Sunday, May 10, 2026
BREAKING NEWS
ਕਿਸਾਨਾਂ ਨੂੰ ਝੋਨੇ ਦੇ ਫ਼ਸਲੀ ਚੱਕਰ ’ਚੋਂ ਕੱਢਣ ਲਈ ਪ੍ਰਤੀ ਹੈਕਟੇਅਰ 17500 ਰੁਪਏ ਸਬਸਿਡੀ ਮਿਲੇਗੀ : ਖੁੱਡੀਆਂਪੰਜਾਬ ਸਰਕਾਰ ਵਲੋਂ ਵੈਟ ਉਗਰਾਹੀ ’ਚ 23.28 ਫ਼ੀ ਸਦੀ ਦਾ ਵਾਧਾ : ਹਰਪਾਲ ਸਿੰਘ ਚੀਮਾਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ

Chandigarh

ਗੈਂਗਸਟਰਾਂ ‘ਤੇ ਵਾਰ ਦਾ 110ਵਾਂ ਦਿਨ: ਪੰਜਾਬ ਪੁਲਿਸ ਵੱਲੋਂ 537 ਥਾਵਾਂ ‘ਤੇ ਛਾਪੇਮਾਰੀ; 248 ਗ੍ਰਿਫ਼ਤਾਰ

May 10, 2026 09:58 PM
Rozana Sehaj times
ਚੰਡੀਗੜ੍ਹ, 10 ਮਈ (ਪੰਜਾਬੀ ਸਹਿਜ ਟਾਈਮਜ਼) :  ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਹੇਠ ਸ਼ੁਰੂ ਕੀਤੀ ਗਈ ਫੈਸਲਾਕੁੰਨ 'ਗੈਂਗਸਟਰਾਂ ‘ਤੇ ਵਾਰ' ਮੁਹਿੰਮ ਦੇ 110ਵੇਂ ਦਿਨ ਪੰਜਾਬ ਪੁਲਿਸ ਨੇ ਅੱਜ ਸੂਬੇ ਭਰ ਵਿੱਚ ਗੈਂਗਸਟਰਾਂ ਦੇ ਸਾਥੀਆਂ ਦੇ ਪਛਾਣੇ ਗਏ ਅਤੇ ਮੈਪ ਕੀਤੇ 537 ਟਿਕਾਣਿਆਂ 'ਤੇ ਛਾਪੇਮਾਰੀ ਕੀਤੀ। ਜ਼ਿਕਰਯੋਗ ਹੈ ਕਿ "ਗੈਂਗਸਟਰਾਂ ਤੇ ਵਾਰ"- ਪੰਜਾਬ ਨੂੰ ਗੈਂਗਸਟਰ ਮੁਕਤ ਸੂਬਾ ਬਣਾਉਣ ਲਈ ਫੈਸਲਾਕੁੰਨ ਜੰਗ ਹੈ, ਜੋ 20 ਜਨਵਰੀ, 2026 ਨੂੰ ਪੁਲਿਸ ਡਾਇਰੈਕਟਰ ਜਨਰਲ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਸ਼ੁਰੂ ਕੀਤੀ ਸੀ। ਐਂਟੀ-ਗੈਂਗਸਟਰ ਟਾਸਕ ਫੋਰਸ (ਏਜੀਟੀਐਫ) ਪੰਜਾਬ ਦੇ ਤਾਲਮੇਲ ਨਾਲ ਸਾਰੇ ਜ਼ਿਲ੍ਹਿਆਂ ਦੀਆਂ ਪੁਲਿਸ ਟੀਮਾਂ ਰਾਜ ਭਰ ਵਿੱਚ ਵਿਸ਼ੇਸ਼ ਕਾਰਵਾਈਆਂ ਕਰ ਰਹੀਆਂ ਹਨ। 110ਵੇਂ ਦਿਨ, ਪੁਲਿਸ ਟੀਮਾਂ ਨੇ ਛੇ ਹਥਿਆਰਾਂ ਸਮੇਤ 248 ਵਿਅਕਤੀਆਂ ਨੂੰ ਗ੍ਰਿਫਤਾਰ ਕੀਤਾ, ਜਿਸ ਨਾਲ ਮੁਹਿੰਮ ਦੀ ਸ਼ੁਰੂਆਤ ਤੋਂ ਬਾਅਦ ਕੁੱਲ ਗ੍ਰਿਫਤਾਰੀਆਂ ਦੀ ਗਿਣਤੀ 27,098 ਹੋ ਗਈ। ਇਸ ਤੋਂ ਇਲਾਵਾ 94 ਵਿਅਕਤੀਆਂ ਵਿਰੁੱਧ ਇਹਤਿਆਤੀ ਕਾਰਵਾਈ ਕੀਤੀ ਗਈ ਹੈ, ਜਦੋਂ ਕਿ 28 ਵਿਅਕਤੀਆਂ ਨੂੰ ਤਫਤੀਸ਼ ਅਤੇ ਪੁੱਛਗਿੱਛ ਤੋਂ ਬਾਅਦ ਛੱਡ ਦਿੱਤਾ ਗਿਆ। ਪੁਲਿਸ ਟੀਮਾਂ ਨੇ ਕਾਰਵਾਈ ਦੌਰਾਨ 11 ਭਗੌੜੇ ਅਪਰਾਧੀਆਂ ਨੂੰ ਵੀ ਗ੍ਰਿਫਤਾਰ ਕੀਤਾ ਹੈ। ਲੋਕ ਐਂਟੀ ਗੈਂਗਸਟਰ ਹੈਲਪਲਾਈਨ 93946-93946 ਰਾਹੀਂ ਗੁਪਤ ਰੂਪ ਵਿਚ ਲੋੜੀਂਦੇ ਅਪਰਾਧੀਆਂ ਅਤੇ ਗੈਂਗਸਟਰਾਂ ਬਾਰੇ ਜਾਣਕਾਰੀ ਦੇ ਸਕਦੇ ਹਨ ਅਤੇ ਅਪਰਾਧ ਅਤੇ ਅਪਰਾਧਿਕ ਗਤੀਵਿਧੀਆਂ ਬਾਰੇ ਸੂਹ /ਜਾਣਕਾਰੀ ਵੀ ਸਾਂਝੇ ਕਰ ਸਕਦੇ ਹਨ I

