Thursday, October 29, 2026
BREAKING NEWS
• ਬਿਜਲੀ ਦਾ ਕਰੰਟ ਲੱਗਣ ਨਾਲ ਨੌਜਵਾਨ ਦੀ ਮੌਤ  • ਆਯੁਸ਼ਮਾਨ ਖੁਰਾਨਾ ਤੇ ਸਾਰਾ ਅਲੀ ਖਾਨ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ • ਫ਼ਿਲਮ ਨਿਰਮਾਤਾ ਅਮਰਦੀਪ ਸਿੰਘ ਗਰੇਵਾਲ ਦਿੱਲੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ • ਪੰਜਾਬ ਨੂੰ ਬਰਬਾਦ ਕਰਨ ਲਈ ਚਿੱਟਾ ਪਾਰਟੀ ਨਾਲ ਮਿਲੀਭੁਗਤ ਕੀਤੀ : ਕੇਜਰੀਵਾਲ • ਰੋਹਿਣੀ ਵਿੱਚ ਕੋਕੀਨ ਸਪਲਾਈ ਨੈਟਵਰਕ ਦਾ ਪਰਦਾਫ਼ਾਸ਼ ; ਚਾਰ ਵਿਦੇਸ਼ੀ ਨਾਗਰਿਕਾਂ ਗ੍ਰਿਫ਼ਤਾਰ • ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ • ਭਾਰਤ ਛੱਡੋ ਨੋਟਿਸ ; ਕਲਾਕਾਰ ਦੀ ਸ਼ਮੂਲੀਅਤ ਇਕ ਅਜਿਹੇ ਏਜੰਡੇ ਨਾਲ ਮੇਲ ਖਾਂਦੀ ਹੈ ਜੋ ਦੇਸ਼ ਦੇ ਹਿੱਤਾਂ ਦੇ ਉਲਟ ਹੈ : ਸ਼ੇਖ ਬਾਜੀ • ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਕਥਿਤ ਮਨੀ ਲਾਂਡਰਿੰਗ ਮਾਮਲੇ ਵਿੱਚ ਸੰਜੀਵ ਅਰੋੜਾ ਦੀ ਜ਼ਮਾਨਤ ਅਰਜ਼ੀ ਰੱਦ • ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ • ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ

Chandigarh

ਭਗਵੰਤ ਮਾਨ ਸਰਕਾਰ ਦੀ 'ਸਿੱਖਿਆ ਕ੍ਰਾਂਤੀ' ਲਿਆਈ ਰੰਗ, ਪੰਜਾਬ ਨੇ ਕੇਰਲਾ ਨੂੰ ਪਛਾੜ ਕੇ ਮੋਹਰੀ ਸਥਾਨ ਕੀਤਾ ਹਾਸਲ

May 10, 2026 10:15 PM
Rozana Sehaj times
ਚੰਡੀਗੜ੍ਹ : ਪੰਜਾਬ ਪ੍ਰਾਇਮਰੀ ਅਤੇ ਮਿਡਲ ਸਕੂਲ ਸਿੱਖਿਆ ਵਿੱਚ ਕੇਰਲ, ਮਹਾਰਾਸ਼ਟਰ ਅਤੇ ਦਿੱਲੀ ਨੂੰ ਪਛਾੜ ਕੇ ਦੇਸ਼ ਦੇ ਸਰਬੋਤਮ ਕਾਰਗੁਜ਼ਾਰੀ ਵਾਲੇ ਸੂਬੇ ਵਜੋਂ ਉਭਰਿਆ ਹੈ। ਨੀਤੀ (ਨੈਸ਼ਨਲ ਇੰਸਟੀਚਿਊਸ਼ਨ ਫਾਰ ਟ੍ਰਾਂਸਫਾਰਮਿੰਗ ਇੰਡੀਆ) ਆਯੋਗ ਦੀ ਨਵੀਂ ਰਿਪੋਰਟ ਵਿੱਚ ਭਗਵੰਤ ਮਾਨ ਸਰਕਾਰ ਦੇ ਸਿੱਖਿਆ ਸੁਧਾਰਾਂ ਨੂੰ ਕੌਮੀ ਦਰਜਾਬੰਦੀ ਵਿੱਚ ਸਿਖਰਲਾ ਸਥਾਨ ਦਿੱਤਾ ਗਿਆ ਹੈ।

