Thursday, October 15, 2026
BREAKING NEWS
• ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ • ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ • ਸੋਸ਼ਲ ਮੀਡੀਆ ਇਨਫ਼ਲੂਐਂਸਰ ਮੈਡ ਸੰਧੂ ਦੀ ਗੋਲੀ ਮਾਰ ਕੇ ਹੱਤਿਆ • ਕਾਂਗਰਸ ਅਤੇ ਆਮ ਆਦਮੀ ਪਾਰਟੀ ਦੀਆਂ ਗਲਤ ਨੀਤੀਆਂ ਕਾਰਨ ਹੀ ਅੱਜ ਪੰਜਾਬ ਪਿੱਛੇ ਹੋ ਗਿਆ: ਨਾਇਬ ਸਿੰਘ ਸੈਣੀ • ਚੰਡੀਗੜ੍ਹ ‘ਚ ਪੰਜਾਬ ਭਾਜਪਾ ਦਫ਼ਤਰ ਗ੍ਰੇਨੇਡ ਮਾਮਲੇ ਦੀ ਜਾਂਚ ਐਨ ਆਈ ਏ ਹਵਾਲੇ • ਸੁਨਾਮ 'ਚ ਲਾਪਰਵਾਹੀ ਕਾਰਨ ਦੋ ਨੌਜਵਾਨਾਂ ਦੀ ਮੌਤ  • ਸੁਨਾਮ 'ਚ ਚੋਰਾਂ ਦੀ ਦਹਿਸ਼ਤ, ਪੁਲਿਸ ਬਣੀ ਮੂਕ ਦਰਸ਼ਕ  • ਰਾਣੀ ਮੁਖਰਜੀ ਦੀ ਮਾਂ ਕ੍ਰਿਸ਼ਨਾ ਮੁਖਰਜੀ ਦਾ 75 ਸਾਲ ਦੀ ਉਮਰ ਵਿੱਚ ਦੇਹਾਂਤ • ਫਰੀਦਕੋਟ ਦੇ 6 ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਪੁਲੀਸ ਨੇ ਲਈ ਚੱਪੇ-ਚੱਪੇ ਦੀ ਤਲਾਸ਼ੀ • ਪੰਜਾਬ ਪਹਿਲੀ ਵਾਰ ਏਸ਼ੀਅਨ ਚੈਂਪੀਅਨਜ਼ ਟਰਾਫੀ ਦੀ ਮੇਜ਼ਬਾਨੀ ਕਰ ਕੇ ਇਤਿਹਾਸ ਰਚੇਗਾ: ਭਗਵੰਤ ਸਿੰਘ ਮਾਨ

Majha

ਲੰਗਰ ਸ੍ਰੀ ਗੁਰੂ ਰਾਦਮਾਸ ਜੀ ਤੋਂ ਬਾਬਾ ਅਟੱਲ ਰਾਇ ਸਾਹਿਬ ਨੂੰ ਜਾਂਦੇ ਰਸਤੇ ਦੇ ਨਵੀਕੀਰਨ ਅਤੇ ਸੁੰਦਰੀਕਰਨ ਦੀ ਸੇਵਾ ਆਰੰਭ

May 10, 2026 09:10 PM
Rozana Sehaj times
ਅੰਮ੍ਰਿਤਸਰ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸ੍ਰੀ ਦਰਬਾਰ ਸਾਹਿਬ ਵਿਖੇ ਸਥਿਤ ਲੰਗਰ ਸ੍ਰੀ ਗੁਰੂ ਰਾਮਦਾਸ ਜੀ ਤੋਂ ਗੁਰਦੁਆਰਾ ਬਾਬਾ ਅਟੱਲ ਰਾਇ ਸਾਹਿਬ ਜੀ ਤੀਕ ਆਉਂਦੇ ਰਸਤੇ ਦੇ ਸੁੰਦਰੀਕਰਨ ਅਤੇ ਨਵੀਨੀਕਰਨ ਦੀ ਸੇਵਾ ਅੱਜ ਅਰਦਾਸ ਉਪਰੰਤ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਤੇ ਬਾਬਾ ਕਸ਼ਮੀਰ ਸਿੰਘ ਭੂਰੀਵਾਲਿਆਂ ਵੱਲੋਂ ਪ੍ਰਮੁੱਖ ਸ਼ਖ਼ਸੀਅਤਾਂ ਦੀ ਹਾਜ਼ਰੀ ਵਿਚ ਆਰੰਭ ਕੀਤੀ ਗਈ। ਸ਼੍ਰੋਮਣੀ ਕਮੇਟੀ ਇਸ ਕਾਰਜ ਦੀ ਸੇਵਾ ਬਾਬਾ ਕਸ਼ਮੀਰ ਸਿੰਘ ਕਾਰਸੇਵਾ ਭੂਰੀਵਾਲਿਆਂ ਨੂੰ ਸੌਂਪੀ ਗਈ ਹੈ।
ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸਮੁੱਚੀ ਮਾਨਵਤਾ ਦੀ ਆਸਥਾ ਦਾ ਕੇਂਦਰ ਹੈ ਅਤੇ ਹਰ ਸਿੱਖ ਇਸ ਪਾਵਨ ਅਸਥਾਨ ’ਤੇ ਨਤਮਸਤਕ ਹੋਣ ਦੀ ਤਾਂਘ ਰੱਖਦਾ ਹੈ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਸ੍ਰੀ ਦਰਬਾਰ ਸਾਹਿਬ ਵਿਖੇ ਦਰਸ਼ਨਾਂ ਲਈ ਪੁੱਜਦੀਆਂ ਸੰਗਤਾਂ ਦੀ ਸਹੂਲਤ ਲਈ ਨਿਰੰਤਰ ਯਤਨਸ਼ੀਲ ਹੈ। ਸੰਗਤਾਂ ਦੀ ਸਹੂਲਤ ਨੂੰ ਮੁੱਖ ਰੱਖਦਿਆਂ ਅੰਤ੍ਰਿੰਗ ਕਮੇਟੀ ਨੇ ਇਸ ਰਸਤੇ ਦੇ ਨਵੀਨੀਕਰਨ ਅਤੇ ਸੁੰਦਰੀਕਰਨ ਨੂੰ ਪ੍ਰਵਾਨਗੀ ਦਿੱਤੀ ਸੀ, ਜਿਸ ਦੀ ਅੱਜ ਰਸਮੀ ਤੌਰ ’ਤੇ ਸ਼ੁਰੂਆਤ ਕੀਤੀ ਗਈ। 
ਇਸੇ ਦੌਰਾਨ ਬਾਬਾ ਕਸ਼ਮੀਰ ਸਿੰਘ ਭੂਰੀਵਾਲਿਆਂ ਨੇ ਕਿਹਾ ਕਿ ਸ਼੍ਰੋਮਣੀ ਕਮੇਟੀ ਦੇ ਪ੍ਰਬੰਧ ਵੱਲੋਂ ਕੀਤੇ ਫੈਸਲੇ ਅਨੁਸਾਰ ਸੰਗਤਾਂ ਦੀ ਸਹੂਲਤ ਲਈ ਇਹ ਰਸਤਾ ਜਲਦ ਤਿਆਰ ਕੀਤਾ ਜਾਵੇਗਾ। ਉਨ੍ਹਾਂ ਇਸ ਕਾਰਜ ਦੀ ਸੇਵਾ ਸੌਂਪਣ ਲਈ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਅਤੇ ਪ੍ਰਬੰਧ ਦਾ ਧੰਨਵਾਦ ਵੀ ਕੀਤਾ। ਇਸ ਮੌਕੇ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਵੱਲੋਂ ਬਾਬਾ ਕਸ਼ਮੀਰ ਸਿੰਘ ਭੂਰੀਵਾਲਿਆਂ ਅਤੇ ਹੋਰ ਪ੍ਰਮੁੱਖ ਸ਼ਖ਼ਸੀਅਤਾਂ ਨੂੰ ਸਨਮਾਨਿਤ ਵੀ ਕੀਤਾ।
