Saturday, October 17, 2026
BREAKING NEWS
• ਪੰਜਾਬ ਨੂੰ ਬਰਬਾਦ ਕਰਨ ਲਈ ਚਿੱਟਾ ਪਾਰਟੀ ਨਾਲ ਮਿਲੀਭੁਗਤ ਕੀਤੀ : ਕੇਜਰੀਵਾਲ • ਰੋਹਿਣੀ ਵਿੱਚ ਕੋਕੀਨ ਸਪਲਾਈ ਨੈਟਵਰਕ ਦਾ ਪਰਦਾਫ਼ਾਸ਼ ; ਚਾਰ ਵਿਦੇਸ਼ੀ ਨਾਗਰਿਕਾਂ ਗ੍ਰਿਫ਼ਤਾਰ • ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ • ਭਾਰਤ ਛੱਡੋ ਨੋਟਿਸ ; ਕਲਾਕਾਰ ਦੀ ਸ਼ਮੂਲੀਅਤ ਇਕ ਅਜਿਹੇ ਏਜੰਡੇ ਨਾਲ ਮੇਲ ਖਾਂਦੀ ਹੈ ਜੋ ਦੇਸ਼ ਦੇ ਹਿੱਤਾਂ ਦੇ ਉਲਟ ਹੈ : ਸ਼ੇਖ ਬਾਜੀ • ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਕਥਿਤ ਮਨੀ ਲਾਂਡਰਿੰਗ ਮਾਮਲੇ ਵਿੱਚ ਸੰਜੀਵ ਅਰੋੜਾ ਦੀ ਜ਼ਮਾਨਤ ਅਰਜ਼ੀ ਰੱਦ • ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ • ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ • ਸੋਸ਼ਲ ਮੀਡੀਆ ਇਨਫ਼ਲੂਐਂਸਰ ਮੈਡ ਸੰਧੂ ਦੀ ਗੋਲੀ ਮਾਰ ਕੇ ਹੱਤਿਆ • ਕਾਂਗਰਸ ਅਤੇ ਆਮ ਆਦਮੀ ਪਾਰਟੀ ਦੀਆਂ ਗਲਤ ਨੀਤੀਆਂ ਕਾਰਨ ਹੀ ਅੱਜ ਪੰਜਾਬ ਪਿੱਛੇ ਹੋ ਗਿਆ: ਨਾਇਬ ਸਿੰਘ ਸੈਣੀ • ਚੰਡੀਗੜ੍ਹ ‘ਚ ਪੰਜਾਬ ਭਾਜਪਾ ਦਫ਼ਤਰ ਗ੍ਰੇਨੇਡ ਮਾਮਲੇ ਦੀ ਜਾਂਚ ਐਨ ਆਈ ਏ ਹਵਾਲੇ

Doaba

ਆਮ ਆਦਮੀ ਪਾਰਟੀ ਦੇ ਵਲੋਂ ਭਾਜਪਾ ਦਫਤਰ ਬਲਾਚੌਰ ਦੇ ਬਾਹਰ ਕੀਤਾ ਰੋਸ ਪ੍ਰਦਰਸ਼ਨ ਤਣਾਅਪੂਰਣ ਬਣ ਗਿਆ

