Saturday, May 02, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

Malwa

ਬੇਰੁਜ਼ਗਾਰ ਅਧਿਆਪਕਾਂ ਦੇ ਹੱਕ ਵਿੱਚ ਆਪ ਦੇ ਨੌਜਵਾਨ ਵਿੰਗ ਨੇ ਘੇਰਿਆ ਸਿੱਖਿਆ ਮੰਤਰੀ ਵਿਜੈ ਇੰਦਰ ਸਿੰਗਲਾ ਦਾ ਘਰ

June 22, 2021 05:00 PM
SehajTimes

ਸੰਗਰੂਰ/ਚੰਡੀਗੜ੍ਹ : ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਨੌਜਵਾਨ ਵਿੰਗ ਵੱਲੋਂ ਅੱਜ ਸੰਗਰੂਰ ਵਿਖੇ ਈਟੀਟੀ ਟੈਟ ਪਾਸ ਅਤੇ ਕੱਚੇ ਅਧਿਆਪਕਾਂ ਦੇ ਸਮਰਥਨ ਵਿੱਚ ਪੰਜਾਬ ਦੇ ਸਿੱਖਿਆ ਮੰਤਰੀ ਵਿਜੈ ਇੰਦਰ ਸਿੰਗਲਾ ਦੀ ਰਿਹਾਹਿਸ਼ ਦਾ ਘਿਰਾਓ ਕੀਤਾ ਗਿਆ ਅਤੇ ਰੋਸ ਧਰਨਾ ਲਾਇਆ ਗਿਆ। ਇਸ ਧਰਨੇ ਦੀ ਅਗਵਾਈ ਆਪ ਦੇ ਵਿਧਾਇਕ ਅਤੇ ਸੂਬਾ ਪ੍ਰਧਾਨ (ਨੌਜਵਾਨ ਵਿੰਗ) ਗੁਰਮੀਤ ਸਿੰਘ ਮੀਤ ਹੇਅਰ ਨੇ ਕੀਤੀ, ਜਦੋਂ ਕਿ ਵਿਧਾਇਕਾ ਪ੍ਰੋ. ਬਲਜਿੰਦਰ ਕੌਰ, ਜ਼ਿਲ੍ਹਾ ਯੂਥ ਵਿੰਗ ਪ੍ਰਧਾਨ ਨਰਿੰਦਰ ਕੌਰ ਭਰਾਜ, ਪ੍ਰਸਿੱਧ ਗਾਇਕ ਤੇ ਆਪ ਆਗੂ ਬਲਕਾਰ ਸਿੱਧੂ ਅਤੇ ਡਾ. ਬਲਬੀਰ ਸਿੰਘ ਆਦਿ ਵਿਸ਼ੇਸ਼ ਤੌਰ ’ਤੇ ਧਰਨੇ ਵਿੱਚ ਸ਼ਾਮਲ ਹੋਏ। 
ਇਸ ਸਮੇਂ ਸੰਬੋਧਨ ਕਰਦਿਆਂ ਵਿਧਾਇਕ ਮੀਤ ਹੇਅਰ ਨੇ ਕਿਹਾ ਕਿ ਪੰਜਾਬ ਦੇ ਲੱਖਾਂ ਨੌਜਵਾਨ ਨੌਕਰੀਆਂ ਲੈਣ ਲਈ ਸੰਘਰਸ਼ ਕਰ ਰਹੇ ਹਨ ਕਿਉਂਕਿ 2017 ਦੀਆਂ ਚੋਣਾਂ ਦੌਰਾਨ ਕੈਪਟਨ ਅਮਰਿੰਦਰ ਸਿੰਘ ਅਤੇ ਕਾਂਗਰਸ ਪਾਰਟੀ ਨੇ ਘਰ ਘਰ ਰੁਜ਼ਗਾਰ ਦੇਣ ਦਾ ਵਾਅਦਾ ਕੀਤਾ ਸੀ। ਪਰ ਸਾਢੇ ਚਾਰ ਸਾਲਾਂ ਦਾ ਸਮਾਂ ਕੈਪਟਨ ਸਰਕਾਰ ਦਾ ਬੀਤ ਜਾਣ ’ਤੇ ਵੀ ਪੰਜਾਬ ਦੇ ਪੜ੍ਹੇ ਲਿਖੇ ਲੱਖਾਂ ਨੌਜਵਾਨ, ਈਟੀਟੀ ਟੈਟ ਪਾਸ ਬੇਰੁਜ਼ਗਾਰ ਅਧਿਆਪਕ ਸਰਕਾਰੀ ਨੌਕਰੀ ਲੈਣ ਲਈ ਸੜਕਾਂ ’ਤੇ ਬੈਠੇ ਹਨ, ਉਥੇ ਹੀ 15 ਸਾਲਾਂ ਤੋਂ ਕੱਚੇ ਅਧਿਆਪਕਾਂ ਵਜੋਂ ਨੌਕਰੀਆਂ ਕਰਦੇ ਹਜ਼ਾਰਾਂ ਅਧਿਆਪਕ ਆਪਣੀ ਨੌਕਰੀ ਰੈਗੂਲਰ ਕਰਾਉਣ ਲਈ ਸੰਘਰਸ਼ ਕਰ ਰਹੇ ਹਨ।  
ਮੀਤ ਹੇਅਰ ਨੇ ਕਿਹਾ ਕਿ ਸਿੱਖਿਆ ਪ੍ਰੋਵਾਈਡਰ, ਏਆਈਈ, ਈਜੀਐਸ, ਐਸਟੀਆਰ ਆਦਿ ਕੱਚੇ ਅਧਿਆਪਕਾਂ ਨੇ ਆਪਣੀ ਜਿੰਦਗੀ ਦਾ ਕੀਮਤੀ ਸਮਾਂ ਸਰਕਾਰੀ ਸਕੂਲਾਂ ਨੂੰ ਦਿੱਤਾ ਅਤੇ ਮਹਿਜ਼ 5 ਹਜ਼ਾਰ ਤੋਂ 10 ਹਜ਼ਾਰ ਤੱਕ ਤਨਖਾਹਾਂ ‘ਤੇ ਕੰਮ ਕੀਤਾ। ਪਹਿਲਾਂ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਦੇ ਕਾਰਜਕਾਲ ਦੌਰਾਨ ਇੰਨ੍ਹਾਂ ਅਧਿਆਪਕਾਂ ਦੇ ਪੱਲ੍ਹੇ ਲਾਰੇ ਹੀ ਪਏ ਅਤੇ ਹੁਣ ਪੰਜਾਬ ਦੀ ਕੈਪਟਨ ਸਰਕਾਰ ਹੱਕੀ ਮੰਗ ਰੈਗੂਲਰ ਕਰਨਾ ਤਾਂ ਦੂਰ ਸਗੋਂ ਪਿਛਲੇ ਲੰਬੇ ਸਮੇਂ ਤੋਂ ਮੀਟਿੰਗ ਕਰਨ ਤੋਂ ਵੀ ਕੰਨੀ ਕਤਰਾਅ ਰਹੀ ਹੈ। ਉਨ੍ਹਾਂ ਕਿਹਾ ਕਿ ਚੋਣਾਂ ਤੋਂ ਪਹਿਲਾਂ ਕੈਪਟਨ ਅਮਰਿੰਦਰ ਸਿੰਘ ਨੇ  ਮੁਹਾਲੀ ਦੇ ਧਰਨੇ ਵਿੱਚ ਆ ਕੇ ਵਾਅਦਾ ਕੀਤਾ ਸੀ ਕਿ ਕਾਂਗਰਸ ਪਾਰਟੀ ਦੀ ਸਰਕਾਰ ਆਉਣ ‘ਤੇ ਉਹ ਪਹਿਲੀ ਹੀ ਕੈਬਨਿਟ ਮੀਟਿੰਗ ਵਿੱਚ ਅਧਿਆਪਕਾਂ ਦੀਆਂ ਸੇਵਾਵਾਂ ਰੈਗੂਲਰ ਕਰਨਗੇ ਕਿਉਂਕਿ ਇੰਨ੍ਹਾਂ ਅਧਿਆਪਕਾਂ ਦੀ ਤਨਖਾਹ ਉਨ੍ਹਾਂ ਦੇ ਆਪਣੇ ਮਾਲੀ ਦੀ ਤਨਖਾਹ ਨਾਲੋਂ ਘੱਟ ਹੈ।
 ਮੀਤ ਹੇਅਰ ਨੇ ਕਿਹਾ ਕਿ ਅੱਜ ਕੈਪਟਨ ਅਮਰਿੰਦਰ ਸਿੰਘ ਨੂੰ ਸਰਕਾਰੀ ਨੌਕਰੀਆਂ ਲੈਣ ਲਈ ਪਟਿਆਲਾ ਸ਼ਹਿਰ ਵਿਚ ਤਿੰਨ ਮਹੀਨਿਆਂ ਤੋਂ ਟਾਵਰ ’ਤੇ ਚੜੇ ਨੌਜਵਾਨ ਕਿਉਂ ਦਿਖਾਈ ਨਹੀਂ ਦਿੰਦੇ। ਉਨ੍ਹਾਂ ਕਿਹਾ ਕਿ ਕੈਪਟਨ ਸਰਕਾਰ ਨੇ ਮੰਤਰੀਆਂ ਅਤੇ ਵਿਧਾਇਕਾਂ ਦੇ ਪੁੱਤਰਾਂ ਨੂੰ ਨੌਕਰੀ ਦੇ ਕੇ ਪੰਜਾਬ ਦੇ ਨੌਜਵਾਨਾਂ ਨਾਲ ਧਰੋਹ ਕਮਾਇਆ ਹੈ ਕਿਉਂਕਿ ਜੇਕਰ ਅਤਿਵਾਦ ਵਿੱਚ ਮਾਰੇ ਜਾਣਾ ਹੀ ਨੌਕਰੀ ਦਾ ਆਧਾਰ ਹੈ ਤਾਂ ਕੈਪਟਨ ਸਰਕਾਰ ਕਾਲੇ ਦੌਰ ਵਿੱਚ ਜਾਨਾਂ ਗਵਾਉਣ ਵਾਲੇ ਲੱਖਾਂ ਵਿਅਕਤੀਆਂ ਦੇ ਪਰਿਵਾਰਾਂ ਨੂੰ ਨੌਕਰੀ ਦੇਵੇ।
ਪ੍ਰੋ. ਬਲਜਿੰਦਰ ਕੌਰ ਨੇ ਸੰਬੋਧਨ ਕਰਦਿਆਂ ਕਿਹਾ ਕਿ ਕੈਪਟਨ ਸਰਕਾਰ ਨੇ ਚੋਣਾਂ ’ਚ ਕੀਤੇ ਵਾਅਦਿਆਂ ਤੋਂ ਮੁਕਰਦਿਆਂ ਅਧਿਆਪਕਾਂ ’ਤੇ ਅੱਤਿਆਚਾਰ ਹੀ ਕੀਤੇ ਹਨ। ਕਾਂਗਰਸ ਸਰਕਾਰ ਨੇ ਨਾ ਤਾਂ ਕੱਚੇ ਮੁਲਾਜ਼ਮਾਂ ਨੂੰ ਪੱਕੇ ਕੀਤਾ ਅਤੇ ਨਾ ਬੇਰੁਜ਼ਗਾਰ ਨੌਜਵਾਨਾਂ ਨੂੰ ਨੌਕਰੀਆਂ ਦਿੱਤੀਆਂ। ਉਨ੍ਹਾਂ ਪੰਜਾਬ ਸਰਕਾਰ ਤੋਂ ਮੰਗ ਕੀਤੀ ਕਿ ਸਾਲਾਂ ਤੋਂ ਆਪਣੀ ਨੌਕਰੀ ਲਈ ਸੰਘਰਸ਼ ਕਰ ਰਹੇ ਅਧਿਆਪਕਾਂ ਨੂੰ  ਪੱਕੀ ਨੌਕਰੀ ਦਿੱਤੀ ਜਾਵੇ । ਪ੍ਰੋ. ਬਲਜਿੰਦਰ ਕੌਰ ਨੇ ਅੱਗੇ ਕਿਹਾ ਕਿ 2022 ਦੀਆਂ ਚੋਣਾਂ ਵਿੱਚ ਪੰਜਾਬ ਦੇ ਬੇਰੁਜ਼ਗਾਰ ਨੌਜਵਾਨ ਅਤੇ ਕੱਚੀਆਂ ਨੌਕਰੀਆਂ ਕਰਦੇ ਅਧਿਆਪਕਾਂ ਸਮੇਤ ਸਮੂਹ ਪੰਜਾਬੀ ਕੈਪਟਨ ਅਮਰਿੰਦਰ ਸਿੰਘ ਕੋਲੋਂ ਵਾਅਦਿਆਂ ਤੋਂ ਮੁਕਰਨ ਦਾ ਹਿਸਾਬ ਜ਼ਰੂਰ ਲੈਣਗੇ ਅਤੇ ਸੱਤਾ ਤੋਂ ਬਾਹਰ ਕਰਕੇ ਕਰਾਰਾ ਜਵਾਬ ਦੇਣਗੇ। ਇਸ ਸਮੇਂ ਦਵਿੰਦਰ ਸਿੰਘ ਬਦੇਸ਼ਾ, ਗੁਨਿਦਰਜੀਤ ਸਿੰਘ ਜਵੰਦਾ, ਗੁਰਦੀਪ ਬਾਠ, ਚੇਤਨ ਜੌੜਾਮਾਜਰਾ, ਜਸਵੀਰ ਕੁਦਨੀ, ਕੁਲਜਿੰਦਰ ਢੀਂਡਸਾ , ਮੇਘਰਾਜ ਪਟਿਆਲਾ, ਰਾਜਵੰਤ ਘੁੱਲੀ, ਜਤਿੰਦਰ ਭੱਲਾ, ਲਾਲਜੀਤ ਸਿੰਘ ਭੁੱਲਰ, ਜ਼ਮੀਲ ਉੱਲ ਰਹਿਮਾਨ, ਜੇ ਪੀ ਸਿੰਘ, ਕੁੰਦਨ ਗੋਗੀਆ, ਅਵਤਾਰ ਤਾਰੀ, ਰਾਜਿੰਦਰ ਗੋਗੀ ਆਦਿ ਹਾਜ਼ਰ ਸਨ।