ਆਰੰਭਤਾ ਮੌਕੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਗ੍ਰੰਥੀ ਸਿੰਘ ਸਾਹਿਬ ਗਿਆਨੀ ਰਾਜਦੀਪ ਸਿੰਘ, ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਸ. ਕੁਲਵੰਤ ਸਿੰਘ ਮੰਨਣ, ਬਾਬਾ ਸਤਨਾਮ ਸਿੰਘ ਕਿਲ੍ਹਾ ਅਨੰਦਗੜ੍ਹ ਸਾਹਿਬ, ਬਾਬਾ ਸੁਖਵਿੰਦਰ ਸਿੰਘ ਭੁਰੀਵਾਲੇ, ਮੈਂਬਰ ਭਾਈ ਰਾਜਿੰਦਰ ਸਿੰਘ ਮਹਿਤਾ, ਸ. ਸੁਰਜੀਤ ਸਿੰਘ ਭਿੱਟੇਵੱਡ, ਭਾਈ ਅਜੈਬ ਸਿੰਘ ਅਭਿਆਸੀ, ਓਐਸਡੀ ਸ. ਸਤਬੀਰ ਸਿੰਘ, ਸਕੱਤਰ ਸ. ਬਲਵਿੰਦਰ ਸਿੰਘ ਕਾਹਲਵਾਂ, ਸ. ਗੁਰਿੰਦਰ ਸਿੰਘ ਮਥਰੇਵਾਲ, ਨਿੱਜੀ ਸਕੱਤਰ ਸ. ਸ਼ਾਹਬਾਜ਼ ਸਿੰਘ, ਵਧੀਕ ਸਕੱਤਰ ਸ. ਜਸਵਿੰਦਰ ਸਿੰਘ ਜੱਸੀ, ਸ੍ਰੀ ਦਰਬਾਰ ਸਾਹਿਬ ਦੇ ਮੈਨੇਜਰ ਸ. ਮੇਜਰ ਸਿੰਘ, ਮੀਤ ਸਕੱਤਰ ਸ. ਹਰਭਜਨ ਸਿੰਘ ਵਕਤਾ, ਸ. ਅਜ਼ਾਦਦੀਪ ਸਿੰਘ, ਸ. ਗੁਰਮੀਤ ਸਿੰਘ ਮੁਕਤਸਰੀ, ਸ. ਜਸਪਾਲ ਸਿੰਘ ਢੱਡੇ, ਮੈਨੇਜਰ ਸ. ਰਾਜਿੰਦਰ ਸਿੰਘ ਰੂਬੀ, ਐਕਸੀਅਨ ਸ. ਜਤਿੰਦਰਪਾਲ ਸਿੰਘ, ਸ. ਸੁਖਜਿੰਦਰ ਸਿੰਘ, ਆਰਕੀਟੈਕਟ ਸ. ਬਲਜੀਤ ਸਿੰਘ ਜਲੰਧਰ, ਸੁਪ੍ਰਿੰਟੈਂਡੈਂਟ ਸ. ਨਿਸ਼ਾਨ ਸਿੰਘ, ਸ. ਮਲਕੀਤ ਸਿੰਘ ਬਹਿੜਵਾਲ, ਵਧੀਕ ਮੈਨੇਜਰ ਸ. ਗੁਰਿੰਦਰ ਸਿੰਘ ਦੇਵੀਦਾਸਪੁਰਾ, ਬਾਬਾ ਸੋਹਣ ਸਿੰਘ, ਬਾਬਾ ਜੋਧਵੀਰ ਸਿੰਘ, ਬਾਬਾ ਕਰਨ ਸਿੰਘ, ਬਾਬਾ ਨਾਜਰ ਸਿੰਘ, ਬਾਬਾ ਅਵਤਾਰ ਸਿੰਘ, ਬਾਬਾ ਯਾਦਵਿੰਦਰ ਸਿੰਘ, ਬਾਬਾ ਮਨਜੀਤ ਸਿੰਘ, ਬਾਬਾ ਸੁਖਵਿੰਦਰ ਸਿੰਘ ਸੁੱਖ ਸੁਲਤਾਨਵਿੰਡ, ਸ. ਸ਼ਮਸ਼ੇਰ ਸਿੰਘ ਜੇਈ, ਸ. ਹਰਪ੍ਰੀਤ ਸਿੰਘ, ਸ. ਪਰਜੀਤ ਸਿੰਘ ਤੇ ਹੋਰ ਮੌਜੂਦ ਸਨ।

