Saturday, October 24, 2026
BREAKING NEWS
• ਆਯੁਸ਼ਮਾਨ ਖੁਰਾਨਾ ਤੇ ਸਾਰਾ ਅਲੀ ਖਾਨ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ • ਫ਼ਿਲਮ ਨਿਰਮਾਤਾ ਅਮਰਦੀਪ ਸਿੰਘ ਗਰੇਵਾਲ ਦਿੱਲੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ • ਪੰਜਾਬ ਨੂੰ ਬਰਬਾਦ ਕਰਨ ਲਈ ਚਿੱਟਾ ਪਾਰਟੀ ਨਾਲ ਮਿਲੀਭੁਗਤ ਕੀਤੀ : ਕੇਜਰੀਵਾਲ • ਰੋਹਿਣੀ ਵਿੱਚ ਕੋਕੀਨ ਸਪਲਾਈ ਨੈਟਵਰਕ ਦਾ ਪਰਦਾਫ਼ਾਸ਼ ; ਚਾਰ ਵਿਦੇਸ਼ੀ ਨਾਗਰਿਕਾਂ ਗ੍ਰਿਫ਼ਤਾਰ • ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ • ਭਾਰਤ ਛੱਡੋ ਨੋਟਿਸ ; ਕਲਾਕਾਰ ਦੀ ਸ਼ਮੂਲੀਅਤ ਇਕ ਅਜਿਹੇ ਏਜੰਡੇ ਨਾਲ ਮੇਲ ਖਾਂਦੀ ਹੈ ਜੋ ਦੇਸ਼ ਦੇ ਹਿੱਤਾਂ ਦੇ ਉਲਟ ਹੈ : ਸ਼ੇਖ ਬਾਜੀ • ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਕਥਿਤ ਮਨੀ ਲਾਂਡਰਿੰਗ ਮਾਮਲੇ ਵਿੱਚ ਸੰਜੀਵ ਅਰੋੜਾ ਦੀ ਜ਼ਮਾਨਤ ਅਰਜ਼ੀ ਰੱਦ • ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ • ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ • ਸੋਸ਼ਲ ਮੀਡੀਆ ਇਨਫ਼ਲੂਐਂਸਰ ਮੈਡ ਸੰਧੂ ਦੀ ਗੋਲੀ ਮਾਰ ਕੇ ਹੱਤਿਆ

