Sunday, May 10, 2026
BREAKING NEWS
ਕਿਸਾਨਾਂ ਨੂੰ ਝੋਨੇ ਦੇ ਫ਼ਸਲੀ ਚੱਕਰ ’ਚੋਂ ਕੱਢਣ ਲਈ ਪ੍ਰਤੀ ਹੈਕਟੇਅਰ 17500 ਰੁਪਏ ਸਬਸਿਡੀ ਮਿਲੇਗੀ : ਖੁੱਡੀਆਂਪੰਜਾਬ ਸਰਕਾਰ ਵਲੋਂ ਵੈਟ ਉਗਰਾਹੀ ’ਚ 23.28 ਫ਼ੀ ਸਦੀ ਦਾ ਵਾਧਾ : ਹਰਪਾਲ ਸਿੰਘ ਚੀਮਾਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ

Majha

ਖ਼ਾਲਸਾ ਕਾਲਜ ਨਰਸਿੰਗ ਵਿਖੇ ਕਾਨਵੋਕੇਸ਼ਨ ਦੌਰਾਨ 120 ਡਿਗਰੀਆਂ ਕੀਤੀਆਂ ਤਕਸੀਮ

May 10, 2026 08:59 PM
Rozana Sehaj times
ਅੰਮ੍ਰਿਤਸਰ  : ਨਰਸਿੰਗ ਸਿਰਫ਼ ਇਕ ਪੇਸ਼ਾ ਨਹੀਂ, ਸਗੋਂ ਮਨੁੱਖਤਾ ਦੀ ਸੇਵਾ ਦਾ ਸਭ ਤੋਂ ਉੱਚਾ ਰੂਪ ਹੈ। ਇਕ ਨਰਸ ਮਰੀਜ਼ ਲਈ ਸਿਰਫ਼ ਸਿਹਤ ਕਰਮਚਾਰੀ ਨਹੀਂ ਹੁੰਦੀ, ਬਲਕਿ ਉਹ ਉਸ ਲਈ ਹੌਸਲੇ, ਸਹਾਰੇ ਅਤੇ ਵਿਸ਼ਵਾਸ ਦਾ ਸਰੋਤ ਬਣਦੀ ਹੈ। ਇਹ ਵਿਚਾਰ ਅੱਜ ਖ਼ਾਲਸਾ ਕਾਲਜ ਆਫ਼ ਨਰਸਿੰਗ ਵੱਲੋਂ ਕਰਵਾਈ ਗਈ ਤੀਸਰੀ ਕਾਨੋਵੇਕੇਸ਼ਨ ਮੌਕੇ ਮੁੱਖ ਮਹਿਮਾਨ ਵਜੋਂ ਪੁੱਜੇ ਪੰਜਾਬ ਨਰਸਿੰਗ ਰਜਿਸਟਰੇਸ਼ਨ ਕੌਂਸਲ, ਮੋਹਾਲੀ ਦੇ ਰਜਿਸਟਰਾਰ ਸ੍ਰੀ ਪੁਨੀਤ ਗਿਰਧਰ ਨੇ ਵਿਦਿਆਰਥੀਆਂ ਦੀ ਹੌਂਸਲਾ ਅਫਜਾਈ ਕਰਦਿਆਂ ਜਾਹਿਰ ਕੀਤੇ। 
 ਇਸ ਤੋਂ ਪਹਿਲਾਂ ਸ੍ਰੀ ਗਿਰਧਰ, ਖ਼ਾਲਸਾ ਯੂਨੀਵਰਸਿਟੀ ਦੇ ਪ੍ਰੋ-ਚਾਂਸਲਰ ਅਤੇ ਖ਼ਾਲਸਾ ਕਾਲਜ ਗਵਰਨਿੰਗ ਕੌਂਸਲ ਦੇ ਆਨਰੇਰੀ ਸਕੱਤਰ ਸ: ਰਜਿੰਦਰ ਮੋਹਨ ਸਿੰਘ ਛੀਨਾ, ’ਵਰਸਿਟੀ ਦੇ ਉੱਪ ਕੁਲਪਤੀ ਡਾ. ਮਹਿਲ ਸਿੰਘ ਦਾ ਕਾਲਜ ਪ੍ਰਿੰਸੀਪਲ ਡਾ. ਅਮਨਪ੍ਰੀਤ ਕੌਰ ਤੇ ਸਟਾਫ਼ ਦੁਆਰਾ ਫੁੱਲਾਂ ਦੇ ਗੁਲਦਸਤੇ ਭੇਂਟ ਕਰਕੇ ਸਵਾਗਤ ਕੀਤਾ ਗਿਆ। ਉਪਰੰਤ ਸ੍ਰੀ ਗਿਰਧਰ, ਸ: ਛੀਨਾ, ਡਾ. ਮਹਿਲ ਸਿੰਘ ਅਤੇ ਪ੍ਰਿੰ: ਡਾ. ਅਮਨਪ੍ਰੀਤ ਕੌਰ ਨੇ ਸ਼ਮ੍ਹਾ ਰੌਸ਼ਨ ਕਰਕੇ ਡਿਗਰੀ ਵੰਡ ਸਮਾਰੋਹ ਦੀ ਸ਼ੁਰੂਆਤ ਕੀਤੀ, ਜਿਸ ਦੌਰਾਨ 120 ਦੇ ਕਰੀਬ ਵਿਦਿਆਰਥੀਆਂ ਨੂੰ ਡਿਗਰੀਆਂ ਅਤੇ ਹੋਰਨਾਂ ਗਤੀਵਿਧੀਆਂ ’ਚ ਸ਼ਾਨਦਾਰ ਪ੍ਰਦਰਸ਼ਨ ਲਈ ਟਰਾਫ਼ੀ ਅਤੇ ਮੈਡਲ ਦੇ ਕੇ ਸਨਮਾਨਿਤ ਕੀਤਾ ਗਿਆ। 
 ਇਸ ਮੌਕੇ ਸ੍ਰੀ ਗਿਰਧਰ ਨੇ ਕੋਰੋਨਾ ਮਹਾਮਾਰੀ ਦੇ ਸਮੇਂ ਨੂੰ ਯਾਦ ਕਰਦਿਆਂ ਕਿਹਾ ਕਿ ਉਸ ਔਖੇ ਦੌਰ ਨੇ ਪੂਰੀ ਦੁਨੀਆ ਨੂੰ ਸਿਹਤ ਸੇਵਾਵਾਂ ਦੀ ਅਸਲ ਮਹੱਤਤਾ ਸਮਝਾਈ। ਉਨ੍ਹਾਂ ਕਿਹਾ ਕਿ ਉਹ ਕੋਰੋਨਾ ਯੋਧਿਆਂ ਤੋਂ ਪ੍ਰੇਰਣਾ ਲੈਣ ਅਤੇ ਆਪਣੇ ਅੰਦਰ ਸੇਵਾ ਭਾਵਨਾ, ਹਿੰਮਤ ਅਤੇ ਸਮਰਪਣ ਦੀ ਭਾਵਨਾ ਪੈਦਾ ਕਰਨ।  
ਇਸ ਮੌਕੇ ਸ: ਛੀਨਾ ਨੇ ਕਿਹਾ ਕਿ ਨਰਸਿੰਗ ਇਕ ਉੱਤਮ ਅਤੇ ਸੇਵਾ ਭਰਪੂਰ ‘ਨਾਲੇ ਪੁੰਨ ਨਾਲੇ ਫਲੀਆਂ’ ਵਾਲਾ ਕਿੱਤਾ ਹੈ। ਉਨ੍ਹਾਂ ਕਿਹਾ ਕਿ ਜੇਕਰ ਮਰੀਜ਼ ਦਾ ਹਸਪਤਾਲ ’ਚ ਸਹੀ ਢੰਗ ਨਾਲ ਇਲਾਜ ਹੁੰਦਾ ਹੈ ਤਾਂ ਉਹ ਨਾ ਸਿਰਫ਼ ਬਿਮਾਰੀ ਤੋਂ ਜਲਦੀ ਠੀਕ ਹੋ ਜਾਂਦਾ ਹੈ ਬਲਕਿ ਨਰਸਿੰਗ ਪ੍ਰੈਕਟੀਸ਼ਨਰਾਂ ਦੁਆਰਾ ਪ੍ਰਦਾਨ ਕੀਤੀ ਜਾਣਕਾਰੀ ਨਾਲ ਉਹ ਸਿਹਤ ਸਬੰਧੀ ਜਾਗਰੂਕ ਹੋ ਕੇ ਆਪਣੀ ਤੰਦਰੁਸਤੀ ਲਈ ਮਾਨਸਿਕ ਤੌਰ ’ਤੇ ਲੜਨਾ ਵੀ ਸਿੱਖਦਾ ਹੈ। ਇਸ ਮੌਕੇ ਪ੍ਰਿੰ: ਡਾ. ਅਮਨਪ੍ਰੀਤ ਕੌਰ ਨੇ ਕਾਲਜ ਦੀ ਸਰਗਰਮੀਆਂ ਸਬੰਧੀ ਰਿਪੋਰਟ ਪੜ੍ਹੀ ਅਤੇ ਅਕਾਦਮਿਕ, ਖੇਡਾਂ ਅਤੇ ਪਾਠਕ੍ਰਮ ਤੋਂ ਇਲਾਵਾ ਹੋਰਨਾਂ ਗਤੀਵਿਧੀਆਂ ਦੇ ਖੇਤਰ ’ਚ ਕਾਲਜ ਦੇ ਵਿਦਿਆਰਥੀਆਂ ਅਤੇ ਫੈਕਲਟੀ ਦੀਆਂ ਪ੍ਰਾਪਤੀਆਂ ਦਾ ਜ਼ਿਕਰ ਕੀਤਾ।  
ਇਸ ਮੌਕੇ ਗਵਰਨਿੰਗ ਕੌਂਸਲ ਦੇ ਵਧੀਕ ਆਨਰੇਰੀ ਸਕੱਤਰ ਡਾ. ਦਲਬੀਰ ਸਿੰਘ ਘੁੰਮਣ, ਖ਼ਾਲਸਾ ਯੂਨੀਵਰਸਿਟੀ ਦੇ ਰਿਸਰਚ ਡੀਨ ਡਾ. ਆਰ. ਕੇ. ਧਵਨ, ਐਗਜੇਮੀਨੇਸ਼ਨ ਕੰਟਰੋਲਰ ਡਾ. ਕੰਵਲਜੀਤ ਸਿੰਘ, ਕੌਂਸਲ ਦੇ ਜੁਆਇੰਟ ਸਕੱਤਰ ਸ: ਸੰਤੋਖ ਸਿੰਘ ਸੇਠੀ, ਸ: ਪਰਮਜੀਤ ਸਿੰਘ ਬੱਲ, ਸ: ਲਖਵਿੰਦਰ ਸਿੰਘ ਢਿੱਲੋਂ, ਖ਼ਾਲਸਾ ਕਾਲਜ ਪਿ੍ਰੰਸੀਪਲ ਡਾ. ਆਤਮ ਸਿੰਘ ਰੰਧਾਵਾ, ਖਾਲਸਾ ਕਾਲਜ ਆਫ਼ ਵੈਟਰਨਰੀ ਐਂਡ ਐਨੀਮਲ ਸਾਇੰਸਸ ਪ੍ਰਿੰਸੀਪਲ ਡਾ. ਹਰੀਸ਼ ਕੁਮਾਰ ਵਰਮਾ, ਅੰਡਰ ਸੈਕਟਰੀ ਡੀ. ਐੱਸ. ਂਰਟੌਲ ਤੋਂ ਇਲਾਵਾ ਸੀਨੀਅਰ ਫੈਕਲਟੀ ਮੈਂਬਰ ਅਤੇ ਵਿਦਿਆਰਥੀ ਵੱਡੀ ਗਿਣਤੀ ਵਿੱਚ ਹਾਜ਼ਰ ਸਨ। ਇਸ ਮੌਕੇ ਮੰਚ ਦੀ ਭੂਮਿਕਾ ਨੇ ਅਸਿਸਟੈਂਟ ਪ੍ਰੋਫੈਸਰ ਹਰਲੀਨ ਕੌਰ, ਅਸਿਸਟੈਂਟ ਪ੍ਰੋਫੈਸਰ ਅਲਕਾ ਨੇ ਬਾਖੂਬੀ ਨਿਭਾਈ ਅਤੇ ਵਾਈਸ ਪ੍ਰਿੰਸੀਪਲ ਡਾ. ਨੀਲਮ ਹੰਸ ਨੇ ਆਏ ਮਹਿਮਾਨਾਂ ਦਾ ਧੰਨਵਾਦ ਕੀਤਾ। 