Have something to say? Post your comment

More in Majha

ਅੰਮ੍ਰਿਤਸਰ ਵਿੱਚ 6 ਪਿਸਤੌਲਾਂ, 4.4 ਕਿਲੋ ਹੈਰੋਇਨ, 500 ਗ੍ਰਾਮ ਅਫੀਮ, 12.9 ਲੱਖ ਰੁਪਏ ਦੀ ਡਰੱਗ ਮਨੀ ਅਤੇ ਇੱਕ ਡਰੋਨ ਸਮੇਤ 10 ਵਿਅਕਤੀ ਕਾਬੂ

ਪੰਜਾਬ ਪੁਲਿਸ ਵੱਲੋਂ ਪਾਕਿਸਤਾਨੀ ਆਈਐਸਆਈ ਸਮਰਥਿਤ ਮਾਡਿਊਲ ਦਾ ਪਰਦਾਫਾਸ਼

ਅੰਮ੍ਰਿਤਸਰ ਵਿੱਚ ਐਮ-16 ਰਾਈਫਲ, ਦੋ ਜ਼ਿਗਾਣਾ ਪਿਸਤੌਲ ਸਮੇਤ 10 ਅਤਿ-ਆਧੁਨਿਕ ਹਥਿਆਰ ਬਰਾਮਦ; ਚਾਰ ਕਾਬੂ

ਗ਼ੈਰ-ਕਾਨੂੰਨੀ ਹਥਿਆਰ ਸਪਲਾਈ ਨੈਟਵਰਕ ਵਿੱਚ ਸ਼ਾਮਲ ਇੱਕ ਨਾਬਾਲਗ ਸਣੇ ਅੱਠ ਵਿਅਕਤੀ ਕਾਬੂ; 15 ਪਿਸਤੌਲਾਂ ਬਰਾਮਦ

ਸਰਹੱਦ ਪਾਰਲੇ ਹਥਿਆਰ ਅਤੇ ਵਿਸਫ਼ੋਟਕ ਤਸਕਰੀ ਨੈੱਟਵਰਕ ਦਾ ਪਰਦਾਫ਼ਾਸ਼

‘ਕੰਮ ਦੀ ਰਾਜਨੀਤੀ’ ਨੇ ਲੋਕਾਂ ਦਾ ਵਿਸ਼ਵਾਸ ਜਿੱਤਿਆ, 2027 ਵਿੱਚ ਪੰਜਾਬ ਸਾਨੂੰ ਇੱਕ ਹੋਰ ਮੌਕਾ ਦੇਵੇਗਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਸੋਸ਼ਲ ਮੀਡੀਆ ਇਨਫ਼ਲੂਐਂਸਰ ਮੈਡ ਸੰਧੂ ਦੀ ਗੋਲੀ ਮਾਰ ਕੇ ਹੱਤਿਆ

ਸਰਹੱਦ ਪਾਰੋਂ ਚੱਲ ਰਹੇ ਤਸਕਰੀ ਨੈੱਟਵਰਕਾਂ ਨਾਲ ਸਬੰਧਤ ਚਾਰ ਮੁਲਜ਼ਮ 10 ਕਿੱਲੋ ਹੈਰੋਇਨ ਅਤੇ 10 ਪਿਸਤੌਲਾਂ ਸਣੇ ਕਾਬੂ

ਪੈਸੇ ਆਉਣ ਮਗਰੋਂ ਪੰਜਾਬ ਦੀਆਂ ਔਰਤਾਂ ਨੇ ਲਾਇਆ ਇੱਕੋ ਨਾਅਰਾ: ‘ਭਗਵੰਤ ਮਾਨ ਸਰਕਾਰ ਮੁੜ ਦੁਬਾਰਾ’

ਅੰਮ੍ਰਿਤਸਰ ਵਿੱਚ ਨਸ਼ੀਲੇ ਪਦਾਰਥ ਅਤੇ ਹਥਿਆਰ ਤਸਕਰੀ ਕਰਨ ਵਾਲੇ ਨੈੱਟਵਰਕਾਂ ਨਾਲ ਜੁੜੇ ਪੰਜ ਵਿਅਕਤੀ 13 ਪਿਸਤੌਲਾਂ ਅਤੇ 3.2 ਕਿਲੋ ਹੈਰੋਇਨ ਸਮੇਤ ਕਾਬੂ