May 10, 2026 09:46 PM
Rozana Sehaj times
ਬਲਾਚੌਰ : -ਬੀਤੇ ਦਿਨੀ ਪੰਜਾਬ ਦੇ ਕੈਬਨਿਟ ਮੰਤਰੀ ਸੰਜੀਵ ਅਰੋੜਾ ਨੂੰ ਈਡੀ ਦੇ ਵੱਲੋਂ ਗ੍ਰਿਫਤਾਰ ਕੀਤਾ ਗਿਆ ਸੀ। ਇਸ ਨੂੰ ਲੈ ਕੇ ਅੱਜ ਸਮੂਹ ਆਮ ਆਦਮੀ ਪਾਰਟੀ ਦੇ ਆਗੂਆਂ ਦੇ ਵਿੱਚ ਕਾਫੀ ਰੋਸ ਦੀ ਲਹਿਰ ਪਾਈ ਜਾ ਰਹੀ ਹੈ, ਇਸ ਨੂੰ ਲੈ ਕੇ ਅੱਜ ਸਮੂਹ ਆਮ ਆਦਮੀ ਪਾਰਟੀ ਦੇ ਵੱਲੋਂ ਪੂਰੇ ਪੰਜਾਬ ਦੇ ਵਿੱਚ ਭਾਜਪਾ ਪਾਰਟੀ ਦੇ ਖਿਲਾਫ ਰੋਸ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ, ਇਸੀ ਰੋਸ ਪ੍ਰਦਰਸ਼ਨ ਦੌਰਾਨ ਅੱਜ ਆਮ ਆਦਮੀ ਪਾਰਟੀ ਦੇ ਵੱਲੋਂ ਭਾਜਪਾ ਦੇ ਬਲਾਚੌਰ ਦਫਤਰ ਦੇ ਬਾਹਰ ਰੋਸ ਪ੍ਰਦਰਸ਼ਨ ਕੀਤਾ ਗਿਆ ਹੈ ਇਸ ਰੋਸ ਪ੍ਰਦਰਸ਼ਨ ਦੌਰਾਨ ਹਲਕਾ ਬਲਾਚੌਰ ਦੇ ਵਿਧਾਇਕ ਸੰਤੋਸ਼ ਕਟਾਰੀਆ, ਜਿਲਾ ਯੋਜਨਾ ਬੋਰਡ ਦੇ ਚੇਅਰਮੈਨ ਸਤਨਾਮ ਜਲਾਲਪੁਰ, ਮਾਰਕੀਟ ਕਮੇਟੀ ਦੇ ਚੇਅਰਮੈਨ ਸੇਠੀ ਉਧੋਵਾਲ ਤੇ ਆਪ ਆਦਮੀ ਪਾਰਟੀ ਦੇ ਹਲਕਾ ਬੰਗਾ ਦੇ ਵਿਧਾਇਕ ਡਾ ਸੁਖਵਿੰਦਰ ਕੁਮਾਰ ਸੁੱਖੀ ਵੀ ਪਹੁੰਚੇ ਸਨ ਅਤੇ ਇਹ ਰੋਸ ਪ੍ਰਦਰਸ਼ਨ ਉਸ ਵੇਲੇ ਤਨਾਪੂਰਣ ਸਥਿਤੀ ਬਣ ਗਈ ਜਦੋਂ ਭਾਜਪਾ ਦੇ ਪ੍ਰਧਾਨ ਰਾਜਵਿੰਦਰ ਲੱਕੀ ਨੇ ਦੋਸ਼ ਲਗਾਏ ਹਨ ਕਿ ਉਹ ਆਪਣੇ ਦਫਤਰ ਦੇ ਵਿੱਚ ਬੈਠੇ ਸਨ ਤਾਂ ਹਲਕਾ ਬੰਗਾ ਦੇ ਵਿਧਾਇਕ ਡਾਕਟਰ ਸੁਖਵਿੰਦਰ ਕੁਮਾਰ ਸੁੱਖੀ ਆਪਣੇ ਵਰਕਰਾਂ ਨਾਲ ਦਫਤਰ ਵਿੱਚ ਆ ਕੇ ਉਨ੍ਹਾਂ ਨਾਲ ਹੱਥੋਪਾਈ ਕਰਨ ਲਈ ਆ ਗਏ ਸਨ , ਅਤੇ ਉਹਨਾਂ ਨੇ ਇਸ ਮਾਮਲੇ ਸੰਬੰਧੀ ਸੀਸੀਟੀਵੀ ਫੁਟੇਜ ਦਾ ਹਵਾਲਾ ਵੀ ਦਿੱਤਾ ਹੈ ਅਤੇ ਕਿਹਾ ਹੈ ਕਿ ਉਹਨਾਂ ਦੇ ਨਾਲ ਅਜਿਹਾ ਵਰਤਾਓ ਅੱਜ ਤੱਕ ਬਲਾਚੌਰ ਦੇ ਕਿਸੇ ਵੀ ਵਿਰੋਧੀ ਪਾਰਟੀ ਦੇ ਲੀਡਰਸ਼ਿਪ ਵੱਲੋਂ ਨਹੀਂ ਕੀਤਾ ਗਿਆ ਹੈ। ਤੇ ਉਸ ਸਮੇਂ ਸਮੇਂ ਤੇ ਹਰ ਪ੍ਰੋਗਰਾਮ ਦੇ ਵਿੱਚ ਵਿਰੋਧੀ ਪਾਰਟੀਆਂ ਦੇ ਲੀਡਰਸ਼ਿਪ ਨੂੰ ਮਿਲਦੇ ਰਹਿੰਦੇ ਹਨ। ਅਤੇ ਉਹਨਾਂ ਨੇ ਆਪਣੇ ਉੱਪਰ ਹੋਏ ਹਮਲੇ ਨੂੰ ਲੈ ਕੇ ਸਖਤ ਸ਼ਬਦਾਂ ਵਿੱਚ ਨਿਖੇਧੀ ਕੀਤੀ ਹੈ  ਜਦਕਿ ਦੂਜੇ ਪਾਸੇ ਹਲਕਾ ਬੰਗਾ ਦੇ ਵਿਧਾਇਕ ਡਾਕਟਰ ਸੁਖਵਿੰਦਰ ਕੁਮਾਰ ਨੇ ਉਹਨਾਂ ਉੱਤੇ ਲੱਗੇ ਦੋਸ਼ਾਂ ਨੂੰ ਸਾਫ ਨਕਾਰਿਆ ਹੈ। ਉਹਨਾਂ ਕਿਹਾ ਕਿ ਭਾਜਪਾ ਦੇ ਜ਼ਿਲ੍ਹਾ ਪ੍ਰਧਾਨ ਰਾਜਵਿੰਦਰ ਸਿੰਘ ਲੱਕੀ ਵਲੋਂ ਉਹਨਾਂ ਨਾਲ ਗਲਤ ਸ਼ਬਦਾਵਲੀ ਦੀ ਵਰਤੋਂ ਕੀਤੀ ਗਈ ਸੀ, ਅਤੇ ਭਾਜਪਾ ਦੇ ਆਗੂਆਂ ਦੇ ਵੱਲੋਂ ਉਨਾਂ ਦਾ ਲੱਕੀ ਨਾਲ ਰਾਜ਼ੀਨਾਮਾ ਕਰਵਾਉਣ ਦੇ ਲਈ ਖੁਦ ਉਹਨਾਂ ਨੂੰ ਭਾਜਪਾ ਦੇ ਦਫਤਰ ਵਿਖੇ ਲੈ ਕੇ ਗਏ ਅਤੇ ਦੋਸ ਲਗਾਏ ਹਨ ਕਿ ਰਾਜਵਿੰਦਰ ਲੱਕੀ ਦੇ ਵੱਲੋਂ ਮੋਬਾਇਲ ਤੇ ਵੀਡੀਓ ਬਣਾਉਣ ਵੇਲੇ ਵੀ ਗਲਤ ਸ਼ਬਦਾਵਲੀ ਦੀ ਵਰਤੋਂ ਕੀਤੀ ਗਈ ਅਤੇ ਉਹਨਾਂ ਨੇ ਸਿਰਫ ਵੀਡੀਓ ਬਣਾਉਣ ਤੋਂ ਰੋਕਿਆ ਨਾ ਕਿ ਉਹਨਾਂ ਨਾਲ ਬਦਸਲੂਕੀ ਕੀਤੀ ਹੈ। ਉਹਨਾਂ ਕਿਹਾ ਹੈ ਕਿ ਉਹ ਹਲਕਾ ਬੰਗਾ ਵਿੱਚ ਲੋਕਾਂ ਦੇ ਚੁਣੇ ਹੋਏ ਨੁਮਾਇੰਦੇ ਹਨ ਅਤੇ ਉਹਨਾਂ ਨੇ ਹਮੇਸ਼ਾ ਆਪਣੇ ਹਲਕੇ ਦੇ ਵਿੱਚ ਵਿਕਾਸ ਅਤੇ ਲੋਕਾਂ ਦੀ ਭਲਾਈ ਲਈ ਕੰਮ ਕੀਤੇ ਹਨ। ਅਤੇ ਉਨਾਂ ਨੇ ਕਿਹਾ ਹੈ ਕਿ ਉਹਨਾਂ ਦੇ ਹਲਕੇ ਵਿੱਚ ਆ ਕੇ ਕੋਈ ਵੀ ਵਿਅਕਤੀ ਇਹ ਪੁੱਛ ਲੈਣ ਕਿ ਉਹ ਕਿਸ ਕਿਸ ਤਰ੍ਹਾਂ ਦੇ ਇਨਸਾਨ ਹਨ, ਜ਼ਿਕਰਯੋਗ ਹੈ ਕਿ ਇਸੇ ਮਾਮਲੇ ਨੂੰ ਲੈ ਕੇ ਨਵਾਂ ਸ਼ਹਿਰ ਵਿਖੇ ਭਾਜਪਾ ਦੇ ਕਾਰਜਕਾਰੀ ਪ੍ਰਧਾਨ ਅਸ਼ਵਨੀ ਸ਼ਰਮਾ ਵੀ ਪਹੁੰਚੇ ਸਨ। ਜਿਨ੍ਹਾਂ ਨੇ ਸਮੁੱਚੀ ਭਾਜਪਾ ਦੇ ਲੀਡਰਸ਼ਿਪ ਨਾਲ ਐਸਐਸਪੀ ਨਾਲ ਮੁਲਾਕਾਤ ਕਰਕੇ ਹਲਕਾ ਬੰਗਾ ਦੇ ਵਿਧਾਇਕ ਖਿਲਾਫ ਕਾਰਵਾਈ ਦੀ ਮੰਗ ਕੀਤੀ ਹੈ। 

