Sunday, October 11, 2026
BREAKING NEWS
• ਸੋਸ਼ਲ ਮੀਡੀਆ ਇਨਫ਼ਲੂਐਂਸਰ ਮੈਡ ਸੰਧੂ ਦੀ ਗੋਲੀ ਮਾਰ ਕੇ ਹੱਤਿਆ • ਕਾਂਗਰਸ ਅਤੇ ਆਮ ਆਦਮੀ ਪਾਰਟੀ ਦੀਆਂ ਗਲਤ ਨੀਤੀਆਂ ਕਾਰਨ ਹੀ ਅੱਜ ਪੰਜਾਬ ਪਿੱਛੇ ਹੋ ਗਿਆ: ਨਾਇਬ ਸਿੰਘ ਸੈਣੀ • ਚੰਡੀਗੜ੍ਹ ‘ਚ ਪੰਜਾਬ ਭਾਜਪਾ ਦਫ਼ਤਰ ਗ੍ਰੇਨੇਡ ਮਾਮਲੇ ਦੀ ਜਾਂਚ ਐਨ ਆਈ ਏ ਹਵਾਲੇ • ਸੁਨਾਮ 'ਚ ਲਾਪਰਵਾਹੀ ਕਾਰਨ ਦੋ ਨੌਜਵਾਨਾਂ ਦੀ ਮੌਤ  • ਸੁਨਾਮ 'ਚ ਚੋਰਾਂ ਦੀ ਦਹਿਸ਼ਤ, ਪੁਲਿਸ ਬਣੀ ਮੂਕ ਦਰਸ਼ਕ  • ਰਾਣੀ ਮੁਖਰਜੀ ਦੀ ਮਾਂ ਕ੍ਰਿਸ਼ਨਾ ਮੁਖਰਜੀ ਦਾ 75 ਸਾਲ ਦੀ ਉਮਰ ਵਿੱਚ ਦੇਹਾਂਤ • ਫਰੀਦਕੋਟ ਦੇ 6 ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਪੁਲੀਸ ਨੇ ਲਈ ਚੱਪੇ-ਚੱਪੇ ਦੀ ਤਲਾਸ਼ੀ • ਪੰਜਾਬ ਪਹਿਲੀ ਵਾਰ ਏਸ਼ੀਅਨ ਚੈਂਪੀਅਨਜ਼ ਟਰਾਫੀ ਦੀ ਮੇਜ਼ਬਾਨੀ ਕਰ ਕੇ ਇਤਿਹਾਸ ਰਚੇਗਾ: ਭਗਵੰਤ ਸਿੰਘ ਮਾਨ • ਅੰਮ੍ਰਿਤਸਰ ਸੂਰਮਿਆਂ ਨੇ ਜਿੱਤਿਆ ਸ਼ੇਰ-ਏ-ਪੰਜਾਬ ਟੀ-20 ਖਿਤਾਬ • ਪੰਜਾਬ ਦੀਆਂ ਸਨਅਤਾਂ ’ਚ 10 ਘੰਟੇ ਦਾ ਬਿਜਲੀ ਕੱਟ

