕਿਸਾਨਾਂ ਨੂੰ ਝੋਨੇ ਦੇ ਫ਼ਸਲੀ ਚੱਕਰ ’ਚੋਂ ਕੱਢਣ ਲਈ ਪ੍ਰਤੀ ਹੈਕਟੇਅਰ 17500 ਰੁਪਏ ਸਬਸਿਡੀ ਮਿਲੇਗੀ : ਖੁੱਡੀਆਂਪੰਜਾਬ ਸਰਕਾਰ ਵਲੋਂ ਵੈਟ ਉਗਰਾਹੀ ’ਚ 23.28 ਫ਼ੀ ਸਦੀ ਦਾ ਵਾਧਾ : ਹਰਪਾਲ ਸਿੰਘ ਚੀਮਾਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ

Chandigarh

ਪੈਨਸ਼ਨਰਾਂ ਨੂੰ ਡੀ.ਏ. ਦੀ 18% ਅਦਾਇਗੀ ਤੁਰੰਤ ਕਰੇ ਸਰਕਾਰ, ਨਹੀਂ ਤਾਂ 2027 ਚੋਣਾਂ ‘ਚ ਨਤੀਜਾ ਭੁਗਤਣ ਲਈ ਰਹੇ ਤਿਆਰ: ਸ਼ਰਮਾ

