Sunday, May 10, 2026
BREAKING NEWS
ਕਿਸਾਨਾਂ ਨੂੰ ਝੋਨੇ ਦੇ ਫ਼ਸਲੀ ਚੱਕਰ ’ਚੋਂ ਕੱਢਣ ਲਈ ਪ੍ਰਤੀ ਹੈਕਟੇਅਰ 17500 ਰੁਪਏ ਸਬਸਿਡੀ ਮਿਲੇਗੀ : ਖੁੱਡੀਆਂਪੰਜਾਬ ਸਰਕਾਰ ਵਲੋਂ ਵੈਟ ਉਗਰਾਹੀ ’ਚ 23.28 ਫ਼ੀ ਸਦੀ ਦਾ ਵਾਧਾ : ਹਰਪਾਲ ਸਿੰਘ ਚੀਮਾਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ

Chandigarh

ਵਿਦੇਸ਼ਾਂ ਵਿੱਚ ਵੱਸਦੇ ਪੰਜਾਬੀਆਂ ਨਾਲ 13 ਮਈ ਨੂੰ ਰੂਬਰੂ ਹੋਣਗੇ ਐਨ.ਆਰ.ਆਈ. ਮੰਤਰੀ ਡਾ. ਰਵਜੋਤ ਸਿੰਘ

May 10, 2026 09:52 PM
Rozana Sehaj times
ਚੰਡੀਗੜ੍ਹ 10 ਮਈ (ਪੰਜਾਬੀ ਸਹਿਜ ਟਾਈਮਜ਼) : ਵਿਦੇਸ਼ਾਂ ਵਿੱਚ ਵੱਸਦੇ ਪੰਜਾਬੀਆਂ ਦੀਆਂ ਸਮੱਸਿਆਵਾਂ ਅਤੇ ਸ਼ਿਕਾਇਤਾਂ ਨੂੰ ਸੁਣਨ ਅਤੇ ਉਨ੍ਹਾਂ ਦੇ ਸਮਾਂਬੱਧ ਨਿਪਟਾਰੇ ਨੂੰ ਯਕੀਨੀ ਬਣਾਉਣ ਲਈ ਪੰਜਾਬ ਸਰਕਾਰ ਵੱਲੋਂ 13 ਮਈ, 2026 ਦਿਨ ਬੁੱਧਵਾਰ ਨੂੰ ਸਵੇਰੇ 11:00 ਵਜੇ (ਭਾਰਤੀ ਸਮੇਂ ਅਨੁਸਾਰ) “ਆਨਲਾਈਨ ਮਿਲਣੀ” ਦਾ ਆਯੋਜਨ ਕੀਤਾ ਜਾ ਰਿਹਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਦੇ ਐਨ.ਆਰ.ਆਈ. ਮਾਮਲਿਆਂ ਬਾਰੇ ਮੰਤਰੀ ਡਾ. ਰਵਜੋਤ ਸਿੰਘ ਨੇ ਦੱਸਿਆ ਕਿ ਇਸ ਆਨਲਾਈਨ ਮਿਲਣੀ ਦੌਰਾਨ ਉਹ ਵਿਦੇਸ਼ਾਂ ਵਿੱਚ ਰਹਿੰਦੇ ਪੰਜਾਬੀਆਂ ਨਾਲ ਸਿੱਧਾ ਸੰਵਾਦ ਕਰਕੇ ਉਨ੍ਹਾਂ ਦੀਆਂ ਮੁਸ਼ਕਲਾਂ, ਸ਼ਿਕਾਇਤਾਂ ਅਤੇ ਸੁਝਾਵਾਂ ਨੂੰ ਸੁਣਨਗੇ। ਉਨ੍ਹਾਂ ਕਿਹਾ ਕਿ ਇਸ ਦੌਰਾਨ ਪ੍ਰਾਪਤ ਹੋਣ ਵਾਲੀਆਂ ਸ਼ਿਕਾਇਤਾਂ ਦੇ ਤੁਰੰਤ ਅਤੇ ਪ੍ਰਭਾਵਸ਼ਾਲੀ ਹੱਲ ਲਈ ਸਬੰਧਤ ਵਿਭਾਗਾਂ ਅਤੇ ਅਧਿਕਾਰੀਆਂ ਨੂੰ ਲੋੜੀਂਦੇ ਦਿਸ਼ਾ-ਨਿਰਦੇਸ਼ ਜਾਰੀ ਕੀਤੇ ਜਾਣਗੇ। ਡਾ. ਰਵਜੋਤ ਸਿੰਘ ਨੇ ਦੱਸਿਆ ਕਿ ਸਬੰਧਤ ਵਿਅਕਤੀ ਆਪਣੀਆਂ ਸ਼ਿਕਾਇਤਾਂ minister.pa@punjab.gov.in ਈਮੇਲ ‘ਤੇ ਭੇਜ ਸਕਦੇ ਹਨ। ਇਸ ਤੋਂ ਇਲਾਵਾ, ਆਨਲਾਈਨ ਮਿਲਣੀ ਵਿੱਚ ਭਾਗ ਲੈਣ ਲਈ ਰਜਿਸਟਰੇਸ਼ਨ https://forms.gle/KKUutEpVTeccLSta6 ਲਿੰਕ ਰਾਹੀਂ ਕਰਵਾਈ ਜਾ ਸਕਦੀ ਹੈ। ਉਨ੍ਹਾਂ ਅੱਗੇ ਦੱਸਿਆ ਕਿ ਨਿਰਧਾਰਤ ਦਿਨ ਅਤੇ ਸਮੇਂ ਅਨੁਸਾਰ “ਆਨਲਾਈਨ ਮਿਲਣੀ” ਵਿੱਚ ਸ਼ਾਮਲ ਹੋਣ ਲਈ https://new.bharatvc.nic.in/join/8833894922 ਲਿੰਕ ਦੀ ਵਰਤੋਂ ਕੀਤੀ ਜਾ ਸਕਦੀ ਹੈ। ਜੁਆਇਨ ਕਰਨ ਲਈ ਆਈ.ਡੀ. 8833894922 ਅਤੇ ਪਾਸਵਰਡ 742627 ਹੋਵੇਗਾ। ਐਨ.ਆਰ.ਆਈ. ਮੰਤਰੀ ਨੇ ਵਿਦੇਸ਼ਾਂ ਵਿੱਚ ਵੱਸਦੇ ਸਮੂਹ ਪੰਜਾਬੀਆਂ ਨੂੰ ਇਸ “ਆਨਲਾਈਨ ਮਿਲਣੀ” ਵਿੱਚ ਵੱਧ ਚੜ੍ਹ ਕੇ ਸ਼ਾਮਲ ਹੋਣ ਦੀ ਅਪੀਲ ਕੀਤੀ ਹੈ ਤਾਂ ਜੋ ਉਨ੍ਹਾਂ ਦੀਆਂ ਸਮੱਸਿਆਵਾਂ ਦਾ ਪ੍ਰਭਾਵਸ਼ਾਲੀ ਹੱਲ ਯਕੀਨੀ ਬਣਾਇਆ ਜਾ ਸਕੇ।