Doaba

ਨਵਾਂਸ਼ਹਿਰ 'ਚ ਸਿਆਸੀ ਭੂਚਾਲ ਭਾਜਪਾ ਆਗੂ ਐਸ.ਐਸ.ਪੀ. ਦਫ਼ਤਰ ਪਹੁੰਚੇ

May 10, 2026 09:14 PM
Rozana Sehaj times
ਨਵਾਂਸ਼ਹਿਰ:  ਨਵਾਂਸ਼ਹਿਰ ਵਿੱਚ ਸਿਆਸੀ ਪਾਰਾ ਉਸ ਵੇਲੇ ਪੂਰੀ ਤਰ੍ਹਾਂ ਭੱਖ ਗਿਆ ਜਦੋਂ ਭਾਜਪਾ ਦੇ ਪੰਜਾਬ ਪ੍ਰਧਾਨ ਅਸ਼ਵਨੀ ਸ਼ਰਮਾ ਅਤੇ ਸੀਨੀਅਰ ਆਗੂ ਸੁਭਾਸ਼ ਸ਼ਰਮਾ ਦੀ ਅਗਵਾਈ ਵਿੱਚ ਵੱਡੀ ਗਿਣਤੀ 'ਚ ਭਾਜਪਾ ਵਰਕਰ ਜ਼ਿਲ੍ਹਾ ਪੁਲਿਸ ਮੁਖੀ ਦੇ ਦਫ਼ਤਰ ਪਹੁੰਚੇ। ਇਹ ਮਾਮਲਾ ਭਾਜਪਾ ਦੇ ਜ਼ਿਲ੍ਹਾ ਪ੍ਰਧਾਨ ਰਾਜਵਿੰਦਰ ਸਿੰਘ ਲੱਕੀ ਅਤੇ ‘ਆਪ’ ਵਿਧਾਇਕ ਡਾ. ਸੁਖਵਿੰਦਰ ਸੁੱਖੀ ਵਿਚਾਲੇ ਹੋਈ ਕਥਿਤ ਝੜਪ ਤੋਂ ਬਾਅਦ ਹੋਰ ਗਰਮਾ ਗਿਆ ਹੈ।
ਜ਼ਿਲ੍ਹਾ ਪੁਲਿਸ ਮੁਖੀ ਨਾਲ ਮੁਲਾਕਾਤ ਤੋਂ ਬਾਅਦ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਅਸ਼ਵਨੀ ਸ਼ਰਮਾ ਨੇ ਆਮ ਆਦਮੀ ਪਾਰਟੀ ਨੂੰ ਸਿੱਧੀ ਚੁਣੌਤੀ ਦਿੱਤੀ। ਉਨ੍ਹਾਂ ਕਿਹਾ ਕਿ ‘ਆਪ’ ਸਰਕਾਰ ਭ੍ਰਿਸ਼ਟਾਚਾਰ ਦੀਆਂ ਸਾਰੀਆਂ ਹੱਦਾਂ ਪਾਰ ਕਰ ਚੁੱਕੀ ਹੈ ਅਤੇ ਆਪਣੀਆਂ ਨਾਕਾਮੀਆਂ ਛੁਪਾਉਣ ਲਈ ਭਾਜਪਾ ਦਫ਼ਤਰਾਂ ਦੇ ਬਾਹਰ ਧਰਨੇ ਦੇਣ ਦਾ ਡਰਾਮਾ ਕਰ ਰਹੀ ਹੈ। ਉਨ੍ਹਾਂ ਸਪੱਸ਼ਟ ਕੀਤਾ ਕਿ ਜੇਕਰ ਭਾਜਪਾ ਦੇ ਇੱਕ ਵੀ ਵਰਕਰ ਜਾਂ ਦਫ਼ਤਰ ਨੂੰ ਕੋਈ ਨੁਕਸਾਨ ਪਹੁੰਚਿਆ, ਤਾਂ ਭਾਜਪਾ ਕਾਨੂੰਨੀ ਅਤੇ ਲੋਕਤੰਤਰੀ ਤਰੀਕੇ ਨਾਲ ਇਸ ਦਾ ਕਰਾਰਾ ਜਵਾਬ ਦੇਵੇਗੀ।
