Thursday, October 29, 2026
BREAKING NEWS
• ਬਿਜਲੀ ਦਾ ਕਰੰਟ ਲੱਗਣ ਨਾਲ ਨੌਜਵਾਨ ਦੀ ਮੌਤ  • ਆਯੁਸ਼ਮਾਨ ਖੁਰਾਨਾ ਤੇ ਸਾਰਾ ਅਲੀ ਖਾਨ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ • ਫ਼ਿਲਮ ਨਿਰਮਾਤਾ ਅਮਰਦੀਪ ਸਿੰਘ ਗਰੇਵਾਲ ਦਿੱਲੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ • ਪੰਜਾਬ ਨੂੰ ਬਰਬਾਦ ਕਰਨ ਲਈ ਚਿੱਟਾ ਪਾਰਟੀ ਨਾਲ ਮਿਲੀਭੁਗਤ ਕੀਤੀ : ਕੇਜਰੀਵਾਲ • ਰੋਹਿਣੀ ਵਿੱਚ ਕੋਕੀਨ ਸਪਲਾਈ ਨੈਟਵਰਕ ਦਾ ਪਰਦਾਫ਼ਾਸ਼ ; ਚਾਰ ਵਿਦੇਸ਼ੀ ਨਾਗਰਿਕਾਂ ਗ੍ਰਿਫ਼ਤਾਰ • ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ • ਭਾਰਤ ਛੱਡੋ ਨੋਟਿਸ ; ਕਲਾਕਾਰ ਦੀ ਸ਼ਮੂਲੀਅਤ ਇਕ ਅਜਿਹੇ ਏਜੰਡੇ ਨਾਲ ਮੇਲ ਖਾਂਦੀ ਹੈ ਜੋ ਦੇਸ਼ ਦੇ ਹਿੱਤਾਂ ਦੇ ਉਲਟ ਹੈ : ਸ਼ੇਖ ਬਾਜੀ • ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਕਥਿਤ ਮਨੀ ਲਾਂਡਰਿੰਗ ਮਾਮਲੇ ਵਿੱਚ ਸੰਜੀਵ ਅਰੋੜਾ ਦੀ ਜ਼ਮਾਨਤ ਅਰਜ਼ੀ ਰੱਦ • ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ • ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ

Majha

ਨਿਊ ਅੰਮ੍ਰਿਤਸਰ ਦੀਆਂ ਸਮੱਸਿਆਵਾਂ ਨੂੰ ਲੈ ਕੇ ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ ਨਾਲ ਮਿਲੇ ਇਲਾਕਾ ਵਾਸੀ, ਜਲਦ ਹੱਲ ਦਾ ਮਿਲਿਆ ਭਰੋਸਾ