ਰਿਪੋਰਟ ਮੁਤਾਬਕ ਪੰਜਾਬ ਨੂੰ ਬੁਨਿਆਦੀ ਸਿੱਖਿਆ, ਡਿਜੀਟਲ ਬੁਨਿਆਦੀ ਢਾਂਚੇ ਅਤੇ ਸਕੂਲੀ ਸਹੂਲਤਾਂ ਵਿੱਚ ਪਹਿਲਾ ਦਰਜਾ ਦਿੱਤਾ ਗਿਆ ਹੈ। ਸੂਬੇ ਨੇ ਭਾਸ਼ਾ ਅਤੇ ਗਣਿਤ ਵਿੱਚ ਕੇਰਲ ਨਾਲੋਂ ਵੱਧ ਅੰਕ ਪ੍ਰਾਪਤ ਕੀਤੇ ਹਨ। ਨਾਲ ਹੀ ਸਰਕਾਰੀ ਸਕੂਲਾਂ ਵਿੱਚ ਸਮਾਰਟ ਕਲਾਸਰੂਮ, ਇੰਟਰਨੈਟ ਪਹੁੰਚ ਅਤੇ ਕੰਪਿਊਟਰਾਂ ਦੀ ਉਪਲਬਧਤਾ ਵਿੱਚ ਵੀ ਵੱਡੇ ਪੱਧਰ ‘ਤੇ ਵਿਸਤਾਰ ਕੀਤਾ ਗਿਆ ਹੈ।

ਇੱਕ ਵੀਡੀਓ ਸੰਦੇਸ਼ ਰਾਹੀਂ ਵਧਾਈ ਦਿੰਦਿਆਂ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ, “‘ਜੋ ਬੀਜੋਗੇ ਉਹੀ ਵੱਢੋਗੇ’ ਦੇ ਕਥਨ ਅਨੁਸਾਰ, ਸੂਬੇ ਨੇ ਸਿੱਖਿਆ ਵਿੱਚ ਇਮਾਨਦਾਰੀ ਨਾਲ ਨਿਵੇਸ਼ ਕੀਤਾ ਹੈ। ਸੂਬਾ ਸਰਕਾਰ ਨੇ ਪ੍ਰਾਇਮਰੀ ਅਤੇ ਮਿਡਲ ਸਕੂਲ ਸਿੱਖਿਆ ਨੂੰ ਅਪਗ੍ਰੇਡ ਕੀਤਾ, ਸਿਸਟਮ ਨੂੰ ਮਜ਼ਬੂਤ ਕੀਤਾ, ਸਮਾਰਟ ਕਲਾਸਰੂਮਾਂ ਦੀ ਸ਼ੁਰੂਆਤ ਕੀਤੀ ਅਤੇ ਅਧਿਆਪਕਾਂ ਨੂੰ ਉੱਨਤ ਸਿਖਲਾਈ ਪ੍ਰਦਾਨ ਕੀਤੀ। ਅੱਜ ਉਨ੍ਹਾਂ ਯਤਨਾਂ ਨੂੰ ਬੂਰ ਪੈ ਗਿਆ ਹੈ। ਸੂਬਾ ਸਰਕਾਰ ਨੇ ਬਿਹਤਰ ਨਿਵੇਸ਼ ਕੀਤਾ, ਜਿਸ ਦੇ ਹੁਣ ਸ਼ਾਨਦਾਰ ਨਤੀਜੇ ਮਿਲ ਰਹੇ ਹਨ।”

ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਦੀ ਪ੍ਰਾਪਤੀ ਨੂੰ ਉਜਾਗਰ ਕਰਦਿਆਂ ਪੰਜਾਬ ਦੇ ਮੁੱਖ ਮੰਤਰੀ ਨੇ ਕਿਹਾ, “ਨੀਤੀ ਆਯੋਗ, ਭਾਰਤ ਸਰਕਾਰ ਦੇ ਪ੍ਰਮੁੱਖ ਅਦਾਰਿਆਂ ਵਿੱਚੋਂ ਇੱਕ ਹੈ ਜਿਸ ਨੇ ਨਵੇਂ ਅੰਕੜੇ ਜਾਰੀ ਕੀਤੇ ਹਨ। ਇਹਨਾਂ ਅੰਕੜਿਆਂ ਮੁਤਾਬਕ ਪੰਜਾਬ ਨੇ ਕੇਰਲ, ਮਹਾਰਾਸ਼ਟਰ ਅਤੇ ਦਿੱਲੀ ਨੂੰ ਪਛਾੜ ਕੇ ਪ੍ਰਾਇਮਰੀ ਅਤੇ ਮਿਡਲ ਸਕੂਲ ਸਿੱਖਿਆ ਵਿੱਚ ਪਹਿਲਾ ਸਥਾਨ ਹਾਸਲ ਕਰ ਲਿਆ ਹੈ। ਤੀਜੀ ਜਮਾਤ ਦੀ ਭਾਸ਼ਾ ਵਿੱਚ ਪੰਜਾਬ ਨੇ 82 ਫ਼ੀਸਦ ਅੰਕ ਪ੍ਰਾਪਤ ਕੀਤੇ ਜਦੋਂ ਕਿ ਕੇਰਲਾ ਨੇ 75 ਫ਼ੀਸਦ ਅੰਕ ਪ੍ਰਾਪਤ ਕੀਤੇ। ਇਸੇ ਤਰ੍ਹਾਂ, ਤੀਜੀ ਜਮਾਤ ਦੇ ਗਣਿਤ ਵਿੱਚ, ਪੰਜਾਬ ਨੇ 78 ਫ਼ੀਸਦ ਅੰਕ ਪ੍ਰਾਪਤ ਕੀਤੇ ਜਦੋਂ ਕਿ ਕੇਰਲਾ ਨੇ 70 ਫ਼ੀਸਦ ਅੰਕ ਪ੍ਰਾਪਤ ਕੀਤੇ ਅਤੇ ਨੌਵੀਂ ਜਮਾਤ ਦੇ ਗਣਿਤ ਵਿੱਚ ਪੰਜਾਬ ਨੇ 52 ਫ਼ੀਸਦ ਅੰਕ ਪ੍ਰਾਪਤ ਕੀਤੇ ਜਦੋਂ ਕਿ ਕੇਰਲਾ ਨੇ 45 ਫ਼ੀਸਦ ਅੰਕ ਪ੍ਰਾਪਤ ਕੀਤੇ।”

ਪੰਜਾਬ ਦੀ ਡਿਜੀਟਲ ਸਿੱਖਿਆ ਪ੍ਰਗਤੀ ਬਾਰੇ ਵੇਰਵੇ ਸਾਂਝੇ ਕਰਦਿਆਂ ਉਨ੍ਹਾਂ ਅੱਗੇ ਕਿਹਾ, “ਡਿਜੀਟਲ ਸਿੱਖਿਆ ਵਿੱਚ ਵੀ ਪੰਜਾਬ ਹਰਿਆਣਾ ਤੋਂ ਅੱਗੇ ਹੈ। ਸਮਾਰਟ ਕਲਾਸਰੂਮਾਂ ਵਿੱਚ, ਪੰਜਾਬ ਨੇ 80.1 ਫ਼ੀਸਦ ਅੰਕ ਪ੍ਰਾਪਤ ਕੀਤੇ ਹਨ ਜਦੋਂ ਕਿ ਹਰਿਆਣਾ 50.3 ਫ਼ੀਸਦ 'ਤੇ ਰਿਹਾ। ਸਕੂਲਾਂ ਵਿੱਚ ਇੰਟਰਨੈੱਟ ਸਹੂਲਤਾਂ ਦੇ ਮਾਮਲੇ ਵਿੱਚ, ਪੰਜਾਬ 88.9 ਫ਼ੀਸਦ 'ਤੇ ਹੈ ਜਦੋਂ ਕਿ ਹਰਿਆਣਾ 78.9 ਫ਼ੀਸਦ 'ਤੇ ਹੈ। ਸਕੂਲਾਂ ਵਿੱਚ ਬਿਜਲੀ ਦੀ ਉਪਲੱਬਧਾ ਦੇ ਸਬੰਧ ਵਿੱਚ ਪੰਜਾਬ ਨੇ 99.9 ਫ਼ੀਸਦ ਅੰਕ ਹਾਸਲ ਕੀਤੇ ਜਦੋਂ ਕਿ ਸਕੂਲਾਂ ਵਿੱਚ ਕੰਪਿਊਟਰ ਦੀ ਉਪਲਬਧਤਾ ਸਬੰਧੀ 99 ਫ਼ੀਸਦ ਅੰਕ ਹਾਸਲ ਕੀਤੇ। ਪਹਿਲਾਂ ਕੇਰਲਾ ਸਿਖਰਲੇ ਸਥਾਨ ‘ਤੇ ਸੀ ਪਰ ਹੁਣ ਪੰਜਾਬ ਨੇ ਵੱਡੇ ਫਰਕ ਨਾਲ ਕੇਰਲਾ ਨੂੰ ਪਛਾੜ ਕੇ ਪਹਿਲਾ ਸਥਾਨ ਹਾਸਲ ਕੀਤਾ ਹੈ।”

