Sunday, May 10, 2026
BREAKING NEWS
ਕਿਸਾਨਾਂ ਨੂੰ ਝੋਨੇ ਦੇ ਫ਼ਸਲੀ ਚੱਕਰ ’ਚੋਂ ਕੱਢਣ ਲਈ ਪ੍ਰਤੀ ਹੈਕਟੇਅਰ 17500 ਰੁਪਏ ਸਬਸਿਡੀ ਮਿਲੇਗੀ : ਖੁੱਡੀਆਂਪੰਜਾਬ ਸਰਕਾਰ ਵਲੋਂ ਵੈਟ ਉਗਰਾਹੀ ’ਚ 23.28 ਫ਼ੀ ਸਦੀ ਦਾ ਵਾਧਾ : ਹਰਪਾਲ ਸਿੰਘ ਚੀਮਾਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ

Malwa

ਵਧੀਕ ਜ਼ਿਲ੍ਹਾ ਚੋਣ ਅਫ਼ਸਰ ਵੱਲੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨਾਲ ਮੀਟਿੰਗ

May 10, 2026 08:17 PM
Rozana Sehaj times
ਪਟਿਆਲਾ : ਵਧੀਕ ਜ਼ਿਲ੍ਹਾ ਚੋਣ ਅਫਸਰ, ਪਟਿਆਲਾ ਸਿਮਰਪ੍ਰੀਤ ਕੌਰ ਵੱਲੋਂ ਜ਼ਿਲ੍ਹੇ ਦੀਆਂ ਸਮੂਹ ਮਾਨਤਾ ਪ੍ਰਾਪਤ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨਾਲ ਬੂਥ ਲੈਵਲ ਏਜੰਟਾਂ (ਬੀ.ਐਲ.ਏ.) ਦੀ ਨਿਯੁਕਤੀ ਸਬੰਧੀ ਮੀਟਿੰਗ ਕੀਤੀ ਗਈ। ਮੀਟਿੰਗ ਦੌਰਾਨ ਭਾਰਤ ਚੋਣ ਕਮਿਸ਼ਨ, ਨਵੀਂ ਦਿੱਲੀ ਵੱਲੋਂ ਜਲਦ ਜਾਰੀ ਕੀਤੇ ਜਾਣ ਵਾਲੇ ਸਪੈਸ਼ਲ ਇਨਟੈਂਸਿਵ ਰਵੀਜਨ (ਐਸ ਆਈ ਆਰ) ਪ੍ਰੋਗਰਾਮ ਦੇ ਮੱਦੇਨਜ਼ਰ ਵੋਟਰ ਸੂਚੀਆਂ ਦੀ ਸੁਧਾਈ ਪ੍ਰਕਿਰਿਆ ਨੂੰ ਪਾਰਦਰਸ਼ੀ ਅਤੇ ਸੁਚੱਜੇ ਢੰਗ ਨਾਲ ਨੇਪਰੇ ਚਾੜ੍ਹਨ ਲਈ ਰਾਜਸੀ ਪਾਰਟੀਆਂ ਦੀ ਭੂਮਿਕਾ ਬਾਰੇ ਵਿਸਥਾਰ ਨਾਲ ਚਰਚਾ ਕੀਤੀ ਗਈ। ਸਿਮਰਪ੍ਰੀਤ ਕੌਰ ਨੇ ਦੱਸਿਆ ਕਿ ਮੁੱਖ ਚੋਣ ਅਫਸਰ, ਪੰਜਾਬ ਵੱਲੋਂ ਪ੍ਰੀ-ਰਵੀਜਨ ਗਤੀਵਿਧੀਆਂ ਤਹਿਤ ਮੌਜੂਦਾ ਵੋਟਰ ਸੂਚੀ ਦਾ ਸਾਲ 2003 ਦੀ ਆਖਰੀ ਸਪੈਸ਼ਲ ਇਨਟੈਂਸਿਵ ਰਵੀਜਨ ਨਾਲ ਮਿਲਾਣ, ਪੋਲਿੰਗ ਸਟੇਸ਼ਨਾਂ ਦੀ ਰੈਸ਼ਨੇਲਾਈਜ਼ੇਸ਼ਨ, ਖਾਲੀ ਅਸਾਮੀਆਂ ਦੀ ਭਰਤੀ ਅਤੇ ਬੀ.ਐਲ.ਏ. ਦੀ ਨਿਯੁਕਤੀ ਆਦਿ ਕਾਰਜ ਤਰਜੀਹੀ ਤੌਰ ’ਤੇ ਕਰਵਾਏ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਬੂਥ ਲੈਵਲ ਏਜੰਟ ਵੋਟਰ ਸੂਚੀਆਂ ਦੀ ਸੁਧਾਈ ਵਿੱਚ ਅਹਿਮ ਭੂਮਿਕਾ ਨਿਭਾਉਂਦੇ ਹਨ ਅਤੇ ਉਹ ਬੂਥ ਲੈਵਲ ਅਫਸਰਾਂ ਨਾਲ ਮਿਲ ਕੇ ਡਰਾਫਟ ਰੋਲ ਦੀਆਂ ਤਰੁੱਟੀਆਂ ਦੂਰ ਕਰਨ, ਮ੍ਰਿਤਕ ਤੇ ਕਿਸੇ ਹੋਰ ਥਾਂ ਚਲੇ ਗਏ ਵੋਟਰਾਂ ਦੀ ਪਛਾਣ ਕਰਨ ਅਤੇ ਯੋਗ ਵੋਟਰਾਂ ਨੂੰ ਰਜਿਸਟ੍ਰੇਸ਼ਨ ਲਈ ਪ੍ਰੇਰਿਤ ਕਰਨ ਵਿੱਚ ਸਹਾਇਤਾ ਕਰ ਸਕਦੇ ਹਨ। ਵਧੀਕ ਜ਼ਿਲ੍ਹਾ ਚੋਣ ਅਫਸਰ ਨੇ ਕਿਹਾ ਕਿ ਪਟਿਆਲਾ ਜ਼ਿਲ੍ਹੇ ਅੰਦਰ ਕੁੱਲ 1786 ਪੋਲਿੰਗ ਸਟੇਸ਼ਨ ਹਨ ਅਤੇ ਸਮੂਹ ਰਾਜਸੀ ਪਾਰਟੀਆਂ ਵੱਲੋਂ ਹਰ ਪੋਲਿੰਗ ਸਟੇਸ਼ਨ ਲਈ ਬੀ.ਐਲ.ਏ. ਨਿਯੁਕਤ ਕਰਕੇ ਉਨ੍ਹਾਂ ਦੀਆਂ ਸੂਚੀਆਂ 15 ਮਈ 2026 ਤੱਕ ਜ਼ਿਲ੍ਹਾ ਚੋਣ ਦਫਤਰ, ਪਟਿਆਲਾ ਅਤੇ ਸਬੰਧਤ ਚੋਣਕਾਰ ਰਜਿਸਟ੍ਰੇਸ਼ਨ ਅਧਿਕਾਰੀਆਂ ਪਾਸ ਜਮ੍ਹਾ ਕਰਵਾਉਣ ਦੀ ਅਪੀਲ ਕੀਤੀ ਗਈ। ਉਨ੍ਹਾਂ ਕਿਹਾ ਕਿ ਇਸ ਨਾਲ ਭਾਰਤ ਚੋਣ ਕਮਿਸ਼ਨ ਦੇ “ਕੋਈ ਵੀ ਵੋਟਰ ਪਿੱਛੇ ਨਾ ਰਹੇ” ਦੇ ਟੀਚੇ ਨੂੰ ਸਫਲਤਾਪੂਰਵਕ ਪੂਰਾ ਕਰਨ ਵਿੱਚ ਮਦਦ ਮਿਲੇਗੀ।