Malwa

ਸਿਹਤ ਕਾਮਿਆਂ ਦੀਆਂ ਮੰਗਾਂ ਨੂੰ ਪੂਰਾ ਕਰੇ ਸਰਕਾਰ : ਮੰਗਵਾਲ

May 10, 2026 06:12 PM
Rozana Sehaj times
ਸੁਨਾਮ : ਸਿਹਤ ਵਿਭਾਗ ਵਿੱਚ ਸੇਵਾਵਾਂ ਨਿਭਾਅ ਰਹੇ ਮਲਟੀਪਰਪਜ ਕੇਡਰ ਦੀਆਂ ਮੰਗਾਂ ਦੇ ਹੱਲ ਸਬੰਧੀ  ਸਿਹਤ ਮੰਤਰੀ ਡਾਕਟਰ ਬਲਬੀਰ ਸਿੰਘ ਵੱਲੋਂ ਜਥੇਬੰਦੀ ਦੇ ਆਗੂਆਂ ਨਾਲ ਮੀਟਿੰਗ ਦੌਰਾਨ ਦਿੱਤੇ ਭਰੋਸੇ ਨੂੰ ਸਰਕਾਰ ਬਿਨਾਂ ਦੇਰੀ ਲਾਗੂ ਕਰਨ ਨੂੰ ਯਕੀਨੀ ਬਣਾਵੇ। ਮਲਟੀਪਰਪਜ ਹੈਲਥ ਇੰਪਲਾਈਜ ਮੇਲ ਫੀਮੇਲ ਯੂਨੀਅਨ ਪੰਜਾਬ ਦੇ ਕਨਵੀਨਰ ਗੁਰਪ੍ਰੀਤ ਸਿੰਘ ਮੰਗਵਾਲ, ਜਨਰਲ ਸਕੱਤਰ ਸੁਖਜਿੰਦਰ ਸਿੰਘ ਫਾਜਿਲਕਾ, ਸੀਨੀਅਰ ਮੀਤ ਪ੍ਰਧਾਨ ਰਣਦੀਪ ਸਿੰਘ ਫਤਿਹਗੜ੍ਹ, ਨਰਿੰਦਰ ਸ਼ਰਮਾ, ਅਵਤਾਰ ਸਿੰਘ ਗੰਢੂਆਂ , ਜਸਵਿੰਦਰ ਪੰਧੇਰ, ਬਲਜਿੰਦਰ ਬਰਨਾਲਾ,ਨਿਗਾਹੀ ਰਾਮ ਕੁਠਾਲਾ, ਦਲਜੀਤ ਢਿੱਲੋਂ, ਕੁਲਵਿੰਦਰ ਸਿੰਘ ਸਿੱਧੂ ਅਤੇ ਗੁਰਪ੍ਰੀਤ ਗੁੱਜਰਾਂ ਨੇ ਆਖਿਆ ਕਿ ਪਿਛਲੇ ਮਹੀਨੇ ਪੰਜਾਬ ਦੇ ਸਿਹਤ ਮੰਤਰੀ ਡਾਕਟਰ ਬਲਬੀਰ ਸਿੰਘ ਨੇ ਜਥੇਬੰਦੀ ਦੇ ਆਗੂਆਂ ਨਾਲ ਪੈਨਲ ਮੀਟਿੰਗ ਦੌਰਾਨ ਮਲਟੀਪਰਪਜ  ਕੇਡਰ ਦੀਆਂ ਮੰਗਾਂ ਪੂਰੀਆਂ ਕਰਨ ਦਾ ਭਰੋਸਾ ਦਿੱਤਾ ਸੀ ਲੇਕਿਨ ਮੰਨੀਆਂ ਮੰਗਾਂ ਪੂਰੀਆਂ ਨਹੀਂ ਕੀਤੀਆਂ। ਉਨ੍ਹਾਂ ਕਿਹਾ ਕਿ ਸੀਨੀਆਰਤਾ ਸੂਚੀਆਂ ਜਾਰੀ ਨਾ ਹੋਣ ਕਾਰਨ ਕਰਮਚਾਰੀਆਂ ਨੂੰ ਤਰੱਕੀਆਂ ਅਤੇ ਹੋਰ ਵਿਭਾਗੀ ਲਾਭਾਂ ਵਿੱਚ ਦਿੱਕਤਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਇਸ ਦੇ ਨਾਲ ਹੀ ਚੁਣੇ ਹੋਏ ਐਮ ਪੀ ਡਬਲਿਊ ਮੇਲ ਫੀਮੇਲ ਉਮੀਦਵਾਰਾਂ ਨੂੰ ਵੀ ਜਲਦੀ ਤੋਂ ਜਲਦੀ ਨਿਯੁਕਤੀ ਪੱਤਰ ਜਾਰੀ ਕਰਨ ਦੀ ਮੰਗ ਪੂਰੀ ਨਹੀਂ ਹੋ ਰਹੀ । ਜਿਸ ਨਾਲ ਸਿਹਤ ਸੰਸਥਾਵਾਂ ਵਿੱਚ ਸਟਾਫ ਦੀ ਘਾਟ ਮਹਿਸੂਸ ਹੋ ਰਹੀ ਹੈ। ਮੁਲਾਜ਼ਮ ਆਗੂਆਂ ਨੇ ਕਿਹਾ ਕਿ ਕੇਡਰ ਨਾਮ ਬਦਲੀ, ਕੱਟੇ ਭੱਤੇ ਬਹਾਲ ਕਰਨ, ਏ ਸੀ ਪੀ ਸਕੀਮ ਬਹਾਲ ਕਰਨ, ਟ੍ਰੇਨਿੰਗ ਸੈਂਟਰ ਚਾਲੂ ਕਰਨ ਸਮੇਤ ਬਾਕੀ ਮੰਗਾਂ ਤੇ ਵੀ ਸਿਰਫ ਡੰਗ ਟਪਾਈ ਹੋ ਰਹੀ ਹੈ । ਉਨ੍ਹਾਂ ਚਿਤਾਵਨੀ ਭਰੇ ਲਹਿਜੇ ਵਿੱਚ ਕਿਹਾ ਕਿ ਜੇਕਰ ਸਰਕਾਰ ਟਾਲ ਮਟੋਲ ਕਰਦੀ ਰਹੀ ਤਾਂ ਸਾਰੇ ਜ਼ਿਲ੍ਹਿਆਂ ਵਿੱਚ ਸੰਘਰਸ਼ ਵਿੱਢਿਆ ਜਾਵੇਗਾ।