ਇਸ ਦੌਰਾਨ ਪੁਲਿਸ ਟੀਮਾਂ ਨੇ ਨਸ਼ਿਆਂ ਵਿਰੁੱਧ ਆਪਣੀ ਮੁਹਿੰਮ "ਯੁੱਧ ਨਸ਼ਿਆਂ ਵਿਰੁੱਧ" ਨੂੰ 435ਵੇਂ ਦਿਨ ਵੀ ਜਾਰੀ ਰੱਖਦਿਆਂ ਅੱਜ 67 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕਰਕੇ ਉਨ੍ਹਾਂ ਦੇ ਕਬਜ਼ੇ ਵਿੱਚੋਂ 7.8 ਕਿਲੋ ਹੈਰੋਇਨ, 581 ਨਸ਼ੀਲੀਆਂ ਗੋਲੀਆਂ/ਕੈਪਸੂਲ ਅਤੇ 12,200 ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ ਹੈ। ਇਸ ਨਾਲ ਸਿਰਫ 434 ਦਿਨਾਂ 'ਚ ਗ੍ਰਿਫਤਾਰ ਕੀਤੇ ਗਏ ਨਸ਼ਾ ਤਸਕਰਾਂ ਦੀ ਗਿਣਤੀ 63,385 ਤੱਕ ਪਹੁੰਚ ਗਈ ਹੈ। ਨਸ਼ਾ ਛੁਡਾਊ ਦੇ ਹਿੱਸੇ ਵਜੋਂ, ਪੰਜਾਬ ਪੁਲਿਸ ਨੇ ਅੱਜ ਨੌਂ ਵਿਅਕਤੀਆਂ ਨੂੰ ਨਸ਼ਾ ਛੁਡਾਊ ਅਤੇ ਮੁੜ ਵਸੇਬਾ ਇਲਾਜ ਕਰਵਾਉਣ ਲਈ ਰਾਜ਼ੀ ਕੀਤਾ ਹੈ।