May 09, 2026 10:25 PM
Rozana Sehaj times

ਮੋਹਾਲੀ : ਪੈਨਸ਼ਨਰਾਂ ਅਤੇ ਮੁਲਾਜ਼ਮਾਂ ਦੀਆਂ ਹੱਕੀ ਅਤੇ ਭਖਵੀਆਂ ਮੰਗਾਂ ਦਾ ਤੁਰੰਤ ਨਿਪਟਾਰਾ ਕਰਨ ਦਾ ਭਰੋਸਾ ਦੇ ਕੇ ਸੱਤਾ ‘ਤੇ ਕਾਬਜ਼ ਹੋਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਆਮ ਆਦਮੀ ਪਾਰਟੀ ਦੀ ਸਰਕਾਰ ਦੇ ਕਰੀਬ ਸਾਢੇ ਚਾਰ ਸਾਲ ਬੀਤ ਜਾਣ ਉਪੰਰਤ ਵੀ ਪੰਜਾਬ ਦੇ ਸਮੂਹ ਪੈਨਸ਼ਨਰ ਅਤੇ ਮੁਲਾਜ਼ਮ ਆਪਣੀਆਂ ਮੰਗਾਂ ਦੇ ਹੱਲ ਲਈ ਦਰ-ਦਰ ਦੀਆਂ ਠੋਕਰਾਂ ਖਾਣ ਲਈ ਮਜ਼ਬੂਰ ਹਨ। ਅੱਜ ਮੋਹਾਲੀ ਪ੍ਰੈਸ ਕਲੱਬ ਵਿਖੇ ਇਕ ਪ੍ਰੈਸ ਕਾਨਫਰੰਸ ਦੌਰਾਨ ਪੰਜਾਬ ਸਿਵਲ ਸਕੱਤਰੇਤ ਰਿਟਾਇਰਡ ਅਫਸਰ ਐਸੋਸੀਏਸ਼ਨ ਦੇ ਪ੍ਰਧਾਨ ਸ਼ਿਆਮ ਲਾਲ ਸ਼ਰਮਾ ਨੇ ਦੱਸਿਆ ਕਿ ਇਸ ਸਮੇਂ ਪੰਜਾਬ ਸਰਕਾਰ ਦੇ ਪੈਨਸ਼ਨਰਾਂ ਨੂੰ, ਕੇਂਦਰ ਅਤੇ ਆਪਣੇ ਗੁਆਂਢੀ ਰਾਜਾਂ ਦੇ ਪੈਨਸ਼ਨਰਾਂ/ਕਰਮਚਾਰੀਆਂ ਤੋਂ 18 ਫੀਸਦੀ ਘੱਟ ਡੀ.ਏ. ਮਿਲ ਰਿਹਾ ਹੈ। ਜਦਕਿ ਸਰਕਾਰ ਵੱਲੋਂ ਪੈਨਸ਼ਨਰਾਂ ਦਾ 01.07.2023 ਤੋਂ 01.01.26 ਤੱਕ ਦਾ 18% ਡੀ.ਏ. ਅਜੇ ਤੱਕ ਰਲੀਜ਼ ਹੀ ਨਹੀਂ ਕੀਤਾ। ਸ਼੍ਰੀ ਸ਼ਰਮਾ ਨੇ ਅੱਗੇ ਦੱਸਿਆ ਕਿ ਐਸੋਸੀਏਸ਼ਨ ਦੇ ਸਮੂਹ ਆਗੂਆਂ ਨੇ ਪੰਜਾਬ ਵਿਚ ਆਮ ਆਦਮੀ ਪਾਰਟੀ ਦੀ ਭਗਵੰਤ ਸਿੰਘ ਮਾਨ ਸਰਕਾਰ ਨੂੰ ਚਿਤਾਵਨੀ ਦਿੱਤੀ ਕਿ ਜੇਕਰ ਪੈਨਸ਼ਨਰਾਂ ਅਤੇ ਕਰਮਚਾਰੀਆਂ ਦੀਆਂ ਮੰਗਾਂ ਨੂੰ ਤੁਰੰਤ ਹੱਲ ਨਾ ਕੀਤਾ ਤਾਂ ਉਸ ਨੂੰ ਇਸਦਾ ਨਤੀਜਾ ਆਉਂਦੀਆਂ 2027 ਵਿਧਾਨ ਸਭਾ ਚੋਣਾਂ ਵਿੱਚ ਭੁਗਤਣਾ ਪਵੇਗਾ। ਇਸ ਮੱਕੇ ਸ੍ਰੀ ਮਨੋਹਰ ਸਿੰਘ ਮੱਕੜ, ਅਮਰਜੀਤ ਸਿੰਘ ਵਾਲੀਆ, ਓਮਾ ਕਾਂਤ ਤਿਵਾੜੀ, ਸੁਖਦੇਵ ਸਿੰਘ, ਆਸ਼ਾ ਸੂਦ, ਚੰਦਰ ਸੁਰੇਖਾ, ਜਸਵਿੰਦਰ ਕੌਰ ਬੱਤਰਾ, ਅਵਤਾਰ ਸਿੰਘ ਜੋਦਕਾ, ਕ੍ਰਿਸ਼ਨ ਪਾਲ ਸ਼ਰਮਾ, ਰਾਜ ਕੁਮਾਰ ਕਾਲੀਆ, ਜਸਪਾਲ ਕੌਰ, ਸੁਰਜੀਤ ਕੌਰ, ਗੁਰਦੀਪ ਕੌਰ, ਧੰਨਾ ਸਿੰਘ, ਸਨਮੁੱਖ ਸਿੰਘ ਅਤੇ ਸਤਨਾਮ ਕੌਰ ਆਦਿ ਹਾਜਰ ਸਨ।

Have something to say? Post your comment

 

More in Chandigarh

ਜ਼ਿਲ੍ਹਾ ਪੱਧਰੀ ਕਮੇਟੀ ਵੱਲੋਂ 3 ਯੂਨਿਟਾਂ ਲਈ 2365 ਲੱਖ ਰੁਪਏ ਦੇ ਵਿੱਤੀ ਪ੍ਰੋਤਸਾਹਨ ਨੂੰ ਮਨਜ਼ੂਰੀ

ਪੀ.ਆਈ.ਐਸ. ਫੁੱਟਬਾਲ ਸਿਲੈਕਸ਼ਨ ਟਰਾਇਲਾਂ ਦਾ ਕੁਰਾਲੀ ਵਿੱਚ ਸ਼ਾਨਦਾਰ ਆਗਾਜ਼, 200 ਤੋਂ ਵੱਧ ਖਿਡਾਰੀਆਂ ਨੇ ਲਿਆ ਭਾਗ

