Thursday, October 15, 2026
BREAKING NEWS
• ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ • ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ • ਸੋਸ਼ਲ ਮੀਡੀਆ ਇਨਫ਼ਲੂਐਂਸਰ ਮੈਡ ਸੰਧੂ ਦੀ ਗੋਲੀ ਮਾਰ ਕੇ ਹੱਤਿਆ • ਕਾਂਗਰਸ ਅਤੇ ਆਮ ਆਦਮੀ ਪਾਰਟੀ ਦੀਆਂ ਗਲਤ ਨੀਤੀਆਂ ਕਾਰਨ ਹੀ ਅੱਜ ਪੰਜਾਬ ਪਿੱਛੇ ਹੋ ਗਿਆ: ਨਾਇਬ ਸਿੰਘ ਸੈਣੀ • ਚੰਡੀਗੜ੍ਹ ‘ਚ ਪੰਜਾਬ ਭਾਜਪਾ ਦਫ਼ਤਰ ਗ੍ਰੇਨੇਡ ਮਾਮਲੇ ਦੀ ਜਾਂਚ ਐਨ ਆਈ ਏ ਹਵਾਲੇ • ਸੁਨਾਮ 'ਚ ਲਾਪਰਵਾਹੀ ਕਾਰਨ ਦੋ ਨੌਜਵਾਨਾਂ ਦੀ ਮੌਤ  • ਸੁਨਾਮ 'ਚ ਚੋਰਾਂ ਦੀ ਦਹਿਸ਼ਤ, ਪੁਲਿਸ ਬਣੀ ਮੂਕ ਦਰਸ਼ਕ  • ਰਾਣੀ ਮੁਖਰਜੀ ਦੀ ਮਾਂ ਕ੍ਰਿਸ਼ਨਾ ਮੁਖਰਜੀ ਦਾ 75 ਸਾਲ ਦੀ ਉਮਰ ਵਿੱਚ ਦੇਹਾਂਤ • ਫਰੀਦਕੋਟ ਦੇ 6 ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਪੁਲੀਸ ਨੇ ਲਈ ਚੱਪੇ-ਚੱਪੇ ਦੀ ਤਲਾਸ਼ੀ • ਪੰਜਾਬ ਪਹਿਲੀ ਵਾਰ ਏਸ਼ੀਅਨ ਚੈਂਪੀਅਨਜ਼ ਟਰਾਫੀ ਦੀ ਮੇਜ਼ਬਾਨੀ ਕਰ ਕੇ ਇਤਿਹਾਸ ਰਚੇਗਾ: ਭਗਵੰਤ ਸਿੰਘ ਮਾਨ

Chandigarh

ਔਰਤਾਂ ਨੂੰ ਸੁਰੱਖਿਅਤ ਜਣੇਪੇ ਸਬੰਧੀ ਜਾਣਕਾਰੀ ਦਿੱਤੀ

May 10, 2026 07:55 PM
Rozana Sehaj times
ਮੋਹਾਲੀ  : ਜ਼ਿਲ੍ਹੇ ਦੀਆਂ ਵੱਖ-ਵੱਖ ਸਰਕਾਰੀ ਸਿਹਤ ਸੰਸਥਾਵਾਂ ਵਿਚ ਪ੍ਰਧਾਨ ਮੰਤਰੀ ਸੁਰੱਖਿਅਤ ਮਾਤ੍ਰਤਵ ਅਭਿਆਨ (ਪੀ.ਐਮ.ਐਸ.ਐਮ.ਏ.) ਦਿਵਸ ਮਨਾਇਆ ਗਿਆ, ਜਿਸ ਤਹਿਤ ਇਸਤਰੀ ਰੋਗਾਂ ਦੇ ਮਾਹਰ ਡਾਕਟਰਾਂ ਵਲੋਂ ਗਰਭਵਤੀ ਔਰਤਾਂ ਦੀ ਜਾਂਚ ਕੀਤੀ ਗਈ ਅਤੇ ਉਨ੍ਹਾਂ ਨੂੰ ਸੁਰੱਖਿਅਤ ਜਣੇਪੇ ਸਬੰਧੀ ਜਾਣਕਾਰੀ ਦਿਤੀ ਗਈ। ਜ਼ਿਕਰਯੋਗ ਹੈ ਕਿ ਹਰ ਗਰਭਵਤੀ ਔਰਤ ਦੇ ਚਾਰ ਏ.ਐੱਨ.ਸੀ. ਚੈਕਅੱਪ ਜ਼ਰੂਰੀ ਹਨ ਜਿਹੜੇ ਸਰਕਾਰੀ ਸਿਹਤ ਸੰਸਥਾਵਾਂ ਵਿਚ ਬਿਲਕੁਲ ਮੁਫ਼ਤ ਕੀਤੇ ਜਾਂਦੇ ਹਨ।
      ਸਿਵਲ ਸਰਜਨ ਡਾ. ਸੰਗੀਤਾ ਜੈਨ ਅਤੇ ਜ਼ਿਲ੍ਹਾ ਪਰਵਾਰ ਭਲਾਈ ਅਫ਼ਸਰ ਡਾ. ਤਮੰਨਾ ਸਿੰਘਲ ਨੇ ਦਸਿਆ ਕਿ ਇਸ ਪ੍ਰੋਗਰਾਮ ਤਹਿਤ ਹਰ ਮਹੀਨੇ ਦੀ 9 ਤਰੀਕ ਤੇ 23 ਤਰੀਕ ਨੂੰ ਗਰਭਵਤੀ ਔਰਤਾਂ ਖ਼ਾਸਕਰ ਉੱਚ ਜੋਖਮ ਵਾਲੀਆਂ ਗਰਭਵਤੀ ਔਰਤਾਂ ਦੀ ਮੁਫ਼ਤ ਜਾਂਚ ਕੀਤੀ ਜਾਂਦੀ ਹੈ। ਇਸ ਪ੍ਰੋਗਰਾਮ ਦਾ ਮੁੱਖ ਉਦੇਸ਼ ਦੂਜੀ ਅਤੇ ਤੀਜੀ ਤਿਮਾਹੀ ਵਾਲੀਆਂ ਗਰਭਵਤੀ ਔਰਤਾਂ ਦੀ ਜਾਂਚ ਕਰਨਾ ਅਤੇ ਹਾਈਰਿਸਕ ਗਰਭਵਤੀ ਔਰਤਾਂ ਦੀ ਪਛਾਣ ਕਰ ਕੇ ਉਨ੍ਹਾਂ ਨੂੰ ਸਹੀ ਇਲਾਜ ਪ੍ਰਦਾਨ ਕਰਨਾ ਹੈੇ। ਸਿਹਤ ਅਧਿਕਾਰੀਆਂ ਨੇ ਆਮ ਲੋਕਾਂ ਖ਼ਾਸਕਰ ਗਰਭਵਤੀ ਔਰਤਾਂ ਨੂੰ ਸਰਕਾਰੀ ਸਿਹਤ ਸੰਸਥਾਵਾਂ ਵਿਖੇ ਪਹੁੰਚ ਕੇ ਸਿਹਤ ਵਿਭਾਗ ਵੱਲੋਂ ਦਿੱਤੀਆਂ ਜਾ ਰਹੀਆਂ ਮੁਫਤ ਸਹੂਲਤਾਂ ਦਾ ਵੱਧ ਤੋਂ ਵੱਧ ਲਾਭ ਉਠਾਉਣ ਲਈ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਗਰਭਵਤੀ ਔਰਤਾਂ ਦੀ ਸਲਾਮਤੀ ਲਈ ਕਦੇ ਵੀ ਗੈਰ-ਸਿੱਖਿਅਤ ਵਿਅਕਤੀ ਤੋਂ ਜਣੇਪਾ ਨਹੀਂ ਕਰਾਉਣਾ ਚਾਹੀਦਾ, ਕਿਉਂਕਿ ਅਜਿਹਾ ਕਰਨ ਨਾਲ ਔਰਤ ਅਤੇ ਬੱਚੇ ਦੋਹਾਂ ਦੀ ਜਾਨ ਨੂੰ ਖ਼ਤਰਾ ਹੋ ਸਕਦਾ ਹੈ। ਸਿਹਤ ਅਧਿਕਾਰੀਆਂ ਨੇ ਆਖਿਆ ਕਿ ਸਿਹਤ ਵਿਭਾਗ ਲੋਕਾਂ ਦੀ ਤੰਦਰੁਸਤੀ ਲਈ ਸੂਬਾਈ ਅਤੇ ਕੇਂਦਰੀ ਸਿਹਤ ਯੋਜਨਾਵਾਂ ਅਤੇ ਪ੍ਰੋਗਰਾਮਾਂ ਨੂੰ ਸੁਚਾਰੂ ਢੰਗ ਨਾਲ ਲਾਗੂ ਕਰ ਰਿਹਾ ਹੈ ਅਤੇ ਲੋਕਾਂ ਨੂੰ ਬਿਹਤਰ ਜੱਚਾ-ਬੱਚਾ ਸਿਹਤ ਸੇਵਾਵਾਂ ਦੇਣ ਲਈ ਵਚਨਬੱਧ ਹੈ । ਇਸ ਮੌਕੇ ਗਰਭਵਤੀ ਔਰਤਾਂ ਨੂੰ ਰਿਫ਼ਰੈਸ਼ਮੈਂਟ ਵੀ ਦਿਤੀ ਗਈ।
 