May 10, 2026 09:41 PM
Rozana Sehaj times
ਅੰਮ੍ਰਿਤਸਰ   : ਨਿਊ ਅੰਮ੍ਰਿਤਸਰ ਖੇਤਰ ਦੇ ਨਿਵਾਸੀ ਅੱਜ ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ ਅਤੇ ਉਨ੍ਹਾਂ ਦੇ ਪਿਤਾ ਸਰਬਜੀਤ ਸਿੰਘ ਔਜਲਾ ਨਾਲ ਮਿਲਣ ਪਹੁੰਚੇ ਅਤੇ ਉਨ੍ਹਾਂ ਨੂੰ ਸਨਮਾਨਿਤ ਕੀਤਾ। ਇਸ ਦੌਰਾਨ ਇਲਾਕਾ ਵਾਸੀਆਂ ਨੇ ਖੇਤਰ ਵਿੱਚ ਆ ਰਹੀਆਂ ਵੱਖ-ਵੱਖ ਸਮੱਸਿਆਵਾਂ ਬਾਰੇ ਵਿਸਥਾਰ ਨਾਲ ਜਾਣੂ ਕਰਵਾਉਂਦੇ ਹੋਏ ਜਲਦ ਹੱਲ ਦੀ ਮੰਗ ਕੀਤੀ। ਮੁਲਾਕਾਤ ਦੌਰਾਨ ਨਿਵਾਸੀਆਂ ਨੇ ਦੱਸਿਆ ਕਿ ਨਿਊ ਅੰਮ੍ਰਿਤਸਰ ਵਿੱਚ ਲੰਮੇ ਸਮੇਂ ਤੋਂ ਕਈ ਬੁਨਿਆਦੀ ਸਮੱਸਿਆਵਾਂ ਲੋਕਾਂ ਲਈ ਪਰੇਸ਼ਾਨੀ ਦਾ ਕਾਰਨ ਬਣੀਆਂ ਹੋਈਆਂ ਹਨ, ਜਿਨ੍ਹਾਂ ਦੇ ਹੱਲ ਲਈ ਪ੍ਰਸ਼ਾਸਨਿਕ ਪੱਧਰ ‘ਤੇ ਪ੍ਰਭਾਵਸ਼ਾਲੀ ਕਦਮ ਚੁੱਕਣ ਦੀ ਲੋੜ ਹੈ। ਇਲਾਕਾ ਵਾਸੀਆਂ ਨੇ ਸੰਸਦ ਮੈਂਬਰ ਔਜਲਾ ਨੂੰ ਖੇਤਰ ਦੀ ਮੌਜੂਦਾ ਸਥਿਤੀ ਬਾਰੇ ਜਾਣੂ ਕਰਵਾਉਂਦੇ ਹੋਏ ਕਿਹਾ ਕਿ ਲੋਕਾਂ ਨੂੰ ਰੋਜ਼ਾਨਾ ਦੀਆਂ ਦਿੱਕਤਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ।
ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ ਨੇ ਇਲਾਕਾ ਵਾਸੀਆਂ ਦੀਆਂ ਸਮੱਸਿਆਵਾਂ ਨੂੰ ਗੰਭੀਰਤਾ ਨਾਲ ਸੁਣਦਿਆਂ ਉਨ੍ਹਾਂ ਨੂੰ ਭਰੋਸਾ ਦਿਵਾਇਆ ਕਿ ਨਿਊ ਅੰਮ੍ਰਿਤਸਰ ਦੀਆਂ ਸਮੱਸਿਆਵਾਂ ਦੇ ਹੱਲ ਲਈ ਸੰਬੰਧਿਤ ਵਿਭਾਗਾਂ ਦੇ ਅਧਿਕਾਰੀਆਂ ਨਾਲ ਗੱਲਬਾਤ ਕਰਕੇ ਜਲਦ ਯੋਗ ਕਾਰਵਾਈ ਕਰਵਾਈ ਜਾਵੇਗੀ। ਉਨ੍ਹਾਂ ਕਿਹਾ ਕਿ ਲੋਕਾਂ ਦੀਆਂ ਸਮੱਸਿਆਵਾਂ ਦਾ ਹੱਲ ਕਰਨਾ ਉਨ੍ਹਾਂ ਦੀ ਪਹਿਲ ਹੈ ਅਤੇ ਕਿਸੇ ਵੀ ਖੇਤਰ ਨੂੰ ਅਣਡਿੱਠਾ ਨਹੀਂ ਹੋਣ ਦਿੱਤਾ ਜਾਵੇਗਾ।
ਇਸ ਮੌਕੇ ‘ਤੇ ਨਿਊ ਅੰਮ੍ਰਿਤਸਰ ਦੇ ਕੁਲਜੀਤ ਸਿੰਘ, ਮਲਕੀਤ ਸਿੰਘ, ਰਵਿੰਦਰ ਸਿੰਘ, ਰਾਕੇਸ਼ ਸ਼ਰਮਾ, ਜੱਜ ਕੁਮਾਰ, ਅਮਨ ਅਤਰੀ, ਹਰਵਿੰਦਰ ਸਿੰਘ, ਮਨਦੀਪ ਸਿੰਘ, ਸਾਹਿਲ ਮਹਾਜਨ, ਰਮੇਸ਼ ਸ਼ਰਮਾ, ਧਿਆਨ ਸਿੰਘ, ਭੂਪਿੰਦਰ ਸਿੰਘ ਸਮੇਤ ਵੱਡੀ ਗਿਣਤੀ ਵਿੱਚ ਇਲਾਕਾ ਨਿਵਾਸੀ ਮੌਜੂਦ ਸਨ।