ਸਿੱਖਿਆ ਖੇਤਰ ਦੇ ਭਾਈਵਾਲਾਂ ਨੂੰ ਵਧਾਈ ਦਿੰਦਿਆਂ ਮੁੱਖ ਮੰਤਰੀ ਨੇ ਕਿਹਾ, “ਮੈਂ ਸਾਰੇ ਅਧਿਆਪਕਾਂ, ਵਿਦਿਆਰਥੀਆਂ ਅਤੇ ਮਾਪਿਆਂ ਨੂੰ ਦਿਲੋਂ ਵਧਾਈ ਦਿੰਦਾ ਹਾਂ। ਇਹਨਾਂ ਅੰਕੜਿਆਂ ਨੂੰ ਵੇਖ ਕੇ ਮੈਨੂੰ ਬੇਹੱਦ ਖੁਸ਼ੀ ਮਹਿਸੂਸ ਹੋ ਰਹੀ ਹੈ ਕਿ ਪੰਜਾਬ ਸਿੱਖਿਆ ਦੇ ਖੇਤਰ ਵਿੱਚ ਮੋਹਰੀ ਬਣ ਕੇ ਉਭਰਿਆ ਹੈ। ਤੀਜੀ, ਪੰਜਵੀਂ ਅਤੇ ਨੌਵੀਂ ਜਮਾਤ ਦੇ ਸਰਵੇਖਣ ਦੇ ਨਤੀਜਿਆਂ ਨੇ ਪੰਜਾਬ ਨੂੰ ਪਹਿਲੇ ਸਥਾਨ 'ਤੇ ਲਿਆਂਦਾ ਹੈ ਕਿਉਂਕਿ ਇਹ ਚਾਰ ਸਾਲਾਂ ਦੀ ਨਿਰੰਤਰ ਮਿਹਨਤ ਦਾ ਨਤੀਜਾ ਹੈ। ਪਿਛਲੇ ਚਾਰ ਸਾਲਾਂ ਤੋਂ ਸੂਬਾ ਸਰਕਾਰ ਨੇ ਅਧਿਆਪਕ ਸਿਖਲਾਈ, ਆਧੁਨਿਕ ਸਿੱਖਿਆ ਵਿਧੀਆਂ ਅਤੇ ਸਮਾਰਟ ਕਲਾਸਰੂਮਾਂ 'ਤੇ ਧਿਆਨ ਕੇਂਦਰਿਤ ਕੀਤਾ ਹੈ, ਜਿਸ ਸਦਕਾ ਅੱਜ ਪੰਜਾਬ ਸਿਖਰ 'ਤੇ ਹੈ।”

ਭਗਵੰਤ ਸਿੰਘ ਮਾਨ ਨੇ ਕਿਹਾ, “ਮੈਂ ਇਹ ਸੁਨੇਹਾ ਵਿਸ਼ੇਸ਼ ਤੌਰ 'ਤੇ ਸਾਰੇ ਭਾਈਵਾਲਾਂ ਨੂੰ ਵਧਾਈ ਦੇਣ ਲਈ ਭੇਜਿਆ ਹੈ। ਮੈਂ ਸਾਰੇ ਮਾਪਿਆਂ, ਅਧਿਆਪਕਾਂ, ਸਿੱਖਿਆ ਮੰਤਰੀ, ਪੰਜਾਬ ਸਕੂਲ ਸਿੱਖਿਆ ਬੋਰਡ ਦੇ ਹਰ ਮੈਂਬਰ ਅਤੇ ਸਿੱਖਿਆ ਖੇਤਰ ਨਾਲ ਜੁੜੇ ਸਾਰਿਆਂ ਨੂੰ ਤਹਿ ਦਿਲੋਂ ਵਧਾਈ ਦਿੰਦਾ ਹਾਂ। ਸਿੱਖਿਆ ਖੇਤਰ ਵਿੱਚ ਪੰਜਾਬ ਦਾ ਮੋਹਰੀ ਬਣਨਾ ਉਨ੍ਹਾਂ ਦੇ ਸਮੂਹਿਕ ਯਤਨਾਂ ਦਾ ਨਤੀਜਾ ਹੈ। ਹੌਲੀ ਹੌਲੀ ਪਰ ਯਕੀਨੀ ਤੌਰ 'ਤੇ ਪੰਜਾਬ ਹਰ ਖੇਤਰ ਵਿੱਚ ਨੰਬਰ ਇੱਕ ਬਣ ਜਾਵੇਗਾ।” ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਸੂਬੇ ਨੂੰ ਹਰ ਖੇਤਰ ਵਿੱਚ ਮੋਹਰੀ ਬਣਾਉਣ ਲਈ ਹਰ ਸੰਭਵ ਯਤਨ ਕਰੇਗੀ।
 