Have something to say? Post your comment

 

More in Chandigarh

ਭਗਵੰਤ ਮਾਨ ਸਰਕਾਰ ਦੀ 'ਸਿੱਖਿਆ ਕ੍ਰਾਂਤੀ' ਲਿਆਈ ਰੰਗ, ਪੰਜਾਬ ਨੇ ਕੇਰਲਾ ਨੂੰ ਪਛਾੜ ਕੇ ਮੋਹਰੀ ਸਥਾਨ ਕੀਤਾ ਹਾਸਲ

ਗੈਂਗਸਟਰਾਂ ‘ਤੇ ਵਾਰ ਦਾ 110ਵਾਂ ਦਿਨ: ਪੰਜਾਬ ਪੁਲਿਸ ਵੱਲੋਂ 537 ਥਾਵਾਂ ‘ਤੇ ਛਾਪੇਮਾਰੀ; 248 ਗ੍ਰਿਫ਼ਤਾਰ

ਸਕੂਲ ਸਿੱਖਿਆ ਵਿੱਚ ਪੰਜਾਬ ਨੇ ਕੇਰਲਾ ਨੂੰ ਪਛਾੜਿਆ : ਹਰਜੋਤ ਸਿੰਘ ਬੈਂਸ

ਵਿਦਿਆ ਵੈਲੀ ਸਕੂਲ ਵਿਚ ਮਨਾਇਆ ਮਾਂ ਦਿਵਸ

ਜਿਲ੍ਹਾ ਕਾਂਗਰਸ ਕਮੇਟੀ ਦੇ ਘੱਟ ਗਿਣਤੀ ਵਿੰਗ ਵਿਚ ਕੀਤੀਆਂ ਨਵੀਆਂ ਨਿਯੁਕਤੀਆਂ

ਗੁਰਦੁਆਰਾ ਮਾਤਾ ਗੁਜਰੀ ਸਵਰਾਜ ਨਗਰ ਵਿਖੇ ਸਲਾਨਾ ਗੁਰਮਤਿ ਸਮਾਗਮ ਵਿਚ ਜਥੇਦਾਰ ਕੁਲਦੀਪ ਸਿੰਘ ਗੜਗੱਜ ਨੇ ਲੁਆਈ ਹਾਜ਼ਰੀ

ਮੋਰਿੰਡਾ ਸ਼ਹਿਰ ਵਿੱਚ ਕੂੜੇ ਦੇ ਢੇਰਾਂ ਨੇ ਵਧਾਈ ਸ਼ਹਿਰ ਵਾਸੀਆਂ ਦੀ ਚਿੰਤਾ ਅਤੇ ਸ਼ਹਿਰ ਵਾਸੀ ਹੋ ਰਹੇ ਹਨ ਪੀ ਲੀ ਏ ਅਤੇ ਭਿਆਨਕ ਬਿਮਾਰੀਆਂ ਦੇ ਸ਼ਿਕਾਰ

ਔਰਤਾਂ ਨੂੰ ਸੁਰੱਖਿਅਤ ਜਣੇਪੇ ਸਬੰਧੀ ਜਾਣਕਾਰੀ ਦਿੱਤੀ

ਪੈਨਸ਼ਨਰਾਂ ਨੂੰ ਡੀ.ਏ. ਦੀ 18% ਅਦਾਇਗੀ ਤੁਰੰਤ ਕਰੇ ਸਰਕਾਰ, ਨਹੀਂ ਤਾਂ 2027 ਚੋਣਾਂ ‘ਚ ਨਤੀਜਾ ਭੁਗਤਣ ਲਈ ਰਹੇ ਤਿਆਰ: ਸ਼ਰਮਾ

ਜ਼ਿਲ੍ਹਾ ਪੱਧਰੀ ਕਮੇਟੀ ਵੱਲੋਂ 3 ਯੂਨਿਟਾਂ ਲਈ 2365 ਲੱਖ ਰੁਪਏ ਦੇ ਵਿੱਤੀ ਪ੍ਰੋਤਸਾਹਨ ਨੂੰ ਮਨਜ਼ੂਰੀ