ਮੋਰਿੰਡਾ : ਮੋਰਿੰਡਾ ਸ਼ਹਿਰ ਵਿੱਚ ਕੂੜੇ ਦੇ ਢੇਰਾਂ ਨੇ ਸ਼ਹਿਰ ਵਾਸੀਆਂ ਦੀ ਚਿੰਤਾ ਵਧਾ ਦਿੱਤੀ ਹੈ ਮੋਰਿੰਡਾ ਸ਼ਹਿਰ ਵਿੱਚ ਸਫ਼ਾਈ ਕਰਮਚਾਰੀਆਂ ਦੀ ਚੱਲ ਰਹੀ ਹੜਤਾਲ ਕਾਰਨ ਹਾਲਤ ਦਿਨੋਂ ਦਿਨ ਖ਼ਰਾਬ ਹੁੰਦੇ ਜਾਂ ਰਹੇ ਹਨ ਸ਼ਹਿਰ ਵਿੱਚ ਪੀ ਲੀ ਏ ਦੀ ਬਿਮਾਰੀ ਦਾ ਕਰੋਪ ਵੱਧ ਰਿਹਾ ਹੈ ਹਸਪਤਾਲਾਂ ਵਿੱਚ ਮਰੀਜ਼ਾਂ ਦੀ ਗਿਣਤੀ ਵੱਧ ਰਹੀ ਹੈ ਮੋਰਿੰਡਾ ਸ਼ਹਿਰ ਵਿੱਚ ਵੱਖ ਵੱਖ ਥਾਵਾਂ ਤੇ ਚਾਰੇ ਪਾਸੇ ਕੂੜੇ ਦੇ ਢੇਰ ਲੱਗੇ ਹੋਏ ਹਨ ਸ਼ਹਿਰ ਵਿੱਚ ਕੂੜੇ ਦੇ ਢੇਰਾਂ ਨਾਲ ਬਦਬੂ ਬਹੁਤ ਫੈਲ ਰਹੀ ਹੈ ਕਈ ਲੋਕ ਰਾਤ ਦੇ ਹਨੇਰੇ ਵਿਚ ਸ਼ਹਿਰ ਵਿੱਚ ਕੂੜੇ ਦੇ ਢੇਰਾਂ ਨੂੰ ਅੱਗ ਲਾ ਦਿੰਦੇ ਹਨ ਜਿਸ ਨਾਲ ਕੂੜੇ ਦੇ ਢੇਰਾਂ ਵਿਚੋਂ ਉਠਦਾ ਗੰਦਾ ਧੂਆਂ ਲੋਕਾਂ ਦੇ ਘਰਾਂ ਵਿੱਚ ਫੈਲ ਰਿਹਾ ਹੈ ਬਹੁਤ ਲੋਕਾਂ ਨੂੰ ਸਾਹ ਲੈਣ ਵਿੱਚ ਮੁਸ਼ਕਲ ਆ ਰਹੀ ਹੈ ਦਿਲ ਦੀਆਂ ਬਿਮਾਰੀਆ ਦਾ ਵਧਣ ਦਾ ਡਰ ਹੈ ਬਹੁਤ ਲੋਕਾਂ ਦੀਆ ਅੱਖਾਂ ਵਿਚ ਇਨਫੈਕਸ਼ਨ ਫੈਲ ਗਈ ਹੈ ਅਤੇ ਕੋਈ ਹੋਰ ਵੀ ਭਿਆਨਕ ਬਿਮਾਰੀ ਫੈਲ ਸਕਦੀ ਹੈ ਮੋਰਿੰਡਾ ਨਗਰ ਕੌਂਸਲ ਦੇ ਅਧਿਕਾਰੀ ਅਤੇ ਪ੍ਰਸ਼ਾਸਨ ਕੁੰਭਕਰਨ ਦੀ ਨੀਂਦ ਸੁੱਤੇ ਪਏ ਹਨ ਨਗਰ ਕੌਂਸਲ ਦੀਆਂ ਚੋਣਾਂ ਸਿਰ ਤੇ ਹਨ ਮੋਰਿੰਡਾ ਪ੍ਰਸ਼ਾਸਨ ਅਤੇ ਨਗਰ ਕੌਂਸਲ ਦੇ ਅਧਿਕਾਰੀਆਂ ਨੂੰ ਪਹਿਲ ਦੇ ਆਧਾਰ ਤੇ ਕੂੜੇ ਦੇ ਡੰਪ ਦਾ ਇੰਤਜਾਮ ਕਰਨਾ ਚਾਹੀਦਾ ਹੈ ਅਤੇ ਹੜਤਾਲ ਤੇ ਬੈਠੇ ਕਰਮਚਾਰੀਆਂ ਦੀ ਮੁਸ਼ਕਲਾਂ ਦਾ ਹੱਲ ਕਰਨਾ ਚਾਹੀਦਾ ਹੈ ਤਾਂ ਜੋ ਸ਼ਹਿਰ ਵਿੱਚ ਕੂੜੇ ਦੇ ਢੇਰਾਂ ਨਾਲ ਗੰਦਗੀ ਅਤੇ ਬਿਮਾਰੀਆਂ ਨਾ ਫੈਲ ਸਕਣ ਅਤੇ ਸ਼ਹਿਰ ਵਾਸੀਆਂ ਵੱਲੋਂ ਮੋਰਿੰਡਾ ਸ਼ਹਿਰ ਸਾਫ਼ ਸੁਥਰਾ ਰਖਿਆ ਜਾਵੇ