Friday, September 25, 2026
BREAKING NEWS
• ਚੰਡੀਗੜ੍ਹ ‘ਚ ਪੰਜਾਬ ਭਾਜਪਾ ਦਫ਼ਤਰ ਗ੍ਰੇਨੇਡ ਮਾਮਲੇ ਦੀ ਜਾਂਚ ਐਨ ਆਈ ਏ ਹਵਾਲੇ • ਸੁਨਾਮ 'ਚ ਲਾਪਰਵਾਹੀ ਕਾਰਨ ਦੋ ਨੌਜਵਾਨਾਂ ਦੀ ਮੌਤ  • ਸੁਨਾਮ 'ਚ ਚੋਰਾਂ ਦੀ ਦਹਿਸ਼ਤ, ਪੁਲਿਸ ਬਣੀ ਮੂਕ ਦਰਸ਼ਕ  • ਰਾਣੀ ਮੁਖਰਜੀ ਦੀ ਮਾਂ ਕ੍ਰਿਸ਼ਨਾ ਮੁਖਰਜੀ ਦਾ 75 ਸਾਲ ਦੀ ਉਮਰ ਵਿੱਚ ਦੇਹਾਂਤ • ਫਰੀਦਕੋਟ ਦੇ 6 ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਪੁਲੀਸ ਨੇ ਲਈ ਚੱਪੇ-ਚੱਪੇ ਦੀ ਤਲਾਸ਼ੀ • ਪੰਜਾਬ ਪਹਿਲੀ ਵਾਰ ਏਸ਼ੀਅਨ ਚੈਂਪੀਅਨਜ਼ ਟਰਾਫੀ ਦੀ ਮੇਜ਼ਬਾਨੀ ਕਰ ਕੇ ਇਤਿਹਾਸ ਰਚੇਗਾ: ਭਗਵੰਤ ਸਿੰਘ ਮਾਨ • ਅੰਮ੍ਰਿਤਸਰ ਸੂਰਮਿਆਂ ਨੇ ਜਿੱਤਿਆ ਸ਼ੇਰ-ਏ-ਪੰਜਾਬ ਟੀ-20 ਖਿਤਾਬ • ਪੰਜਾਬ ਦੀਆਂ ਸਨਅਤਾਂ ’ਚ 10 ਘੰਟੇ ਦਾ ਬਿਜਲੀ ਕੱਟ • ਰਣਜੋਧ ਸਿੰਘ ਸਰਾਓ ਬਣੇ ਮੁਹਾਲੀ ਜ਼ਿਲ੍ਹਾ ਬਾਰ ਐਸੋਸੀਏਸ਼ਨ ਦੇ ਪ੍ਰਧਾਨ • ਹਰਿਆਣਾ ਦੇ ਸਾਬਕਾ ਮੰਤਰੀ ਦੇ ਪੁੱਤਰ ਨੇ ਆਪਣੇ ਫਾਰਮ ਹਾਊਸ 'ਤੇ ਕੀਤੀ 'ਖੁਦਕੁਸ਼ੀ'

Malwa

ਮਾਨਸਾ ਦੇ ਵਿਦਿਅਕ ਪਛੜੇਵੇਂ ਨੂੰ ਦੂਰ ਕਰੇਗਾ ਓਪਨ ਯੂਨੀਵਰਸਿਟੀ ਦਾ ਨਵਾਂ ਰੀਜਨਲ ਸੈਂਟਰ: ਪ੍ਰੋ. ਡਾ. ਰਤਨ ਸਿੰਘ