Have something to say? Post your comment

More in Majha

ਅੰਮ੍ਰਿਤਸਰ ਵਿੱਚ ਗੈਰ-ਕਾਨੂੰਨੀ ਹਥਿਆਰ ਤਸਕਰੀ ਮਾਡਿਊਲ ਨਾਲ ਜੁੜੇ ਤਿੰਨ ਵਿਅਕਤੀ 10 ਆਧੁਨਿਕ ਪਿਸਤੌਲਾਂ ਸਮੇਤ ਕਾਬੂ

ਅੰਮ੍ਰਿਤਸਰ ਵਿੱਚ ਫ਼ੌਜੀ ਜਵਾਨ ਸਮੇਤ ਸੱਤ ਗ੍ਰਿਫ਼ਤਾਰ, 14 ਪਿਸਤੌਲਾਂ ਅਤੇ 20 ਕਿਲੋ ਹੈਰੋਇਨ ਬਰਾਮਦ

ਗੈਰ-ਕਾਨੂੰਨੀ ਹਥਿਆਰ ਸਪਲਾਈ ਨੈੱਟਵਰਕ ਨਾਲ ਜੁੜੇ ਦੋ ਨਾਬਾਲਗਾਂ ਸਮੇਤ ਚਾਰ ਗ੍ਰਿਫ਼ਤਾਰ, 16 ਪਿਸਤੌਲ ਬਰਾਮਦ

ਅੰਮ੍ਰਿਤਸਰ ਵਿੱਚ ਨਸ਼ਾ ਤਸਕਰੀ ਨੈੱਟਵਰਕ ਨਾਲ ਜੁੜੇ ਚਾਰ ਵਿਅਕਤੀ 10 ਕਿਲੋ ਹੈਰੋਇਨ ਸਮੇਤ ਕਾਬੂ

ਅੰਮ੍ਰਿਤਸਰ ਵਿੱਚ ਤਿੰਨ ਨਾਬਾਲਗਾਂ ਸਣੇ  7 ਵਿਅਕਤੀ ਕਾਬੂ; ਇੱਕ ਹੈਂਡ ਗ੍ਰਨੇਡ, 2 ਪਿਸਤੌਲਾਂ ਅਤੇ 3.4 ਕਿਲੋ ਹੈਰੋਇਨ ਬਰਾਮਦ

ਨਸ਼ਾ ਅਤੇ ਹਥਿਆਰ ਤਸਕਰੀ ਨੈਟਵਰਕ ਨਾਲ ਜੁੜੇ ਤਿੰਨ ਵਿਅਕਤੀ ਗ੍ਰਿਫਤਾਰ; 10 ਪਿਸਤੌਲਾਂ, 1 ਕਿੱਲੋ ਹੈਰੋਇਨ ਬਰਾਮਦ

ਅੰਮ੍ਰਿਤਸਰ ਵਿੱਚ ਅਸਾਲਟ ਰਾਈਫਲ 2 ਹੈਂਡ ਗ੍ਰਨੇਡ ਅਤੇ 13 ਪਿਸਤੌਲ ਬਰਾਮਦ

ਪਰਮਿੰਦਰ ਝੋਟਾ ਕਤਲ ’ਚ ਪੰਜਾਬ ਬੰਦ : ਅੰਮ੍ਰਿਤਸਰ ’ਚ ਸੜਕ ਜਾਮ ਕਰਨ ਵਾਲੇ 5-7 ਵਿਅਕਤੀ ਹਿਰਾਸਤ ’ਚ

ਅੰਮ੍ਰਿਤਸਰ ਵਿੱਚ 6 ਪਿਸਤੌਲਾਂ, 4.4 ਕਿਲੋ ਹੈਰੋਇਨ, 500 ਗ੍ਰਾਮ ਅਫੀਮ, 12.9 ਲੱਖ ਰੁਪਏ ਦੀ ਡਰੱਗ ਮਨੀ ਅਤੇ ਇੱਕ ਡਰੋਨ ਸਮੇਤ 10 ਵਿਅਕਤੀ ਕਾਬੂ

ਪੰਜਾਬ ਪੁਲਿਸ ਵੱਲੋਂ ਪਾਕਿਸਤਾਨੀ ਆਈਐਸਆਈ ਸਮਰਥਿਤ ਮਾਡਿਊਲ ਦਾ ਪਰਦਾਫਾਸ਼