ਯੋਗ ਆਸਣਾਂ ਰਾਹੀਂ ਨਿਰੋਈ ਸਿਹਤ ਦੇ ਨਾਲ-ਨਾਲ ਮਾਨਸਿਕ ਸਿਹਤ ਵੀ ਤੰਦਰੁਸਤ ਰਹਿੰਦੀ ਹੈ : ਐੱਸ.ਡੀ.ਐਮ

ਕਣਕ ਦੀ ਆਮਦ ਅਤੇ ਖਰੀਦ ਨੇ 122 ਲੱਖ ਮੀਟ੍ਰਿਕ ਟਨ ਦੇ ਟੀਚੇ ਨੂੰ ਕੀਤਾ ਪਾਰ

ਗੈਂਗਸਟਰਾਂ ’ਤੇ ਵਾਰ ਦਾ 109ਵਾਂ ਦਿਨ: ਪੰਜਾਬ ਪੁਲਿਸ ਨੇ 536 ਥਾਵਾਂ ’ਤੇ ਕੀਤੀ ਛਾਪੇਮਾਰੀ; 221 ਗ੍ਰਿਫ਼ਤਾਰ

ਭਗਵੰਤ ਮਾਨ ਸਰਕਾਰ ਦੀ 'ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ' ਤਹਿਤ ਰੋਜ਼ਾਨਾ ਯਾਤਰਾ ਕਰਨ ਵਾਲੇ 1100 ਤੋਂ ਵੱਧ ਸ਼ਰਧਾਲੂਆਂ ਦੀ ਦੇਖਭਾਲ ਲਈ 900 ਤੋਂ ਵੱਧ ਮੁਲਾਜ਼ਮ ਤੈਨਾਤ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਆਮ ਆਦਮੀ ਪਾਰਟੀ ਦੇ ਲੀਡਰਾਂ ’ਤੇ ਇਨਫੋਰਸਮੈਂਟ ਡਾਇਰੈਕਟੋਰੇਟ (ਈ.ਡੀ.) ਵੱਲੋਂ ਵਾਰ-ਵਾਰ ਛਾਪੇਮਾਰੀ ਲਈ ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ’ਤੇ ਤਿੱਖਾ ਨਿਸ਼ਾਨਾ ਸਾਧਿਆ।

ਦਹਾਕਿਆਂ ਪਿੱਛੋਂ ਨਹਿਰੀ ਪਾਣੀ ਟੇਲਾਂ 'ਤੇ ਪੈਂਦੇ ਪਿੰਡਾਂ ਤੱਕ ਪਹੁੰਚਿਆ, ਰੋਪੜ ਨਹਿਰੀ ਨੈੱਟਵਰਕ ਹੇਠ ਸਿੰਚਾਈ ਖੇਤਰ ’ਚ ਲਗਭਗ 200% ਤੱਕ ਦਾ ਵਾਧਾ: ਬਰਿੰਦਰ ਕੁਮਾਰ ਗੋਇਲ

ਫੇਜ਼-5 ਮਾਰਕੀਟ ਦੇ ਵਪਾਰੀਆਂ ਅਤੇ ਦੁਕਾਨਦਾਰਾਂ ਨਾਲ ਜ਼ਿਲ੍ਹਾ ਟਰੇਡਰਜ਼ ਕਮਿਸ਼ਨ ਵੱਲੋਂ ਮੀਟਿੰਗ

ਨਵੀਂ ਬਣਾਈ ਗਈ ਬਨੂੜ ਸਬ-ਡਿਵੀਜ਼ਨ ਦੀ ਪਹਿਲੀ ਐਸ.ਡੀ.ਐਮ. ਵਜੋਂ ਡਾ. ਅੰਕਿਤਾ ਕਾਂਸਲ ਨੇ ਸੰਭਾਲਿਆ ਅਹੁਦਾ