Have something to say? Post your comment

More in Malwa

ਮਾਨ ਸਰਕਾਰ ਦੀ ਨਸ਼ਿਆਂ ਵਿਰੁੱਧ ਜ਼ੀਰੋ ਟਾਲਰੈਂਸ ਨੀਤੀ-ਡਾ. ਬਲਬੀਰ ਸਿੰਘ

ਗੁਲਜ਼ਾਰ ਤੇ ਬਿਕਰਮਜੀਤ ਕੇਸ ਦੀ ਹੋਵੇ ਸੀਬੀਆਈ ਜਾਂਚ : ਦਾਮਨ ਬਾਜਵਾ

ਗੁਲਜ਼ਾਰ ਤੇ ਬਿਕਰਮਜੀਤ ਕੇਸ ਦੀ ਹੋਵੇ ਸੀਬੀਆਈ ਜਾਂਚ : ਦਾਮਨ ਬਾਜਵਾ 

ਪੀਪੀਸੀਬੀ ਦੀ ਚੇਅਰਪਰਸਨ ਰੀਨਾ ਗੁਪਤਾ ਨੇ ਸ਼ੇਰੋਂ ਪਿੰਡ ਵਿੱਚ ਕਿਸਾਨਾਂ ਨਾਲ ਕੀਤੀ ਗੱਲਬਾਤ

ਲਹਿਰਾਗਾਗਾ- ਜਾਖਲ ਰੋਡ ਉਤੇ ਵੱਡਾ ਹਾਦਸਾ ਵਾਪਰਿਆ ਪੰਜ ਔਰਤਾਂ ਦੀ ਮੌਤ

ਅਲੀਸ਼ੇਰ ਸੜਕ ਹਾਦਸਾ: 08 ਵਿਅਕਤੀਆਂ ਦੀ ਮੌਤ; 12 ਜ਼ਖ਼ਮੀ

ਘੱਟ ਅੰਕ ਆਉਣ ਤੇ ਵਿਦਿਆਰਥਣ ਨੇ ਕੀਤੀ ਖੁਦਕੁਸ਼ੀ 

ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ

ਪੱਬਰਾ ਸਰਫੇਸ ਵਾਟਰ ਪ੍ਰੋਜੈਕਟ ਵਿਖੇ ਕਲੋਰੀਨ ਤੇ ਅੱਗ ਤੋਂ ਸੁਰੱਖਿਆ ਸਬੰਧੀ ਐਕਸਪੋਜ਼ਰ ਵਿਜ਼ਿਟ-ਕਮ-ਮੌਕ ਡਰਿੱਲ ਸਫਲਤਾਪੂਰਵਕ ਕਰਵਾਈ

ਸੰਗਰੂਰ ਕੈਮਿਸਟ ਐਸੋਸੀਏਸ਼ਨ ਦੀ ਦੋ-ਟੁੱਕ