Have something to say? Post your comment

 

More in Malwa

ਕੈਬਨਿਟ ਮੰਤਰੀ ਸ਼੍ਰੀ ਹਰਦੀਪ ਸਿੰਘ ਮੁੰਡੀਆਂ ਵੱਲੋਂ ਜਨਗਣਨਾ ਲਈ 'ਸਵੈ-ਗਣਨਾ' ਪੋਰਟਲ ਦਾ ਉਦਘਾਟਨ; 30 ਅਪ੍ਰੈਲ ਤੋਂ 14 ਮਈ ਤੱਕ ਲੋਕ ਖੁਦ ਦਰਜ ਕਰ ਸਕਣਗੇ

ਨਰਿੰਦਰ ਭਿੰਡਰ ਅਕਾਲੀ ਦਲ ਵਾਰਿਸ ਪੰਜਾਬ ਦੇ ਬੁਲਾਰੇ ਨਿਯੁਕਤ

ਜਿਲ੍ਹਾ ਰੂਰਲ ਐਨ.ਜੀ.ਓ. ਕਲੱਬਜ ਐਸੋਸੀਏਸ਼ਨ ਮੋਗਾ ਦੀ ਹੋਈ ਚੋਣ

ਜਨਗਣਨਾ 2027 ਦੇ ਸਵੈ-ਗਣਨਾ ਪੜਾਅ ਦਾ ਬਾਕਰਪੁਰ ਵਿਖੇ ਵਿਧਾਇਕ ਕੁਲਜੀਤ ਸਿੰਘ ਰੰਧਾਵਾ ਵੱਲੋਂ ਆਪਣੀ ਜਾਣਕਾਰੀ ਪੋਰਟਲ ਤੇ ਭਰ ਕੇ ਸ਼ੁਰੂਆਤ