 
ਫ਼ੋਟੋ ਕੈਪਸ਼ਨ : ਔਰਤਾਂ ਦੀ ਜਾਂਚ ਕਰਦੇ ਹੋਏ ਡਾਕਟਰ l
 

Have something to say? Post your comment

More in Chandigarh

ਸਮਾਜਿਕ ਕਾਰਕੁਨ ਦਾ ਕਤਲ ਵੱਡੀ ਤ੍ਰਾਸਦੀ, ਜ਼ਿੰਮੇਵਾਰ ਵਿਅਕਤੀਆਂ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾਵੇਗੀ: ਭਗਵੰਤ ਸਿੰਘ ਮਾਨ

ਪਠਾਨਕੋਟ ਵਿੱਚ ਸਰਹੱਦ-ਪਾਰੋਂ ਚੱਲ ਰਹੇ ਤਸਕਰੀ ਮਾਡਿਊਲ ਨਾਲ ਸਬੰਧਤ ਇੱਕ ਔਰਤ ਸਮੇਤ ਦੋ ਸੰਚਾਲਕ ਕਾਬੂ

ਪੰਜਾਬ ਵਿੱਚ 154 ਹੋਰ ਆਮ ਆਦਮੀ ਕਲੀਨਿਕ ਲੋਕਾਂ ਨੂੰ ਸਮਰਪਿਤ ਕੀਤੇ : ਭਗਵੰਤ ਸਿੰਘ ਮਾਨ

ਸ੍ਰੀ ਗੁਰੂ ਰਵਿਦਾਸ ਜੀ ਦਾ 650ਵਾਂ ਪ੍ਰਕਾਸ਼ ਪੁਰਬ

ਅਨੁਸੂਚਿਤ ਜਾਤੀਆਂ ਦੇ ਸਸ਼ਕਤੀਕਰਨ ਮਿਸ਼ਨ ਨੂੰ ਪੰਜਾਬ ਸਰਕਾਰ ਨੇ ਦਿੱਤੀ ਨਵੀਂ ਰਫ਼ਤਾਰ

ਮੈਡ ਸੰਧੂ ਕਤਲ ਕੇਸ: ਮੁੱਖ ਮੁਲਜ਼ਮ ਜੋਬਨਪ੍ਰੀਤ ਸਿੰਘ ਮੁੰਬਈ ਤੋਂ ਕਾਬੂ; 3 ਪਿਸਤੌਲ ਬਰਾਮਦ

ਗੁਰਮੀਤ ਸਿੰਘ ਖੁੱਡੀਆਂ ਨੇ ਡੇਅਰੀ ਵਿਕਾਸ ਵਿਭਾਗ ਵਿੱਚ ਨਵ-ਨਿਯੁਕਤ 23 ਕਰਮਚਾਰੀਆਂ ਨੂੰ ਨਿਯੁਕਤੀ ਪੱਤਰ ਸੌਂਪੇ

ਪੰਜਾਬ ਕਰ ਵਿਭਾਗ ਨੇ ਟੈਕਸ ਚੋਰਾਂ 'ਤੇ ਕੱਸਿਆ ਸ਼ਿਕੰਜਾ; 429 ਕਰੋੜ ਰੁਪਏ ਦੇ ਜੀ.ਐਸ.ਟੀ. ਧੋਖਾਧੜੀ ਨੈੱਟਵਰਕ ਦਾ ਪਰਦਾਫਾਸ਼: ਹਰਪਾਲ ਸਿੰਘ ਚੀਮਾ

ਮਿਡ-ਡੇ-ਮੀਲ ਸਕੀਮ ਵਿੱਚ ਕਿਸੇ ਵੀ ਤਰ੍ਹਾਂ ਦੀ ਕੋਈ ਢਿੱਲ-ਮੱਠ ਬਰਦਾਸ਼ਤ ਨਹੀਂ ਕੀਤੀ ਜਾਵੇਗੀ

ਮਾਨ ਸਰਕਾਰ ਮੁਲਾਜ਼ਮਾਂ ਦੀ ਭਲਾਈ ਲਈ ਵਚਨਬੱਧ