May 10, 2026 06:10 PM
Rozana Sehaj times

ਮਾਨਸਾ, 10 ਮਈ (ਪੰਜਾਬੀ ਸਹਿਜ ਟਾਈਮਜ਼) : ਸਿੱਖਿਆ ਦੇ ਖੇਤਰ ਵਿੱਚ ਇੱਕ ਨਵਾਂ ਅਧਿਆਏ ਲਿਖਦਿਆਂ, ਜਗਤ ਗੁਰੂ ਨਾਨਕ ਦੇਵ ਪੰਜਾਬ ਸਟੇਟ ਓਪਨ ਯੂਨੀਵਰਸਿਟੀ, ਪਟਿਆਲਾ ਵੱਲੋਂ ਮਾਨਸਾ ਜ਼ਿਲ੍ਹੇ ਦੇ ਮਾਤਾ ਸੀਤੋ ਦੇਵੀ ਐਜੂਕੇਸ਼ਨ ਕਾਲਜ, ਕੋਟ ਧਰਮੂ ਵਿਖੇ ਆਪਣੇ ਨਵੇਂ ਰੀਜਨਲ ਸੈਂਟਰ ਦਾ ਸ਼ਾਨਦਾਰ ਉਦਘਾਟਨ ਕੀਤਾ ਗਿਆ। ਇਸ ਸ਼ੁਭ ਅਵਸਰ ਤੇ ਵਾਹਿਗੁਰੂ ਦਾ ਓਟ ਆਸਰਾ ਲੈਂਦਿਆਂ ਕਾਲਜ ਮੈਨੇਜਮੈਂਟ ਵੱਲੋਂ ਸ੍ਰੀ ਸੁਖਮਨੀ ਸਾਹਿਬ ਦੇ ਪਾਠ ਦਾ ਭੋਗ ਅਤੇ ਕੀਰਤਨ ਦਰਬਾਰ ਸਜਾਇਆ ਗਿਆ। ਇਸ ਮੌਕੇ ਵਿਸ਼ੇਸ਼ ਤੌਰ 'ਤੇ ਪਹੁੰਚੇ ਯੂਨੀਵਰਸਿਟੀ ਦੇ ਵਾਈਸ ਚਾਂਸਲਰ ਪ੍ਰੋ. ਡਾ. ਰਤਨ ਸਿੰਘ ਨੇ ਰੀਬਨ ਕੱਟ ਕੇ ਸੈਂਟਰ ਦੀ ਸ਼ੁਰੂਆਤ ਕੀਤੀ ਅਤੇ ਕਿਹਾ ਕਿ ਇਹ ਕੇਂਦਰ ਮਾਨਸਾ ਦੇ ਨਾਲ-ਨਾਲ ਬਠਿੰਡਾ ਅਤੇ ਫਾਜ਼ਿਲਕਾ ਜ਼ਿਲ੍ਹਿਆਂ ਦੇ ਵਿਦਿਆਰਥੀਆਂ ਲਈ ਚਾਨਣ ਮੁਨਾਰਾ ਸਾਬਤ ਹੋਵੇਗਾ। ਸਮਾਗਮ ਦੀ ਮਹੱਤਤਾ ਉਸ ਸਮੇਂ ਹੋਰ ਵਧ ਗਈ ਜਦੋਂ ਯੂਨੀਵਰਸਿਟੀ ਦੇ ਰਜਿਸਟਰਾਰ ਪ੍ਰੋ. ਬਲਜੀਤ ਸਿੰਘ ਖਹਿਰਾ ਅਤੇ ਕਾਲਜ ਦੇ ਚੇਅਰਮੈਨ ਸ. ਅਮਰਜੀਤ ਸਿੰਘ ਕਟੌਦੀਆ ਨੇ ਇੱਕ ਅਹਿਮ ਸਮਝੌਤਾ ਪੱਤਰ 'ਤੇ ਹਸਤਾਖ਼ਰ ਕੀਤੇ। 

ਇਸ ਪ੍ਰੋਗਰਾਮ ਦੌਰਾਨ ਡਾਇਰੈਕਟਰ ਸੀਕਾ ਡਾ. ਕੁਲਦੀਪ ਵਾਲੀਆ, ਰੀਜਨਲ ਡਾਇਰੈਕਟਰ ਡਾ. ਧਰਮਿੰਦਰ ਸਿੰਘ, ਕਾਲਜ ਦੇ ਐਮ.ਡੀ. ਸ. ਪ੍ਰਦੀਪ ਸਿੰਘ, ਡਾਇਰੈਕਟਰ ਮਨਿੰਦਰ ਕੌਰ ਨੇ ਵੀ ਆਪਣੇ ਵਿਚਾਰ ਸਾਂਝੇ ਕੀਤੇ। ਯੂਨੀਵਰਸਿਟੀ ਦੀ ਟੀਮ ਵਿੱਚ ਸ਼ਾਮਲ ਡਾ. ਸਰਵਰਿੰਦਰ ਸਿੰਘ ਅਤੇ ਹਰਪ੍ਰੀਤ ਸਿੰਘ ਨੇ ਸੈਂਟਰ ਦੀਆਂ ਤਕਨੀਕੀ ਸਹੂਲਤਾਂ ਬਾਰੇ ਜਾਣਕਾਰੀ ਦਿੱਤੀ। ਅਖ਼ੀਰ ਵਿੱਚ ਇਹ ਸਪੱਸ਼ਟ ਕੀਤਾ ਗਿਆ ਕਿ ਇਹ ਰੀਜਨਲ ਸੈਂਟਰ ਨਾ ਸਿਰਫ਼ ਵਿੱਦਿਅਕ ਸਹੂਲਤਾਂ ਦਾ ਕੇਂਦਰ ਬਣੇਗਾ, ਸਗੋਂ ਇਸ ਇਲਾਕੇ ਵਿੱਚ ਉੱਚ ਵਿੱਦਿਅਕ ਮਿਆਰ ਸਥਾਪਿਤ ਕਰਨ ਅਤੇ ਰੁਜ਼ਗਾਰ ਦੇ ਨਵੇਂ ਮੌਕੇ ਪੈਦਾ ਕਰਨ ਵਿੱਚ ਵੀ ਸਹਾਈ ਹੋਵੇਗਾ। ਅੰਤ ਵਿੱਚ ਕਾਲਜ ਦੇ ਪ੍ਰਿੰਸੀਪਲ ਮੈਡਮ ਵੱਲੋਂ ਆਏ ਹੋਏ ਮਹਿਮਾਨਾਂ ਦਾ ਧੰਨਵਾਦ ਕੀਤਾ ਗਿਆ।

Have something to say? Post your comment