Saturday, October 03, 2026
BREAKING NEWS
• ਕਾਂਗਰਸ ਅਤੇ ਆਮ ਆਦਮੀ ਪਾਰਟੀ ਦੀਆਂ ਗਲਤ ਨੀਤੀਆਂ ਕਾਰਨ ਹੀ ਅੱਜ ਪੰਜਾਬ ਪਿੱਛੇ ਹੋ ਗਿਆ: ਨਾਇਬ ਸਿੰਘ ਸੈਣੀ • ਚੰਡੀਗੜ੍ਹ ‘ਚ ਪੰਜਾਬ ਭਾਜਪਾ ਦਫ਼ਤਰ ਗ੍ਰੇਨੇਡ ਮਾਮਲੇ ਦੀ ਜਾਂਚ ਐਨ ਆਈ ਏ ਹਵਾਲੇ • ਸੁਨਾਮ 'ਚ ਲਾਪਰਵਾਹੀ ਕਾਰਨ ਦੋ ਨੌਜਵਾਨਾਂ ਦੀ ਮੌਤ  • ਸੁਨਾਮ 'ਚ ਚੋਰਾਂ ਦੀ ਦਹਿਸ਼ਤ, ਪੁਲਿਸ ਬਣੀ ਮੂਕ ਦਰਸ਼ਕ  • ਰਾਣੀ ਮੁਖਰਜੀ ਦੀ ਮਾਂ ਕ੍ਰਿਸ਼ਨਾ ਮੁਖਰਜੀ ਦਾ 75 ਸਾਲ ਦੀ ਉਮਰ ਵਿੱਚ ਦੇਹਾਂਤ • ਫਰੀਦਕੋਟ ਦੇ 6 ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਪੁਲੀਸ ਨੇ ਲਈ ਚੱਪੇ-ਚੱਪੇ ਦੀ ਤਲਾਸ਼ੀ • ਪੰਜਾਬ ਪਹਿਲੀ ਵਾਰ ਏਸ਼ੀਅਨ ਚੈਂਪੀਅਨਜ਼ ਟਰਾਫੀ ਦੀ ਮੇਜ਼ਬਾਨੀ ਕਰ ਕੇ ਇਤਿਹਾਸ ਰਚੇਗਾ: ਭਗਵੰਤ ਸਿੰਘ ਮਾਨ • ਅੰਮ੍ਰਿਤਸਰ ਸੂਰਮਿਆਂ ਨੇ ਜਿੱਤਿਆ ਸ਼ੇਰ-ਏ-ਪੰਜਾਬ ਟੀ-20 ਖਿਤਾਬ • ਪੰਜਾਬ ਦੀਆਂ ਸਨਅਤਾਂ ’ਚ 10 ਘੰਟੇ ਦਾ ਬਿਜਲੀ ਕੱਟ • ਰਣਜੋਧ ਸਿੰਘ ਸਰਾਓ ਬਣੇ ਮੁਹਾਲੀ ਜ਼ਿਲ੍ਹਾ ਬਾਰ ਐਸੋਸੀਏਸ਼ਨ ਦੇ ਪ੍ਰਧਾਨ

Malwa

ਕਾਂਗਰਸ ਸਰਕਾਰ ਆਉਣ ਤੇ ਪੇਂਡੂ ਖੇਡ ਮੇਲਿਆਂ ਨੂੰ ਹੋਰ ਵੀ ਪ੍ਰਫੁੱਲਿਤ ਕੀਤਾ ਜਾਵੇਗਾ. ਕੁਲਦੀਪ ਸਿੰਘ ਵੈਦ