Have something to say? Post your comment

 

More in Majha

ਬੁੱਢਾ ਦਲ ਦੇ ਜਥੇਦਾਰ ਬਾਬਾ ਚੇਤ ਸਿੰਘ, ਬਾਬਾ ਸੰਤਾ ਸਿੰਘ ਜੀ ਦੇ ਬਰਸੀ ਸਮਾਗਮ ਸੰਪੂਰਨ

ਨਿਊ ਅੰਮ੍ਰਿਤਸਰ ਦੀਆਂ ਸਮੱਸਿਆਵਾਂ ਨੂੰ ਲੈ ਕੇ ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ ਨਾਲ ਮਿਲੇ ਇਲਾਕਾ ਵਾਸੀ, ਜਲਦ ਹੱਲ ਦਾ ਮਿਲਿਆ ਭਰੋਸਾ

ਲੰਗਰ ਸ੍ਰੀ ਗੁਰੂ ਰਾਦਮਾਸ ਜੀ ਤੋਂ ਬਾਬਾ ਅਟੱਲ ਰਾਇ ਸਾਹਿਬ ਨੂੰ ਜਾਂਦੇ ਰਸਤੇ ਦੇ ਨਵੀਕੀਰਨ ਅਤੇ ਸੁੰਦਰੀਕਰਨ ਦੀ ਸੇਵਾ ਆਰੰਭ

ਅਮਰ ਸ਼ਹੀਦ ਭਾਈ ਹਰਮਿੰਦਰ ਸਿੰਘ ਸੰਧੂ ਦੀ ਯਾਦ ’ਚ ਸੈਮੀਨਾਰ ਕਰਵਾਇਆ

ਭਗਤ ਰਵਿਦਾਸ ਜੀ ਦਾ 650ਵਾਂ ਪ੍ਰਕਾਸ਼ ਪੁਰਬ ਵੱਡੇ ਪੱਧਰ 'ਤੇ ਮਨਾਇਆ ਜਾਵੇਗਾ: ਐਡਵੋਕੇਟ ਧਾਮੀ

ਤ੍ਰੈ ਸ਼ਤਾਬਦੀ ਗੁਰੂ ਗੋਬਿੰਦ ਸਿੰਘ ਖਾਲਸਾ ਕਾਲਜ ਵਿਖੇ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਗਿਆ 'ਮਾਂ ਦਿਵਸ'

ਕਾਂਗਰਸ ਪਾਰਟੀ ਨੂੰ ਵੱਡਾ ਝਟਕਾ, ਜਿਲ੍ਹਾ ਦਿਹਾਤੀ ਅੰਮ੍ਰਿਤਸਰ ਦੇ ਇੰਟਕ ਪ੍ਰਧਾਨ ਗੁਲਜਾਰ ਸਿੰਘ ਖਾਸਾ ਅਕਾਲੀ ਦਲ ਵਾਰਿਸ ਪੰਜਾਬ ਦੇ ਵਿੱਚ ਹੋਏ ਸ਼ਾਮਿਲ

ਆਪਰੇਸ਼ਨ ਸਿੰਦੂਰ ਦੀ ਸਫਲਤਾ ਦੀ ਯਾਦ ਵਿੱਚ 09 ਮਈ 2026: ਪਹਿਲੀ ਵਰ੍ਹੇਗੰਢ

ਸ੍ਰੀ ਦਰਬਾਰ ਸਾਹਿਬ ਨੂੰ ਜਾਣ ਵਾਲੀਆਂ ਚਾਰ ਰੇਡੀਅਲ ਸੜਕਾਂ 'ਤੇ ਨਿਰਮਾਣ ਕਾਰਜ ਅਗਲੇ ਹਫ਼ਤੇ ਸ਼ੁਰੂ ਹੋਵੇਗਾ: ਵਿਧਾਇਕ ਡਾ. ਅਜੇ ਗੁਪਤਾ

“ਹਰ ਦਰਵਾਜ਼ੇ ਤੱਕ ਇਨਸਾਫ – ਵਿਵਾਦਾਂ ਦਾ ਨਿਪਟਾਰਾ, ਸਾਂਝ ਅਤੇ ਸਮਝੌਤੇ ਦੀ ਬਹਾਲੀ”