ਭਾਜਪਾ ਆਗੂਆਂ ਨੇ ਪ੍ਰਸ਼ਾਸਨ ਨੂੰ 24 ਘੰਟੇ ਦਾ ਅਲਟੀਮੇਟਮ ਦਿੰਦਿਆਂ ਕਿਹਾ ਕਿ ਜੇਕਰ ਵਿਧਾਇਕ ਡਾ. ਸੁੱਖੀ ਵਿਰੁੱਧ ਤੁਰੰਤ ਕਾਰਵਾਈ ਨਾ ਕੀਤੀ ਗਈ, ਤਾਂ ਨਵਾਂਸ਼ਹਿਰ ਵਿੱਚ ਬਹੁਤ ਵੱਡਾ ਪ੍ਰੋਗਰਾਮ ਉਲੀਕਿਆ ਜਾਵੇਗਾ, ਜਿਸ ਦੀ ਜ਼ਿੰਮੇਵਾਰੀ ਪ੍ਰਸ਼ਾਸਨ ਦੀ ਹੋਵੇਗੀ। ਉਨ੍ਹਾਂ ਬੰਬ ਧਮਾਕਿਆਂ ਬਾਰੇ ਮੁੱਖ ਮੰਤਰੀ ਭਗਵੰਤ ਮਾਨ ਦੇ ਬਿਆਨ ਦੀ ਵੀ ਸਖ਼ਤ ਨਿੰਦਾ ਕੀਤੀ ਅਤੇ ਇਸ ਨੂੰ ਰਾਜਨੀਤੀ ਤੋਂ ਪ੍ਰੇਰਿਤ ਦੱਸਿਆ। ਬੇਅਦਬੀ ਕਾਨੂੰਨ ਬਾਰੇ ਬੋਲਦਿਆਂ ਉਨ੍ਹਾਂ ਕਿਹਾ ਕਿ ਸਰਕਾਰ ਦੀ ਨੀਅਤ ਸਾਫ਼ ਨਹੀਂ ਹੈ, ਜਦਕਿ ਉਹ ਅਕਾਲ ਤਖ਼ਤ ਸਾਹਿਬ ਦਾ ਪੂਰਾ ਸਤਿਕਾਰ ਕਰਦੇ ਹਨ।
ਇਸ ਮੌਕੇ ਨੰਦ ਕਿਸ਼ੋਰ, ਸੰਦੀਪ ਭਾਟੀਆ ,ਐਡਵੋਕੇਟ ਅਮਨ ਰਾਣਾ, ਐਡਵੋਕੇਟ ਦਿਨੇਸ਼ ਭਾਰਦਵਾਜ,ਡਾ. ਧੀਰ, ਰਜਨੀ ਕੰਡਾ, ਮਨੋਜ ਕੰਡਾ ਅਤੇ ਵੱਡੀ ਗਿਣਤੀ ਵਿੱਚ ਭਾਜਪਾ ਵਰਕਰ ਮੌਜੂਦ ਸਨ। 
ਦੂਜੇ ਪਾਸੇ ਵਿਧਾਇਕ ਡਾ. ਸੁਖਵਿੰਦਰ ਸੁੱਖੀ ਨੇ ਆਪਣੇ ਉੱਪਰ ਲੱਗੇ ਦੋਸ਼ਾਂ ਨੂੰ ਪੂਰੀ ਤਰ੍ਹਾਂ ਨਕਾਰ ਦਿੱਤਾ ਹੈ। ਉਨ੍ਹਾਂ ਕਿਹਾ ਕਿ ਅਜਿਹੀ ਕੋਈ ਝੜਪ ਨਹੀਂ ਹੋਈ। ਉਨ੍ਹਾਂ ਦੱਸਿਆ ਕਿ ਉਨ੍ਹਾਂ ਨੂੰ ਸੁਨੇਹਾ ਮਿਲਿਆ ਸੀ ਕਿ ਰਾਜਵਿੰਦਰ ਲੱਕੀ ਉਨ੍ਹਾਂ ਨਾਲ ਕੁਝ ਸਵਾਲ ਕਰਨਾ ਚਾਹੁੰਦੇ ਹਨ, ਪਰ ਜਦੋਂ ਉਹ ਅੰਦਰ ਗਏ ਤਾਂ ਉਨ੍ਹਾਂ ਨੇ ਸਿਰਫ਼ ਮੋਬਾਈਲ ਦੀ ਰਿਕਾਰਡਿੰਗ ਬੰਦ ਕਰਨ ਲਈ ਕਿਹਾ ਸੀ 