May 10, 2026 10:03 PM
Rozana Sehaj times
ਲੁਧਿਆਣਾ   : ਖੇਡਾਂ ਸਾਡੇ ਜੀਵਨ ਦਾ ਮੁੱਖ ਅੰਗ ਹਨ, ਖੇਡ ਮੇਲੇ ਸਾਨੂੰ ਆਪਣੀ ਪੰਜਾਬੀ ਵਿਰਾਸਤ ਤੇ ਸੱਭਿਆਚਾਰ ਨਾਲ ਜੋੜਦੇ ਹਨ, ਜਿਨ੍ਹਾਂ ਸਦਕਾ ਨੌਜਵਾਨ ਸਰੀਰਕ ਤੋਰ ਤੇ ਅਤੇ ਮਾਨਸਿਕ ਤੌਰ ’ਤੇ ਵੀ ਤੁੰਦਰਸਤ ਰਹਿੰਦੇ ਹਨ ਇਹਨਾਂ ਵਿਚਾਰਾਂ ਦਾ ਪ੍ਰਗਟਾਵਾ ਹਲਕਾ ਗਿੱਲ ਤੋਂ ਸਾਬਕਾ ਵਿਧਾਇਕ ਕੁਲਦੀਪ ਸਿੰਘ ਵੈਦ ਨੇ ਪਿੰਡ ਚੁਪਕੀ ਵਿਖੇ ਕਬੱਡੀ ਟੂਰਨਾਮੈਂਟ ਮੌਕੇ ਸੰਬੋਧਨ ਕਰਦੇ ਹੋਏ ਕੀਤਾ। ਇਸ ਮੌਕੇ ਉਹਨਾਂ ਰਣਜੀਤ ਸਿੰਘ ਗਰੇਵਾਲ ਤੇ ਉਹਨਾਂ ਦੀ ਸਮੂਹ ਪ੍ਰਬੰਧਕ ਟੀਮ ਨੂੰ ਮੁਬਾਰਕਬਾਦ ਦਿੱਤੀ ਕਿ ਜਿਨਾਂ ਨੇ ਬਹੁਤ ਹੀ ਸੁਝੱਜੇ ਢੰਗ ਨਾਲ ਕਬੱਡੀ ਕੱਪ ਕਰਵਾਇਆ। ਇਸ ਮੌਕੇ ਕੁਲਦੀਪ ਸਿੰਘ ਵੈਦ ਨੇ ਕਿਹਾ ਕਿ ਕਾਂਗਰਸ ਸਰਕਾਰ ਆਉਣ ਤੇ ਖੇਡਾਂ ਨੂੰ ਹੋਰ ਵੀ ਜਿਆਦਾ ਪ੍ਰਫੁੱਲਿਤ ਕੀਤਾ ਜਾਵੇਗਾ। ਇਸ ਮੌਕੇ ਕੁਲਦੀਪ ਸਿੰਘ ਵੈਦ ਨੇ ਖਿਡਾਰੀ ਨੂੰ ਆਸ਼ੀਰਵਾਦ ਦਿੱਤਾ ਅਤੇ ਜੇਤੂ ਟੀਮਾਂ ਨੂੰ ਇਨਾਮ ਵੀਂ ਤਕਸੀਮ ਕੀਤੇ । ਇਸ ਮੌਕੇ ਸਾਬਕਾ ਵਿਧਾਇਕ ਕੁਲਦੀਪ ਸਿੰਘ ਵੈਦ ਅਤੇ ਉਹਨਾਂ ਦੀ ਸਮੂਹ ਟੀਮ ਨੇ ਵੀ ਵਿਸ਼ੇਸ ਤੋਰ ਹਾਜ਼ਰੀ ਲਗਵਾਈ ਇਸ ਮੌਕੇ ਉਹਨਾਂ ਨਾਲ ਬਲਾਕ ਪ੍ਰਧਾਨ ਮਨਜਿੰਦਰ ਸਿੰਘ ਨੋਨੀ ਸੀਲੋ,ਦਵਿੰਦਰ ਗਿੱਲ,ਕਿਸਾਨ ਸੈੱਲ ਦੇ ਜਿਲ੍ਹਾ ਪ੍ਰਧਾਨ ਹਿਰਦੇਪਾਲ ਢੀਂਡਸਾ, ਹਲਕਾ ਗਿੱਲ ਤੋਂ ਕਿਸਾਨ ਸੈੱਲ ਦੇ ਪ੍ਰਧਾਨ ਇੰਦਰਜੀਤ ਸਿੰਘ ਗਿੱਲ, ਜੰਗ ਬਹਾਦਰ ਸਿੰਘ, ਗੁਰਮੀਤ ਸਿੰਘ ਸਰੀਂਹ, ਰਾਜਦੀਪ ਸਿੰਘ ਲਾਲੀ ਲਲਤੋਂ, ਪਰਮਿੰਦਰ ਸਿੰਘ ਗਾਬੀ ਪੋਹੀੜ, ਸਾਬਕਾ ਸਰਪੰਚ ਗੁਰਜੀਤ ਸਿੰਘ ਰੰਗੀਆਂ, ਸਾਬਕਾ ਸਰਪੰਚ ਰਵਦੀਪ ਸਿੰਘ ਬਿੱਟੂ ਪੋਹੀੜ
ਸਾਬਕਾ ਸਰਪੰਚ ਬਲਜਿੰਦਰ ਸਿੰਘ ਜਰਖੜ ਵਿਸ਼ੇਸ਼ ਤੌਰ ਤੇ ਹਾਜ਼ਰ ਸਨ। 
 ਇਸ ਮੌਕੇ ਰਣਜੀਤ ਸਿੰਘ ਗਰੇਵਾਲ, ਨਵਨੀਤ ਕੁਮਾਰ, ਬੂਟਾ ਸਿੰਘ,ਸੁਖਦੇਵ ਸਿੰਘ,ਜਤਿੰਦਰਪਾਲ ਮੋਦਗਿੱਲ,ਇੰਦਰਜੀਤ ਸਿੰਘ,ਜਸਪਾਲ ਸਿੰਘ, ਨਿਰਮਲ ਸਿੰਘ, ਪਲਵਿੰਦਰ ਸਿੰਘ, ਹਾਕਮ ਸਿੰਘ, ਹਰਿੰਦਰ ਸਿੰਘ ਹਿੰਦਾ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਪਤਵੰਤੇ ਸੱਜਣ ਹਾਜ਼ਰ ਸਨ।

Have something to say? Post your comment