Have something to say? Post your comment

 

More in Malwa

ਦਰੱਖਤ ਲਗਾਓ ਧਰਤੀ ਮਾਤਾ ਬਚਾਓ ਮੁਹਿੰਮ ਤਹਿਤ ਲਾਇਆ ਬੂਟਾ : ਐਡਵੋਕੇਟ ਅਜੀਤ ਵਰਮਾ

ਗੁਰਮਿਤ ਪੇਪਰ ਵਿੱਚੋਂ ਗੁਰੂ ਨਾਨਕ ਅਕੈਡਮੀ ਧਾਂਦੀਆਂ ਤੇ ਕਾਮੀਕਲਾਂ ਦੇ ਬੱਚੇ ਸਨਮਾਨਤ

ਵਿਦਿਆਰਥੀਆਂ ਦਾ ਤਿੰਨ ਰੋਜ਼ਾ ਨੇਚਰ ਕੈਂਪ ਲਗਾਇਆ

ਕੌਂਸਲ ਚੋਣਾਂ ਨੂੰ ਲੈ ਕੇ ਸਾਬਕਾ ਮੰਤਰੀ ਗੁਰਕੀਰਤ ਕੋਟਲੀ ਨੇ ਵਜਾਇਆ ਚੋਣ ਬਿਗਲ

“ਧਰਤੀ ਤੋਂ ਅਸਮਾਨ ਤਕ – ਪੰਜਾਬ ਸਾਈਕਲਿੰਗ ਦੀ ਗਲੋਬਲ ਉਡਾਣ”

ਮੁੱਖ ਮੰਤਰੀ ਸਿਹਤ ਯੋਜਨਾ ਪਟਿਆਲਾ ਦੀ ਸੁਨੀਤਾ ਲਈ ਬਣੀ ਵਰਦਾਨ

ਸਿਹਤ ਕਾਮਿਆਂ ਦੀਆਂ ਮੰਗਾਂ ਨੂੰ ਪੂਰਾ ਕਰੇ ਸਰਕਾਰ : ਮੰਗਵਾਲ

ਮਾਨਸਾ ਦੇ ਵਿਦਿਅਕ ਪਛੜੇਵੇਂ ਨੂੰ ਦੂਰ ਕਰੇਗਾ ਓਪਨ ਯੂਨੀਵਰਸਿਟੀ ਦਾ ਨਵਾਂ ਰੀਜਨਲ ਸੈਂਟਰ: ਪ੍ਰੋ. ਡਾ. ਰਤਨ ਸਿੰਘ

ਬੀਬੀ ਸੁਰਿੰਦਰ ਕੌਰ ਵੱਲੋਂ ਨੌਜਵਾਨਾਂ ਨੂੰ ਖੇਡ ਕਿੱਟਾਂ ਵੰਡੀਆਂ

ਕਾਈਨੋਰ ਵਿਖੇ ਖੂਨਦਾਨ ਕੈਂਪ ਅੱਜ