 
 

Have something to say? Post your comment

More in Chandigarh

ਨੌਜਵਾਨਾਂ ਨੂੰ ਹੁਣ ਪੰਜਾਬ ਵਿੱਚ ਹੀ ਨੌਕਰੀਆਂ ਮਿਲਣ ਨਾਲ ਵਿਦੇਸ਼ ਜਾਣ ਦੇ ਰੁਝਾਨ ਨੂੰ ਠੱਲ੍ਹ ਪਈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਪੀਐੱਸਪੀਸੀਐੱਲ ਵੱਲੋਂ ਅਕਤੂਬਰ 2026 ਦੇ ਇਨੋਵੇਸ਼ਨ ਮੁਕਾਬਲੇ ਤਹਿਤ ਚੁਣੇ ਗਏ ਨਵੀਨਤਮ ਵਿਚਾਰਾਂ ਨੂੰ ਲਾਗੂ ਕਰਨ ਲਈ ਟੀਮ ਲੀਡਰ ਨਿਯੁਕਤ

ਗੈਂਗਸਟਰਾਂ 'ਤੇ ਵਾਰ ਦਾ 281ਵਾਂ ਦਿਨ: ਪੰਜਾਬ ਪੁਲਿਸ ਵੱਲੋਂ 587 ਥਾਈਂ ਛਾਪੇਮਾਰੀ; 235 ਕਾਬੂ

ਗੁਰਮੀਤ ਸਿੰਘ ਖੁੱਡੀਆਂ ਵੱਲੋਂ ਯੂ.ਕੇ. ਦੇ ਨਿਵੇਸ਼ਕਾਂ ਨੂੰ ਪੰਜਾਬ ਵਿੱਚ ਨਿਵੇਸ਼ ਦਾ ਸੱਦਾ

ਭਗਵੰਤ ਮਾਨ ਸਰਕਾਰ ਨੇ ਟਰਾਂਸਪੋਰਟ ਵਿਭਾਗ ਵਿੱਚ ਤਰਸ ਦੇ ਆਧਾਰ 'ਤੇ 9 ਉਮੀਦਵਾਰਾਂ ਨੂੰ ਨਿਯੁਕਤੀ ਪੱਤਰ ਵੰਡੇ

ਨਗਰ ਨਿਗਮ ਦਾ ਇੰਸਪੈਕਟਰ ਰੰਗੇ ਹੱਥੀਂ ਕਾਬੂ

ਕੋਈ ਵੀ ਬੱਚਾ ਖੁਦ ਨੂੰ ਇਕੱਲਾ ਨਾ ਸਮਝੇ : ਡਾ. ਬਲਜੀਤ ਕੌਰ

ਪੰਜਾਬ ਵਿਧਾਨ ਸਭਾ ਚੋਣਾਂ ਸਬੰਧੀ ਤਿਆਰੀਆਂ ਦੀ ਸਮੀਖਿਆ ਦੇ ਦੂਜੇ ਦਿਨ ਜ਼ਿਲ੍ਹਾ ਪੱਧਰੀ ਤਿਆਰੀ ਦਾ ਜਾਇਜ਼ਾ ਲਿਆ

ਪੈਰੋਲ ਪਟੀਸ਼ਨ ’ਤੇ ਜਗਤਾਰ ਸਿੰਘ ਹਵਾਰਾ ਨੂੰ ਹਾਈਕੋਰਟ ਤੋਂ ਨਹੀਂ ਮਿਲੀ ਰਾਹਤ ; ਅਗਲੀ ਸੁਣਵਾਈ 19 ਨਵੰਬਰ ਨੂੰ

ਲੋਕ ਭਲਾਈ ਸਕੀਮਾਂ ਨੂੰ ‘ਫ੍ਰੀਬੀਜ਼’ ਕਹਿਣਾ ਆਮ ਲੋਕਾਂ ਦੀਆਂ ਆਸਾਂ-ਉਮੀਦਾਂ ਦਾ ਅਪਮਾਨ: ਡਾ. ਬਲਜੀਤ ਕੌਰ