ਦਸੌਧਾ ਸਿੰਘ ਵਾਲਾ ਦੇ ਬਾਰਮੀ ਜਮਾਤ ਦੇ ਵਿਦਿਆਰਥੀਆਂ ਵਲੋਂ ਬਲਾਸਟਰ ਮੇਲਾ ਲਗਾਇਆ ਗਿਆ

ਵਰਲਡ ਪ੍ਰੈੱਸ ਫ੍ਰੀਡਮ ਡੇ ਮੌਕੇ ਮੀਡੀਆ ਪਰਸ਼ਨਜ਼ ਦੇ ਸਨਮਾਨ ਲਈ ਵਿਸ਼ੇਸ ਸਮਾਗਮ 3 ਮਈ ਨੂੰ ਫਰੰਟ ਲਾਈਨ ਤੋਂ ਲੈ ਕੇ ਸੁਰਖੀਆਂ ਤੱਕ,ਪੱਤਰਕਾਰ ਸਾਡੇ ਤੱਕ ਸੱਚ ਪਹੁੰਚਾਉਂਦੇ ਹਨ ਸੱਚ ਵਿਸੇ਼ ਤੇ ਪ੍ਰੈੱਸ ਦੀ ਅਹਿਮ ਭੂਮਿਕਾ ‘ਤੇ ਕੀਤੀ ਜਾਵੇਗੀ ਚਰਚਾ - ਪ੍ਰਧਾਨ ਡਾ. ਸੌਰਭ ਕਪੂਰ

ਮਜ਼ਦੂਰ ਵਰਗ ਸਮਾਜ ਦੀ ਰੀੜ੍ਹ ਦੀ ਹੱਡੀ, ਇਨ੍ਹਾਂ ਦਾ ਸਤਿਕਾਰ ਕਰਨਾ ਸਾਡਾ ਫ਼ਰਜ਼ : ਹਰਚੰਦ ਸਿੰਘ ਬਰਸਟ

ਪ੍ਰੈਸ ਕਲੱਬ ਸਮਾਣਾ ਦੇ ਪ੍ਰਧਾਨ ਅਸ਼ੋਕ ਕੁਮਾਰ ਵੱਲੋਂ ਸ਼੍ਰੀ ਸਾਈ ਨਾਥ ਮੰਦਰ ਵਿਖੇ ਵਿਸ਼ਾਲ ਭੰਡਾਰੇ ਦਾ ਆਯੋਜਨ

ਪਿੰਡ ਰਾਏਪੁਰ ਮੰਡਲਾਂ ਵਾਸੀਆਂ ਨੇ ਪੰਜਾਬ ਸਰਕਾਰ ਵੱਲੋਂ ਬੇਅਦਬੀ ਵਿਰੁੱਧ ਸਖ਼ਤ ਕਾਨੂੰਨ ਬਣਾਉਣ ਲਈ ਕੀਤਾ ਗੁਰੂ ਸਾਹਿਬ ਦਾ ਸ਼ੁਕਰਾਨਾ, ਵਿਸ਼ੇਸ਼ ਬੱਸ ਨੂੰ ਹਰੀ ਝੰਡੀ ਦੇ ਕੇ ਕੀਤਾ ਰਵਾਨਾ

ਵਿਧਾਇਕ ਕੁਲਵੰਤ ਸਿੰਘ ਬਾਜੀਗਰ ਦੀ ਵਿਸ਼ੇਸ਼ ਪਹਿਲਕਦਮੀ, ਸਰਕਾਰੀ ਸਕੂਲ ਆਫ ਐਮੀਨੈਂਸ ਦੇ ਵਿਦਿਆਰਥੀਆਂ ਨੂੰ ਦਿਖਾਈ ਵਿਧਾਨ ਸਭਾ ਦੀ ਕਾਰਵਾਈ