Have something to say? Post your comment

More in Doaba

ਪੰਜਾਬ ਵਿੱਚੋਂ ਨਸ਼ਿਆਂ ਦਾ ਖ਼ਾਤਮਾ ਕਰਨਾ ਸਰਕਾਰ ਦਾ ਸਭ ਤੋਂ ਵੱਡਾ ਟੀਚਾ: ਭਗਵੰਤ ਸਿੰਘ ਮਾਨ

ਜੇਕਰ ਵਿਰੋਧੀ ਸੱਤਾ ਵਿੱਚ ਆਏ ਤਾਂ ਕਲੀਨਿਕ, ਸਿਹਤ ਯੋਜਨਾ, ਔਰਤਾਂ ਲਈ 1,000 ਰੁਪਏ ਦੀ ਸਹਾਇਤਾ ਅਤੇ ਮੁਫ਼ਤ ਬੱਸ ਸਫ਼ਰ ਬੰਦ ਕਰ ਦੇਣਗੇ : ਭਗਵੰਤ ਸਿੰਘ ਮਾਨ

ਸਾਡਾ ਟੀਚਾ ਮਿਆਰੀ ਸਿੱਖਿਆ ਰਾਹੀਂ ਬੱਚਿਆਂ ਨੂੰ ਆਪਣੇ ਪੈਰਾਂ `ਤੇ ਖੜ੍ਹੇ ਹੋਣ ਦੇ ਸਮਰੱਥ ਬਣਾਉਣਾ ਹੈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਸਰਹੱਦੀ ਖੇਤਰਾਂ ਦੇ ਵਿਕਾਸ ਬੁਨਿਆਦੀ ਸਹੂਲਤਾਂ ਮੁਹੱਈਆ ਕਰਵਾਉਣ ਲਈ ਲਗਾਤਾਰ ਕੰਮ ਜਾਰੀ: ਕਟਾਰੂਚੱਕ  

ਗੁਰਮੀਤ ਸਿੰਘ ਖੁੱਡੀਆਂ ਨੇ ਕਿਸਾਨਾਂ ਨੂੰ ਪਰਾਲੀ ਨਾ ਸਾੜਨ ਦੀ ਕੀਤੀ ਅਪੀਲ

ਫਰੀਦਕੋਟ ਦੇ 6 ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਪੁਲੀਸ ਨੇ ਲਈ ਚੱਪੇ-ਚੱਪੇ ਦੀ ਤਲਾਸ਼ੀ

ਲਿੰਗ ਸੰਵੇਦਨਸ਼ੀਲਤਾ ਸਿਖਲਾਈ ਦਾ ਦੂਜਾ ਦਿਨ ਕਮਜ਼ੋਰ ਵਰਗਾਂ ਦੇ ਹੱਕਾਂ ਦੀ ਰਾਖੀ ਲਈ ਮਹਿਲਾ ਤੇ ਬਾਲ ਵਿਕਾਸ ਵਿਭਾਗ ਅਤੇ ਪੰਜਾਬ ਪੁਲਿਸ ਦੀ ਸਾਂਝੀ ਪਹਿਲਕਦਮੀ

ਪੰਜਾਬ ਦੀ ਤੀਰਥ ਯਾਤਰਾ ਯੋਜਨਾ ਦਾ ਵਿਸਥਾਰ, 15 ਬੱਸਾਂ ਬਜ਼ੁਰਗਾਂ ਨੂੰ ਲੈ ਕੇ ਸ੍ਰੀ ਖਾਟੂ ਸ਼ਿਆਮ-ਸਾਲਾਸਰ ਬਾਲਾਜੀ, ਹਰਿਦੁਆਰ-ਰਿਸ਼ੀਕੇਸ਼ ਅਤੇ ਮਥੁਰਾ-ਵ੍ਰਿੰਦਾਵਨ ਦੇ ਦਰਸ਼ਨਾਂ ਲਈ ਰਵਾਨਾ ਹੋਈਆਂ

ਅਸਾਮ 'ਚ ਹੜ ਪੀੜਤਾਂ ਨੂੰ ਜਰੂਰਤ ਦਾ ਸਮਾਨ ਲੰਮੇ ਦਿਨਾਂ ਤੋਂ ਵੰਡ ਰਹੀ ਹੈ ਅਕਾਲ ਸੇਵਾ ਫਾਊਂਡੇਸ਼ਨ ਦੀ ਟੀਮ : ਸਮਾਜ ਸੇਵੀ ਸੋਨੂੰ ਜੰਡਿਆਲਾ

ਆਜ਼ਾਦੀ ਦਿਹਾੜੇ ਦੇ ਸਮਾਗਮ ਸਬੰਧੀ ਕਰਵਾਈ ਗਈ ਰਿਹਰਸਲ