Have something to say? Post your comment

 

More in Chandigarh

ਭਗਵੰਤ ਮਾਨ ਸਰਕਾਰ ਦੀ 'ਸਿੱਖਿਆ ਕ੍ਰਾਂਤੀ' ਲਿਆਈ ਰੰਗ, ਪੰਜਾਬ ਨੇ ਕੇਰਲਾ ਨੂੰ ਪਛਾੜ ਕੇ ਮੋਹਰੀ ਸਥਾਨ ਕੀਤਾ ਹਾਸਲ

ਸਕੂਲ ਸਿੱਖਿਆ ਵਿੱਚ ਪੰਜਾਬ ਨੇ ਕੇਰਲਾ ਨੂੰ ਪਛਾੜਿਆ : ਹਰਜੋਤ ਸਿੰਘ ਬੈਂਸ

ਵਿਦੇਸ਼ਾਂ ਵਿੱਚ ਵੱਸਦੇ ਪੰਜਾਬੀਆਂ ਨਾਲ 13 ਮਈ ਨੂੰ ਰੂਬਰੂ ਹੋਣਗੇ ਐਨ.ਆਰ.ਆਈ. ਮੰਤਰੀ ਡਾ. ਰਵਜੋਤ ਸਿੰਘ

ਵਿਦਿਆ ਵੈਲੀ ਸਕੂਲ ਵਿਚ ਮਨਾਇਆ ਮਾਂ ਦਿਵਸ

ਜਿਲ੍ਹਾ ਕਾਂਗਰਸ ਕਮੇਟੀ ਦੇ ਘੱਟ ਗਿਣਤੀ ਵਿੰਗ ਵਿਚ ਕੀਤੀਆਂ ਨਵੀਆਂ ਨਿਯੁਕਤੀਆਂ

ਗੁਰਦੁਆਰਾ ਮਾਤਾ ਗੁਜਰੀ ਸਵਰਾਜ ਨਗਰ ਵਿਖੇ ਸਲਾਨਾ ਗੁਰਮਤਿ ਸਮਾਗਮ ਵਿਚ ਜਥੇਦਾਰ ਕੁਲਦੀਪ ਸਿੰਘ ਗੜਗੱਜ ਨੇ ਲੁਆਈ ਹਾਜ਼ਰੀ

ਮੋਰਿੰਡਾ ਸ਼ਹਿਰ ਵਿੱਚ ਕੂੜੇ ਦੇ ਢੇਰਾਂ ਨੇ ਵਧਾਈ ਸ਼ਹਿਰ ਵਾਸੀਆਂ ਦੀ ਚਿੰਤਾ ਅਤੇ ਸ਼ਹਿਰ ਵਾਸੀ ਹੋ ਰਹੇ ਹਨ ਪੀ ਲੀ ਏ ਅਤੇ ਭਿਆਨਕ ਬਿਮਾਰੀਆਂ ਦੇ ਸ਼ਿਕਾਰ

ਔਰਤਾਂ ਨੂੰ ਸੁਰੱਖਿਅਤ ਜਣੇਪੇ ਸਬੰਧੀ ਜਾਣਕਾਰੀ ਦਿੱਤੀ

ਪੈਨਸ਼ਨਰਾਂ ਨੂੰ ਡੀ.ਏ. ਦੀ 18% ਅਦਾਇਗੀ ਤੁਰੰਤ ਕਰੇ ਸਰਕਾਰ, ਨਹੀਂ ਤਾਂ 2027 ਚੋਣਾਂ ‘ਚ ਨਤੀਜਾ ਭੁਗਤਣ ਲਈ ਰਹੇ ਤਿਆਰ: ਸ਼ਰਮਾ

ਜ਼ਿਲ੍ਹਾ ਪੱਧਰੀ ਕਮੇਟੀ ਵੱਲੋਂ 3 ਯੂਨਿਟਾਂ ਲਈ 2365 ਲੱਖ ਰੁਪਏ ਦੇ ਵਿੱਤੀ ਪ੍ਰੋਤਸਾਹਨ ਨੂੰ ਮਨਜ਼ੂਰੀ