Have something to say? Post your comment

More in Doaba

ਸਰਹੱਦੀ ਖੇਤਰਾਂ ਦੇ ਵਿਕਾਸ ਬੁਨਿਆਦੀ ਸਹੂਲਤਾਂ ਮੁਹੱਈਆ ਕਰਵਾਉਣ ਲਈ ਲਗਾਤਾਰ ਕੰਮ ਜਾਰੀ: ਕਟਾਰੂਚੱਕ  

ਗੁਰਮੀਤ ਸਿੰਘ ਖੁੱਡੀਆਂ ਨੇ ਕਿਸਾਨਾਂ ਨੂੰ ਪਰਾਲੀ ਨਾ ਸਾੜਨ ਦੀ ਕੀਤੀ ਅਪੀਲ

ਫਰੀਦਕੋਟ ਦੇ 6 ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਪੁਲੀਸ ਨੇ ਲਈ ਚੱਪੇ-ਚੱਪੇ ਦੀ ਤਲਾਸ਼ੀ

ਲਿੰਗ ਸੰਵੇਦਨਸ਼ੀਲਤਾ ਸਿਖਲਾਈ ਦਾ ਦੂਜਾ ਦਿਨ ਕਮਜ਼ੋਰ ਵਰਗਾਂ ਦੇ ਹੱਕਾਂ ਦੀ ਰਾਖੀ ਲਈ ਮਹਿਲਾ ਤੇ ਬਾਲ ਵਿਕਾਸ ਵਿਭਾਗ ਅਤੇ ਪੰਜਾਬ ਪੁਲਿਸ ਦੀ ਸਾਂਝੀ ਪਹਿਲਕਦਮੀ

ਪੰਜਾਬ ਦੀ ਤੀਰਥ ਯਾਤਰਾ ਯੋਜਨਾ ਦਾ ਵਿਸਥਾਰ, 15 ਬੱਸਾਂ ਬਜ਼ੁਰਗਾਂ ਨੂੰ ਲੈ ਕੇ ਸ੍ਰੀ ਖਾਟੂ ਸ਼ਿਆਮ-ਸਾਲਾਸਰ ਬਾਲਾਜੀ, ਹਰਿਦੁਆਰ-ਰਿਸ਼ੀਕੇਸ਼ ਅਤੇ ਮਥੁਰਾ-ਵ੍ਰਿੰਦਾਵਨ ਦੇ ਦਰਸ਼ਨਾਂ ਲਈ ਰਵਾਨਾ ਹੋਈਆਂ

ਅਸਾਮ 'ਚ ਹੜ ਪੀੜਤਾਂ ਨੂੰ ਜਰੂਰਤ ਦਾ ਸਮਾਨ ਲੰਮੇ ਦਿਨਾਂ ਤੋਂ ਵੰਡ ਰਹੀ ਹੈ ਅਕਾਲ ਸੇਵਾ ਫਾਊਂਡੇਸ਼ਨ ਦੀ ਟੀਮ : ਸਮਾਜ ਸੇਵੀ ਸੋਨੂੰ ਜੰਡਿਆਲਾ

ਆਜ਼ਾਦੀ ਦਿਹਾੜੇ ਦੇ ਸਮਾਗਮ ਸਬੰਧੀ ਕਰਵਾਈ ਗਈ ਰਿਹਰਸਲ

ਗੜ੍ਹਪਧਾਣਾ ’ਚ ਮਾਤਮ! ਜ਼ਹਿਰੀਲਾ ਪਦਾਰਥ ਨਿਗਲਣ ਵਾਲੇ ਦੂਜੇ ਨੌਜਵਾਨ ਦੀ ਵੀ ਮੌਤ ਤੀਜਾ ਹਸਪਤਾਲ ’ਚ ਇਲਾਜ ਅਧੀਨ

ਜ਼ਿਲ੍ਹਾ ਪ੍ਰਸ਼ਾਸਨ ਵੱਲੋ ਗੁਰੂ ਰਵਿਦਾਸ ਜੀ ਮਹਾਰਾਜ ਦੇ 650 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਮੈਰਾਥਨ ਦਾ ਆਯੋਜਨ

ਗੜ੍ਹੀ ਕਾਨੂੰਗੋ 'ਚ ਖੁੱਲ੍ਹਿਆ ਆਮ ਆਦਮੀ ਕਲੀਨਿਕ, ਵਿਧਾਇਕ ਸੰਤੋਸ਼ ਕਟਾਰੀਆ ਨੇ ਕੀਤਾ ਉਦਘਾਟਨ